Breaking News :

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

September 20, 2026

ਜਲੰਧਰ–ਹੁਸ਼ਿਆਰਪੁਰ ਵਿੱਚ ਬੱਚਿਆਂ ਦੇ ਯੌਨ ਸ਼ੋਸ਼ਣ ਦੇ ਵੀਡੀਓ ਸੋਸ਼ਲ ਮੀਡੀਆ ‘ਤੇ ਅਪਲੋਡ ਕਰਨ ਦਾ ਮਾਮਲਾ ਬੇਨਕਾਬ, ਸਾਇਬਰ ਸੈੱਲ ਵੱਲੋਂ ਐਫਆਈਆਰ ਦਰਜ

ਜਲੰਧਰ : ਕੰਵਲਜੀਤ ਸਿੰਘ ਮੱਕੜ – ਜਲੰਧਰ/ਹੁਸ਼ਿਆਰਪੁਰ: ਪੰਜਾਬ ਦੇ ਜਲੰਧਰ ਅਤੇ ਹੁਸ਼ਿਆਰਪੁਰ ਜ਼ਿਲ੍ਹਿਆਂ ਵਿੱਚ ਬੱਚਿਆਂ ਨਾਲ ਜੁੜੇ ਯੌਨ ਸ਼ੋਸ਼ਣ ਦੇ ਗੰਭੀਰ ਮਾਮਲੇ ਸਾਹਮਣੇ ਆਏ ਹਨ, ਜਿੱਥੇ ਅਸ਼ਲੀਲ ਅਤੇ ਗੈਰਕਾਨੂੰਨੀ ਵੀਡੀਓ ਇੰਸਟਾਗ੍ਰਾਮ ‘ਤੇ ਅਪਲੋਡ ਕਰਕੇ ਪ੍ਰਸਾਰਿਤ ਕੀਤੇ ਜਾ ਰਹੇ ਸਨ। ਇਹ ਸਾਰਾ ਮਾਮਲਾ ਅਮਰੀਕਾ ਦੀ ਸੰਸਥਾ ਨੈਸ਼ਨਲ ਸੈਂਟਰ ਫਾਰ ਮਿਸਿੰਗ ਐਂਡ ਐਕਸਪਲੋਇਟਡ ਚਿਲਡ੍ਰਨ (NCMEC) ਵੱਲੋਂ ਟ੍ਰੇਸ ਕੀਤਾ ਗਿਆ।
ਮਿਲੀ ਜਾਣਕਾਰੀ ਅਨੁਸਾਰ, 23 ਫਰਵਰੀ 2026 ਨੂੰ NCMEC ਵੱਲੋਂ ਇਕ ਸਾਇਬਰ ਟਿਪਲਾਈਨ ਰਿਪੋਰਟ ਭਾਰਤੀ ਸਾਇਬਰ ਪੋਰਟਲ (NCRP) ਨੂੰ ਭੇਜੀ ਗਈ ਸੀ, ਜਿਸ ਤੋਂ ਬਾਅਦ ਇਹ ਮਾਮਲਾ ਪੰਜਾਬ ਸਟੇਟ ਸਾਇਬਰ ਸੈੱਲ ਨੂੰ ਅੱਗੇ ਭੇਜਿਆ ਗਿਆ। ਪੁਲਿਸ ਨੇ ਤੁਰੰਤ ਕਾਰਵਾਈ ਕਰਦਿਆਂ ਹੁਸ਼ਿਆਰਪੁਰ ਅਤੇ ਜਲੰਧਰ ਨਾਲ ਸੰਬੰਧਤ ਦੋ ਵੱਖ-ਵੱਖ ਦੋਸ਼ੀਆਂ ਖ਼ਿਲਾਫ਼ ਆਈਟੀ ਐਕਟ ਦੀ ਧਾਰਾ 67-ਬੀ ਹੇਠ ਐਫਆਈਆਰ ਦਰਜ ਕਰ ਲਈ ਹੈ।
