Breaking News :

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

October 13, 2026

ਜਲੰਧਰ ਦੇ 120 ਫੁੱਟਾ ਰੋਡ ‘ਤੇ ਗੁੰਡਾਗਰਦੀ ਦਾ ਨੰਗਾ ਨਾਚ – 15-20 ਨੌਜਵਾਨਾਂ ਵੱਲੋਂ ਤੇਜ਼ਧਾਰ ਹਥਿਆਰਾਂ ਨਾਲ ਜਾਨਲੇਵਾ ਹਮਲਾ

ਜਲੰਧਰ : ਕੰਵਲਜੀਤ ਸਿੰਘ ਮੱਕੜ – ਜਲੰਧਰ ਸ਼ਹਿਰ ਦੇ 120 ਫੁੱਟਾ ਰੋਡ ‘ਤੇ ਗੁੰਡਾਗਰਦੀ ਦਾ ਇਕ ਖੌਫਨਾਕ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਪੁਰਾਣੀ ਰੰਜਿਸ਼ ਦੇ ਚਲਦੇ ਕਰੀਬ 15 ਤੋਂ 20 ਨੌਜਵਾਨਾਂ ਨੇ ਇਕ ਯੁਵਕ ‘ਤੇ ਤੇਜ਼ਧਾਰ ਹਥਿਆਰਾਂ ਨਾਲ ਜਾਨਲੇਵਾ ਹਮਲਾ ਕਰ ਦਿੱਤਾ। ਇਸ ਹਮਲੇ ‘ਚ ਯੁਵਕ ਗੰਭੀਰ ਰੂਪ ਵਿੱਚ ਜਖਮੀ ਹੋ ਗਿਆ ਹੈ ਅਤੇ ਉਸਦੇ ਸਿਰ ‘ਤੇ ਗਹਿਰੇ ਜਖਮ ਆਏ ਹਨ।

