Breaking News :

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

October 11, 2026

20 ਸਾਲਾਂ ਦੇ ਸਾਥੀ ਦਾ ਕਤਲ ਕਰਕੇ ਘਰ ਵਿੱਚ ਦੱਬੀ ਲਾਸ਼, ਜਲੰਧਰ ਦਿਹਾਤੀ ਪੁਲਿਸ ਨੇ ਗੁੱਥੀ ਸੁਲਝਾਈ

ਜਲੰਧਰ (ਜੇ ਐਸ ਸੰਧੂ ਤੇ ਕੰਵਲਜੀਤ ਸਿੰਘ ਮੱਕੜ)- ਜਲੰਧਰ ਦਿਹਾਤੀ ਪੁਲਿਸ ਨੇ ਇੱਕ ਸੰਵੇਦਨਸ਼ੀਲ ਕਤਲ ਮਾਮਲੇ ਦੀ ਗੁੱਥੀ ਸੁਲਝਾਉਂਦਿਆਂ ਮੁੱਖ ਦੋਸ਼ੀ ਨੂੰ ਗ੍ਰਿਫਤਾਰ ਕਰਕੇ ਵੱਡੀ ਸਫਲਤਾ ਹਾਸਲ ਕੀਤੀ ਹੈ। ਦੋਸ਼ੀ ਨੇ ਆਪਣੇ ਹੀ ਸਾਥੀ ਦਾ ਕਤਲ ਕਰਕੇ ਲਾਸ਼ ਨੂੰ ਘਰ ਵਿੱਚ ਦੱਬ ਦਿੱਤਾ ਸੀ, ਜਿਸਨੂੰ ਹੁਣ ਪੁਲਿਸ ਨੇ ਬਰਾਮਦ ਕਰ ਲਿਆ ਹੈ।
ਸੀਨੀਅਰ ਪੁਲਿਸ ਕਪਤਾਨ ਹਰਵਿੰਦਰ ਸਿੰਘ ਵਿਰਕ ਦੇ ਦਿਸ਼ਾ-ਨਿਰਦੇਸ਼ਾਂ ਹੇਠ ਚੱਲ ਰਹੀ ਅਪਰਾਧ ਵਿਰੋਧੀ ਮੁਹਿੰਮ ਤਹਿਤ, ਪੁਲਿਸ ਕਪਤਾਨ ਤਫਤੀਸ਼ ਵਿਨੀਤ ਅਹਿਲਾਵਤ ਅਤੇ ਡੀਐਸਪੀ ਉਂਕਾਰ ਸਿੰਘ ਬਰਾੜ ਦੀ ਅਗਵਾਈ ਵਿੱਚ ਥਾਣਾ ਸਦਰ ਨਕੋਦਰ ਦੀ ਟੀਮ ਨੇ ਤੁਰੰਤ ਕਾਰਵਾਈ ਕਰਦਿਆਂ ਟੈਕਨੀਕਲ ਤਰੀਕਿਆਂ ਨਾਲ ਦੋਸ਼ੀ ਗੁਰਦੇਵ ਸਿੰਘ ਨੂੰ ਟਰੇਸ ਕਰਕੇ ਗ੍ਰਿਫਤਾਰ ਕੀਤਾ।
ਪੁਲਿਸ ਨੂੰ ਇਹ ਮਾਮਲਾ ਉਸ ਵੇਲੇ ਸਾਹਮਣੇ ਆਇਆ ਜਦੋਂ 1 ਅਪ੍ਰੈਲ 2026 ਨੂੰ ਅਮਨਪ੍ਰੀਤ ਸਿੰਘ ਵੱਲੋਂ ਆਪਣੇ ਚਾਚਾ ਅਮਰਜੀਤ ਸਿੰਘ ਦੀ ਗੁਮਸ਼ੁਦਗੀ ਸਬੰਧੀ ਸ਼ਿਕਾਇਤ ਦਰਜ ਕਰਵਾਈ ਗਈ। ਸ਼ਿਕਾਇਤ ਵਿੱਚ ਦੱਸਿਆ ਗਿਆ ਕਿ ਅਮਰਜੀਤ ਸਿੰਘ ਨਵੰਬਰ 2025 ਤੋਂ ਘਰ ਨਹੀਂ ਪਰਤੇ। ਸ਼ੱਕ ਦੇ ਆਧਾਰ ‘ਤੇ ਗੁਰਦੇਵ ਸਿੰਘ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ।
