Breaking News :

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

July 9, 2026

ਹਿਮਾਚਲ ਸਰਕਾਰ ਦਾ ਵੱਡਾ ਫੈਸਲਾ: ਪੰਜਾਬੀਆਂ ਦੇ ਵਿਰੋਧ ਤੋਂ ਬਾਅਦ ਐਂਟਰੀ ਟੈਕਸ ਦਾ ਫੈਸਲਾ ਲਿਆ ਵਾਪਸ

ਸ਼ਿਮਲਾ– ਹਿਮਾਚਲ ਪ੍ਰਦੇਸ਼ ਦੀ ਸੁੱਖੂ ਸਰਕਾਰ ਨੇ ਗੁਆਂਢੀ ਸੂਬਿਆਂ, ਖਾਸ ਕਰਕੇ ਪੰਜਾਬ ਦੇ ਲੋਕਾਂ ਦੇ ਭਾਰੀ ਵਿਰੋਧ ਨੂੰ ਦੇਖਦੇ ਹੋਏ ਐਂਟਰੀ ਟੈਕਸ ‘ਚ ਕੀਤੇ ਗਏ ਵਾਧੇ ਨੂੰ ਵਾਪਸ ਲੈਣ ਦਾ ਐਲਾਨ ਕੀਤਾ ਹੈ। ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਨੇ ਵਿਧਾਨ ਸਭਾ ‘ਚ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ 5 ਸੀਟਰ ਅਤੇ 6 ਤੋਂ 12 ਸੀਟਰ ਵਾਹਨਾਂ ‘ਤੇ ਹੁਣ ਪਹਿਲਾਂ ਵਾਲੀਆਂ ਦਰਾਂ ਹੀ ਲਾਗੂ ਰਹਿਣਗੀਆਂ।
ਹੁਣ ਕਿੰਨਾ ਲੱਗੇਗਾ ਟੈਕਸ? ਸਰਕਾਰ ਦੇ ਨਵੇਂ ਫੈਸਲੇ ਅਨੁਸਾਰ 5 ਸੀਟਰ ਵਾਹਨਾਂ ਲਈ ਹੁਣ 170 ਰੁਪਏ ਦੀ ਬਜਾਏ ਪਹਿਲਾਂ ਵਾਂਗ ਸਿਰਫ 70 ਰੁਪਏ ਐਂਟਰੀ ਟੈਕਸ ਦੇਣਾ ਹੋਵੇਗਾ। 6 ਤੋਂ 12 ਸੀਟਰ ਵਾਹਨਾਂ ਲਈ 130 ਰੁਪਏ ਦੀ ਬਜਾਏ ਪੁਰਾਣੀ ਦਰ 110 ਰੁਪਏ ਹੀ ਵਸੂਲੀ ਜਾਵੇਗੀ।

ਵਿਰੋਧ ਕਾਰਨ ਬਦਲਣਾ ਪਿਆ ਫੈਸਲਾ 

ਦੱਸਣਯੋਗ ਹੈ ਕਿ ਹਿਮਾਚਲ ਸਰਕਾਰ ਨੇ ਐਂਟਰੀ ਟੈਕਸ ‘ਚ 100 ਤੋਂ 280 ਰੁਪਏ ਤੱਕ ਦਾ ਵਾਧਾ ਕੀਤਾ ਸੀ, ਜਿਸ ਤੋਂ ਬਾਅਦ ਪੰਜਾਬ ਅਤੇ ਹਰਿਆਣਾ ਦੇ ਸਰਹੱਦੀ ਇਲਾਕਿਆਂ ‘ਚ ਰਹਿਣ ਵਾਲੇ ਲੋਕਾਂ ਅਤੇ ਟੈਕਸੀ ਚਾਲਕਾਂ ਨੇ ਸੜਕਾਂ ‘ਤੇ ਉਤਰ ਕੇ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ ਸੀ। ਪੰਜਾਬ ਦੇ ਲੋਕਾਂ ਨੇ ਅੱਜ ਰਾਤ 12 ਵਜੇ ਤੋਂ ਹਿਮਾਚਲ ਦੇ ਐਂਟਰੀ ਪੁਆਇੰਟ ਬੰਦ ਕਰਨ ਦੀ ਚਿਤਾਵਨੀ ਵੀ ਦਿੱਤੀ ਸੀ।

ਸਿਆਸੀ ਦਬਾਅ ਅਤੇ ਵਿਰੋਧੀ ਧਿਰ ਦਾ ਸਟੈਂਡ 

ਇਸ ਮੁੱਦੇ ਨੂੰ ਭਾਜਪਾ ਵਿਧਾਇਕ ਰਣਧੀਰ ਸ਼ਰਮਾ ਨੇ ਵਿਧਾਨ ਸਭਾ ‘ਚ ਚੁੱਕਿਆ ਸੀ, ਜਿਨ੍ਹਾਂ ਨੇ ਕਿਹਾ ਕਿ ਟੈਕਸ ਵਾਧੇ ਕਾਰਨ ਸਰਹੱਦੀ ਖੇਤਰਾਂ ‘ਚ ਕਾਨੂੰਨ ਵਿਵਸਥਾ ਵਿਗੜਨ ਦਾ ਡਰ ਬਣਿਆ ਹੋਇਆ ਹੈ। ਇਸ ਤੋਂ ਇਲਾਵਾ ਪੰਜਾਬ ਸਰਕਾਰ ਨੇ ਵੀ ਸੰਕੇਤ ਦਿੱਤੇ ਸਨ ਕਿ ਜੇਕਰ ਹਿਮਾਚਲ ਨੇ ਟੈਕਸ ਘੱਟ ਨਾ ਕੀਤਾ ਤਾਂ ਉਹ ਵੀ ਹਿਮਾਚਲ ਦੇ ਵਾਹਨਾਂ ‘ਤੇ ਟੈਕਸ ਲਗਾ ਸਕਦੇ ਹਨ।

Vinkmag ad
Share Our Daily Posts

News Desk

Read Previous

31 ਮਾਰਚ ਨੂੰ ਸ਼ਰਾਬ ਦੇ ਠੇਕਿਆਂ ‘ਤੇ ਭਾਰੀ ਭੀੜ – ਨਵੀਂ ਐਕਸਾਈਜ਼ ਪਾਲਿਸੀ ਤੋਂ ਪਹਿਲਾਂ ਲੋਕਾਂ ਨੇ ਕੀਤਾ ਵੱਡਾ ਸਟਾਕ

Read Next

20 ਸਾਲਾਂ ਦੇ ਸਾਥੀ ਦਾ ਕਤਲ ਕਰਕੇ ਘਰ ਵਿੱਚ ਦੱਬੀ ਲਾਸ਼, ਜਲੰਧਰ ਦਿਹਾਤੀ ਪੁਲਿਸ ਨੇ ਗੁੱਥੀ ਸੁਲਝਾਈ