Breaking News :

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

September 21, 2026

ਜਨਤਾ ਕਾਲੋਨੀ ਵਿੱਚ ਪਿਸਤੌਲ ਮਿਲਣ ਨਾਲ ਮਚੀ ਦਹਿਸ਼ਤ, ਲੋਕਾਂ ਨੇ ਲੁਟੇਰਾ ਸਮਝ ਕੇ ਨਾਬਾਲਿਗ ਨੌਜਵਾਨ ਨੂੰ ਕਾਬੂ ਕੀਤਾ — ਜਾਂਚ ਵਿੱਚ ਨਿਕਲੀ ਖਿਲੌਣਾ ਪਿਸਤੌਲ

ਜਲੰਧਰ : ਕੰਵਲਜੀਤ ਸਿੰਘ ਮੱਕੜ – ਜਨਤਾ ਕਾਲੋਨੀ ਵਿੱਚ ਉਸ ਸਮੇਂ ਦਹਿਸ਼ਤ ਦਾ ਮਾਹੌਲ ਬਣ ਗਿਆ ਜਦੋਂ ਇੱਕ ਸੜਕ ਹਾਦਸੇ ਦੌਰਾਨ ਇੱਕ ਨੌਜਵਾਨ ਦੀ ਐਕਟਿਵਾ ਤੋਂ ਪਿਸਤੌਲ ਜ਼ਮੀਨ ਤੇ ਡਿੱਗ ਗਈ। ਪਿਸਤੌਲ ਦੇਖ ਕੇ ਇਲਾਕੇ ਦੇ ਲੋਕਾਂ ਨੇ ਉਸ ਨੌਜਵਾਨ ਨੂੰ ਲੁਟੇਰਾ ਸਮਝ ਲਿਆ ਅਤੇ ਤੁਰੰਤ ਉਸ ਨੂੰ ਕਾਬੂ ਕਰ ਲਿਆ। ਇਸ ਦੌਰਾਨ ਕਾਲੋਨੀ ਵਿੱਚ ਕਾਫੀ ਹੰਗਾਮਾ ਵੀ ਹੋਇਆ ਅਤੇ ਲੋਕਾਂ ਦੀ ਭੀੜ ਇਕੱਠੀ ਹੋ ਗਈ।
ਜਾਣਕਾਰੀ ਮੁਤਾਬਕ ਜਨਤਾ ਕਾਲੋਨੀ ਦੇ ਹਾਥੀ ਗੇਟ ਨੇੜੇ ਇੱਕ ਨੌਜਵਾਨ ਦੀ ਐਕਟਿਵਾ ਅਚਾਨਕ ਫਿਸਲ ਗਈ ਜਿਸ ਕਾਰਨ ਉਹ ਸੜਕ ਤੇ ਡਿੱਗ ਪਿਆ। ਡਿੱਗਣ ਸਮੇਂ ਉਸ ਦੀ ਐਕਟਿਵਾ ਵਿੱਚੋਂ ਇੱਕ ਪਿਸਤੌਲ ਜ਼ਮੀਨ ਤੇ ਡਿੱਗ ਗਈ। ਪਿਸਤੌਲ ਦੇਖਦੇ ਹੀ ਮੌਕੇ ਤੇ ਮੌਜੂਦ ਲੋਕਾਂ ਨੇ ਉਸ ਨੂੰ ਸ਼ੱਕ ਦੇ ਆਧਾਰ ਤੇ ਕਾਬੂ ਕਰ ਲਿਆ ਅਤੇ ਪੁਲਿਸ ਨੂੰ ਸੂਚਿਤ ਕਰ ਦਿੱਤਾ। ਕੁਝ ਲੋਕਾਂ ਨੇ ਉਸ ਨਾਲ ਧੱਕਾ-ਮੁੱਕੀ ਵੀ ਕੀਤੀ।
ਸੂਚਨਾ ਮਿਲਣ ਤੇ ਥਾਣਾ ਡਿਵਿਜ਼ਨ ਨੰਬਰ-1 ਦੀ ਪੁਲਿਸ ਮੌਕੇ ਤੇ ਪਹੁੰਚੀ। ਏਐਸਆਈ ਸੁਰਜੀਤ ਸਿੰਘ ਨੇ ਨੌਜਵਾਨ ਨੂੰ ਹਿਰਾਸਤ ਵਿੱਚ ਲੈ ਕੇ ਉਸ ਤੋਂ ਪੁੱਛਗਿੱਛ ਕੀਤੀ ਅਤੇ ਪਿਸਤੌਲ ਵੀ ਆਪਣੇ ਕਬਜ਼ੇ ਵਿੱਚ ਲੈ ਲਈ। ਇਸ ਦੌਰਾਨ ਕੁਝ ਸਥਾਨਕ ਲੋਕਾਂ ਨੇ ਦੋਸ਼ ਲਗਾਇਆ ਕਿ ਇਹ ਨੌਜਵਾਨ ਇਲਾਕੇ ਵਿੱਚ ਲੁੱਟਪਾਟ ਕਰਨ ਦੀ ਨੀਅਤ ਨਾਲ ਘੁੰਮਦਾ ਹੈ ਅਤੇ ਲੜਕੀਆਂ ਨਾਲ ਛੇੜਛਾੜ ਵੀ ਕਰਦਾ ਹੈ।
