Breaking News :

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

September 18, 2026

ਪੰਜਾਬ ਦੇ 13 ਹਜ਼ਾਰ ਪਿੰਡ ਹੋਣਗੇ ਰੋਸ਼ਨ: 3 ਲੱਖ ਸੌਲਰ ਸਟ੍ਰੀਟ ਲਾਈਟਾਂ ਲਗਾਉਣ ਦੀ ਮਨਜ਼ੂਰੀ – ਅਮਨ ਅਰੋੜਾ

ਜਲੰਧਰ : ਕੰਵਲਜੀਤ ਸਿੰਘ ਮੱਕੜ –  ਪੰਜਾਬ ਦੇ ਕੈਬਿਨੇਟ ਮੰਤਰੀ ਅਮਨ ਅਰੋੜਾ ਅੱਜ ਜਲੰਧਰ ਦੌਰੇ ‘ਤੇ ਪਹੁੰਚੇ, ਜਿੱਥੇ ਉਨ੍ਹਾਂ ਨੇ ਆਮ ਆਦਮੀ ਪਾਰਟੀ ਸਰਕਾਰ ਵੱਲੋਂ ਕਰਵਾਏ ਜਾ ਰਹੇ ਵਿਕਾਸੀ ਕੰਮਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਸਾਂਝੀ ਕੀਤੀ। ਇਸ ਮੌਕੇ ਉਨ੍ਹਾਂ ਨੇ ਕੱਲ੍ਹ ਹੋਈ ਕੈਬਿਨੇਟ ਮੀਟਿੰਗ ਵਿੱਚ ਲਏ ਗਏ ਅਹਿਮ ਫੈਸਲਿਆਂ ਬਾਰੇ ਵੀ ਦੱਸਿਆ।

