Breaking News :

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

September 19, 2026

ਜਲੰਧਰ ਵਿੱਚ ਨਵਾਂ ਫੋਕਲ ਪੌਇੰਟ ਬਣਾਉਣ ਦੀ ਯੋਜਨਾ, ਉਦਯੋਗਿਕ ਵਿਕਾਸ ਨੂੰ ਮਿਲੇਗੀ ਨਵੀਂ ਰਫ਼ਤਾਰ: ਸੰਨਜੀਵ ਅਰੋੜਾ

ਜਲੰਧਰ : ਕੰਵਲਜੀਤ ਸਿੰਘ ਮੱਕੜ – ਜਲੰਧਰ: ਪੰਜਾਬ ਦੇ ਕੈਬਿਨੇਟ ਮੰਤਰੀ ਸੰਨਜੀਵ ਅਰੋੜਾ ਅੱਜ ਜਲੰਧਰ ਦੌਰੇ ‘ਤੇ ਪਹੁੰਚੇ, ਜਿੱਥੇ ਉਨ੍ਹਾਂ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਰਾਜ ਦੇ ਉਦਯੋਗਿਕ ਵਿਕਾਸ ਬਾਰੇ ਕਈ ਮਹੱਤਵਪੂਰਨ ਜਾਣਕਾਰੀਆਂ ਸਾਂਝੀਆਂ ਕੀਤੀਆਂ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਉਦਯੋਗਪਤੀ ਸਰਕਾਰ ਦੀ ਕਾਰਗੁਜ਼ਾਰੀ ਤੋਂ ਸੰਤੁਸ਼ਟ ਹਨ ਅਤੇ ਸਰਕਾਰ ਦੀਆਂ ਨੀਤੀਆਂ ਦੀ ਖੁੱਲ੍ਹ ਕੇ ਪ੍ਰਸ਼ੰਸਾ ਕਰ ਰਹੇ ਹਨ।
ਮੰਤਰੀ ਨੇ ਦੱਸਿਆ ਕਿ ਉਹ ਜਲੰਧਰ ਦੇ ਡਿਪਟੀ ਕਮਿਸ਼ਨਰ ਨਾਲ ਮਿਲ ਕੇ ਸ਼ਹਿਰ ਦੇ ਵਿਕਾਸ ਅਤੇ ਉਦਯੋਗਿਕ ਢਾਂਚੇ ਨੂੰ ਮਜ਼ਬੂਤ ਕਰਨ ਲਈ ਵਿਸਥਾਰ ਵਿੱਚ ਚਰਚਾ ਕਰਨਗੇ। ਇਸ ਦੌਰਾਨ ਉਨ੍ਹਾਂ ਨੇ ਇਕ ਵੱਡੀ ਯੋਜਨਾ ਦਾ ਜ਼ਿਕਰ ਕਰਦਿਆਂ ਕਿਹਾ ਕਿ ਸਰਕਾਰ ਜਲੰਧਰ ਵਿੱਚ ਕਰੀਬ 25 ਏਕੜ ਜ਼ਮੀਨ ‘ਤੇ ਨਵਾਂ ਫੋਕਲ ਪੌਇੰਟ ਵਿਕਸਿਤ ਕਰਨ ਦੀ ਯੋਜਨਾ ਬਣਾ ਰਹੀ ਹੈ, ਜਿਸ ਨਾਲ ਉਦਯੋਗਾਂ ਨੂੰ ਵੱਡਾ ਬਲ ਮਿਲੇਗਾ ਅਤੇ ਨਵੇਂ ਰੋਜ਼ਗਾਰ ਦੇ ਮੌਕੇ ਪੈਦਾ ਹੋਣਗੇ।
ਸੰਨਜੀਵ ਅਰੋੜਾ ਨੇ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਸਰਕਾਰ ਗ੍ਰੀਨ ਐਨਰਜੀ ਨੂੰ ਤਰਜੀਹ ਦੇਵੇਗੀ, ਤਾਂ ਜੋ ਵਾਤਾਵਰਣ ਦੀ ਸੰਭਾਲ ਦੇ ਨਾਲ-ਨਾਲ ਟਿਕਾਊ ਵਿਕਾਸ ਨੂੰ ਯਕੀਨੀ ਬਣਾਇਆ ਜਾ ਸਕੇ। ਉਨ੍ਹਾਂ ਇਹ ਵੀ ਦੱਸਿਆ ਕਿ ਸਰਕਾਰ ਸਾਰੇ ਫੋਕਲ ਪੌਇੰਟਾਂ ਅਤੇ ਉਦਯੋਗਾਂ ਲਈ ਇੱਕ ਨਵਾਂ ਓਪਰੇਸ਼ਨ ਮੈਨੇਜਮੈਂਟ ਪਾਲਿਸੀ ਐਕਟ ਲਿਆਂਦਾ ਜਾ ਰਿਹਾ ਹੈ, ਜਿਸ ਨਾਲ ਉਦਯੋਗਿਕ ਖੇਤਰਾਂ ਦੇ ਪ੍ਰਬੰਧਨ ਨੂੰ ਹੋਰ ਵਿਵਸਥਿਤ ਅਤੇ ਪ੍ਰਭਾਵਸ਼ਾਲੀ ਬਣਾਇਆ ਜਾ ਸਕੇ।
