Breaking News :

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

September 20, 2026

ਲੋਨੀ ਬਾਰਡਰ ਬ੍ਰਾਂਚ ਵਿੱਚ ਦਿਲ ਦਹਿਲਾਉਂਦੀ ਘਟਨਾ – ਸੀਨੀਅਰ ਮੈਨੇਜਰ ਅਭਿਸ਼ੇਕ ਕੁਮਾਰ ਦੀ ਗੋਲੀ ਮਾਰ ਕੇ ਹੱਤਿਆ

(ਕੰਵਲਜੀਤ ਸਿੰਘ ਮੱਕੜ): ਨੋਇਡਾ ਜ਼ੋਨ ਦੇ ਲੋਨੀ ਬਾਰਡਰ ਸਥਿਤ ਇੱਕ ਬੈਂਕ ਬ੍ਰਾਂਚ ਵਿੱਚ ਅੱਜ ਇੱਕ ਬਹੁਤ ਹੀ ਦਰਦਨਾਕ ਅਤੇ ਹਿਲਾ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ, ਜਿਸ ਵਿੱਚ ਬ੍ਰਾਂਚ ਦੇ ਸੀਨੀਅਰ ਮੈਨੇਜਰ ਅਭਿਸ਼ੇਕ ਕੁਮਾਰ ਨੂੰ ਬ੍ਰਾਂਚ ਦੇ ਹੀ ਸੁਰੱਖਿਆ ਕਰਮੀ ਵੱਲੋਂ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ।
ਮੁੱਢਲੀ ਜਾਣਕਾਰੀ ਅਨੁਸਾਰ, ਘਟਨਾ ਉਸ ਵੇਲੇ ਵਾਪਰੀ ਜਦੋਂ ਬੈਂਕ ਦੇ ਅੰਦਰ ਕਿਸੇ ਗੱਲ ਨੂੰ ਲੈ ਕੇ ਸੀਨੀਅਰ ਮੈਨੇਜਰ ਅਤੇ ਸੁਰੱਖਿਆ ਗਾਰਡ ਵਿਚਕਾਰ ਤਕਰਾਰ ਹੋ ਗਈ। ਤਕਰਾਰ ਇੰਨੀ ਵਧ ਗਈ ਕਿ ਗਾਰਡ ਨੇ ਆਪਣੀ ਸਰਵਿਸ ਰਿਵਾਲਵਰ ਨਾਲ ਅਭਿਸ਼ੇਕ ਕੁਮਾਰ ਉੱਤੇ ਗੋਲੀਆਂ ਚਲਾ ਦਿੱਤੀਆਂ। ਗੋਲੀ ਲੱਗਣ ਨਾਲ ਉਹ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ ਅਤੇ ਉਨ੍ਹਾਂ ਨੂੰ ਤੁਰੰਤ ਨਜ਼ਦੀਕੀ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤ ਘੋਸ਼ਿਤ ਕਰ ਦਿੱਤਾ।
ਘਟਨਾ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਮੌਕੇ ‘ਤੇ ਪਹੁੰਚ ਗਈ ਅਤੇ ਸੁਰੱਖਿਆ ਗਾਰਡ ਨੂੰ ਹਿਰਾਸਤ ਵਿੱਚ ਲੈ ਕੇ ਪੁੱਛਗਿੱਛ ਸ਼ੁਰੂ ਕਰ ਦਿੱਤੀ ਹੈ। ਪੁਲਿਸ ਵੱਲੋਂ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਘਟਨਾ ਦੇ ਅਸਲ ਕਾਰਨਾਂ ਦਾ ਪਤਾ ਲਗਾਇਆ ਜਾ ਰਿਹਾ ਹੈ।
ਇਸ ਦਿਲ ਦਹਿਲਾਉਣ ਵਾਲੀ ਘਟਨਾ ਨਾਲ ਬੈਂਕ ਕਰਮਚਾਰੀਆਂ ਅਤੇ ਇਲਾਕੇ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ। ਸਹਿਕਰਮੀਆਂ ਵੱਲੋਂ ਅਭਿਸ਼ੇਕ ਕੁਮਾਰ ਦੀ ਅਚਾਨਕ ਮੌਤ ‘ਤੇ ਗਹਿਰਾ ਦੁੱਖ ਪ੍ਰਗਟ ਕੀਤਾ ਗਿਆ ਹੈ। ਉਨ੍ਹਾਂ ਨੂੰ ਇਕ ਇਮਾਨਦਾਰ ਅਤੇ ਸਮਰਪਿਤ ਅਧਿਕਾਰੀ ਵਜੋਂ ਯਾਦ ਕੀਤਾ ਜਾ ਰਿਹਾ ਹੈ।
ਪ੍ਰਸ਼ਾਸਨ ਵੱਲੋਂ ਭਰੋਸਾ ਦਿਵਾਇਆ ਗਿਆ ਹੈ ਕਿ ਦੋਸ਼ੀ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇਗੀ ਅਤੇ ਮਾਮਲੇ ਦੀ ਪੂਰੀ ਸੱਚਾਈ ਸਾਹਮਣੇ ਲਿਆਈ ਜਾਵੇਗੀ।
ਅਖੀਰ ਵਿੱਚ ਸਭ ਵੱਲੋਂ ਅਰਦਾਸ ਕੀਤੀ ਗਈ ਕਿ ਵਾਹਿਗੁਰੂ ਵਿਛੜੀ ਆਤਮਾ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖ਼ਸ਼ੇ ਅਤੇ ਪਰਿਵਾਰ ਨੂੰ ਇਸ ਅਪਾਰ ਦੁੱਖ ਨੂੰ ਸਹਿਣ ਦੀ ਤਾਕਤ ਦੇਵੇ।

Vinkmag ad
Share Our Daily Posts

News Desk

Read Previous

ਮਕਸੂਦਾ ਬਾਈਪਾਸ ‘ਤੇ ਨੀਂਦ ਦੀ ਝਪਕੀ ਕਾਰਨ ਕਾਰ ਹਾਦਸਾ, ਪਰਿਵਾਰ ਬਚਿਆ, ਇਕ ਮਹਿਲਾ ਜ਼ਖਮੀ

Read Next

ਜਲੰਧਰ ਦੇ ਸਰਦਾਰ ਮਨਮੋਹਨ ਸਿੰਘ ਮਰਵਾਹਾ ਐਡਵੋਕੇਟ ਨੇ ਨੈਸ਼ਨਲ ਮਾਸਟਰਜ਼ ਐਥਲੈਟਿਕਸ ਵਿੱਚ ਲਹਿਰਾਇਆ ਪਰਚਮ, 2 ਮੈਡਲ ਜਿੱਤ ਕੇ ਬਣੇ ਮਾਣ