Breaking News :

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

September 20, 2026

ਜਲੰਧਰ ਹਾਈਟਸ ਵਿੱਚ 8ਵੀਂ ਜਮਾਤ ਦੀ ਵਿਦਿਆਰਥਣ ਨੇ ਛੇਵੀਂ ਮੰਜ਼ਿਲ ਤੋਂ ਛਾਲ ਮਾਰ ਕੇ ਕੀਤੀ ਖੁਦਕੁਸ਼ੀ

ਜਲੰਧਰ : ਕੰਵਲਜੀਤ ਸਿੰਘ ਮੱਕੜ – ਜਲੰਧਰ ਦੇ ਜਲੰਧਰ ਹਾਈਟਸ ਇਲਾਕੇ ਵਿੱਚ ਸ਼ੱਕੀ ਹਾਲਾਤਾਂ ਵਿੱਚ 14 ਸਾਲਾ ਸਕੂਲੀ ਵਿਦਿਆਰਥਣ ਦੀ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਲੜਕੀ ਦੀ ਪਹਿਚਾਣ ਭੂਵਿਕਾ ਵਜੋਂ ਹੋਈ ਹੈ, ਜੋ ਕੈਂਬਰਿਜ ਸਕੂਲ ਵਿੱਚ 8ਵੀਂ ਜਮਾਤ ਦੀ ਵਿਦਿਆਰਥਣ ਸੀ। ਜਾਣਕਾਰੀ ਮੁਤਾਬਕ ਭੂਵਿਕਾ ਨੇ ਇਮਾਰਤ ਦੀ ਛੇਵੀਂ ਮੰਜ਼ਿਲ ਤੋਂ ਛਾਲ ਮਾਰ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ।
ਮਿਲੀ ਜਾਣਕਾਰੀ ਅਨੁਸਾਰ ਘਟਨਾ ਤੋਂ ਬਾਅਦ ਪੁਲਿਸ ਮੌਕੇ ‘ਤੇ ਪਹੁੰਚੀ ਅਤੇ ਲੜਕੀ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤ ਘੋਸ਼ਿਤ ਕਰ ਦਿੱਤਾ। ਪੁਲਿਸ ਵੱਲੋਂ ਲਾਸ਼ ਦਾ ਪੋਸਟਮਾਰਟਮ ਕਰਵਾ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਹੁਣ ਤੱਕ ਦੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਭੂਵਿਕਾ ਸਕੂਲ ਤੋਂ ਪੈਦਲ ਨਿਕਲੀ ਅਤੇ ਉਸ ਨੇ ਆਟੋ ਲੈ ਕੇ ਜਲੰਧਰ ਹਾਈਟਸ ਦਾ ਰੁਖ ਕੀਤਾ। ਉੱਥੇ ਪਹੁੰਚ ਕੇ ਉਸ ਨੇ ਸੁਰੱਖਿਆ ਕਰਮੀ ਤੋਂ ਆਪਣੀ ਕਿਸੇ ਦੋਸਤ ਦੇ ਫਲੈਟ ਬਾਰੇ ਪੁੱਛਗਿੱਛ ਕੀਤੀ ਅਤੇ ਫਿਰ ਲਿਫਟ ਰਾਹੀਂ ਸੱਤਵੀਂ ਮੰਜ਼ਿਲ ‘ਤੇ ਚਲੀ ਗਈ।
ਇਸ ਦੌਰਾਨ ਉਸ ਨੇ ਇੱਕ ਆਰਮੀ ਅਫਸਰ ਦੀ ਪਤਨੀ ਤੋਂ ਸੀੜ੍ਹੀ ਵੀ ਲਈ। ਦੱਸਿਆ ਜਾ ਰਿਹਾ ਹੈ ਕਿ ਲੜਕੀ ਕੁਝ ਸਮੇਂ ਲਈ ਉੱਥੇ ਬੈਠੀ ਰਹੀ। ਛੇਵੀਂ ਮੰਜ਼ਿਲ ਦੇ ਇੱਕ ਫਲੈਟ ਵਿੱਚ ਕੰਮ ਕਰਨ ਆਈ ਨੌਕਰਾਣੀ ਨੇ ਜਦੋਂ ਲੜਕੀ ਨੂੰ ਉੱਥੇ ਬੈਠਿਆ ਦੇਖਿਆ ਤਾਂ ਘਰ ਦੇ ਮਾਲਕ ਨੂੰ ਜਾਣਕਾਰੀ ਦਿੱਤੀ। ਮਾਲਕ ਨੇ ਸੋਚਿਆ ਕਿ ਉਹ ਲੜਕੀ ਨੂੰ ਹੇਠਾਂ ਲੈ ਆਵੇ, ਪਰ ਇਸ ਤੋਂ ਪਹਿਲਾਂ ਹੀ ਭੂਵਿਕਾ ਨੇ ਇਮਾਰਤ ਤੋਂ ਛਾਲ ਮਾਰ ਦਿੱਤੀ।
