Breaking News :

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

September 19, 2026

ਜਲੰਧਰ ਵਿੱਚ ਦਰਦਨਾਕ ਹਾਦਸਾ: ਗਲੀ ਵਿੱਚ ਖੇਡ ਰਹੀ ਮਾਸੂਮ ਕੁੜੀ ਨੂੰ ਕਾਰ ਨੇ ਕੁਚਲਿਆ, ਦੋਸ਼ੀ ਗ੍ਰਿਫਤਾਰ

ਜਲੰਧਰ : ਕੰਵਲਜੀਤ ਸਿੰਘ ਮੱਕੜ – ਜਲੰਧਰ: ਸ਼ਹਿਰ ਦੇ ਗੁਰੂ ਨਾਨਕ ਪੁਰਾ ਇਲਾਕੇ ਵਿੱਚ ਇੱਕ ਬਹੁਤ ਹੀ ਦਰਦਨਾਕ ਹਾਦਸਾ ਸਾਹਮਣੇ ਆਇਆ ਹੈ, ਜਿੱਥੇ ਗਲੀ ਵਿੱਚ ਖੇਡ ਰਹੀ ਇਕ ਮਾਸੂਮ ਬੱਚੀ ਨੂੰ ਤੇਜ਼ ਰਫ਼ਤਾਰ ਕਾਰ ਨੇ ਕੁਚਲ ਦਿੱਤਾ, ਜਿਸ ਨਾਲ ਉਸਦੀ ਮੌਕੇ ‘ਤੇ ਹੀ ਮੌਤ ਹੋ ਗਈ। ਪੁਲਿਸ ਨੇ ਸੀਸੀਟੀਵੀ ਫੁਟੇਜ ਦੇ ਆਧਾਰ ‘ਤੇ ਦੋਸ਼ੀ ਕਾਰ ਚਾਲਕ ਨੂੰ ਗ੍ਰਿਫਤਾਰ ਕਰ ਲਿਆ ਹੈ।
ਮਿਲੀ ਜਾਣਕਾਰੀ ਮੁਤਾਬਕ, ਮ੍ਰਿਤਕ ਬੱਚੀ ਦੇ ਪਿਤਾ ਸਪਾਏ ਲਾਲ ਨੇ ਦੱਸਿਆ ਕਿ ਉਹ ਚਿਕਨ ਦਾ ਕੰਮ ਕਰਦਾ ਹੈ ਅਤੇ ਘਟਨਾ ਵਾਲੇ ਦਿਨ ਉਹ ਕੰਮ ਸਬੰਧੀ ਲੁਧਿਆਣਾ ਗਿਆ ਹੋਇਆ ਸੀ। ਇਸ ਦੌਰਾਨ ਉਸਦੇ ਪਰਿਵਾਰ ਵੱਲੋਂ ਫੋਨ ਕਰਕੇ ਜਾਣਕਾਰੀ ਦਿੱਤੀ ਗਈ ਕਿ ਉਸਦੀ ਬੱਚੀ ਘਰ ਦੇ ਬਾਹਰ ਗਲੀ ਵਿੱਚ ਖੇਡ ਰਹੀ ਸੀ, ਜਦੋਂ ਇੱਕ ਤੇਜ਼ ਰਫ਼ਤਾਰ ਕਾਰ ਨੇ ਉਸਨੂੰ ਕੁਚਲ ਦਿੱਤਾ। ਹਾਦਸੇ ਤੋਂ ਬਾਅਦ ਕਾਰ ਚਾਲਕ ਬੱਚੀ ਨੂੰ ਹਸਪਤਾਲ ਲਿਜਾਣ ਦੀ ਬਜਾਏ ਮੌਕੇ ਤੋਂ ਫਰਾਰ ਹੋ ਗਿਆ।
ਇਹ ਸਾਰੀ ਘਟਨਾ ਘਰ ਦੇ ਬਾਹਰ ਲੱਗੇ ਸੀਸੀਟੀਵੀ ਕੈਮਰੇ ਵਿੱਚ ਕੈਦ ਹੋ ਗਈ, ਜਿਸ ਦੇ ਆਧਾਰ ‘ਤੇ ਪਰਿਵਾਰ ਨੇ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ। ਪੁਲਿਸ ਨੇ ਫੁਟੇਜ ਦੀ ਜਾਂਚ ਕਰਦਿਆਂ ਦੋਸ਼ੀ ਦੀ ਪਹਿਚਾਣ ਕਰਕੇ ਉਸਨੂੰ ਗ੍ਰਿਫਤਾਰ ਕਰ ਲਿਆ।
ਥਾਣਾ ਰਾਮਾਮੰਡੀ ਦੇ ਜਾਂਚ ਅਧਿਕਾਰੀ ਏਐਸਆਈ ਸਤਨਾਮ ਸਿੰਘ ਨੇ ਦੱਸਿਆ ਕਿ ਦੋਸ਼ੀ ਦੀ ਪਹਿਚਾਣ 45 ਸਾਲਾ ਜਸਵਿੰਦਰ ਪਾਲ ਸਿੰਘ ਵਜੋਂ ਹੋਈ ਹੈ, ਜੋ ਮੋਗਾ ਦਾ ਰਹਿਣ ਵਾਲਾ ਹੈ। ਉਹ ਆਪਣੇ ਬੇਟੇ ਦਾ ਪੇਪਰ ਦਿਵਾਉਣ ਲਈ ਜਲੰਧਰ ਆਇਆ ਹੋਇਆ ਸੀ। ਇਸ ਦੌਰਾਨ ਗੁਰੂ ਨਾਨਕ ਪੁਰਾ ਇਲਾਕੇ ਵਿੱਚ ਗੱਡੀ ਮੋੜਦੇ ਸਮੇਂ ਉਸਨੇ ਲਾਪਰਵਾਹੀ ਨਾਲ ਬੱਚੀ ਨੂੰ ਕੁਚਲ ਦਿੱਤਾ ਅਤੇ ਮੌਕੇ ਤੋਂ ਭੱਜ ਗਿਆ।
