Breaking News :

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

ਅਕਾਸ਼ ਬੰਸਲ IAS ਨੇ ਕਪੂਰਥਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

ਮਧੁਵਨ ਕਾਲੋਨੀ ਵਿੱਚ ਸ਼ੱਕੀ ਹਾਲਾਤਾਂ ‘ਚ ਵਿਅਕਤੀ ਦੀ ਮੌਤ, ਘੰਟੇ ਭਰ ਸੜਕ ‘ਤੇ ਪਿਆ ਰਿਹਾ ਲਾਸ਼ ਵਰਗਾ ਸ਼ਰੀਰ

ਜਲੰਧਰ ‘ਚ ਪੀਐਨਬੀ ਬੈਂਕ ਲੁੱਟ ਮਾਮਲਾ ਸੁਲਝਿਆ: ਸਾਬਕਾ DSP ਦਾ ਪੁੱਤਰ ਗ੍ਰਿਫਤਾਰ, ਨਸ਼ੇ ਲਈ ਕੀਤਾ ਸੀ 6.27 ਲੱਖ ਦਾ ਲੁੱਟਕਾਂਡ

May 19, 2026

ਮਧੁਵਨ ਕਾਲੋਨੀ ਵਿੱਚ ਸ਼ੱਕੀ ਹਾਲਾਤਾਂ ‘ਚ ਵਿਅਕਤੀ ਦੀ ਮੌਤ, ਘੰਟੇ ਭਰ ਸੜਕ ‘ਤੇ ਪਿਆ ਰਿਹਾ ਲਾਸ਼ ਵਰਗਾ ਸ਼ਰੀਰ

