Breaking News :

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

October 12, 2026

300 ਰੁਪਏ ਦੇ ਲੈਣ-ਦੇਣ ‘ਤੇ ਜਲੰਧਰ ਵਿੱਚ ਘਰ ‘ਤੇ ਹਮਲਾ, ਦਹਿਸ਼ਤ ਦਾ ਮਾਹੌਲ

ਜਲੰਧਰ : ਕੰਵਲਜੀਤ ਸਿੰਘ ਮੱਕੜ – ਜਲੰਧਰ ਸ਼ਹਿਰ ਦੇ ਕਬੀਰ ਵਿਹਾਰ ਮੁਹੱਲੇ ਵਿੱਚ ਬੀਤੀ ਰਾਤ ਇੱਕ ਛੋਟੀ ਜਿਹੀ ਰਕਮ 300 ਰੁਪਏ ਦੇ ਲੈਣ-ਦੇਣ ਨੂੰ ਲੈ ਕੇ ਵੱਡਾ ਹੰਗਾਮਾ ਹੋ ਗਿਆ। ਕੁਝ ਨੌਜਵਾਨਾਂ ਵੱਲੋਂ ਇੱਕ ਘਰ ‘ਤੇ ਇੱਟਾਂ-ਪੱਥਰਾਂ ਅਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ ਗਿਆ, ਜਿਸ ਨਾਲ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ।
ਪੀੜਤ ਘਰ ਮਾਲਕਾ ਨੇ ਦੱਸਿਆ ਕਿ ਉਹ ਬੀਮਾਰ ਹੋਣ ਕਰਕੇ ਦਵਾਈ ਲੈਣ ਲਈ ਡਾਕਟਰ ਕੋਲ ਗਈ ਹੋਈ ਸੀ। ਇਸ ਦੌਰਾਨ ਘਰ ਵਿੱਚ ਉਸ ਦੀ ਵਹੁਟੀ ਇਕੱਲੀ ਸੀ। ਇਸੇ ਸਮੇਂ ਕਰੀਬ 7-8 ਨੌਜਵਾਨ ਘਰ ਦੇ ਬਾਹਰ ਆ ਗਏ ਅਤੇ ਗਲੀ ਵਿੱਚ ਖੜ੍ਹ ਕੇ ਕਹਿਣ ਲੱਗੇ ਕਿ ਉਹਨਾਂ ਨੇ ਉਸ ਦੇ ਪੁੱਤਰ ਤੋਂ 300 ਰੁਪਏ ਲੈਣੇ ਹਨ। ਉਨ੍ਹਾਂ ਨੇ ਧਮਕੀ ਦਿੱਤੀ ਕਿ ਜੇ ਪੈਸੇ ਨਾ ਦਿੱਤੇ ਗਏ ਤਾਂ ਉਹ ਘਰ ‘ਤੇ ਹਮਲਾ ਕਰਨਗੇ।
ਵਹੁਟੀ ਨੇ ਹਿੰਮਤ ਕਰਦੇ ਹੋਏ ਸਾਰੀ ਘਟਨਾ ਦੀ ਵੀਡੀਓ ਆਪਣੇ ਮੋਬਾਈਲ ‘ਚ ਬਣਾਉਣੀ ਸ਼ੁਰੂ ਕਰ ਦਿੱਤੀ, ਪਰ ਹਮਲਾਵਰ ਇਸ ਤੋਂ ਨਹੀਂ ਡਰੇ। ਇਸ ਤੋਂ ਬਾਅਦ ਉਹਨਾਂ ਨੇ ਘਰ ਦੇ ਗੇਟ ਅਤੇ ਆਲੇ-ਦੁਆਲੇ ਇੱਟਾਂ-ਪੱਥਰਾਂ ਨਾਲ ਤੋੜਫੋੜ ਕੀਤੀ ਅਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਖੁਸ਼ਕਿਸਮਤੀ ਨਾਲ ਇਸ ਹਮਲੇ ਵਿੱਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ, ਪਰ ਘਰ ਦੇ ਗੇਟ ਅਤੇ ਬਾਹਰ ਖੜ੍ਹੇ ਸਮਾਨ ਨੂੰ ਨੁਕਸਾਨ ਪਹੁੰਚਿਆ।
ਘਟਨਾ ਦੀ ਸੂਚਨਾ ਤੁਰੰਤ ਥਾਣਾ ਬਸਤੀ ਬਾਵਾ ਖੇਲ ਦੀ ਪੁਲਿਸ ਨੂੰ ਦਿੱਤੀ ਗਈ। ਮੌਕੇ ‘ਤੇ ਐਸ.ਐਚ.ਓ. ਜੈ ਇੰਦਰ ਸਿੰਘ ਪੁਲਿਸ ਟੀਮ ਸਮੇਤ ਪਹੁੰਚੇ ਅਤੇ ਪਰਿਵਾਰ ਦੇ ਬਿਆਨ ਦਰਜ ਕੀਤੇ। ਪੁਲਿਸ ਵੱਲੋਂ ਪੀੜਤ ਪਰਿਵਾਰ ਨੂੰ ਨਾਲ ਲੈ ਕੇ ਦੋਸ਼ੀਆਂ ਦੇ ਘਰਾਂ ‘ਤੇ ਦਬਿਸ਼ ਦਿੱਤੀ ਗਈ, ਪਰ ਸਾਰੇ ਨੌਜਵਾਨ ਘਰਾਂ ਤੋਂ ਫਰਾਰ ਮਿਲੇ।
ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਜਾਰੀ ਹੈ ਅਤੇ ਦੋਸ਼ੀਆਂ ਨੂੰ ਜਲਦੀ ਗ੍ਰਿਫ਼ਤਾਰ ਕਰਕੇ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਇਸ ਘਟਨਾ ਤੋਂ ਬਾਅਦ ਇਲਾਕਾ ਨਿਵਾਸੀਆਂ ਵਿੱਚ ਖੌਫ ਦਾ ਮਾਹੌਲ ਬਣਿਆ ਹੋਇਆ ਹੈ।

Vinkmag ad
Share Our Daily Posts

News Desk

Read Previous

ਜਲੰਧਰ ਦੇ 120 ਫੁੱਟਾ ਰੋਡ ‘ਤੇ ਗੁੰਡਾਗਰਦੀ ਦਾ ਨੰਗਾ ਨਾਚ – 15-20 ਨੌਜਵਾਨਾਂ ਵੱਲੋਂ ਤੇਜ਼ਧਾਰ ਹਥਿਆਰਾਂ ਨਾਲ ਜਾਨਲੇਵਾ ਹਮਲਾ

Read Next

ਸਿਰ ‘ਤੇ ਚੋਟਾਂ ਦੇ ਨਿਸ਼ਾਨਾਂ ਨਾਲ ਨੌਜਵਾਨ ਦੀ ਮੌਤ, ਇਲਾਕੇ ਵਿੱਚ ਸਨਸਨੀ — ਪੁਲਿਸ ਵੱਲੋਂ ਜਾਂਚ ਜਾਰੀ