ਪੁਲਿਸ ਨੇ ਦੋਸ਼ੀ ਨੂੰ ਗ੍ਰਿਫਤਾਰ ਕਰਕੇ ਉਸਦੀ ਗੱਡੀ ਵੀ ਜ਼ਬਤ ਕਰ ਲਈ ਹੈ। ਮ੍ਰਿਤਕ ਬੱਚੀ ਦਾ ਪੋਸਟਮਾਰਟਮ ਕਰਵਾਉਣ ਤੋਂ ਬਾਅਦ ਲਾਸ਼ ਪਰਿਵਾਰ ਨੂੰ ਸੌਂਪ ਦਿੱਤੀ ਗਈ ਹੈ। ਪੁਲਿਸ ਵੱਲੋਂ ਪਰਿਵਾਰ ਦੇ ਬਿਆਨਾਂ ਦੇ ਆਧਾਰ ‘ਤੇ ਭਾਰਤੀ ਨਿਆਂ ਸੰਹਿਤਾ (BNS) ਦੀਆਂ ਧਾਰਾਵਾਂ 281 ਅਤੇ 106 ਤਹਿਤ ਕੇਸ ਦਰਜ ਕਰਕੇ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ।
ਸੀਸੀਟੀਵੀ ਫੁਟੇਜ ਵਿੱਚ ਸਾਫ਼ ਦਿਖਾਈ ਦੇ ਰਿਹਾ ਹੈ ਕਿ ਬੱਚੀ ਗਲੀ ਵਿੱਚ ਖੇਡ ਰਹੀ ਸੀ ਅਤੇ ਕਾਰ ਚਾਲਕ ਗੱਡੀ ਨੂੰ ਬੈਕ ਕਰਕੇ ਮੋੜ ਰਿਹਾ ਸੀ। ਮੌਕੇ ‘ਤੇ ਇੱਕ ਹੋਰ ਵਿਅਕਤੀ ਵੀ ਗੱਡੀ ਮੋੜਵਾਉਣ ਵਿੱਚ ਮਦਦ ਕਰ ਰਿਹਾ ਸੀ, ਪਰ ਇਸ ਦੇ ਬਾਵਜੂਦ ਚਾਲਕ ਦੀ ਲਾਪਰਵਾਹੀ ਕਾਰਨ ਇਹ ਹਾਦਸਾ ਵਾਪਰ ਗਿਆ। ਜਿਵੇਂ ਹੀ ਬੱਚੀ ਗੱਡੀ ਹੇਠਾਂ ਆਈ, ਉਥੇ ਮੌਜੂਦ ਵਿਅਕਤੀ ਉਸਨੂੰ ਬਚਾਉਣ ਲਈ ਦੌੜਿਆ, ਪਰ ਤਦ ਤੱਕ ਬਹੁਤ ਦੇਰ ਹੋ ਚੁੱਕੀ ਸੀ ਅਤੇ ਬੱਚੀ ਦੀ ਮੌਕੇ ‘ਤੇ ਹੀ ਮੌਤ ਹੋ ਗਈ।
ਇਸ ਦਿਲ ਦਹਲਾ ਦੇਣ ਵਾਲੀ ਘਟਨਾ ਤੋਂ ਬਾਅਦ ਇਲਾਕੇ ਵਿੱਚ ਸੋਗ ਦੀ ਲਹਿਰ ਹੈ ਅਤੇ ਲੋਕਾਂ ਵੱਲੋਂ ਦੋਸ਼ੀ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਜਾ ਰਹੀ ਹੈ।

Vinkmag ad
Share Our Daily Posts

News Desk

Read Previous

ਮਧੁਵਨ ਕਾਲੋਨੀ ਵਿੱਚ ਸ਼ੱਕੀ ਹਾਲਾਤਾਂ ‘ਚ ਵਿਅਕਤੀ ਦੀ ਮੌਤ, ਘੰਟੇ ਭਰ ਸੜਕ ‘ਤੇ ਪਿਆ ਰਿਹਾ ਲਾਸ਼ ਵਰਗਾ ਸ਼ਰੀਰ

Read Next

ਵਰਜੀਤ ਵਾਲੀਆ ਨੇ ਡਿਪਟੀ ਕਮਿਸ਼ਨਰ ਜਲੰਧਰ ਵਜੋਂ ਸੰਭਾਲਿਆ ਅਹੁਦਾ, ਲੋਕ-ਹਿਤ ਨੂੰ ਦਿੱਤੀ ਪਹਿਲ