ਪੁੱਛਗਿੱਛ ਦੌਰਾਨ ਦੋਸ਼ੀ ਗੁਰਦੇਵ ਸਿੰਘ ਨੇ ਖੁਲਾਸਾ ਕੀਤਾ ਕਿ ਉਸ ਨੇ 13 ਨਵੰਬਰ 2025 ਨੂੰ ਅਮਰਜੀਤ ਸਿੰਘ ਦਾ ਕਤਲ ਕਰ ਦਿੱਤਾ ਸੀ ਅਤੇ ਸਬੂਤ ਮਿਟਾਉਣ ਲਈ ਲਾਸ਼ ਨੂੰ ਆਪਣੇ ਘਰ ਦੇ ਬਾਥਰੂਮ ਨੇੜੇ 5-6 ਫੁੱਟ ਡੂੰਘੇ ਖੱਡੇ ਵਿੱਚ ਬੋਰੇ ਵਿੱਚ ਪਾ ਕੇ ਦੱਬ ਦਿੱਤਾ।
ਪੁਲਿਸ ਨੇ ਡਿਊਟੀ ਮੈਜਿਸਟ੍ਰੇਟ ਪਵਨਦੀਪ ਸਿੰਘ ਦੀ ਹਾਜ਼ਰੀ ਵਿੱਚ ਪਿੰਡ ਗਾਂਧਰਾ ਵਿਖੇ ਦੋਸ਼ੀ ਦੇ ਘਰ ਤੋਂ ਖੁਦਾਈ ਕਰਕੇ ਲਾਸ਼ ਬਰਾਮਦ ਕੀਤੀ। ਇਸ ਮੌਕੇ ਪਿੰਡ ਗਾਂਧਰਾ ਅਤੇ ਮਲਸੀਆਂ ਪੱਤੀ ਅਕਲਪੁਰ ਦੀਆਂ ਪੰਚਾਇਤਾਂ ਵੀ ਮੌਜੂਦ ਰਹੀਆਂ।
ਪੁਲਿਸ ਅਧਿਕਾਰੀਆਂ ਅਨੁਸਾਰ ਲਾਸ਼ ਦਾ ਪੋਸਟਮਾਰਟਮ ਡਾਕਟਰਾਂ ਦੇ ਬੋਰਡ ਰਾਹੀਂ ਕਰਵਾਇਆ ਜਾਵੇਗਾ ਅਤੇ ਡੀਐਨਏ ਸੈਂਪਲ ਵੀ ਲਏ ਜਾਣਗੇ ਤਾਂ ਜੋ ਪਹਿਚਾਣ ਦੀ ਪੁਸ਼ਟੀ ਹੋ ਸਕੇ। ਦੋਸ਼ੀ ਨੂੰ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ ਜਾਵੇਗਾ, ਜਿਸ ਦੌਰਾਨ ਹੋਰ ਖੁਲਾਸਿਆਂ ਦੀ ਸੰਭਾਵਨਾ ਹੈ।
ਮ੍ਰਿਤਕ: ਅਮਰਜੀਤ ਸਿੰਘ (ਉਮਰ ਕਰੀਬ 45 ਸਾਲ), ਵਾਸੀ ਪੱਤੀ ਅਕਲਪੁਰ ਮਲਸੀਆਂ, ਜ਼ਿਲ੍ਹਾ ਜਲੰਧਰ
ਦੋਸ਼ੀ: ਗੁਰਦੇਵ ਸਿੰਘ, ਵਾਸੀ ਪਿੰਡ ਪਛਾੜੀਆ, ਹਾਲ ਵਾਸੀ ਪਿੰਡ ਗਾਂਧਰਾ, ਜ਼ਿਲ੍ਹਾ ਜਲੰਧਰ

Vinkmag ad
Share Our Daily Posts

News Desk

Read Previous

ਹਿਮਾਚਲ ਸਰਕਾਰ ਦਾ ਵੱਡਾ ਫੈਸਲਾ: ਪੰਜਾਬੀਆਂ ਦੇ ਵਿਰੋਧ ਤੋਂ ਬਾਅਦ ਐਂਟਰੀ ਟੈਕਸ ਦਾ ਫੈਸਲਾ ਲਿਆ ਵਾਪਸ

Read Next

ਵਿਸਾਖੀ ਮੌਕੇ ਹਰਜੀਤ ਸਿੰਘ ਢਿੱਲੋ ਵੱਲੋਂ ਭਰਵਾਂ ਸਮਾਗਮ, ਪ੍ਰਸਿੱਧ ਖਿਡਾਰੀ ਤੇ ਅਧਿਕਾਰੀ ਇਕੱਠੇ ਹੋਏ Hotel AB Clarks Inn ਵਿਖੇ