ਮੰਤਰੀ ਨੇ ਦੱਸਿਆ ਕਿ ਐਮਐਸਐਮਈ (MSME) ਇੰਡਸਟਰੀ ਨਾਲ ਹੋਈ ਮੀਟਿੰਗ ਬਹੁਤ ਹੀ ਸਫਲ ਰਹੀ। ਇਸ ਦੌਰਾਨ ਉਦਯੋਗਪਤੀਆਂ ਨੇ ਆਪਣੇ ਮੁੱਖ ਮਸਲੇ ਸਾਹਮਣੇ ਰੱਖੇ, ਜਿਨ੍ਹਾਂ ਵਿੱਚ ਸਥਾਨਕ ਨਿਗਮਾਂ ਨਾਲ ਜੁੜੀਆਂ ਦਿਕਤਾਂ, ਬਿਜਲੀ ਸਪਲਾਈ ਅਤੇ ਜ਼ਮੀਨ ਪ੍ਰਬੰਧਨ ਨਾਲ ਸੰਬੰਧਿਤ ਸਮੱਸਿਆਵਾਂ ਸ਼ਾਮਲ ਹਨ। ਉਨ੍ਹਾਂ ਭਰੋਸਾ ਦਿਵਾਇਆ ਕਿ ਸਰਕਾਰ ਇਨ੍ਹਾਂ ਸਾਰਿਆਂ ਮਸਲਿਆਂ ਦਾ ਜਲਦੀ ਹੱਲ ਕਰੇਗੀ, ਤਾਂ ਜੋ ਉਦਯੋਗਾਂ ਨੂੰ ਕੋਈ ਰੁਕਾਵਟ ਨਾ ਆਵੇ।
ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਉਦਯੋਗਿਕ ਵਿਕਾਸ ਲਗਾਤਾਰ ਹੋ ਰਿਹਾ ਹੈ ਅਤੇ ਨਵੀਆਂ ਇੰਡਸਟਰੀਆਂ ਰਾਜ ਵਿੱਚ ਆ ਕੇ ਨਿਵੇਸ਼ ਕਰ ਰਹੀਆਂ ਹਨ। ਸਰਕਾਰ ਹਰ ਤਰ੍ਹਾਂ ਨਾਲ ਉਦਯੋਗਪਤੀਆਂ ਦੀ ਮਦਦ ਕਰਨ ਲਈ ਵਚਨਬੱਧ ਹੈ ਅਤੇ ਉਨ੍ਹਾਂ ਨੂੰ ਲੋੜੀਂਦੇ ਸਾਰੇ ਸਰੋਤ ਪ੍ਰਦਾਨ ਕਰੇਗੀ।
ਅੰਤ ਵਿੱਚ ਮੰਤਰੀ ਨੇ ਕਿਹਾ ਕਿ ਪੰਜਾਬ ਵਿੱਚ ਕਾਨੂੰਨ-ਵਿਵਸਥਾ ਦੀ ਸਥਿਤੀ ਹੋਰ ਕਈ ਰਾਜਾਂ ਨਾਲੋਂ ਬਿਹਤਰ ਹੈ, ਜਿਸ ਨਾਲ ਨਿਵੇਸ਼ਕਾਂ ਦਾ ਭਰੋਸਾ ਵੱਧ ਰਿਹਾ ਹੈ। ਸਰਕਾਰ ਦੀਆਂ ਇਹਨਾਂ ਪਹਿਲਾਂ ਨਾਲ ਰਾਜ ਵਿੱਚ ਉਦਯੋਗਿਕ ਵਿਕਾਸ ਨੂੰ ਹੋਰ ਤੇਜ਼ੀ ਮਿਲਣ ਦੀ ਉਮੀਦ ਹੈ।

Vinkmag ad
Share Our Daily Posts

News Desk

Read Previous

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਅਸਲਾ ਤਸਕਰੀ ਗਿਰੋਹ ਬੇਨਕਾਬ, 5 ਪਿਸਤੌਲ ਤੇ 4 ਕਾਰਤੂਸ ਬਰਾਮਦ

Read Next

ਜਲੰਧਰ ਦੇ ਚੌਗਿੱਟੀ ਇਲਾਕੇ ‘ਚ ਦਰਦਨਾਕ ਹਾਦਸਾ: ਗੱਡੀ ਹੇਠਾਂ ਆਉਣ ਨਾਲ 7 ਸਾਲਾ ਬੱਚੀ ਦੀ ਮੌਤ