Breaking News :

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

September 19, 2026

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਅਸਲਾ ਤਸਕਰੀ ਗਿਰੋਹ ਬੇਨਕਾਬ, 5 ਪਿਸਤੌਲ ਤੇ 4 ਕਾਰਤੂਸ ਬਰਾਮਦ

ਜਲੰਧਰ ਤੋਂ ਜੇ ਐਸ ਸੰਧੂ ਤੇ ਕੰਵਲਜੀਤ ਸਿੰਘ ਮੱਕੜ – ਸਮਾਜ ਵਿਰੋਧੀ ਤੱਤਾਂ ਖ਼ਿਲਾਫ਼ ਚੱਲ ਰਹੀ ਮੁਹਿੰਮ ਤਹਿਤ ਜਲੰਧਰ ਦਿਹਾਤੀ ਪੁਲਿਸ ਨੂੰ ਵੱਡੀ ਸਫਲਤਾ ਮਿਲੀ ਹੈ। ਐਸਐਸਪੀ ਸ. ਹਰਵਿੰਦਰ ਸਿੰਘ ਵਿਰਕ ਦੀ ਅਗਵਾਈ ਹੇਠ ਪੁਲਿਸ ਨੇ ਇੱਕ ਗੈਰ-ਕਾਨੂੰਨੀ ਅਸਲਾ ਤਸਕਰੀ ਗਿਰੋਹ ਦਾ ਪਰਦਾਫਾਸ਼ ਕਰਦੇ ਹੋਏ ਇੱਕ ਮੁੱਖ ਦੋਸ਼ੀ ਨੂੰ ਕਾਬੂ ਕੀਤਾ ਹੈ ਅਤੇ ਉਸ ਕੋਲੋਂ ਵੱਡੀ ਮਾਤਰਾ ਵਿੱਚ ਹਥਿਆਰ ਬਰਾਮਦ ਕੀਤੇ ਹਨ।
ਇਹ ਕਾਰਵਾਈ ਐਸਪੀ (ਤਫਤੀਸ਼) ਵਿਨੀਤ ਈਹਲਾਵਤ ਅਤੇ ਡੀਐਸਪੀ (ਤਫਤੀਸ਼) ਇੰਦਰਜੀਤ ਸਿੰਘ ਦੀ ਨਿਗਰਾਨੀ ਹੇਠ ਕੀਤੀ ਗਈ। CIA ਸਟਾਫ ਦੇ ਇੰਚਾਰਜ ਇੰਸਪੈਕਟਰ ਪੁਸ਼ਪ ਬਾਲੀ ਵੱਲੋਂ ਮਿਲੀ ਭਰੋਸੇਯੋਗ ਸੂਚਨਾ ਦੇ ਆਧਾਰ ‘ਤੇ ਏਐਸਆਈ ਰਾਜਬੀਰ ਸਿੰਘ ਦੀ ਅਗਵਾਈ ਵਿੱਚ ਪੁਲਿਸ ਟੀਮ ਨੇ 03 ਅਪ੍ਰੈਲ ਨੂੰ ਥਾਣਾ ਪਤਾਰਾ ਇਲਾਕੇ ਵਿੱਚ ਨਾਕਾਬੰਦੀ ਕਰਕੇ ਕਾਰਵਾਈ ਕੀਤੀ।
ਚੈਕਿੰਗ ਦੌਰਾਨ ਇੱਕ ਨੌਜਵਾਨ ਬਿਨਾਂ ਨੰਬਰ ਵਾਲੇ ਮੋਟਰਸਾਈਕਲ ‘ਤੇ ਆ ਰਿਹਾ ਸੀ, ਜਿਸਨੇ ਪੁਲਿਸ ਨੂੰ ਵੇਖ ਕੇ ਭੱਜਣ ਦੀ ਕੋਸ਼ਿਸ਼ ਕੀਤੀ। ਸ਼ੱਕ ਦੇ ਆਧਾਰ ‘ਤੇ ਉਸਨੂੰ ਤੁਰੰਤ ਕਾਬੂ ਕਰ ਲਿਆ ਗਿਆ। ਪੁੱਛਗਿੱਛ ਦੌਰਾਨ ਉਸਦੀ ਪਛਾਣ ਸੂਰਜ ਕੁਮਾਰ ਉਰਫ਼ ਲਾਡੀ (ਉਮਰ ਕਰੀਬ 31 ਸਾਲ), ਵਾਸੀ ਪਿੰਡ ਸ਼ੇਖੇਵਾਲ, ਥਾਣਾ ਸ਼ਾਹਕੋਟ ਵਜੋਂ ਹੋਈ।
ਤਲਾਸ਼ੀ ਦੌਰਾਨ ਪੁਲਿਸ ਨੇ ਦੋਸ਼ੀ ਕੋਲੋਂ 3 ਪਿਸਤੌਲ .32 ਬੋਰ ਮੈਗਜ਼ੀਨਾਂ ਸਮੇਤ, 2 ਦੇਸੀ ਕੱਟੇ .315 ਬੋਰ ਅਤੇ ਕੁੱਲ 4 ਜ਼ਿੰਦਾ ਕਾਰਤੂਸ ਬਰਾਮਦ ਕੀਤੇ। ਇਸ ਤੋਂ ਇਲਾਵਾ ਇੱਕ ਬਿਨਾਂ ਨੰਬਰ ਵਾਲਾ ਸਪਲੈਂਡਰ ਪਲੱਸ ਮੋਟਰਸਾਈਕਲ ਵੀ ਜ਼ਬਤ ਕੀਤਾ ਗਿਆ।
ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਦੋਸ਼ੀ ਆਪਣੇ ਸਾਥੀ ਦਵਿੰਦਰਪਾਲ ਸਿੰਘ ਉਰਫ਼ ਦੀਪੂ ਅਤੇ ਹੋਰਾਂ ਨਾਲ ਮਿਲ ਕੇ ਉੱਤਰ ਪ੍ਰਦੇਸ਼ ਦੇ ਮਥੁਰਾ ਇਲਾਕੇ ਤੋਂ ਗੈਰ-ਕਾਨੂੰਨੀ ਹਥਿਆਰ ਖਰੀਦ ਕੇ ਜਲੰਧਰ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਸਪਲਾਈ ਕਰਦਾ ਸੀ।
ਇਸ ਸੰਬੰਧੀ ਥਾਣਾ ਪਤਾਰਾ ਵਿੱਚ FIR ਨੰਬਰ 25 ਮਿਤੀ 03.04.2026 ਤਹਿਤ ਆਰਮਜ਼ ਐਕਟ ਅਤੇ ਭਾਰਤੀ ਨਿਆਯ ਸਹਿਤਾ ਦੀਆਂ ਵੱਖ-ਵੱਖ ਧਾਰਾਵਾਂ ਹੇਠ ਮਾਮਲਾ ਦਰਜ ਕਰਕੇ ਦੋਸ਼ੀ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ।
ਐਸਐਸਪੀ ਸ. ਹਰਵਿੰਦਰ ਸਿੰਘ ਵਿਰਕ ਨੇ ਦੱਸਿਆ ਕਿ ਦੋਸ਼ੀ ਤੋਂ ਹੋਰ ਪੁੱਛਗਿੱਛ ਜਾਰੀ ਹੈ ਅਤੇ ਇਸ ਗਿਰੋਹ ਦੇ ਪੂਰੇ ਨੈੱਟਵਰਕ ਨੂੰ ਬੇਨਕਾਬ ਕਰਨ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। ਭੱਜੇ ਹੋਏ ਸਾਥੀਆਂ ਦੀ ਗ੍ਰਿਫਤਾਰੀ ਲਈ ਵੀ ਯਤਨ ਤੇਜ਼ ਕਰ ਦਿੱਤੇ ਗਏ ਹਨ।
ਪੁਲਿਸ ਅਨੁਸਾਰ ਦੋਸ਼ੀ ਦਾ ਪੁਰਾਣਾ ਅਪਰਾਧਿਕ ਰਿਕਾਰਡ ਵੀ ਹੈ ਅਤੇ ਉਸਦੇ ਸਬੰਧਾਂ ਦੀ ਗਹਿਰਾਈ ਨਾਲ ਜਾਂਚ ਕੀਤੀ ਜਾ ਰਹੀ ਹੈ। ਗੈਰ-ਕਾਨੂੰਨੀ ਤਰੀਕੇ ਨਾਲ ਬਣਾਈ ਸੰਪਤੀ ਨੂੰ ਵੀ ਜ਼ਬਤ ਕਰਨ ਦੀ ਕਾਰਵਾਈ ਕੀਤੀ ਜਾਵੇਗੀ।
ਜਲੰਧਰ ਦਿਹਾਤੀ ਪੁਲਿਸ ਨੇ ਕਿਹਾ ਹੈ ਕਿ ਕਾਨੂੰਨ-ਵਿਵਸਥਾ ਨੂੰ ਕਾਇਮ ਰੱਖਣ ਲਈ ਅਪਰਾਧਿਕ ਤੱਤਾਂ ਖ਼ਿਲਾਫ਼ ਕਾਰਵਾਈ ਅਗੇ ਵੀ ਜਾਰੀ ਰਹੇਗੀ।

Vinkmag ad
Share Our Daily Posts

News Desk

Read Previous

ਦਿਨ ਦਿਹਾੜੇ ਸਰਕਾਰੀ ਮਿਨੀ ਬੱਸ ਰੋਕ ਕੇ ਲੁੱਟ –ਦਾਤਰ ਨਾਲ ਹਮਲਾ ਕਰਕੇ ਨਕਦੀ ਲੈ ਕੇ ਫਰਾਰ

Read Next

ਜਲੰਧਰ ਵਿੱਚ ਨਵਾਂ ਫੋਕਲ ਪੌਇੰਟ ਬਣਾਉਣ ਦੀ ਯੋਜਨਾ, ਉਦਯੋਗਿਕ ਵਿਕਾਸ ਨੂੰ ਮਿਲੇਗੀ ਨਵੀਂ ਰਫ਼ਤਾਰ: ਸੰਨਜੀਵ ਅਰੋੜਾ