Breaking News :

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

September 21, 2026

ਮਕਸੂਦਾ ਬਾਈਪਾਸ ‘ਤੇ ਨੀਂਦ ਦੀ ਝਪਕੀ ਕਾਰਨ ਕਾਰ ਹਾਦਸਾ, ਪਰਿਵਾਰ ਬਚਿਆ, ਇਕ ਮਹਿਲਾ ਜ਼ਖਮੀ

ਜਲੰਧਰ ਕੰਵਲਜੀਤ ਸਿੰਘ ਮੱਕੜ – ਜਲੰਧਰ ਦੇ ਮਕਸੂਦਾ ਬਾਈਪਾਸ ਹਾਈਵੇ ‘ਤੇ ਐਤਵਾਰ ਨੂੰ ਇੱਕ ਕਾਰ ਹਾਦਸਾ ਹੋ ਗਿਆ, ਜਦੋਂ ਸਵਿਫਟ ਕਾਰ ਚਲਾ ਰਹੇ ਡਰਾਈਵਰ ਨੂੰ ਅਚਾਨਕ ਨੀਂਦ ਦੀ ਝਪਕੀ ਆ ਗਈ। ਇਸ ਕਾਰਨ ਕਾਰ ਬੇਕਾਬੂ ਹੋ ਕੇ ਸੜਕ ਕਿਨਾਰੇ ਫੁੱਟਪਾਥ ਕੋਲ ਲੱਗੀ ਲੋਹੇ ਦੀ ਗ੍ਰਿੱਲ ਨਾਲ ਜਾ ਟਕਰਾਈ। ਹਾਦਸੇ ਦੌਰਾਨ ਕਾਰ ਵਿੱਚ ਸਵਾਰ ਪਰਿਵਾਰ ਵਾਲੇ ਵੱਡੇ ਨੁਕਸਾਨ ਤੋਂ ਬਚ ਗਏ, ਹਾਲਾਂਕਿ ਇੱਕ ਮਹਿਲਾ ਨੂੰ ਚੋਟਾਂ ਆਈਆਂ ਹਨ।
ਪ੍ਰਾਪਤ ਜਾਣਕਾਰੀ ਅਨੁਸਾਰ ਦਿੱਲੀ ਦਾ ਰਹਿਣ ਵਾਲਾ ਜਸਵਿੰਦਰ ਸਿੰਘ ਆਪਣੇ ਪਰਿਵਾਰ ਨਾਲ ਕਾਰ ਰਾਹੀਂ ਅੰਮ੍ਰਿਤਸਰ ਵੱਲ ਜਾ ਰਿਹਾ ਸੀ। ਜਦੋਂ ਉਹ ਮਕਸੂਦਾ ਬਾਈਪਾਸ ਨੇੜੇ ਪਹੁੰਚਿਆ ਤਾਂ ਡਰਾਈਵਿੰਗ ਕਰਦੇ ਸਮੇਂ ਉਸ ਨੂੰ ਨੀਂਦ ਦੀ ਝਪਕੀ ਆ ਗਈ, ਜਿਸ ਕਾਰਨ ਕਾਰ ਬੇਕਾਬੂ ਹੋ ਗਈ ਅਤੇ ਫੁੱਟਪਾਥ ਕੋਲ ਲੱਗੀ ਲੋਹੇ ਦੀ ਗ੍ਰਿੱਲ ਵਿੱਚ ਜਾ ਟਕਰਾਈ।
ਹਾਦਸੇ ਤੋਂ ਬਾਅਦ ਕਾਰ ਹਾਈਵੇ ਦੇ ਵਿਚਕਾਰ ਖਰਾਬ ਹਾਲਤ ਵਿੱਚ ਖੜੀ ਰਹਿ ਗਈ, ਜਿਸ ਕਾਰਨ ਕੁਝ ਸਮੇਂ ਲਈ ਰਾਹਗੀਰਾਂ ਨੂੰ ਆਵਾਜਾਈ ਵਿੱਚ ਦਿੱਕਤ ਦਾ ਸਾਹਮਣਾ ਕਰਨਾ ਪਿਆ। ਇਸ ਦੀ ਸੂਚਨਾ ਮੌਕੇ ‘ਤੇ ਮੌਜੂਦ ਲੋਕਾਂ ਵੱਲੋਂ ਤੁਰੰਤ ਸੜਕ ਸੁਰੱਖਿਆ ਫੋਰਸ ਨੂੰ ਦਿੱਤੀ ਗਈ।
ਸੂਚਨਾ ਮਿਲਣ ‘ਤੇ ਸੜਕ ਸੁਰੱਖਿਆ ਫੋਰਸ ਦੀ ਟੀਮ ਮੌਕੇ ‘ਤੇ ਪਹੁੰਚੀ। ਜਾਂਚ ਅਧਿਕਾਰੀ ਏਐਸਆਈ ਸਤਪਾਲ ਸਿੰਘ ਨੇ ਦੱਸਿਆ ਕਿ ਹਾਦਸੇ ਦੌਰਾਨ ਕਾਰ ਵਿੱਚ ਸਵਾਰ ਇੱਕ ਮਹਿਲਾ ਨੂੰ ਹਲਕੀਆਂ ਚੋਟਾਂ ਆਈਆਂ ਹਨ, ਜਿਸ ਨੂੰ ਤੁਰੰਤ ਨੇੜਲੇ ਡਾਕਟਰ ਕੋਲ ਇਲਾਜ ਲਈ ਪਹੁੰਚਾਇਆ ਗਿਆ।
ਉਨ੍ਹਾਂ ਨੇ ਦੱਸਿਆ ਕਿ ਪੁਲਿਸ ਟੀਮ ਵੱਲੋਂ ਹਾਦਸਾਗ੍ਰਸਤ ਕਾਰ ਨੂੰ ਸੜਕ ਦੇ ਵਿਚਕਾਰੋਂ ਹਟਾ ਕੇ ਸਾਈਡ ‘ਤੇ ਕਰਵਾਇਆ ਗਿਆ ਅਤੇ ਟ੍ਰੈਫਿਕ ਜਾਮ ਨੂੰ ਖੁਲਵਾਇਆ ਗਿਆ, ਜਿਸ ਤੋਂ ਬਾਅਦ ਆਵਾਜਾਈ ਦੁਬਾਰਾ ਸੁਚਾਰੂ ਹੋ ਗਈ।

Vinkmag ad
Share Our Daily Posts

News Desk

Read Previous

ਜਨਤਾ ਕਾਲੋਨੀ ਵਿੱਚ ਪਿਸਤੌਲ ਮਿਲਣ ਨਾਲ ਮਚੀ ਦਹਿਸ਼ਤ, ਲੋਕਾਂ ਨੇ ਲੁਟੇਰਾ ਸਮਝ ਕੇ ਨਾਬਾਲਿਗ ਨੌਜਵਾਨ ਨੂੰ ਕਾਬੂ ਕੀਤਾ — ਜਾਂਚ ਵਿੱਚ ਨਿਕਲੀ ਖਿਲੌਣਾ ਪਿਸਤੌਲ

Read Next

ਲੋਨੀ ਬਾਰਡਰ ਬ੍ਰਾਂਚ ਵਿੱਚ ਦਿਲ ਦਹਿਲਾਉਂਦੀ ਘਟਨਾ – ਸੀਨੀਅਰ ਮੈਨੇਜਰ ਅਭਿਸ਼ੇਕ ਕੁਮਾਰ ਦੀ ਗੋਲੀ ਮਾਰ ਕੇ ਹੱਤਿਆ