Breaking News :

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

ਅਕਾਸ਼ ਬੰਸਲ IAS ਨੇ ਕਪੂਰਥਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

ਮਧੁਵਨ ਕਾਲੋਨੀ ਵਿੱਚ ਸ਼ੱਕੀ ਹਾਲਾਤਾਂ ‘ਚ ਵਿਅਕਤੀ ਦੀ ਮੌਤ, ਘੰਟੇ ਭਰ ਸੜਕ ‘ਤੇ ਪਿਆ ਰਿਹਾ ਲਾਸ਼ ਵਰਗਾ ਸ਼ਰੀਰ

ਜਲੰਧਰ ‘ਚ ਪੀਐਨਬੀ ਬੈਂਕ ਲੁੱਟ ਮਾਮਲਾ ਸੁਲਝਿਆ: ਸਾਬਕਾ DSP ਦਾ ਪੁੱਤਰ ਗ੍ਰਿਫਤਾਰ, ਨਸ਼ੇ ਲਈ ਕੀਤਾ ਸੀ 6.27 ਲੱਖ ਦਾ ਲੁੱਟਕਾਂਡ

May 19, 2026

ਜਲੰਧਰ ‘ਚ ਪੀਐਨਬੀ ਬੈਂਕ ਲੁੱਟ ਮਾਮਲਾ ਸੁਲਝਿਆ: ਸਾਬਕਾ DSP ਦਾ ਪੁੱਤਰ ਗ੍ਰਿਫਤਾਰ, ਨਸ਼ੇ ਲਈ ਕੀਤਾ ਸੀ 6.27 ਲੱਖ ਦਾ ਲੁੱਟਕਾਂਡ

ਜਲੰਧਰ : ਕੰਵਲਜੀਤ ਸਿੰਘ ਮੱਕੜ – ਜਲੰਧਰ ਦੇ ਖੁਰਲਾ ਕਿੰਗਰਾ ਇਲਾਕੇ ਵਿੱਚ ਸਥਿਤ ਕੁਕੀ ਢਾਬ ਰੋਡ ਉੱਤੇ ਬੈਂਕ ਐਨਕਲੇਵ ਫੇਜ਼-2 ਵਿੱਚ ਪੈਂਦੇ ਪੰਜਾਬ ਨੇਸ਼ਨਲ ਬੈਂਕ ਦੀ ਸ਼ਾਖਾ ਵਿੱਚ ਹੋਈ ਲਗਭਗ 6.27 ਲੱਖ ਰੁਪਏ ਦੀ ਲੁੱਟ ਦੇ ਮਾਮਲੇ ਨੂੰ ਪੁਲਿਸ ਨੇ ਸੁਲਝਾ ਲਿਆ ਹੈ। ਇਸ ਸਬੰਧੀ ਪੁਲਿਸ ਨੇ ਇੱਕ ਮੁੱਖ ਦੋਸ਼ੀ ਨੂੰ ਗ੍ਰਿਫਤਾਰ ਕਰ ਲਿਆ ਹੈ ਅਤੇ ਜਲਦ ਹੀ ਪ੍ਰੈਸ ਕਾਨਫਰੰਸ ਕਰਕੇ ਪੂਰੇ ਮਾਮਲੇ ਦਾ ਖੁਲਾਸਾ ਕੀਤਾ ਜਾਵੇਗਾ।

