Breaking News :

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

September 18, 2026

ਨਯਾ ਬਾਜ਼ਾਰ ਸਾਈਦਾ ਗੇਟ ਵਿਖੇ ਬਾਲਾ ਜੀ ਦੀ ਚੌਂਕੀ ਸ਼ਰਧਾ ਅਤੇ ਉਤਸ਼ਾਹ ਨਾਲ ਆਯੋਜਿਤ

ਜਲੰਧਰ: ਕੰਵਲਜੀਤ ਸਿੰਘ ਮੱਕੜ – ਜਲੰਧਰ: ਬੀਤੀ ਰਾਤ ਨਯਾ ਬਾਜ਼ਾਰ ਵਿਖੇ ਬਾਲਾ ਜੀ ਦੀ ਚੌਂਕੀ ਬੜੀ ਹੀ ਸ਼ਰਧਾ, ਭਾਵਨਾ ਅਤੇ ਉਤਸ਼ਾਹ ਨਾਲ ਮਨਾਈ ਗਈ। ਇਹ ਧਾਰਮਿਕ ਸਮਾਗਮ ਸ਼ਾਮ 7 ਵਜੇ ਤੋਂ ਸ਼ੁਰੂ ਹੋ ਕੇ ਰਾਤ 10 ਵਜੇ ਤੱਕ ਚੱਲਿਆ, ਜਿਸ ਵਿੱਚ ਇਲਾਕੇ ਦੀਆਂ ਸੰਗਤਾਂ ਨੇ ਵੱਡੀ ਗਿਣਤੀ ਵਿੱਚ ਸ਼ਿਰਕਤ ਕਰਕੇ ਆਪਣੀ ਹਾਜ਼ਰੀ ਲਗਵਾਈ।
ਇਸ ਚੌਂਕੀ ਦਾ ਆਯੋਜਨ ਨਯਾ ਬਾਜ਼ਾਰ ਦੀ ਬਾਜ਼ਾਰ ਸੁਸਾਇਟੀ ਵੱਲੋਂ ਸਾਂਝੇ ਉਪਰਾਲੇ ਨਾਲ ਕੀਤਾ ਗਿਆ। ਸਮਾਗਮ ਦੌਰਾਨ ਸ਼ਹਿਰ ਦੀਆਂ ਕਈ ਪ੍ਰਮੁੱਖ ਹਸਤੀਆਂ ਨੇ ਵੀ ਹਾਜ਼ਰੀ ਭਰੀ, ਜਿਨ੍ਹਾਂ ਵਿੱਚ ਸ਼੍ਰੀ ਰਜਿੰਦਰ ਬੇਰੀ, ਸ਼੍ਰੀ ਸ਼ੈਰੀ ਚੱਡਾ ਅਤੇ ਦਿੱਲੀ ਤੋਂ ਪਹੁੰਚੇ ਸ਼੍ਰੀ ਹਰੀਸ਼ ਅਰੋੜਾ ਵਿਸ਼ੇਸ਼ ਤੌਰ ‘ਤੇ ਸ਼ਾਮਲ ਸਨ।
ਧਾਰਮਿਕ ਸਮਾਗਮ ਦੌਰਾਨ ਬਾਲਾ ਜੀ ਦੇ ਭਜਨ ਮੰਡਲੀ ਦਾ ਸੁੰਦਰ ਗੁਣਗਾਨ ਪ੍ਰਸਿੱਧ ਗਾਇਕ ਸ਼੍ਰੀ ਸੁਮੀਤ ਸ਼ਰਮਾ ਜੀ ਵੱਲੋਂ ਕੀਤਾ ਗਿਆ। ਉਨ੍ਹਾਂ ਦੇ ਸੁਰੀਲੀਆਂ ਭੇਟਾਂ ਨੇ ਸੰਗਤਾਂ ਨੂੰ ਭਾਵੁਕ ਕਰ ਦਿੱਤਾ ਅਤੇ ਸਾਰੀਆਂ ਹਾਜ਼ਰ ਸੰਗਤਾਂ ਨੇ ਭਗਤੀ ਰੰਗ ਵਿੱਚ ਰੰਗ ਕੇ ਗੁਣਗਾਨ ਦਾ ਭਰਪੂਰ ਆਨੰਦ ਮਾਣਿਆ।
ਸਮਾਗਮ ਦੌਰਾਨ ਖੁੱਲ੍ਹੇ ਲੰਗਰ ਦਾ ਵੀ ਵਿਸ਼ੇਸ਼ ਪ੍ਰਬੰਧ ਕੀਤਾ ਗਿਆ, ਜਿਸ ਵਿੱਚ ਹਜ਼ਾਰਾਂ ਦੀ ਗਿਣਤੀ ਵਿੱਚ ਪਹੁੰਚੇ ਸ਼ਰਧਾਲੂਆਂ ਨੇ ਪ੍ਰਸ਼ਾਦ ਵਜੋਂ ਲੰਗਰ ਗ੍ਰਹਿਣ ਕੀਤਾ। ਸੇਵਾਦਾਰਾਂ ਵੱਲੋਂ ਸੇਵਾ ਭਾਵ ਨਾਲ ਲੰਗਰ ਦੀ ਵਿਵਸਥਾ ਬੜੀ ਹੀ ਸੁਚੱਜੀ ਤਰੀਕੇ ਨਾਲ ਨਿਭਾਈ ਗਈ।

Vinkmag ad
Share Our Daily Posts

News Desk

Read Previous

ਜਲੰਧਰ–ਹੁਸ਼ਿਆਰਪੁਰ ਵਿੱਚ ਬੱਚਿਆਂ ਦੇ ਯੌਨ ਸ਼ੋਸ਼ਣ ਦੇ ਵੀਡੀਓ ਸੋਸ਼ਲ ਮੀਡੀਆ ‘ਤੇ ਅਪਲੋਡ ਕਰਨ ਦਾ ਮਾਮਲਾ ਬੇਨਕਾਬ, ਸਾਇਬਰ ਸੈੱਲ ਵੱਲੋਂ ਐਫਆਈਆਰ ਦਰਜ

Read Next

ਜਲੰਧਰ ਦੇ 120 ਫੁੱਟਾ ਰੋਡ ‘ਤੇ ਗੁੰਡਾਗਰਦੀ ਦਾ ਨੰਗਾ ਨਾਚ – 15-20 ਨੌਜਵਾਨਾਂ ਵੱਲੋਂ ਤੇਜ਼ਧਾਰ ਹਥਿਆਰਾਂ ਨਾਲ ਜਾਨਲੇਵਾ ਹਮਲਾ