15 ਅਕਤੂਬਰ ਨੂੰ ਪੰਜਾਬ ਬੰਦ! ਪਰਵਿੰਦਰ ਸਿੰਘ ਝੋਟੇ ਦੇ ਕਤਲ ਮਗਰੋਂ ਪਰਿਵਾਰ ਨੇ ਕਰ”ਤਾ ਐਲਾਨ
ਜਲੰਧਰ : ਕੰਵਲਜੀਤ ਸਿੰਘ ਮੱਕੜ – ਜਲੰਧਰ ਦੇ ਬੰਬੇ ਨਗਰ ਵਿੱਚ ਮਾਤਾ ਰਾਣੀ ਦੀ ਅਸੀਮ ਕਿਰਪਾ ਅਤੇ ਪਾਵਨ ਅਸੀਸਾਂ ਨਾਲ ਬੰਬੇ ਨਗਰ ਵੈਲਫੇਅਰ ਸੋਸਾਇਟੀ ਵੱਲੋਂ ਬੜੀ ਹੀ ਸ਼ਰਧਾ ਅਤੇ ਭਗਤੀ ਭਾਵ ਨਾਲ ਮਾਤਾ ਰਾਣੀ ਦੀ ਭਵਿਆ ਚੌਕੀ ਦਾ ਆਯੋਜਨ ਕੀਤਾ ਗਿਆ। ਇਸ ਧਾਰਮਿਕ ਸਮਾਗਮ ਵਿੱਚ ਇਲਾਕੇ ਦੇ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਆਪਣੇ ਪਰਿਵਾਰਾਂ ਸਮੇਤ ਸ਼ਮੂਲੀਅਤ ਕਰਕੇ ਮਾਤਾ ਰਾਣੀ ਦੇ ਦਰਬਾਰ ਵਿੱਚ ਹਾਜ਼ਰੀ ਲਗਾਈ ਅਤੇ ਅਸੀਸਾਂ ਪ੍ਰਾਪਤ ਕੀਤੀਆਂ।
ਇਹ ਪਾਵਨ ਸਮਾਗਮ ਸ਼ਾਮ 7 ਵਜੇ ਸ਼ੁਰੂ ਹੋਇਆ ਜੋ ਦੇਰ ਰਾਤ ਤੱਕ ਭਗਤੀਮਈ ਮਾਹੌਲ ਵਿੱਚ ਜਾਰੀ ਰਿਹਾ। ਭਜਨ ਮੰਡਲੀ ਵੱਲੋਂ ਗਾਏ ਗਏ ਸੁਰੀਲੇ ਅਤੇ ਰੂਹਾਨੀ ਭਜਨਾਂ ਨੇ ਸਾਰੀ ਵਾਤਾਵਰਣ ਨੂੰ ਧਾਰਮਿਕ ਰੰਗ ਵਿੱਚ ਰੰਗ ਦਿੱਤਾ। ਸੰਗਤਾਂ “ਜੈ ਮਾਤਾ ਦੀ” ਦੇ ਜੈਕਾਰਿਆਂ ਨਾਲ ਝੂਮਦੀਆਂ ਨਜ਼ਰ ਆਈਆਂ।
ਇਸ ਮੌਕੇ ਜਲੰਧਰ ਦੀਆਂ ਕਈ ਪ੍ਰਮੁੱਖ ਹਸਤੀਆਂ ਨੇ ਵੀ ਆਪਣੀ ਹਾਜ਼ਰੀ ਦਰਜ ਕਰਵਾਈ। ਪਦਮ ਸ਼੍ਰੀ ਅਤੇ ਵਿਧਾਇਕ ਸਰਦਾਰ ਪ੍ਰਗਟ ਸਿੰਘ ਜੀ, ਕੌਂਸਲਰ ਸ਼੍ਰੀ ਪਾਵਨ ਕੁਮਾਰ ਜੀ, ਮਿਊਂਸਿਪਲ ਕੌਂਸਲਰ ਸ਼੍ਰੀ ਸ਼ੈਰੀ ਚੱਡਾ ਜੀ ਅਤੇ ਹਲਕਾ ਜਲੰਧਰ ਛਾਉਣੀ ਆਮ ਆਦਮੀ ਪਾਰਟੀ ਦੀ ਇੰਚਾਰਜ ਸ਼੍ਰੀਮਤੀ ਰਾਜਵਿੰਦਰ ਕੌਰ ਖਹਿਰਾ ਜੀ ਨੇ ਖ਼ਾਸ ਤੌਰ ‘ਤੇ ਪਹੁੰਚ ਕੇ ਮਾਤਾ ਰਾਣੀ ਦੇ ਚਰਨਾਂ ਵਿੱਚ ਮੱਥਾ ਟੇਕਿਆ ਅਤੇ ਇਲਾਕੇ ਦੀ ਖੁਸ਼ਹਾਲੀ ਅਤੇ ਤਰੱਕੀ ਲਈ ਅਰਦਾਸ ਕੀਤੀ।
ਸਮਾਗਮ ਦੇ ਅੰਤ ਵਿੱਚ ਸੰਗਤਾਂ ਲਈ ਲੰਗਰ ਅਤੇ ਵਰਤ ਪ੍ਰਸਾਦ ਦੀ ਵੀ ਵਿਸ਼ੇਸ਼ ਵਿਵਸਥਾ ਕੀਤੀ ਗਈ, ਜਿਸ ਵਿੱਚ ਸਾਰਿਆਂ ਨੇ ਭਗਤੀ ਭਾਵ ਨਾਲ ਪ੍ਰਸਾਦ ਗ੍ਰਹਿਣ ਕੀਤਾ।
ਬੰਬੇ ਨਗਰ ਵੈਲਫੇਅਰ ਸੋਸਾਇਟੀ ਦੇ ਪ੍ਰਬੰਧਕਾਂ ਨੇ ਦੱਸਿਆ ਕਿ ਅਜਿਹੇ ਧਾਰਮਿਕ ਸਮਾਗਮ ਸਮਾਜ ਵਿੱਚ ਏਕਤਾ, ਭਾਈਚਾਰੇ ਅਤੇ ਆਧਿਆਤਮਿਕ ਚੇਤਨਾ ਨੂੰ ਮਜ਼ਬੂਤ ਕਰਦੇ ਹਨ। ਉਨ੍ਹਾਂ ਨੇ ਸਮੂਹ ਸੰਗਤਾਂ ਦਾ ਦਿਲੋਂ ਧੰਨਵਾਦ ਕੀਤਾ ਜੋ ਇਸ ਪਵਿੱਤਰ ਸਮਾਗਮ ਵਿੱਚ ਸ਼ਾਮਲ ਹੋਏ।
???? ਜੈ ਮਾਤਾ ਦੀ ????