ਅਮਨ ਅਰੋੜਾ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਰਾਜ ਦੇ ਲਗਭਗ 13 ਹਜ਼ਾਰ ਪਿੰਡਾਂ ਵਿੱਚ ਸਟ੍ਰੀਟ ਲਾਈਟਾਂ ਲਗਾਉਣ ਦੀ ਵੱਡੀ ਯੋਜਨਾ ਨੂੰ ਮਨਜ਼ੂਰੀ ਦੇ ਦਿੱਤੀ ਹੈ। ਉਨ੍ਹਾਂ ਕਿਹਾ ਕਿ “ਰੰਗਲਾ ਪੰਜਾਬ” ਦੇ ਵਿਜ਼ਨ ਤਹਿਤ ਪਿੰਡਾਂ ਨੂੰ ਰੌਸ਼ਨ ਅਤੇ ਸੁਰੱਖਿਅਤ ਬਣਾਉਣ ਲਈ ਇਹ ਇੱਕ ਮਹੱਤਵਪੂਰਨ ਕਦਮ ਹੈ।
ਉਨ੍ਹਾਂ ਦੇ ਅਨੁਸਾਰ, ਇਸ ਯੋਜਨਾ ਹੇਠ ਲਗਭਗ 3 ਲੱਖ ਤੋਂ ਵੱਧ ਸੌਲਰ ਸਟ੍ਰੀਟ ਲਾਈਟਾਂ ਲਗਾਈਆਂ ਜਾਣਗੀਆਂ, ਜਿਸ ਦਾ ਕੰਮ ਜੁਲਾਈ ਮਹੀਨੇ ਤੋਂ ਸ਼ੁਰੂ ਹੋਣ ਦੀ ਸੰਭਾਵਨਾ ਹੈ। ਇਹ ਲਾਈਟਾਂ ਨਾ ਸਿਰਫ਼ ਪਿੰਡਾਂ ਨੂੰ ਰੌਸ਼ਨ ਕਰਨਗੀਆਂ, ਸਗੋਂ ਲੋਕਾਂ ਨੂੰ ਸੁਰੱਖਿਅਤ ਮਾਹੌਲ ਵੀ ਪ੍ਰਦਾਨ ਕਰਨਗੀਆਂ।
ਫੰਡਿੰਗ ਪੈਟਰਨ ਬਾਰੇ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਪਹਿਲਾਂ ਇਸ ਤਰ੍ਹਾਂ ਦੀਆਂ ਯੋਜਨਾਵਾਂ ਵਿੱਚ 70 ਫੀਸਦੀ ਖਰਚਾ ਪੰਚਾਇਤਾਂ ਵੱਲੋਂ ਅਤੇ 30 ਫੀਸਦੀ ਸਰਕਾਰ ਵੱਲੋਂ ਕੀਤਾ ਜਾਂਦਾ ਸੀ, ਪਰ ਹੁਣ ਇਸਨੂੰ ਬਦਲ ਦਿੱਤਾ ਗਿਆ ਹੈ। ਨਵੇਂ ਪ੍ਰਬੰਧ ਅਨੁਸਾਰ 70 ਫੀਸਦੀ ਖਰਚਾ ਪੰਜਾਬ ਸਰਕਾਰ ਅਤੇ 30 ਫੀਸਦੀ ਪੰਚਾਇਤਾਂ ਵੱਲੋਂ ਕੀਤਾ ਜਾਵੇਗਾ।
ਉਨ੍ਹਾਂ ਨੇ ਇਹ ਵੀ ਦੱਸਿਆ ਕਿ ਜਿਸ ਕੰਪਨੀ ਨੂੰ ਇਹ ਪ੍ਰੋਜੈਕਟ ਦਿੱਤਾ ਜਾਵੇਗਾ, ਉਹੀ ਕੰਪਨੀ 7 ਸਾਲਾਂ ਤੱਕ ਇਸ ਦੀ ਸੰਭਾਲ ਅਤੇ ਮੁਰੰਮਤ ਲਈ ਜ਼ਿੰਮੇਵਾਰ ਹੋਵੇਗੀ। ਹਰ ਸਟ੍ਰੀਟ ਲਾਈਟ ਦੀ ਜਿਓ-ਟੈਗਿੰਗ ਕੀਤੀ ਜਾਵੇਗੀ, ਤਾਂ ਜੋ ਕਿਸੇ ਵੀ ਖਰਾਬੀ ਦੀ ਸਥਿਤੀ ਵਿੱਚ ਤੁਰੰਤ ਕਾਰਵਾਈ ਕਰਕੇ ਲਾਈਟ ਨੂੰ ਬਦਲਿਆ ਜਾ ਸਕੇ।
ਮੰਤਰੀ ਨੇ ਕਿਹਾ ਕਿ ਇਸ ਯੋਜਨਾ ਨਾਲ ਪਿੰਡਾਂ ਵਿੱਚ ਰਾਤ ਦੇ ਸਮੇਂ ਸੁਰੱਖਿਆ ਵਧੇਗੀ ਅਤੇ ਲੋਕਾਂ ਦੇ ਕੰਮ ਕਰਨ ਦੇ ਘੰਟੇ ਵੀ ਵਧਣਗੇ, ਜਿਸ ਨਾਲ ਸਮੁੱਚੇ ਤੌਰ ‘ਤੇ ਪਿੰਡਾਂ ਦੀ ਆਰਥਿਕ ਤੇ ਸਮਾਜਿਕ ਤਰੱਕੀ ਨੂੰ ਮਦਦ ਮਿਲੇਗੀ।

Vinkmag ad
Share Our Daily Posts

News Desk

Read Previous

ਸ਼ਾਹਕੋਟ ਐਕਸਾਈਜ਼ ਕੇਸ ‘ਚ ਵੱਡਾ ਮੋੜ – ਸੀਸੀਟੀਵੀ ਵੀਡੀਓ ਤੋਂ ਬਾਅਦ ਪੁਲਿਸ ਕਾਰਵਾਈ ‘ਤੇ ਸਵਾਲ, SHO ਸਮੇਤ ਕਈ ਕਰਮਚਾਰੀ ਲਾਈਨ ਹਾਜ਼ਰ

Read Next

ਵਿਸਾਖੀ: ਖਾਲਸਾ ਸਾਜਨਾ ਦਿਵਸ, ਖੁਸ਼ਹਾਲੀ ਅਤੇ ਰੰਗ-ਰੰਗੀਲੇ ਮੇਲਿਆਂ ਦਾ ਪ੍ਰਤੀਕ