Breaking News :

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

September 20, 2026

ਐਸਐਸਪੀ ਜਲੰਧਰ ਦਿਹਾਤੀ ਨੇ ਸਤਿਗੁਰੂ ਲਾਲ ਨਾਥ ਮਹਾਰਾਜ ਜੀ ਦੀ 29ਵੀਂ ਬਰਸੀ ਸਮਾਗਮ ਵਿੱਚ ਕੀਤੀ ਸ਼ਿਰਕਤ, ਅਮਨ-ਕਾਨੂੰਨ ਅਤੇ ਨਸ਼ਾ ਮੁਕਤੀ ਦਾ ਦਿੱਤਾ ਸੰਦੇਸ਼

ਜਲੰਧਰ: ਕੰਵਲਜੀਤ ਸਿੰਘ ਮੱਕੜ – ਭਗਵਾਨ ਵਾਲਮੀਕ ਯੋਗ ਆਸ਼ਰਮ, ਰਹੀਮਪੁਰ ਵਿਖੇ ਸਤਿਗੁਰੂ ਲਾਲ ਨਾਥ ਮਹਾਰਾਜ ਜੀ ਦੀ 29ਵੀਂ ਬਰਸੀ ਬੜੀ ਸ਼ਰਧਾ, ਭਾਵਨਾ ਅਤੇ ਧਾਰਮਿਕ ਉਤਸ਼ਾਹ ਨਾਲ ਮਨਾਈ ਗਈ। ਇਹ ਸਮਾਗਮ ਸੰਤ ਬਾਬਾ ਪ੍ਰਗਟ ਨਾਥ ਜੀ ਦੀ ਅਗਵਾਈ ਹੇਠ ਆਯੋਜਿਤ ਕੀਤਾ ਗਿਆ, ਜਿਸ ਵਿੱਚ ਦੂਰ-ਦੂਰ ਤੋਂ ਆਈ ਵੱਡੀ ਗਿਣਤੀ ਵਿੱਚ ਸੰਗਤ ਨੇ ਹਾਜ਼ਰੀ ਭਰੀ ਅਤੇ ਮਹਾਰਾਜ ਜੀ ਪ੍ਰਤੀ ਆਪਣੀ ਅਟੱਲ ਸ਼ਰਧਾ ਪ੍ਰਗਟ ਕੀਤੀ।
ਸਮਾਗਮ ਦੌਰਾਨ ਰਾਗੀ ਜਥਿਆਂ ਵੱਲੋਂ ਰਸਭਿੰਨਾ ਕੀਰਤਨ ਕੀਤਾ ਗਿਆ, ਜਿਸ ਨਾਲ ਪੂਰਾ ਮਾਹੌਲ ਭਗਤੀਮਈ ਬਣ ਗਿਆ। ਇਸ ਮੌਕੇ ਸਤਿਗੁਰੂ ਲਾਲ ਨਾਥ ਮਹਾਰਾਜ ਜੀ ਦੇ ਉਪਦੇਸ਼ਾਂ ਅਤੇ ਜੀਵਨ ਦਰਸ਼ਨ ‘ਤੇ ਵੀ ਵਿਸਥਾਰ ਨਾਲ ਚਾਨਣ ਪਾਇਆ ਗਿਆ। ਸੰਗਤ ਨੇ ਨਾਮ ਸਿਮਰਨ ਕਰਦੇ ਹੋਏ ਆਤਮਿਕ ਸ਼ਾਂਤੀ ਦਾ ਅਨੁਭਵ ਕੀਤਾ।
ਇਸ ਧਾਰਮਿਕ ਸਮਾਗਮ ਵਿੱਚ ਸ. ਹਰਵਿੰਦਰ ਸਿੰਘ ਵਿਰਕ, ਐਸਐਸਪੀ ਜਲੰਧਰ ਦਿਹਾਤੀ ਅਤੇ ਸ. ਓਂਕਾਰ ਸਿੰਘ ਬਰਾੜ, ਡੀਐਸਪੀ ਨਕੋਦਰ ਵਿਸ਼ੇਸ਼ ਤੌਰ ‘ਤੇ ਸ਼ਾਮਲ ਹੋਏ। ਸੰਤ ਬਾਬਾ ਪ੍ਰਗਟ ਨਾਥ ਜੀ ਵੱਲੋਂ ਉਨ੍ਹਾਂ ਦਾ ਸਨਮਾਨ ਸਹਿਤ ਨਿੱਘਾ ਸਵਾਗਤ ਕੀਤਾ ਗਿਆ।
