Breaking News :

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

September 18, 2026

ਜਲੰਧਰ ਦੇ ਸੂਰਿਆ ਇਨਕਲੇਵ ਵਿੱਚ ਅੱਧੀ ਰਾਤ ਗੋਲੀਬਾਰੀ, ਨਸ਼ੇ ਵਿੱਚ ਧੁੱਤ ਨੌਜਵਾਨ ਗ੍ਰਿਫਤਾਰ

ਜਲੰਧਰ : ਕੰਵਲਜੀਤ ਸਿੰਘ ਮੱਕੜ -ਜਲੰਧਰ ਦੇ ਸੂਰਿਆ ਇਨਕਲੇਵ ਇਲਾਕੇ ਵਿੱਚ ਬੀਤੀ ਰਾਤ ਉਸ ਵੇਲੇ ਦਹਿਸ਼ਤ ਦਾ ਮਾਹੌਲ ਬਣ ਗਿਆ ਜਦੋਂ ਇੱਕ ਨੌਜਵਾਨ ਵੱਲੋਂ ਅਪਾਰਟਮੈਂਟਸ ਦੇ ਸੁਰੱਖਿਆ ਕਰਮੀ ਨਾਲ ਬਦਸਲੂਕੀ ਕਰਦੇ ਹੋਏ ਗੋਲੀ ਚਲਾ ਦਿੱਤੀ ਗਈ। ਇਸ ਘਟਨਾ ਨਾਲ ਸੋਸਾਇਟੀ ਵਿੱਚ ਹੜਕੰਪ ਮਚ ਗਿਆ ਅਤੇ ਲੋਕ ਘਰਾਂ ਤੋਂ ਬਾਹਰ ਨਿਕਲ ਆਏ।
ਪ੍ਰਾਪਤ ਜਾਣਕਾਰੀ ਮੁਤਾਬਕ, ਸ਼ੌਰਿਆ ਗ੍ਰੀਨ ਸੋਸਾਇਟੀ ਦੇ ਨਰੇਸ਼ ਸ਼ਰਮਾ ਅਤੇ ਅਜੈ ਨੇ ਦੱਸਿਆ ਕਿ ਰੂਬੀ ਨਾਮਕ ਨੌਜਵਾਨ, ਜੋ ਕਿ ਅਪਾਰਟਮੈਂਟ ਵਿੱਚ ਕਿਰਾਏ ‘ਤੇ ਰਹਿੰਦਾ ਹੈ, ਬੀਤੀ ਰਾਤ ਲਗਭਗ 12:30 ਵਜੇ ਘਰ ਆਇਆ। ਗੇਟ ‘ਤੇ ਡਿਊਟੀ ਕਰ ਰਹੇ ਸਿਕਿਊਰਿਟੀ ਗਾਰਡ ਨੇ ਉਸਨੂੰ ਰੋਕ ਕੇ ਪੁੱਛਗਿੱਛ ਕੀਤੀ, ਜਿਸ ‘ਤੇ ਉਹ ਗੁੱਸੇ ਵਿੱਚ ਆ ਗਿਆ।
ਦੋਸ਼ ਹੈ ਕਿ ਨੌਜਵਾਨ ਸ਼ਰਾਬ ਦੇ ਨਸ਼ੇ ਵਿੱਚ ਸੀ ਅਤੇ ਉਸ ਨੇ ਗਾਰਡ ਨਾਲ ਗਾਲੀ-ਗਲੌਚ ਕਰਨੀ ਸ਼ੁਰੂ ਕਰ ਦਿੱਤੀ। ਗੱਲ ਵਧਣ ‘ਤੇ ਉਸ ਨੇ ਆਪਣਾ ਹਥਿਆਰ ਕੱਢ ਕੇ ਫਾਇਰ ਕਰ ਦਿੱਤਾ। ਗੋਲੀ ਚਲਣ ਦੀ ਆਵਾਜ਼ ਨਾਲ ਪੂਰੀ ਸੋਸਾਇਟੀ ਵਿੱਚ ਦਹਿਸ਼ਤ ਫੈਲ ਗਈ।
ਸੋਸਾਇਟੀ ਵਾਸੀਆਂ ਵੱਲੋਂ ਤੁਰੰਤ ਪੁਲਿਸ ਨੂੰ ਸੂਚਨਾ ਦਿੱਤੀ ਗਈ। ਮੌਕੇ ‘ਤੇ ਪਹੁੰਚੀ ਪੁਲਿਸ ਨੇ ਕਾਰਵਾਈ ਕਰਦਿਆਂ ਰੂਬੀ ਨਾਮਕ ਨੌਜਵਾਨ ਨੂੰ ਗ੍ਰਿਫਤਾਰ ਕਰ ਲਿਆ। ਸੀਸੀਟੀਵੀ ਫੁਟੇਜ ਵਿੱਚ ਵੀ ਪੁਲਿਸ ਨੂੰ ਮੁਲਜ਼ਮ ਨੂੰ ਕਾਬੂ ਕਰਕੇ ਲਿਜਾਂਦੇ ਹੋਏ ਦੇਖਿਆ ਗਿਆ ਹੈ।
ਸੋਸਾਇਟੀ ਦੇ ਪਦਾਧਿਕਾਰੀਆਂ ਨੇ ਦੱਸਿਆ ਕਿ ਰੂਬੀ ਆਪਣੇ ਆਪ ਨੂੰ ਕਿਸੇ ਪਾਰਸ਼ਦ ਦਾ ਰਿਸ਼ਤੇਦਾਰ ਦੱਸ ਕੇ ਅਕਸਰ ਦਬਦਬਾ ਬਣਾਉਣ ਦੀ ਕੋਸ਼ਿਸ਼ ਕਰਦਾ ਸੀ ਅਤੇ ਪਹਿਲਾਂ ਵੀ ਸੋਸਾਇਟੀ ਵਿੱਚ ਖੜੀਆਂ ਗੱਡੀਆਂ ਨਾਲ ਤੋੜਫੋੜ ਕਰ ਚੁੱਕਾ ਹੈ। ਵਾਸੀਆਂ ਨੇ ਪੁਲਿਸ ਤੋਂ ਮੰਗ ਕੀਤੀ ਹੈ ਕਿ ਮੁਲਜ਼ਮ ਖਿਲਾਫ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇ।
ਪੁਲਿਸ ਵੱਲੋਂ ਮਾਮਲੇ ਦੀ ਜਾਂਚ ਜਾਰੀ ਹੈ ਅਤੇ ਅਗਲੇ ਕਾਨੂੰਨੀ ਕਦਮ ਚੁੱਕੇ ਜਾ ਰਹੇ ਹਨ।