ਜਖਮੀ ਨੂੰ ਤੁਰੰਤ ਹਸਪਤਾਲ ਦਾਖਲ ਕਰਵਾਇਆ ਗਿਆ, ਜਿੱਥੇ ਡਾਕਟਰਾਂ ਵੱਲੋਂ ਉਸਦੇ ਸਿਰ ‘ਤੇ ਕਰੀਬ 15 ਤੋਂ 21 ਟਾਂਕੇ ਲਗਾਏ ਗਏ। ਹਮਲਾਵਰਾਂ ਵੱਲੋਂ ਦਾਤ, ਕਿਰਚ ਅਤੇ ਹੋਰ ਤੇਜ਼ਧਾਰ ਹਥਿਆਰ ਵਰਤੇ ਗਏ, ਜਿਸ ਕਾਰਨ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ।
ਪੀੜਤ ਯੁਵਕ ਨੇ ਦੱਸਿਆ ਕਿ ਉਹ ਆਪਣੇ ਦੋਸਤ ਨਾਲ ਖੜਾ ਸੀ ਕਿ ਅਚਾਨਕ ਬਸਤੀ ਗੁਜਿਆਂ ਅਤੇ ਨੇੜਲੇ ਇਲਾਕਿਆਂ ਦੇ ਰਹਿਣ ਵਾਲੇ ਕਰੀਬ 15-20 ਨੌਜਵਾਨਾਂ ਨੇ ਉਨ੍ਹਾਂ ਨੂੰ ਘੇਰ ਲਿਆ। ਹਮਲਾਵਰਾਂ ਦੀ ਪਛਾਣ ਚਿੰਟੂ, ਰੋਹਿਤ, ਅਭੀ ਸ਼ਰਮਾ, ਰਵੀ ਬੰਡਾ ਅਤੇ ਬੌਬੀ ਵਜੋਂ ਹੋਈ ਹੈ। ਉਨ੍ਹਾਂ ਨੇ ਬਿਨਾਂ ਕਿਸੇ ਗੱਲਬਾਤ ਦੇ ਹੀ ਯੁਵਕ ‘ਤੇ ਤਾਬੜਤੋੜ ਹਮਲਾ ਕਰ ਦਿੱਤਾ।
ਪੀੜਤ ਦੇ ਮੁਤਾਬਕ, ਇੱਕ ਹਮਲਾਵਰ ਨੇ ਉਸਦੇ ਸਿਰ ‘ਤੇ ਦਾਤ ਨਾਲ ਜ਼ੋਰਦਾਰ ਵਾਰ ਕੀਤਾ, ਜਿਸ ਨਾਲ ਉਹ ਖੂਨ ਨਾਲ ਲਥਪਥ ਹੋ ਕੇ ਥਾਂ ‘ਤੇ ਹੀ ਡਿੱਗ ਪਿਆ। ਹਮਲੇ ਦੇ ਪਿੱਛੇ ਕੁਝ ਦਿਨ ਪਹਿਲਾਂ ਹੋਈ ਇੱਕ ਛੋਟੀ ਜਿਹੀ ਤਕਰਾਰ ਅਤੇ ਪੁਰਾਣੀ ਰੰਜਿਸ਼ ਨੂੰ ਮੁੱਖ ਕਾਰਨ ਦੱਸਿਆ ਜਾ ਰਿਹਾ ਹੈ। ਪੀੜਤ ਨੇ ਦੱਸਿਆ ਕਿ ‘ਰਾਇਆ’ ਨਾਂ ਦੇ ਇਕ ਨੌਜਵਾਨ ਨਾਲ ਉਸਦੀ 4-5 ਦਿਨ ਪਹਿਲਾਂ ਬਹਿਸ ਹੋਈ ਸੀ, ਜਿਸ ਦਾ ਬਦਲਾ ਲੈਣ ਲਈ ਇਹ ਹਮਲਾ ਕੀਤਾ ਗਿਆ।
ਘਟਨਾ ‘ਤੇ ਪੀੜਤ ਦੇ ਪਰਿਵਾਰਕ ਮੈਂਬਰਾਂ ਅਤੇ ਹਿੰਦੂ ਸਮਾਜ ਦੇ ਨੁਮਾਇੰਦਿਆਂ ਵੱਲੋਂ ਕੜਾ ਰੋਸ ਪ੍ਰਗਟ ਕੀਤਾ ਗਿਆ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਇਲਾਕੇ ਵਿੱਚ ਨਸ਼ੇ ਅਤੇ ਗੁੰਡਾਗਰਦੀ ਦਾ ਪ੍ਰਭਾਵ ਵੱਧ ਰਿਹਾ ਹੈ ਅਤੇ ਅਪਰਾਧੀ ਬੇਖੌਫ ਹੋ ਕੇ ਇਸ ਤਰ੍ਹਾਂ ਦੀਆਂ ਵਾਰਦਾਤਾਂ ਨੂੰ ਅੰਜਾਮ ਦੇ ਰਹੇ ਹਨ।
ਪਰਿਵਾਰ ਨੇ ਪੁਲਿਸ ਪ੍ਰਸ਼ਾਸਨ ‘ਤੇ ਵੀ ਸਵਾਲ ਖੜੇ ਕਰਦੇ ਹੋਏ ਕਿਹਾ ਕਿ ਇੰਨੀ ਭੀੜ ਵਾਲੀ ਸੜਕ ‘ਤੇ ਵੀ ਅਜਿਹੀਆਂ ਘਟਨਾਵਾਂ ਹੋ ਰਹੀਆਂ ਹਨ, ਜੋ ਚਿੰਤਾਜਨਕ ਹਨ। ਪੀੜਤ ਪਰਿਵਾਰ ਵੱਲੋਂ ਸਥਾਨਕ ਥਾਣੇ ਵਿੱਚ ਸ਼ਿਕਾਇਤ ਦਰਜ ਕਰਵਾ ਦਿੱਤੀ ਗਈ ਹੈ ਅਤੇ ਉਹ ਪੁਲਿਸ ਕਮਿਸ਼ਨਰ ਨਾਲ ਮਿਲ ਕੇ ਸਖ਼ਤ ਕਾਰਵਾਈ ਦੀ ਮੰਗ ਕਰਨਗੇ।
ਫਿਲਹਾਲ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਦੋਸ਼ੀਆਂ ਦੀ ਭਾਲ ਜਾਰੀ ਹੈ।

Vinkmag ad
Share Our Daily Posts

News Desk

Read Previous

ਨਯਾ ਬਾਜ਼ਾਰ ਸਾਈਦਾ ਗੇਟ ਵਿਖੇ ਬਾਲਾ ਜੀ ਦੀ ਚੌਂਕੀ ਸ਼ਰਧਾ ਅਤੇ ਉਤਸ਼ਾਹ ਨਾਲ ਆਯੋਜਿਤ

Read Next

300 ਰੁਪਏ ਦੇ ਲੈਣ-ਦੇਣ ‘ਤੇ ਜਲੰਧਰ ਵਿੱਚ ਘਰ ‘ਤੇ ਹਮਲਾ, ਦਹਿਸ਼ਤ ਦਾ ਮਾਹੌਲ