ਆਪਣੇ ਸੰਬੋਧਨ ਦੌਰਾਨ ਐਸਐਸਪੀ ਹਰਵਿੰਦਰ ਸਿੰਘ ਵਿਰਕ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸਮਾਜ ਵਿੱਚ ਅਮਨ ਅਤੇ ਕਾਨੂੰਨ-ਵਿਵਸਥਾ ਬਣਾਈ ਰੱਖਣ ਲਈ ਪੁਲਿਸ ਦਾ ਸਹਿਯੋਗ ਕਰਨ। ਉਨ੍ਹਾਂ ਨੇ ਨਸ਼ਿਆਂ ਤੋਂ ਦੂਰ ਰਹਿਣ, ਨੌਜਵਾਨਾਂ ਨੂੰ ਸਹੀ ਦਿਸ਼ਾ ਵੱਲ ਲੈ ਕੇ ਜਾਣ ਅਤੇ ਸਮਾਜਿਕ ਬੁਰਾਈਆਂ ਖ਼ਿਲਾਫ਼ ਇਕੱਠੇ ਹੋ ਕੇ ਲੜਨ ਦੀ ਲੋੜ ‘ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਧਾਰਮਿਕ ਅਸਥਾਨ ਸਮਾਜ ਵਿੱਚ ਸੁਧਾਰ ਲਿਆਉਣ ਅਤੇ ਲੋਕਾਂ ਨੂੰ ਨੇਕ ਰਾਹ ‘ਤੇ ਤੁਰਨ ਲਈ ਪ੍ਰੇਰਿਤ ਕਰਨ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ।
ਸੰਤ ਬਾਬਾ ਪ੍ਰਗਟ ਨਾਥ ਜੀ ਨੇ ਵੀ ਇਸ ਮੌਕੇ ਧਾਰਮਿਕ ਅਤੇ ਸਮਾਜਿਕ ਮੁੱਦਿਆਂ ‘ਤੇ ਆਪਣੇ ਵਿਚਾਰ ਸਾਂਝੇ ਕੀਤੇ ਅਤੇ ਪੁਲਿਸ ਪ੍ਰਸ਼ਾਸਨ ਨਾਲ ਹਰ ਸੰਭਵ ਸਹਿਯੋਗ ਦੇਣ ਦਾ ਭਰੋਸਾ ਦਿੱਤਾ। ਉਨ੍ਹਾਂ ਨੇ ਸਮਾਜ ਵਿੱਚ ਸ਼ਾਂਤੀ, ਭਾਈਚਾਰੇ ਅਤੇ ਸਦਭਾਵਨਾ ਬਣਾਈ ਰੱਖਣ ਲਈ ਸਾਂਝੀ ਕੋਸ਼ਿਸ਼ਾਂ ਕਰਨ ‘ਤੇ ਜ਼ੋਰ ਦਿੱਤਾ।
ਸਮਾਗਮ ਦੌਰਾਨ ਪੁਲਿਸ ਵੱਲੋਂ ਸੁਰੱਖਿਆ ਦੇ ਪੂਰੇ ਪ੍ਰਬੰਧ ਕੀਤੇ ਗਏ, ਜਿਸ ਨਾਲ ਪ੍ਰੋਗਰਾਮ ਸ਼ਾਂਤੀਪੂਰਵਕ ਅਤੇ ਸੁਚਾਰੂ ਢੰਗ ਨਾਲ ਸੰਪੰਨ ਹੋਇਆ। ਅੰਤ ਵਿੱਚ ਸੰਗਤ ਨੇ ਅਸ਼ੀਰਵਾਦ ਪ੍ਰਾਪਤ ਕੀਤਾ ਅਤੇ ਸਮਾਗਮ ਧਾਰਮਿਕ ਮਾਹੌਲ ਵਿੱਚ ਸਫਲਤਾਪੂਰਵਕ ਸੰਪੰਨ ਹੋਇਆ।

Vinkmag ad
Share Our Daily Posts

News Desk

Read Previous

ਜਲੰਧਰ ”ਚ ਵੱਡਾ ਐਨਕਾਊਂਟਰ! ਬਦਮਾਸ਼ ਤੇ ਪੁਲਸ ਵਿਚਾਲੇ ਚੱਲੀਆਂ ਤਾੜ-ਤਾੜ ਗੋਲ਼ੀਆਂ

Read Next

ਗੋਰਾਇਆ ਪੁਲਿਸ ਦੀ ਵੱਡੀ ਕਾਰਵਾਈ: ਨਸ਼ਾ ਤਸਕਰੀ ਮਾਮਲੇ ਵਿੱਚ ਸਾਬਕਾ ਕਾਂਗਰਸੀ ਆਗੂ ਕਮਲਦੀਪ ਸਿੰਘ ਬਿੱਟੂ ਸਮੇਤ ਤਿੰਨ ਕਾਬੂ