ਪੁਲਿਸ ਦੇ ਮੁਤਾਬਕ ਮੌਕੇ ਤੋਂ ਇੱਕ ਸੂਸਾਈਡ ਨੋਟ ਵੀ ਮਿਲਿਆ ਹੈ, ਜਿਸ ਵਿੱਚ ਲੜਕੀ ਨੇ ਲਿਖਿਆ ਕਿ ਉਹ ਦੋ ਪੇਪਰਾਂ ਵਿੱਚ ਫੇਲ ਹੋ ਗਈ ਹੈ ਅਤੇ ਇਸ ਲਈ ਮਾਫ਼ੀ ਮੰਗੀ ਹੈ। ਪ੍ਰਾਰੰਭਿਕ ਜਾਂਚ ਵਿੱਚ ਇਹ ਵੀ ਸਾਹਮਣੇ ਆਇਆ ਹੈ ਕਿ ਪਰਿਵਾਰ ਵੱਲੋਂ ਉਸ ‘ਤੇ ਕਿਸੇ ਕਿਸਮ ਦਾ ਦਬਾਅ ਨਹੀਂ ਸੀ, ਪਰ ਸੰਭਵ ਹੈ ਕਿ ਪੜ੍ਹਾਈ ਨੂੰ ਲੈ ਕੇ ਉਹ ਖੁਦ ਹੀ ਮਾਨਸਿਕ ਤੌਰ ‘ਤੇ ਪਰੇਸ਼ਾਨ ਹੋ ਗਈ ਹੋਵੇ।
ਪੁਲਿਸ ਨੇ ਦੱਸਿਆ ਕਿ ਮਾਮਲੇ ਵਿੱਚ ਪਰਿਵਾਰ ਦੀਆਂ ਗਲਤਫਹਿਮੀਆਂ ਦੂਰ ਕਰ ਦਿੱਤੀਆਂ ਗਈਆਂ ਹਨ ਅਤੇ ਧਾਰਾ 174 ਤਹਿਤ ਕਾਰਵਾਈ ਕੀਤੀ ਜਾ ਰਹੀ ਹੈ। ਉਧਰ ਮ੍ਰਿਤਕ ਲੜਕੀ ਦੇ ਰਿਸ਼ਤੇਦਾਰਾਂ ਨੇ ਕਿਹਾ ਕਿ ਉਹ ਇਸ ਗੱਲ ਨੂੰ ਲੈ ਕੇ ਹੈਰਾਨ ਸਨ ਕਿ ਲੜਕੀ ਜਲੰਧਰ ਹਾਈਟਸ ਤੱਕ ਕਿਵੇਂ ਪਹੁੰਚ ਗਈ। ਬਾਅਦ ਵਿੱਚ ਪਤਾ ਲੱਗਿਆ ਕਿ ਉਹ ਖੁਦ ਹੀ ਸਕੂਲ ਤੋਂ ਨਿਕਲ ਕੇ ਆਟੋ ਵਿੱਚ ਉੱਥੇ ਪਹੁੰਚੀ ਸੀ।
ਇਸ ਘਟਨਾ ਨੇ ਇਲਾਕੇ ਵਿੱਚ ਸ਼ੋਕ ਦੀ ਲਹਿਰ ਦੌੜਾ ਦਿੱਤੀ ਹੈ। ਲੋਕਾਂ ਵੱਲੋਂ ਇਹ ਵੀ ਸਵਾਲ ਉਠਾਏ ਜਾ ਰਹੇ ਹਨ ਕਿ ਸੁਰੱਖਿਆ ਕਰਮੀ ਵੱਲੋਂ ਇੱਕ ਨਾਬਾਲਿਗ ਲੜਕੀ ਦੇ ਇਕੱਲੇ ਇਮਾਰਤ ਵਿੱਚ ਜਾਣ ਬਾਰੇ ਪੂਰੀ ਪੁੱਛਗਿੱਛ ਕਿਉਂ ਨਹੀਂ ਕੀਤੀ ਗਈ।

Vinkmag ad
Share Our Daily Posts

News Desk

Read Previous

ਨਾਨਕਸ਼ਾਹੀ ਕੈਲੰਡਰ ਅਨੁਸਾਰ ਨਵੇਂ ਸਾਲ ਅਤੇ ਸੰਗਰਾਂਦ ਦਾ ਦਿਹਾੜਾ ਗੁਰਬਾਣੀ ਕੀਰਤਨ ਨਾਲ ਮਨਾਇਆ

Read Next

ਜਨਤਾ ਕਾਲੋਨੀ ਵਿੱਚ ਪਿਸਤੌਲ ਮਿਲਣ ਨਾਲ ਮਚੀ ਦਹਿਸ਼ਤ, ਲੋਕਾਂ ਨੇ ਲੁਟੇਰਾ ਸਮਝ ਕੇ ਨਾਬਾਲਿਗ ਨੌਜਵਾਨ ਨੂੰ ਕਾਬੂ ਕੀਤਾ — ਜਾਂਚ ਵਿੱਚ ਨਿਕਲੀ ਖਿਲੌਣਾ ਪਿਸਤੌਲ