ਜਲੰਧਰ : ਕੰਵਲਜੀਤ ਸਿੰਘ ਮੱਕੜ – ਬਸਤੀ ਬਾਬਾ ਖੇਲ ਖੇਤਰ ਅਧੀਨ ਆਉਂਦੀ ਮਧੁਵਨ ਕਾਲੋਨੀ ਵਿੱਚ ਮੰਗਲਵਾਰ ਰਾਤ ਸ਼ੱਕੀ ਹਾਲਾਤਾਂ ਹੇਠ ਇਕ ਵਿਅਕਤੀ ਦੀ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਹੈਰਾਨੀਜਨਕ ਗੱਲ ਇਹ ਰਹੀ ਕਿ ਵਿਅਕਤੀ ਦੇ ਡਿੱਗਣ ਤੋਂ ਬਾਅਦ ਉਹ ਕਰੀਬ ਇੱਕ ਘੰਟੇ ਤੱਕ ਸੜਕ ‘ਤੇ ਪਿਆ ਰਿਹਾ, ਪਰ ਕਿਸੇ ਨੇ ਵੀ ਉਸ ਨੂੰ ਤੁਰੰਤ ਹਸਪਤਾਲ ਪਹੁੰਚਾਉਣ ਦੀ ਕੋਸ਼ਿਸ਼ ਨਹੀਂ ਕੀਤੀ।
ਮਿਲੀ ਜਾਣਕਾਰੀ ਅਨੁਸਾਰ ਮ੍ਰਿਤਕ ਵਿਅਕਤੀ ਆਪਣੀ ਸਫੈਦ ਰੰਗ ਦੀ ਐਕਟਿਵਾ (ਨੰਬਰ PB 08 EK 2943) ‘ਤੇ ਸਵਾਰ ਹੋ ਕੇ ਮਧੁਵਨ ਕਾਲੋਨੀ ਪਹੁੰਚਿਆ ਸੀ। ਉੱਥੇ ਉਸ ਨੇ ਇਕ ਦੁਕਾਨ ਦੇ ਬਾਹਰ ਆਪਣੀ ਸਕੂਟੀ ਖੜੀ ਕੀਤੀ ਅਤੇ ਬੈਠ ਗਿਆ। ਦੁਕਾਨ ਮਾਲਕ ਟਿੰਕੂ ਨੇ ਦੱਸਿਆ ਕਿ ਕੁਝ ਸਮੇਂ ਬਾਅਦ ਹੀ ਉਹ ਅਚਾਨਕ ਥੱਲੇ ਡਿੱਗ ਪਿਆ ਅਤੇ ਔਂਧੇ ਮੂੰਹ ਸੜਕ ‘ਤੇ ਜਾ ਲੱਗਾ। ਡਿੱਗਣ ਤੋਂ ਬਾਅਦ ਉਸ ਦੇ ਸ਼ਰੀਰ ਵਿੱਚ ਕੋਈ ਹਿਲਜੁਲ ਨਹੀਂ ਹੋਈ।
ਸਥਾਨਕ ਲੋਕਾਂ ਅਨੁਸਾਰ, ਘਟਨਾ ਰਾਤ ਕਰੀਬ 10 ਵਜੇ ਦੀ ਹੈ। ਵਿਅਕਤੀ ਦੇ ਡਿੱਗਣ ਤੋਂ ਬਾਅਦ ਲੋਕਾਂ ਨੇ ਪੁਲਿਸ ਨੂੰ ਸੂਚਨਾ ਤਾਂ ਦੇ ਦਿੱਤੀ, ਪਰ ਉਸ ਨੂੰ ਤੁਰੰਤ ਹਸਪਤਾਲ ਲਿਜਾਣ ਲਈ ਕੋਈ ਢੁੱਕਵੀਂ ਕੋਸ਼ਿਸ਼ ਨਹੀਂ ਕੀਤੀ ਗਈ। ਇਹ ਮਾਮਲਾ ਇਲਾਕੇ ਵਿੱਚ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ।
ਸੂਚਨਾ ਮਿਲਣ ‘ਤੇ ਬਸਤੀ ਬਾਬਾ ਖੇਲ ਥਾਣੇ ਦੀ ਪੁਲਿਸ ਮੌਕੇ ‘ਤੇ ਪਹੁੰਚੀ ਅਤੇ ਜਾਂਚ ਸ਼ੁਰੂ ਕੀਤੀ। ਪੁਲਿਸ ਨੇ ਨੇੜਲੇ ਇਕ ਡਾਕਟਰ ਨੂੰ ਮੌਕੇ ‘ਤੇ ਬੁਲਾਇਆ, ਜਿਸ ਨੇ ਪ੍ਰਾਰੰਭਿਕ ਜਾਂਚ ਦੌਰਾਨ ਵਿਅਕਤੀ ਨੂੰ ਮ੍ਰਿਤ ਘੋਸ਼ਿਤ ਕਰ ਦਿੱਤਾ। ਇਸ ਤੋਂ ਬਾਅਦ ਪੁਲਿਸ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਜਲੰਧਰ ਦੇ ਸਿਵਲ ਹਸਪਤਾਲ ਭੇਜ ਦਿੱਤਾ।
ਪੁਲਿਸ ਵੱਲੋਂ ਘਟਨਾ ਸਥਾਨ ਦੇ ਨੇੜੇ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਵੀ ਕਬਜ਼ੇ ‘ਚ ਲੈ ਲਈ ਗਈ ਹੈ, ਤਾਂ ਜੋ ਮੌਤ ਦੇ ਅਸਲੀ ਕਾਰਨਾਂ ਅਤੇ ਸਮੇਂ ਬਾਰੇ ਪੂਰੀ ਜਾਣਕਾਰੀ ਮਿਲ ਸਕੇ।
ਸ਼ੁਰੂਆਤੀ ਜਾਂਚ ‘ਚ ਇਹ ਵੀ ਸਾਹਮਣੇ ਆਇਆ ਹੈ ਕਿ ਮ੍ਰਿਤਕ ਬਸਤੀ ਪੀਰਦਾਦ ਇਲਾਕੇ ਵਿੱਚ ਕਿਰਾਏ ਦੇ ਮਕਾਨ ‘ਚ ਰਹਿੰਦਾ ਸੀ। ਹਾਲਾਂਕਿ ਉਸ ਦੇ ਪਰਿਵਾਰਕ ਮੈਂਬਰਾਂ ਬਾਰੇ ਹਜੇ ਤੱਕ ਪੱਕੀ ਜਾਣਕਾਰੀ ਪ੍ਰਾਪਤ ਨਹੀਂ ਹੋ ਸਕੀ। ਪੁਲਿਸ ਨੇ ਮ੍ਰਿਤਕ ਦੀ ਐਕਟਿਵਾ ਅਤੇ ਹੋਰ ਸਮਾਨ ਨੂੰ ਵੀ ਜਬਤ ਕਰ ਲਿਆ ਹੈ।
ਡਿਊਟੀ ਅਧਿਕਾਰੀ ਮੁਤਾਬਕ, ਲਾਸ਼ ਦਾ ਪੋਸਟਮਾਰਟਮ ਕਰਵਾਇਆ ਜਾ ਰਿਹਾ ਹੈ ਅਤੇ ਰਿਪੋਰਟ ਆਉਣ ਤੋਂ ਬਾਅਦ ਹੀ ਮੌਤ ਦੇ ਅਸਲੀ ਕਾਰਨਾਂ ਦਾ ਖੁਲਾਸਾ ਹੋ ਸਕੇਗਾ।

Vinkmag ad
Share Our Daily Posts

News Desk

Read Previous

ਜਲੰਧਰ ‘ਚ ਪੀਐਨਬੀ ਬੈਂਕ ਲੁੱਟ ਮਾਮਲਾ ਸੁਲਝਿਆ: ਸਾਬਕਾ DSP ਦਾ ਪੁੱਤਰ ਗ੍ਰਿਫਤਾਰ, ਨਸ਼ੇ ਲਈ ਕੀਤਾ ਸੀ 6.27 ਲੱਖ ਦਾ ਲੁੱਟਕਾਂਡ

Read Next

ਜਲੰਧਰ ਵਿੱਚ ਦਰਦਨਾਕ ਹਾਦਸਾ: ਗਲੀ ਵਿੱਚ ਖੇਡ ਰਹੀ ਮਾਸੂਮ ਕੁੜੀ ਨੂੰ ਕਾਰ ਨੇ ਕੁਚਲਿਆ, ਦੋਸ਼ੀ ਗ੍ਰਿਫਤਾਰ