Breaking News :

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

September 18, 2026

ਪਿੰਡ ਚੂੜ ਵਿੱਚ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਵਿਸ਼ਾਲ ਕਬੱਡੀ ਟੂਰਨਾਮੈਂਟ, ਨੌਜਵਾਨਾਂ ਨੂੰ ਖੇਡਾਂ ਨਾਲ ਜੁੜਨ ਦਾ ਸੰਦੇਸ਼

ਜਲੰਧਰ : ਕੰਵਲਜੀਤ ਸਿੰਘ ਮੱਕੜ – ਜਲੰਧਰ ਦਿਹਾਤੀ ਪੁਲਿਸ ਵੱਲੋਂ ਨਸ਼ਿਆਂ ਖ਼ਿਲਾਫ ਚੱਲ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਸਬ-ਡਵੀਜ਼ਨ ਨਕੋਦਰ ਦੇ ਪਿੰਡ ਚੂੜ ਵਿੱਚ ਇੱਕ ਵਿਸ਼ਾਲ ਕਬੱਡੀ ਟੂਰਨਾਮੈਂਟ ਦਾ ਸ਼ਾਨਦਾਰ ਆਯੋਜਨ ਕੀਤਾ ਗਿਆ। ਇਹ ਪ੍ਰੋਗਰਾਮ ਮਾਨਯੋਗ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਅਤੇ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਦੇ ਦਿਸ਼ਾ-ਨਿਰਦੇਸ਼ਾਂ ਹੇਠ ਅਤੇ ਐਸਐਸਪੀ ਜਲੰਧਰ ਦਿਹਾਤੀ ਸ. ਹਰਵਿੰਦਰ ਸਿੰਘ ਵਿਰਕ ਦੀ ਅਗਵਾਈ ਵਿੱਚ ਕਰਵਾਇਆ ਗਿਆ। ਇਸ ਮੌਕੇ ਡੀਐਸਪੀ ਓਂਕਾਰ ਸਿੰਘ ਬਰਾੜ ਨੇ ਮੁੱਖ ਭੂਮਿਕਾ ਨਿਭਾਈ।