ਪੁਲਿਸ ਅਧਿਕਾਰੀ ਨੇ ਦੱਸਿਆ ਕਿ ਇਸ ਘਟਨਾ ਦੀ ਜੋ ਵੀਡੀਓ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਹੈ ਉਹ ਦੋ ਦਿਨ ਪੁਰਾਣੀ ਹੈ। ਜਾਂਚ ਦੌਰਾਨ ਸਾਹਮਣੇ ਆਇਆ ਕਿ ਨੌਜਵਾਨ ਨਾਬਾਲਿਗ ਹੈ ਅਤੇ ਕਪੂਰਥਲਾ ਦਾ ਰਹਿਣ ਵਾਲਾ ਹੈ ਜੋ ਜਲੰਧਰ ਦੇ ਨਗਰੇ ਇਲਾਕੇ ਵਿੱਚ ਇੱਕ ਸੈਲੂਨ ਵਿੱਚ ਕੰਮ ਕਰਦਾ ਹੈ।
ਅਧਿਕਾਰੀਆਂ ਨੇ ਦੱਸਿਆ ਕਿ ਜਿਸ ਪਿਸਤੌਲ ਨੂੰ ਲੋਕ ਅਸਲੀ ਸਮਝ ਰਹੇ ਸਨ, ਉਹ ਅਸਲ ਵਿੱਚ ਖਿਲੌਣਾ ਪਿਸਤੌਲ ਨਿਕਲੀ। ਨੌਜਵਾਨ ਇਸਨੂੰ ਆਪਣੇ ਘਰ ਕਿਸੇ ਬੱਚੇ ਦੇ ਖੇਡਣ ਲਈ ਲੈ ਕੇ ਜਾ ਰਿਹਾ ਸੀ। ਰਸਤੇ ਵਿੱਚ ਐਕਟਿਵਾ ਫਿਸਲਣ ਕਾਰਨ ਉਹ ਡਿੱਗ ਪਿਆ ਅਤੇ ਪਿਸਤੌਲ ਵੀ ਡਿੱਗ ਗਈ ਜਿਸ ਨਾਲ ਲੋਕਾਂ ਵਿੱਚ ਭਰਮ ਪੈਦਾ ਹੋ ਗਿਆ।
ਪੁਲਿਸ ਨੇ ਨੌਜਵਾਨ ਦੇ ਪਰਿਵਾਰਕ ਮੈਂਬਰਾਂ ਨੂੰ ਮੌਕੇ ਤੇ ਬੁਲਾਇਆ ਅਤੇ ਪੁੱਛਗਿੱਛ ਤੋਂ ਬਾਅਦ ਉਸ ਨੂੰ ਛੱਡ ਦਿੱਤਾ। ਪੁਲਿਸ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਕਿਸੇ ਵੀ ਅਫਵਾਹ ਜਾਂ ਸ਼ੱਕ ਦੀ ਸਥਿਤੀ ਵਿੱਚ ਕਾਨੂੰਨ ਆਪਣੇ ਹੱਥ ਵਿੱਚ ਨਾ ਲੈਣ ਅਤੇ ਤੁਰੰਤ ਪੁਲਿਸ ਨੂੰ ਸੂਚਿਤ ਕਰਨ।

Vinkmag ad
Share Our Daily Posts

News Desk

Read Previous

ਜਲੰਧਰ ਹਾਈਟਸ ਵਿੱਚ 8ਵੀਂ ਜਮਾਤ ਦੀ ਵਿਦਿਆਰਥਣ ਨੇ ਛੇਵੀਂ ਮੰਜ਼ਿਲ ਤੋਂ ਛਾਲ ਮਾਰ ਕੇ ਕੀਤੀ ਖੁਦਕੁਸ਼ੀ

Read Next

ਮਕਸੂਦਾ ਬਾਈਪਾਸ ‘ਤੇ ਨੀਂਦ ਦੀ ਝਪਕੀ ਕਾਰਨ ਕਾਰ ਹਾਦਸਾ, ਪਰਿਵਾਰ ਬਚਿਆ, ਇਕ ਮਹਿਲਾ ਜ਼ਖਮੀ