Breaking News :

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

September 20, 2026

ਜਲੰਧਰ ਦੇ ਸਰਦਾਰ ਮਨਮੋਹਨ ਸਿੰਘ ਮਰਵਾਹਾ ਐਡਵੋਕੇਟ ਨੇ ਨੈਸ਼ਨਲ ਮਾਸਟਰਜ਼ ਐਥਲੈਟਿਕਸ ਵਿੱਚ ਲਹਿਰਾਇਆ ਪਰਚਮ, 2 ਮੈਡਲ ਜਿੱਤ ਕੇ ਬਣੇ ਮਾਣ

ਜਲੰਧਰ : ਕੰਵਲਜੀਤ ਸਿੰਘ ਮੱਕੜ – ਰੱਬ ਦੀ ਮੇਹਰ ਨਾਲ ਜਲੰਧਰ ਦੇ ਪ੍ਰਸਿੱਧ ਐਡਵੋਕੇਟ ਸਰਦਾਰ ਮਨਮੋਹਨ ਸਿੰਘ ਮਰਵਾਹਾ ਨੇ ਆਲ ਇੰਡੀਆ ਨੈਸ਼ਨਲ ਮਾਸਟਰਜ਼ ਐਥਲੈਟਿਕ ਚੈਂਪੀਅਨਸ਼ਿਪ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਪੰਜਾਬ ਦਾ ਨਾਮ ਰੌਸ਼ਨ ਕੀਤਾ ਹੈ। ਇਹ ਚੈਂਪੀਅਨਸ਼ਿਪ 15 ਮਾਰਚ ਤੋਂ 17 ਮਾਰਚ ਤੱਕ ਤਲਵੰਡੀ ਸਾਬੋ (ਬਠਿੰਡਾ) ਵਿੱਚ ਆਯੋਜਿਤ ਹੋਈ।