ਇਹ ਟੂਰਨਾਮੈਂਟ ਪਿੰਡ ਦੀ ਪੰਚਾਇਤ, ਐਨਆਰਆਈ ਭਰਾਵਾਂ ਅਤੇ ਇਲਾਕੇ ਦੇ ਸਮਾਜ ਸੇਵੀ ਵਿਅਕਤੀਆਂ ਦੇ ਸਹਿਯੋਗ ਨਾਲ ਮਿਲਜੁਲ ਕਰਵਾਇਆ ਗਿਆ, ਜਿਸ ਵਿੱਚ ਇਲਾਕੇ ਦੇ ਨੌਜਵਾਨਾਂ ਨੇ ਵੱਡੇ ਉਤਸ਼ਾਹ ਨਾਲ ਹਿੱਸਾ ਲਿਆ। ਇਸ ਦੌਰਾਨ ਪੁਲਿਸ ਵੱਲੋਂ ਨੌਜਵਾਨਾਂ ਨੂੰ ਨਸ਼ਿਆਂ ਦੇ ਨੁਕਸਾਨਾਂ ਬਾਰੇ ਜਾਗਰੂਕ ਕੀਤਾ ਗਿਆ ਅਤੇ ਖੇਡਾਂ ਵੱਲ ਪ੍ਰੇਰਿਤ ਕੀਤਾ ਗਿਆ।
ਟੂਰਨਾਮੈਂਟ ਵਿੱਚ ਹਲਕਾ ਨਕੋਦਰ ਦੀ ਵਿਧਾਇਕ ਸ਼੍ਰੀਮਤੀ ਇੰਦਰਜੀਤ ਕੌਰ ਮਾਨ ਅਤੇ ਹਲਕਾ ਬਟਾਲਾ ਤੋਂ ਵਿਧਾਇਕ ਸ਼ੈਰੀ ਕਲਸੀ ਵਿਸ਼ੇਸ਼ ਤੌਰ ‘ਤੇ ਸ਼ਾਮਿਲ ਹੋਏ। ਆਪਣੇ ਸੰਬੋਧਨ ਦੌਰਾਨ ਉਨ੍ਹਾਂ ਕਿਹਾ ਕਿ ਨੌਜਵਾਨ ਦੇਸ਼ ਦੀ ਤਾਕਤ ਹਨ ਅਤੇ ਉਹਨਾਂ ਨੂੰ ਨਸ਼ਿਆਂ ਤੋਂ ਦੂਰ ਰਹਿ ਕੇ ਖੇਡਾਂ ਅਤੇ ਸਿੱਖਿਆ ਨੂੰ ਆਪਣੀ ਜ਼ਿੰਦਗੀ ਦਾ ਹਿੱਸਾ ਬਣਾਉਣਾ ਚਾਹੀਦਾ ਹੈ।
ਉਨ੍ਹਾਂ ਇਹ ਵੀ ਕਿਹਾ ਕਿ ਅਜਿਹੇ ਖੇਡ ਸਮਾਗਮ ਨੌਜਵਾਨਾਂ ਵਿੱਚ ਅਨੁਸ਼ਾਸਨ, ਟੀਮ ਵਰਕ ਅਤੇ ਆਤਮ ਵਿਸ਼ਵਾਸ ਨੂੰ ਵਧਾਉਂਦੇ ਹਨ, ਜਿਸ ਨਾਲ ਸਮਾਜ ਵਿੱਚ ਸਕਾਰਾਤਮਕ ਸੋਚ ਅਤੇ ਮਾਹੌਲ ਬਣਦਾ ਹੈ।
ਇਸ ਟੂਰਨਾਮੈਂਟ ਦਾ ਮੁੱਖ ਉਦੇਸ਼ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਵਰਗੀ ਸਮਾਜਕ ਬੁਰਾਈ ਤੋਂ ਦੂਰ ਰੱਖਣਾ ਅਤੇ ਉਨ੍ਹਾਂ ਨੂੰ ਸਹੀ ਦਿਸ਼ਾ ਵੱਲ ਪ੍ਰੇਰਿਤ ਕਰਨਾ ਸੀ। ਪ੍ਰੋਗਰਾਮ ਦੌਰਾਨ ਵੱਡੀ ਗਿਣਤੀ ਵਿੱਚ ਇਲਾਕਾ ਵਾਸੀ, ਪੰਚਾਇਤ ਮੈਂਬਰ ਅਤੇ ਪ੍ਰਮੁੱਖ ਸ਼ਖ਼ਸੀਅਤਾਂ ਹਾਜ਼ਰ ਰਹੀਆਂ।
ਅੰਤ ਵਿੱਚ ਜਲੰਧਰ ਦਿਹਾਤੀ ਪੁਲਿਸ ਵੱਲੋਂ ਲੋਕਾਂ ਨੂੰ ਅਪੀਲ ਕੀਤੀ ਗਈ ਕਿ ਉਹ ਇਸ ਮੁਹਿੰਮ ਵਿੱਚ ਸਹਿਯੋਗ ਦੇਣ ਅਤੇ ਆਪਣੇ ਆਲੇ-ਦੁਆਲੇ ਦੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਉਨ੍ਹਾਂ ਨੂੰ ਖੇਡਾਂ ਅਤੇ ਹੋਰ ਚੰਗੀਆਂ ਗਤੀਵਿਧੀਆਂ ਨਾਲ ਜੋੜਣ। ਪੁਲਿਸ ਨੇ ਭਰੋਸਾ ਦਿੱਤਾ ਕਿ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਅਗਾਂਹ ਵੀ ਇਸੇ ਤਰ੍ਹਾਂ ਜਾਰੀ ਰਹੇਗੀ।

Vinkmag ad
Share Our Daily Posts

News Desk

Read Previous

ਤਬਲਾ ਮੁਕਾਬਲੇ ਵਿੱਚ ਹੋਨਹਾਰ ਬੱਚੇ ਨੇ B+ ਗ੍ਰੇਡ ਹਾਸਲ ਕਰਕੇ ਕੀਤਾ ਨਾਮ ਰੌਸ਼ਨ

Read Next

ਜਲੰਧਰ ”ਚ ਵੱਡਾ ਐਨਕਾਊਂਟਰ! ਬਦਮਾਸ਼ ਤੇ ਪੁਲਸ ਵਿਚਾਲੇ ਚੱਲੀਆਂ ਤਾੜ-ਤਾੜ ਗੋਲ਼ੀਆਂ