Vinkmag ad
Share Our Daily Posts

News Desk

Read Previous

ਸੁਖਬੀਰ ਥਿੰਦ ਐਡਵੋਕੇਟ ਵੱਲੋਂ ਸਿੱਧ ਬਾਬਾ ਬਾਲਕ ਨਾਥ ਜੀ ਦਾ ਸਲਾਨਾ ਜਾਗਰਣ ਧੂਮਧਾਮ ਨਾਲ ਆਯੋਜਿਤ, ਹਜ਼ਾਰਾਂ ਸ਼ਰਧਾਲੂਆਂ ਦੀ ਭਾਰੀ ਭੀੜ, ਭਗਤੀਮਈ ਮਾਹੌਲ ਨੇ ਬਣਾਇਆ ਖਾਸ ਰੰਗ

Read Next

ਜਲੰਧਰ–ਹੁਸ਼ਿਆਰਪੁਰ ਵਿੱਚ ਬੱਚਿਆਂ ਦੇ ਯੌਨ ਸ਼ੋਸ਼ਣ ਦੇ ਵੀਡੀਓ ਸੋਸ਼ਲ ਮੀਡੀਆ ‘ਤੇ ਅਪਲੋਡ ਕਰਨ ਦਾ ਮਾਮਲਾ ਬੇਨਕਾਬ, ਸਾਇਬਰ ਸੈੱਲ ਵੱਲੋਂ ਐਫਆਈਆਰ ਦਰਜ