60 ਤੋਂ 65 ਸਾਲ ਦੀ ਉਮਰ ਵਰਗ ਵਿੱਚ ਪੰਜਾਬ ਸਟੇਟ ਦੀ ਨੁਮਾਇੰਦਗੀ ਕਰਦੇ ਹੋਏ ਮਨਮੋਹਨ ਸਿੰਘ ਨੇ 200 ਮੀਟਰ ਦੌੜ ਵਿੱਚ ਸਿਲਵਰ ਮੈਡਲ ਅਤੇ 400 ਮੀਟਰ ਦੌੜ ਵਿੱਚ ਬਰਾਂਜ਼ ਮੈਡਲ ਹਾਸਲ ਕੀਤਾ। ਉਨ੍ਹਾਂ ਦੀ ਇਸ ਪ੍ਰਾਪਤੀ ਨਾਲ ਨਾ ਸਿਰਫ਼ ਖੇਡ ਮੈਦਾਨ ਵਿੱਚ, ਸਗੋਂ ਸਮਾਜਿਕ ਖੇਤਰ ਵਿੱਚ ਵੀ ਖੁਸ਼ੀ ਦੀ ਲਹਿਰ ਦੌੜ ਗਈ ਹੈ।
ਗੌਰਤਲਬ ਹੈ ਕਿ ਸਰਦਾਰ ਮਨਮੋਹਨ ਸਿੰਘ ਮਰਵਾਹਾ ਪਹਿਲਾਂ ਭਾਰਤੀ ਰੇਲਵੇ ਵਿੱਚ ਕੰਪਲੇਂਟ ਇੰਸਪੈਕਟਰ ਦੇ ਪਦ ਤੋਂ ਰਿਟਾਇਰ ਹੋਏ ਹਨ ਅਤੇ ਆਪਣੀ ਨੌਕਰੀ ਦੌਰਾਨ ਵੀ ਇਮਾਨਦਾਰੀ ਅਤੇ ਨਿਸ਼ਠਾ ਨਾਲ ਸੇਵਾ ਨਿਭਾਈ। ਰੇਲਵੇ ਵਿਭਾਗ ਵਿੱਚ ਉਹ ਇੱਕ ਇਮਾਨਦਾਰ ਅਧਿਕਾਰੀ ਵਜੋਂ ਜਾਣੇ ਜਾਂਦੇ ਰਹੇ ਹਨ।
ਰਿਟਾਇਰਮੈਂਟ ਤੋਂ ਬਾਅਦ ਉਹ ਵਕਾਲਤ ਦੇ ਖੇਤਰ ਵਿੱਚ ਵੀ ਸਰਗਰਮ ਹਨ ਅਤੇ ਖਾਸ ਤੌਰ ‘ਤੇ ਗਰੀਬ ਅਤੇ ਜ਼ਰੂਰਤਮੰਦ ਲੋਕਾਂ ਦੀ ਮੁਫ਼ਤ ਮਦਦ ਕਰਕੇ ਸਮਾਜ ਵਿੱਚ ਵੱਡਾ ਯੋਗਦਾਨ ਪਾ ਰਹੇ ਹਨ। ਇਸ ਦੇ ਨਾਲ ਹੀ ਉਹ ਸਰਬਤ ਦਾ ਭਲਾ ਸੁਸਾਇਟੀ ਨਾਲ ਵੀ ਜਰਨਲ ਸਕੱਤਰ ਦੇ ਤੌਰ ਤੇ ਜੁੜੇ ਹੋਏ ਹਨ ਅਤੇ ਉੱਥੇ ਵੀ ਨਿਸ਼ਕਾਮ ਸੇਵਾ ਨਿਭਾਉਂਦੇ ਹੋਏ ਲੋੜਵੰਦ ਲੋਕਾਂ ਦੀ ਮਦਦ ਕਰ ਰਹੇ ਹਨ, ਜਿਸ ਕਰਕੇ ਸਮਾਜ ਵਿੱਚ ਉਹਨਾਂ ਨੂੰ ਵੱਡੀ ਇੱਜ਼ਤ ਮਿਲ ਰਹੀ ਹੈ।
ਮਨਮੋਹਨ ਸਿੰਘ ਮਰਵਾਹਾ ਦੀ ਇਸ ਉਪਲਬਧੀ ਨਾਲ ਜਲੰਧਰ ਸ਼ਹਿਰ ਦਾ ਮਾਣ ਵਧਿਆ ਹੈ ਅਤੇ ਨੌਜਵਾਨਾਂ ਲਈ ਵੀ ਇਹ ਪ੍ਰੇਰਣਾ ਦਾ ਸਰੋਤ ਬਣੇ ਹਨ ਕਿ ਉਮਰ ਕਦੇ ਵੀ ਕਾਮਯਾਬੀ ਦੇ ਰਾਹ ਵਿੱਚ ਰੁਕਾਵਟ ਨਹੀਂ ਬਣਦੀ।

Vinkmag ad
Share Our Daily Posts

News Desk

Read Previous

ਲੋਨੀ ਬਾਰਡਰ ਬ੍ਰਾਂਚ ਵਿੱਚ ਦਿਲ ਦਹਿਲਾਉਂਦੀ ਘਟਨਾ – ਸੀਨੀਅਰ ਮੈਨੇਜਰ ਅਭਿਸ਼ੇਕ ਕੁਮਾਰ ਦੀ ਗੋਲੀ ਮਾਰ ਕੇ ਹੱਤਿਆ

Read Next

ਬੰਬੇ ਨਗਰ ਵੈਲਫੇਅਰ ਸੋਸਾਇਟੀ ਵੱਲੋਂ ਪਦਮ ਸ਼੍ਰੀ ਪਰਗਟ ਸਿੰਘ ਜੀ ਨੂੰ ਮਾਤਾ ਦੀ ਚੌਂਕੀ ਲਈ ਸੱਦਾ ਪੱਤਰ ਭੇਂਟ