ਜਾਂਚ ਦੌਰਾਨ ਸਾਹਮਣੇ ਆਇਆ ਕਿ “Romantic” ਨਾਂ ਦੇ ਇਕ ਇੰਸਟਾਗ੍ਰਾਮ ਅਕਾਊਂਟ ਰਾਹੀਂ ਪਿਛਲੇ ਲਗਭਗ ਦੋ ਸਾਲਾਂ ਤੋਂ ਬੱਚਿਆਂ ਦੇ ਯੌਨ ਸ਼ੋਸ਼ਣ ਨਾਲ ਜੁੜੀਆਂ ਵੀਡੀਓਜ਼ ਅਪਲੋਡ ਕੀਤੀਆਂ ਜਾ ਰਹੀਆਂ ਸਨ। ਇਹ ਅਕਾਊਂਟ “ਪ੍ਰਭੂ” ਨਾਂ ਨਾਲ ਬਣਾਇਆ ਗਿਆ ਸੀ ਅਤੇ ਕਈ ਮੋਬਾਈਲ ਨੰਬਰਾਂ ਨਾਲ ਲਿੰਕ ਸੀ। ਸਾਇਬਰ ਸੈੱਲ ਨੇ ਇੰਸਟਾਗ੍ਰਾਮ ਅਤੇ ਗੂਗਲ ਤੋਂ ਪ੍ਰਾਪਤ ਡਾਟਾ ਦੇ ਆਧਾਰ ‘ਤੇ ਪਤਾ ਲਗਾਇਆ ਕਿ ਇਹ ਅਕਾਊਂਟ ਹੁਸ਼ਿਆਰਪੁਰ ਨਾਲ ਸੰਬੰਧਿਤ ਹੈ। ਦੋਸ਼ੀ ਨੇ ਮਾਰਚ 2024 ਵਿੱਚ ਈਮੇਲ ਬਣਾਈ ਅਤੇ ਜੁਲਾਈ 2024 ਤੋਂ ਇਸਦਾ ਗਲਤ ਇਸਤੇਮਾਲ ਸ਼ੁਰੂ ਕੀਤਾ।
ਇਸੇ ਤਰ੍ਹਾਂ ਜਲੰਧਰ ਵਿੱਚ ਵੀ ਇੱਕ ਹੋਰ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਇੱਕ ਨੌਜਵਾਨ ਵੱਲੋਂ ਚਾਰ ਅਸ਼ਲੀਲ ਵੀਡੀਓਜ਼ ਅਪਲੋਡ ਕੀਤੀਆਂ ਗਈਆਂ। ਇਹ ਵੀਡੀਓਜ਼ ਵੀ ਅਮਰੀਕੀ ਏਜੰਸੀ ਵੱਲੋਂ ਟ੍ਰੈਕ ਕੀਤੀਆਂ ਗਈਆਂ, ਜਿਸ ਤੋਂ ਬਾਅਦ ਪੰਜਾਬ ਸਟੇਟ ਸਾਇਬਰ ਕਰਾਈਮ ਨੇ ਉਸਦੇ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।
ਪੁਲਿਸ ਵੱਲੋਂ ਦੋਵਾਂ ਮਾਮਲਿਆਂ ਵਿੱਚ ਵਰਤੇ ਗਏ ਸੋਸ਼ਲ ਮੀਡੀਆ ਅਕਾਊਂਟ ਬਲਾਕ ਕਰ ਦਿੱਤੇ ਗਏ ਹਨ ਅਤੇ ਡਾਟਾ ਇਕੱਠਾ ਕਰਕੇ ਹੋਰ ਜਾਂਚ ਜਾਰੀ ਹੈ। ਇਸ ਤਰ੍ਹਾਂ ਦੇ ਅਪਰਾਧਾਂ ਵਿੱਚ ਦੋਸ਼ੀ ਸਾਬਤ ਹੋਣ ‘ਤੇ 5 ਸਾਲ ਤੱਕ ਦੀ ਕੈਦ ਅਤੇ 10 ਲੱਖ ਰੁਪਏ ਤੱਕ ਜੁਰਮਾਨਾ ਹੋ ਸਕਦਾ ਹੈ।
