Breaking News :

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

September 20, 2026

ਜਲੰਧਰ ਦੇ ਜਮਸ਼ੇਰ ਇਲਾਕੇ ਵਿੱਚ ਪੁਲਿਸ ਐਨਕਾਊਂਟਰ, ਸੁਧੀਰ ਸਵੀਟਸ ਫਾਇਰਿੰਗ ਮਾਮਲੇ ਦਾ ਮੁੱਖ ਸ਼ੂਟਰ ਗੋਪਾ ਗ੍ਰਿਫ਼ਤਾਰ

ਜਲੰਧਰ: ਕੰਵਲਜੀਤ ਸਿੰਘ ਮੱਕੜ – ਜਲੰਧਰ ਸ਼ਹਿਰ ਦੇ ਜਮਸ਼ੇਰ ਇਲਾਕੇ ਵਿੱਚ ਅੱਜ ਸਵੇਰੇ ਉਸ ਵੇਲੇ ਹੜਕੰਪ ਮਚ ਗਿਆ ਜਦੋਂ ਕਮਿਸ਼ਨਰੇਟ ਪੁਲਿਸ ਅਤੇ ਇੱਕ ਖ਼ਤਰਨਾਕ ਸ਼ੂਟਰ ਦਰਮਿਆਨ ਮੁਕਾਬਲਾ ਹੋ ਗਿਆ। ਪ੍ਰਾਪਤ ਜਾਣਕਾਰੀ ਅਨੁਸਾਰ, ਕੁਝ ਦਿਨ ਪਹਿਲਾਂ ਫਗਵਾੜਾ ਵਿੱਚ ਸਥਿਤ ਸੁਧੀਰ ਸਵੀਟਸ ‘ਤੇ ਹੋਈ ਗੋਲੀਬਾਰੀ ਦੇ ਮਾਮਲੇ ਵਿੱਚ ਵਾਂਛਿਤ ਸ਼ੂਟਰ ਕੁਲਵੰਤ ਸਿੰਘ ਉਰਫ਼ ਗੋਪਾ ਦੀ ਪੁਲਿਸ ਨਾਲ ਮੁਠਭੇੜ ਹੋ ਗਈ।

ਪੁਲਿਸ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਦੋਸ਼ੀ ਜਮਸ਼ੇਰ ਇਲਾਕੇ ਵਿੱਚ ਮੌਜੂਦ ਹੈ। ਇਸ ਤੋਂ ਬਾਅਦ ਪੁਲਿਸ ਟੀਮ ਨੇ ਤੁਰੰਤ ਕਾਰਵਾਈ ਕਰਦਿਆਂ ਇਲਾਕੇ ਨੂੰ ਘੇਰ ਲਿਆ। ਜਿਵੇਂ ਹੀ ਪੁਲਿਸ ਨੇ ਸ਼ੱਕੀ ਵਿਅਕਤੀ ਨੂੰ ਰੋਕਣ ਦੀ ਕੋਸ਼ਿਸ਼ ਕੀਤੀ, ਉਸ ਨੇ ਫਾਇਰਿੰਗ ਸ਼ੁਰੂ ਕਰ ਦਿੱਤੀ। ਪੁਲਿਸ ਵੱਲੋਂ ਵੀ ਜਵਾਬੀ ਕਾਰਵਾਈ ਕੀਤੀ ਗਈ, ਜਿਸ ਦੌਰਾਨ ਲਗਭਗ 10 ਤੋਂ 12 ਰਾਊਂਡ ਫਾਇਰ ਹੋਣ ਦੀ ਜਾਣਕਾਰੀ ਮਿਲੀ ਹੈ।
ਮੁਕਾਬਲੇ ਦੌਰਾਨ ਸ਼ੂਟਰ ਗੋਪਾ ਦੀ ਟੰਗ ਵਿੱਚ ਗੋਲੀ ਲੱਗਣ ਕਾਰਨ ਉਹ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ। ਪੁਲਿਸ ਨੇ ਉਸਨੂੰ ਤੁਰੰਤ ਕਾਬੂ ਕਰ ਲਿਆ ਅਤੇ ਇਲਾਜ ਲਈ ਨਜ਼ਦੀਕੀ ਹਸਪਤਾਲ ਵਿੱਚ ਦਾਖਲ ਕਰਵਾਇਆ।
ਜਾਣਕਾਰੀ ਮੁਤਾਬਕ, ਗ੍ਰਿਫ਼ਤਾਰ ਕੀਤਾ ਗਿਆ ਦੋਸ਼ੀ ਕੁਲਵੰਤ ਸਿੰਘ ਉਰਫ਼ ਗੋਪਾ, ਸੋਨੂ ਖਤਰੀ ਗੈਂਗ ਨਾਲ ਸੰਬੰਧਿਤ ਹੈ ਅਤੇ ਸੁਧੀਰ ਸਵੀਟਸ ਗੋਲੀਕਾਂਡ ਵਿੱਚ ਮੁੱਖ ਭੂਮਿਕਾ ਵਿੱਚ ਸੀ।
ਫਿਲਹਾਲ ਪੁਲਿਸ ਵੱਲੋਂ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਹੋਰ ਸਾਥੀਆਂ ਦੀ ਭਾਲ ਜਾਰੀ ਹੈ। ਇਲਾਕੇ ਵਿੱਚ ਸੁਰੱਖਿਆ ਵਧਾ ਦਿੱਤੀ ਗਈ ਹੈ ਅਤੇ ਲੋਕਾਂ ਨੂੰ ਸਾਵਧਾਨ ਰਹਿਣ ਦੀ ਅਪੀਲ ਕੀਤੀ ਗਈ ਹੈ।

Vinkmag ad
Share Our Daily Posts

News Desk

Read Previous

ਬੰਬੇ ਨਗਰ ਵੈਲਫੇਅਰ ਸੋਸਾਇਟੀ ਵੱਲੋਂ ਪਦਮ ਸ਼੍ਰੀ ਪਰਗਟ ਸਿੰਘ ਜੀ ਨੂੰ ਮਾਤਾ ਦੀ ਚੌਂਕੀ ਲਈ ਸੱਦਾ ਪੱਤਰ ਭੇਂਟ

Read Next

ਬੰਬੇ ਨਗਰ ਵਿੱਚ ਮਾਤਾ ਰਾਣੀ ਦੀ ਭਵਿਆ ਚੌਕੀ, ਸ਼ਹਿਰ ਦੀਆਂ ਪ੍ਰਮੁੱਖ ਹਸਤੀਆਂ ਨੇ ਟੇਕਿਆ ਮੱਥਾ