Breaking News :

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

September 18, 2026

ਦਿਨ ਦਿਹਾੜੇ ਸਰਕਾਰੀ ਮਿਨੀ ਬੱਸ ਰੋਕ ਕੇ ਲੁੱਟ –ਦਾਤਰ ਨਾਲ ਹਮਲਾ ਕਰਕੇ ਨਕਦੀ ਲੈ ਕੇ ਫਰਾਰ

ਜਲੰਧਰ : ਕੰਵਲਜੀਤ ਸਿੰਘ ਮੱਕੜ – ਜਲੰਧਰ/ਸੁਲਤਾਨਪੁਰ ਲੋਧੀ ਇਲਾਕੇ ਵਿੱਚ ਲਗਾਤਾਰ ਵੱਧ ਰਹੀਆਂ ਲੁੱਟਪਾਟ ਦੀਆਂ ਘਟਨਾਵਾਂ ਦੇ ਦਰਮਿਆਨ ਅੱਜ ਦਿਨ ਦਿਹਾੜੇ ਮਲਸੀਆਂ–ਸੁਲਤਾਨਪੁਰ ਰੋਡ ‘ਤੇ ਇੱਕ ਸਰਕਾਰੀ ਮਿਨੀ ਬੱਸ ਨੂੰ ਨਿਸ਼ਾਨਾ ਬਣਾਇਆ ਗਿਆ। ਜਾਣਕਾਰੀ ਅਨੁਸਾਰ ਜਲੰਧਰ ਡਿਪੂ-2 ਦੀ ਸਰਕਾਰੀ ਮਿਨੀ ਬੱਸ (ਨੰਬਰ PB 08 DG 5859) ਜਲੰਧਰ ਤੋਂ ਸੁਲਤਾਨਪੁਰ ਲੋਧੀ ਵੱਲ ਸਵਾਰੀਆਂ ਸਮੇਤ ਜਾ ਰਹੀ ਸੀ।

ਬੱਸ ਦੇ ਡਰਾਈਵਰ ਪਵਿਤਰ ਸਿੰਘ ਅਤੇ ਕੰਡਕਟਰ ਮਲਕੀਤ ਰਾਣਾ ਨੇ ਦੱਸਿਆ ਕਿ ਜਦੋਂ ਬੱਸ ਕੁਲਾਰਾਂ ਅਤੇ ਮੋਠਾਂਵਾਲਾ ਪਿੰਡ ਦੇ ਵਿਚਕਾਰ ਪਹੁੰਚੀ ਤਾਂ ਪਿੱਛੇ ਆ ਰਹੀ ਇੱਕ ਪੁਰਾਣੀ ਸਿਟੀ ਹੋਂਡਾ ਕਾਰ ਵਿੱਚ ਸਵਾਰ ਕੁਝ ਨੌਜਵਾਨਾਂ ਨੇ ਉਨ੍ਹਾਂ ਨੂੰ ਰੁਕਣ ਲਈ ਇਸ਼ਾਰਾ ਕੀਤਾ। ਸਵਾਰੀਆਂ ਦੀ ਸੁਰੱਖਿਆ ਨੂੰ ਧਿਆਨ ਵਿੱਚ ਰੱਖਦੇ ਹੋਏ ਉਨ੍ਹਾਂ ਨੇ ਅਣਜਾਣ ਥਾਂ ‘ਤੇ ਬੱਸ ਨਹੀਂ ਰੋਕੀ ਅਤੇ ਅੱਗੇ ਵਧਦੇ ਰਹੇ।
ਇਸ ਦੌਰਾਨ ਲੁਟੇਰਿਆਂ ਨੇ ਆਪਣੀ ਕਾਰ ਅੱਗੇ ਲਾ ਕੇ ਸੜਕ ਦੇ ਵਿਚਕਾਰ ਖੜੀ ਕਰ ਦਿੱਤੀ ਅਤੇ ਬੱਸ ਰੋਕ ਲਈ। ਉਨ੍ਹਾਂ ਨੇ ਦਾਤਰ ਲੈ ਕੇ ਬੱਸ ਵਿੱਚ ਦਾਖਲ ਹੋ ਕੇ ਨਕਦੀ ਦੀ ਮੰਗ ਕੀਤੀ, ਜਿਸ ਕਾਰਨ ਬੱਸ ਵਿੱਚ ਸਵਾਰ ਯਾਤਰੀਆਂ ਵਿੱਚ ਹੜਕੰਪ ਮਚ ਗਿਆ। ਲੁਟੇਰਿਆਂ ਨੇ ਬੱਸ ਦੇ ਬੋਨਟ ‘ਤੇ ਵੀ ਦਾਤਰ ਨਾਲ ਵਾਰ ਕੀਤਾ ਅਤੇ ਕਰੀਬ 900 ਰੁਪਏ ਦੀ ਨਕਦੀ ਲੈ ਕੇ ਮੌਕੇ ਤੋਂ ਫਰਾਰ ਹੋ ਗਏ।
ਘਟਨਾ ਦੀ ਸੂਚਨਾ ਮਿਲਦੇ ਹੀ ਮੋਠਾਂਵਾਲਾ ਪੁਲਿਸ ਚੌਕੀ ਨੂੰ ਜਾਣਕਾਰੀ ਦਿੱਤੀ ਗਈ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਲੁਟੇਰਿਆਂ ਦੀ ਤਲਾਸ਼ ਕੀਤੀ ਜਾ ਰਹੀ ਹੈ। ਇਲਾਕੇ ਵਿੱਚ ਇਸ ਘਟਨਾ ਨਾਲ ਦਹਿਸ਼ਤ ਦਾ ਮਾਹੌਲ ਬਣ ਗਿਆ ਹੈ।

Vinkmag ad
Share Our Daily Posts

News Desk

Read Previous

ਵਿਸਾਖੀ ਮੌਕੇ ਹਰਜੀਤ ਸਿੰਘ ਢਿੱਲੋ ਵੱਲੋਂ ਭਰਵਾਂ ਸਮਾਗਮ, ਪ੍ਰਸਿੱਧ ਖਿਡਾਰੀ ਤੇ ਅਧਿਕਾਰੀ ਇਕੱਠੇ ਹੋਏ Hotel AB Clarks Inn ਵਿਖੇ

Read Next

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਅਸਲਾ ਤਸਕਰੀ ਗਿਰੋਹ ਬੇਨਕਾਬ, 5 ਪਿਸਤੌਲ ਤੇ 4 ਕਾਰਤੂਸ ਬਰਾਮਦ