ਸੂਤਰਾਂ ਮੁਤਾਬਕ, ਗ੍ਰਿਫਤਾਰ ਕੀਤਾ ਗਿਆ ਦੋਸ਼ੀ ਇੱਕ ਸਾਬਕਾ DSP ਦਾ ਪੁੱਤਰ ਹੈ, ਜਿਸ ਨੇ ਨਸ਼ੇ ਦੀ ਲਤ ਕਾਰਨ ਇਸ ਵੱਡੀ ਵਾਰਦਾਤ ਨੂੰ ਅੰਜਾਮ ਦਿੱਤਾ। ਦੱਸਿਆ ਜਾ ਰਿਹਾ ਹੈ ਕਿ ਦੋਸ਼ੀਆਂ ਨੇ ਘਟਨਾ ਤੋਂ ਪਹਿਲਾਂ ਬੈਂਕ ਦੀ ਪੂਰੀ ਰੇਕੀ ਕੀਤੀ ਸੀ ਅਤੇ ਉਨ੍ਹਾਂ ਨੂੰ ਇਹ ਵੀ ਪਤਾ ਸੀ ਕਿ ਉਸ ਸਮੇਂ ਬੈਂਕ ਵਿੱਚ ਕੋਈ ਸੁਰੱਖਿਆ ਗਾਰਡ ਤੈਨਾਤ ਨਹੀਂ ਹੁੰਦਾ।
ਘਟਨਾ ਬੀਤੇ ਦਿਨ ਦੁਪਹਿਰ ਲਗਭਗ 2:35 ਵਜੇ ਵਾਪਰੀ, ਜਦੋਂ ਦੋ ਅਣਪਛਾਤੇ ਵਿਅਕਤੀ ਕਾਲੇ ਰੰਗ ਦੀ ਐਕਟਿਵਾ ‘ਤੇ ਸਵਾਰ ਹੋ ਕੇ ਬੈਂਕ ਵਿੱਚ ਦਾਖਲ ਹੋਏ। ਦੋਵੇਂ ਨੇ ਸਿਰਫ਼ ਡੇਢ ਮਿੰਟ ਦੇ ਅੰਦਰ ਪਿਸਤੌਲ ਦੀ ਨੋਕ ‘ਤੇ ਕੈਸ਼ੀਅਰ ਤੋਂ 6,27,700 ਰੁਪਏ ਲੁੱਟੇ ਅਤੇ ਫਰਾਰ ਹੋ ਗਏ।
ਵਾਰਦਾਤ ਤੋਂ ਬਾਅਦ ਦੋਸ਼ੀ ਜਾਨਬੁੱਝ ਕੇ ਖਾਂਬੜਾ ਵੱਲ ਐਕਟਿਵਾ ‘ਤੇ ਗਏ ਅਤੇ ਰਸਤੇ ਵਿੱਚ ਕੱਪੜੇ ਬਦਲ ਕੇ ਹੋਰ ਰਸਤੇ ਰਾਹੀਂ ਵਾਪਸ ਆ ਗਏ, ਤਾਂ ਜੋ ਪੁਲਿਸ ਨੂੰ ਭੁੱਲਭੁਲਾਇਆ ਜਾ ਸਕੇ। ਹਾਲਾਂਕਿ ਪੁਲਿਸ ਨੇ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰਦੇ ਹੋਏ 50 ਤੋਂ ਵੱਧ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਖੰਗਾਲੀ ਅਤੇ ਆਖਿਰਕਾਰ ਮੁੱਖ ਦੋਸ਼ੀ ਤੱਕ ਪਹੁੰਚ ਗਈ।
ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਜਲਦੀ ਹੀ ਮਾਮਲੇ ਨਾਲ ਜੁੜੇ ਹੋਰ ਤੱਥ ਸਾਹਮਣੇ ਲਿਆਂਦੇ ਜਾਣਗੇ ਅਤੇ ਦੂਜੇ ਦੋਸ਼ੀ ਦੀ ਭਾਲ ਵੀ ਜਾਰੀ ਹੈ। ਇਹ ਵਾਰਦਾਤ ਸ਼ਹਿਰ ਵਿੱਚ ਸੁਰੱਖਿਆ ਪ੍ਰਬੰਧਾਂ ‘ਤੇ ਵੀ ਸਵਾਲ ਖੜ੍ਹੇ ਕਰ ਰਹੀ ਹੈ, ਖ਼ਾਸ ਕਰਕੇ ਬੈਂਕਾਂ ਵਿੱਚ ਸੁਰੱਖਿਆ ਦੀ ਕਮੀ ਨੂੰ ਲੈ ਕੇ ਚਿੰਤਾ ਵੱਧ ਰਹੀ ਹੈ।

Vinkmag ad
Share Our Daily Posts

News Desk

Read Previous

ਜਲੰਧਰ ਦੇ ਚੌਗਿੱਟੀ ਇਲਾਕੇ ‘ਚ ਦਰਦਨਾਕ ਹਾਦਸਾ: ਗੱਡੀ ਹੇਠਾਂ ਆਉਣ ਨਾਲ 7 ਸਾਲਾ ਬੱਚੀ ਦੀ ਮੌਤ

Read Next

ਮਧੁਵਨ ਕਾਲੋਨੀ ਵਿੱਚ ਸ਼ੱਕੀ ਹਾਲਾਤਾਂ ‘ਚ ਵਿਅਕਤੀ ਦੀ ਮੌਤ, ਘੰਟੇ ਭਰ ਸੜਕ ‘ਤੇ ਪਿਆ ਰਿਹਾ ਲਾਸ਼ ਵਰਗਾ ਸ਼ਰੀਰ