ਇਸ ਮਾਮਲੇ ਨਾਲ ਸੰਬੰਧਿਤ ਇਕ ਪੁਰਾਣਾ ਕੇਸ ਵੀ ਸਾਹਮਣੇ ਆਇਆ ਹੈ, ਜਿਸ ਵਿੱਚ ਸੀਬੀਆਈ ਨੇ 2021 ਵਿੱਚ ਸੋਸ਼ਲ ਮੀਡੀਆ ਅਤੇ ਵਟਸਐਪ ਗਰੁੱਪਾਂ ਰਾਹੀਂ ਬੱਚਿਆਂ ਦੇ ਯੌਨ ਸ਼ੋਸ਼ਣ ਸਮੱਗਰੀ (CSEM) ਫੈਲਾਉਣ ਵਾਲੇ ਇਕ ਗਿਰੋਹ ‘ਤੇ ਕੇਸ ਦਰਜ ਕੀਤਾ ਸੀ। ਜਾਂਚ ਦੌਰਾਨ ਪਟਿਆਲਾ ਦੇ ਰਹਿਣ ਵਾਲੇ ਵਿਸ਼ੂ ਸ਼ਰਮਾ ਦੇ ਮੋਬਾਈਲ ਅਤੇ ਹੋਰ ਇਲੈਕਟ੍ਰਾਨਿਕ ਉਪਕਰਣ ਜ਼ਬਤ ਕੀਤੇ ਗਏ ਸਨ, ਜਿਨ੍ਹਾਂ ਵਿੱਚ ਅਪਤੀਤਜਨਕ ਸਮੱਗਰੀ ਮਿਲੀ ਸੀ।
ਭਾਵੇਂ ਸੀਬੀਆਈ ਸ਼ੁਰੂਆਤੀ ਜਾਂਚ ਵਿੱਚ ਇਹ ਸਾਬਤ ਨਹੀਂ ਕਰ ਸਕੀ ਕਿ ਵਿਸ਼ੂ ਸ਼ਰਮਾ ਨੇ ਸਮੱਗਰੀ ਸਾਂਝੀ ਕੀਤੀ ਸੀ, ਪਰ ਉਸਦੇ ਕੋਲ ਅਜਿਹੀ ਸਮੱਗਰੀ ਮਿਲਣਾ ਵੀ ਆਪਣੇ ਆਪ ਵਿੱਚ ਅਪਰਾਧ ਹੈ। ਇਸ ਤੋਂ ਬਾਅਦ ਸੀਬੀਆਈ ਵੱਲੋਂ ਇਕੱਠੇ ਕੀਤੇ ਗਏ ਸਬੂਤ ਪੰਜਾਬ ਸਾਇਬਰ ਕਰਾਈਮ ਪੁਲਿਸ ਨੂੰ ਭੇਜੇ ਗਏ, ਜਿਸ ਦੇ ਆਧਾਰ ‘ਤੇ ਉਸਦੇ ਖ਼ਿਲਾਫ਼ ਵੀ ਵੱਖਰਾ ਕੇਸ ਦਰਜ ਕਰ ਲਿਆ ਗਿਆ।
ਫਿਲਹਾਲ ਪੁਲਿਸ ਟੀਮਾਂ ਵੱਲੋਂ ਸਾਰੇ ਮਾਮਲਿਆਂ ਦੀ ਗਹਿਰਾਈ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਹੋਰ ਸੰਭਾਵਿਤ ਦੋਸ਼ੀਆਂ ਦੀ ਭਾਲ ਜਾਰੀ ਹੈ।

Vinkmag ad
Share Our Daily Posts

News Desk

Read Previous

ਜਲੰਧਰ ਦੇ ਸੂਰਿਆ ਇਨਕਲੇਵ ਵਿੱਚ ਅੱਧੀ ਰਾਤ ਗੋਲੀਬਾਰੀ, ਨਸ਼ੇ ਵਿੱਚ ਧੁੱਤ ਨੌਜਵਾਨ ਗ੍ਰਿਫਤਾਰ

Read Next

ਨਯਾ ਬਾਜ਼ਾਰ ਸਾਈਦਾ ਗੇਟ ਵਿਖੇ ਬਾਲਾ ਜੀ ਦੀ ਚੌਂਕੀ ਸ਼ਰਧਾ ਅਤੇ ਉਤਸ਼ਾਹ ਨਾਲ ਆਯੋਜਿਤ