Breaking News :

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

September 18, 2026

ਜਲੰਧਰ ਦੇ ਚੌਗਿੱਟੀ ਇਲਾਕੇ ‘ਚ ਦਰਦਨਾਕ ਹਾਦਸਾ: ਗੱਡੀ ਹੇਠਾਂ ਆਉਣ ਨਾਲ 7 ਸਾਲਾ ਬੱਚੀ ਦੀ ਮੌਤ

ਜਲੰਧਰ : ਕੰਵਲਜੀਤ ਸਿੰਘ ਮੱਕੜ – ਜਲੰਧਰ ਦੇ ਚੌਗਿੱਟੀ ਨੇੜੇ ਸਥਿਤ ਗੁਰੂ ਨਾਨਕ ਪੁਰਾ ਵੈਸਟ ਇਲਾਕੇ ਵਿੱਚ ਇਕ ਦਿਲ ਦਹਿਲਾ ਦੇਣ ਵਾਲਾ ਹਾਦਸਾ ਵਾਪਰਿਆ, ਜਿੱਥੇ ਘਰ ਦੇ ਬਾਹਰ ਖੇਡ ਰਹੀ 7 ਸਾਲਾ ਬੱਚੀ ਨੂੰ ਕਾਰ ਚਾਲਕ ਨੇ ਕੁਚਲ ਦਿੱਤਾ, ਜਿਸ ਕਾਰਨ ਉਸ ਦੀ ਮੌਕੇ ‘ਤੇ ਹੀ ਮੌਤ ਹੋ ਗਈ।

ਮਿਲੀ ਜਾਣਕਾਰੀ ਮੁਤਾਬਕ ਮ੍ਰਿਤਕ ਬੱਚੀ ਦੀ ਪਛਾਣ ਰਾਧਿਕਾ (ਉਮਰ 7 ਸਾਲ) ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਹਾਦਸੇ ਸਮੇਂ ਬੱਚੀ ਆਪਣੇ ਘਰ ਦੇ ਬਾਹਰ ਗਲੀ ਵਿੱਚ ਖੇਡ ਰਹੀ ਸੀ। ਇਸ ਦੌਰਾਨ ਮੋਗਾ ਦਾ ਰਹਿਣ ਵਾਲਾ ਕਾਰ ਚਾਲਕ ਜਸਵਿੰਦਰ ਪਾਲ ਸਿੰਘ (ਉਮਰ 45 ਸਾਲ), ਜੋ ਆਪਣੇ ਰਿਸ਼ਤੇਦਾਰਾਂ ਨੂੰ ਮਿਲਣ ਲਈ ਗੁਰੂ ਨਾਨਕ ਪੁਰਾ ਆਇਆ ਹੋਇਆ ਸੀ, ਗਲੀ ਵਿੱਚ ਗੱਡੀ ਮੋੜ ਰਿਹਾ ਸੀ।
ਪੁਲਿਸ ਅਨੁਸਾਰ ਕਾਰ ਚਾਲਕ ਨੂੰ ਗਲੀ ਵਿੱਚ ਖੇਡ ਰਹੀ ਬੱਚੀ ਨਜ਼ਰ ਨਹੀਂ ਆਈ ਅਤੇ ਉਸ ਨੇ ਲਾਪਰਵਾਹੀ ਨਾਲ ਗੱਡੀ ਬੈਕ ਕਰਦੇ ਹੋਏ ਮੋੜ ਲਈ, ਜਿਸ ਦੌਰਾਨ ਬੱਚੀ ਗੱਡੀ ਹੇਠਾਂ ਆ ਗਈ। ਹਾਦਸਾ ਇੰਨਾ ਭਿਆਨਕ ਸੀ ਕਿ ਬੱਚੀ ਦੀ ਮੌਕੇ ‘ਤੇ ਹੀ ਮੌਤ ਹੋ ਗਈ।
ਇਸ ਘਟਨਾ ਦੀ ਸੂਚਨਾ ਤੁਰੰਤ ਸਥਾਨਕ ਲੋਕਾਂ ਵੱਲੋਂ ਪੁਲਿਸ ਨੂੰ ਦਿੱਤੀ ਗਈ। ਸੂਚਨਾ ਮਿਲਦੇ ਹੀ ਪੁਲਿਸ ਮੌਕੇ ‘ਤੇ ਪਹੁੰਚੀ ਅਤੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ ‘ਤੇ ਮੋਗਾ ਦੇ ਕਾਰ ਚਾਲਕ ਖ਼ਿਲਾਫ਼ ਕੇਸ ਦਰਜ ਕਰ ਲਿਆ।
ਜਾਂਚ ਅਧਿਕਾਰੀ ਸਤਨਾਮ ਸਿੰਘ ਨੇ ਦੱਸਿਆ ਕਿ ਦੋਸ਼ੀ ਖ਼ਿਲਾਫ਼ ਭਾਰਤੀ ਨਿਆਂ ਸੰਹਿਤਾ (BNS) ਦੀ ਧਾਰਾ 281 ਅਤੇ 106 ਤਹਿਤ ਮਾਮਲਾ ਦਰਜ ਕਰਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਪੁਲਿਸ ਨੇ ਦੋਸ਼ੀ ਦੀ ਗੱਡੀ ਵੀ ਜ਼ਬਤ ਕਰ ਲਈ ਹੈ ਅਤੇ ਅਗਲੀ ਕਾਰਵਾਈ ਜਾਰੀ ਹੈ।
ਪੁਲਿਸ ਜਾਂਚ ਦੌਰਾਨ ਇਹ ਵੀ ਸਾਹਮਣੇ ਆਇਆ ਹੈ ਕਿ ਦੋਸ਼ੀ ਕਰੀਬ 30 ਸਾਲਾਂ ਬਾਅਦ ਆਪਣੇ ਰਿਸ਼ਤੇਦਾਰਾਂ ਨੂੰ ਮਿਲਣ ਲਈ ਇੱਥੇ ਆਇਆ ਸੀ।
ਇਹ ਸਾਰਾ ਹਾਦਸਾ ਨੇੜੇ ਲੱਗੇ ਸੀਸੀਟੀਵੀ ਕੈਮਰੇ ਵਿੱਚ ਕੈਦ ਹੋ ਗਿਆ ਹੈ। ਫੁਟੇਜ ਵਿੱਚ ਸਾਫ਼ ਦਿਖਾਈ ਦੇ ਰਿਹਾ ਹੈ ਕਿ ਬੱਚੀ ਗਲੀ ਵਿੱਚ ਖੇਡ ਰਹੀ ਸੀ ਅਤੇ ਕਾਰ ਚਾਲਕ ਗੱਡੀ ਨੂੰ ਬੈਕ ਕਰਕੇ ਮੋੜ ਰਿਹਾ ਸੀ। ਇਸ ਦੌਰਾਨ ਇਕ ਵਿਅਕਤੀ ਗੱਡੀ ਨੂੰ ਮੋੜਵਾਉਣ ਲਈ ਮੌਕੇ ‘ਤੇ ਮੌਜੂਦ ਸੀ, ਪਰ ਇਸ ਦੇ ਬਾਵਜੂਦ ਲਾਪਰਵਾਹੀ ਹੋਈ ਅਤੇ ਬੱਚੀ ਗੱਡੀ ਹੇਠਾਂ ਆ ਗਈ।
ਵੀਡੀਓ ਵਿੱਚ ਇਹ ਵੀ ਵੇਖਿਆ ਜਾ ਸਕਦਾ ਹੈ ਕਿ ਹਾਦਸੇ ਤੋਂ ਬਾਅਦ ਉੱਥੇ ਮੌਜੂਦ ਵਿਅਕਤੀ ਤੁਰੰਤ ਬੱਚੀ ਨੂੰ ਬਚਾਉਣ ਲਈ ਦੌੜਿਆ, ਪਰ ਉਸ ਵੇਲੇ ਤੱਕ ਬਹੁਤ ਦੇਰ ਹੋ ਚੁੱਕੀ ਸੀ।
ਇਸ ਦਿਲ ਦਹਿਲਾ ਦੇਣ ਵਾਲੀ ਘਟਨਾ ਨਾਲ ਇਲਾਕੇ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ ਅਤੇ ਲੋਕਾਂ ਵੱਲੋਂ ਛੋਟੇ ਬੱਚਿਆਂ ਦੀ ਸੁਰੱਖਿਆ ਅਤੇ ਗਲੀ-ਮੁਹੱਲਿਆਂ ਵਿੱਚ ਵਾਹਨਾਂ ਦੀ ਸਾਵਧਾਨੀ ਨਾਲ ਚਲਾਉਣ ਦੀ ਅਪੀਲ ਕੀਤੀ ਜਾ ਰਹੀ ਹੈ।

Vinkmag ad
Share Our Daily Posts

News Desk

Read Previous

ਜਲੰਧਰ ਵਿੱਚ ਨਵਾਂ ਫੋਕਲ ਪੌਇੰਟ ਬਣਾਉਣ ਦੀ ਯੋਜਨਾ, ਉਦਯੋਗਿਕ ਵਿਕਾਸ ਨੂੰ ਮਿਲੇਗੀ ਨਵੀਂ ਰਫ਼ਤਾਰ: ਸੰਨਜੀਵ ਅਰੋੜਾ

Read Next

ਜਲੰਧਰ ‘ਚ ਪੀਐਨਬੀ ਬੈਂਕ ਲੁੱਟ ਮਾਮਲਾ ਸੁਲਝਿਆ: ਸਾਬਕਾ DSP ਦਾ ਪੁੱਤਰ ਗ੍ਰਿਫਤਾਰ, ਨਸ਼ੇ ਲਈ ਕੀਤਾ ਸੀ 6.27 ਲੱਖ ਦਾ ਲੁੱਟਕਾਂਡ