Breaking News :

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

September 19, 2026

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

ਜਲੰਧਰ : ਕੰਵਲਜੀਤ ਸਿੰਘ ਮੱਕੜ – ਜਲੰਧਰ: ਮਹਾਨਗਰ ਦੇ 120 ਫੁੱਟੀ ਰੋਡ ‘ਤੇ ਇੰਡੀਆਨ ਆਇਲ ਪੈਟਰੋਲ ਪੰਪ ਨੇੜੇ ਦੇਰ ਰਾਤ ਇਕ ਭਿਆਨਕ ਸੜਕ ਹਾਦਸੇ ਵਿੱਚ ਇਕ ਬਾਈਕ ਸਵਾਰ ਨੌਜਵਾਨ ਗੰਭੀਰ ਰੂਪ ਵਿੱਚ ਜਖ਼ਮੀ ਹੋ ਗਿਆ। ਚਸ਼ਮਦੀਦਾਂ ਮੁਤਾਬਕ ਟੱਕਰ ਇੰਨੀ ਜ਼ਬਰਦਸਤ ਸੀ ਕਿ ਬਾਈਕ ਘਸੀਟਦੀ ਹੋਈ ਕਰੀਬ ਅੱਧਾ ਕਿਲੋਮੀਟਰ ਦੂਰ ਜਾ ਡਿੱਗੀ।

ਮਿਲੀ ਜਾਣਕਾਰੀ ਅਨੁਸਾਰ ਬਾਈਕ ਨੰਬਰ PB08FJ8501 ਦਾ ਸਵਾਰ ਅਚਾਨਕ ਬੇਕਾਬੂ ਹੋ ਕੇ ਸੜਕ ‘ਤੇ ਡਿੱਗ ਪਿਆ। ਹਾਦਸੇ ਦੌਰਾਨ ਨੌਜਵਾਨ ਬਹੁਤ ਜ਼ਿਆਦਾ ਲਹੂ-ਲੁਹਾਨ ਹਾਲਤ ਵਿੱਚ ਸੜਕ ‘ਤੇ ਪਿਆ ਸੀ। ਘਟਨਾ ਤੋਂ ਤੁਰੰਤ ਬਾਅਦ ਸਥਾਨਕ ਲੋਕਾਂ ਦੀ ਭੀੜ ਇਕੱਠੀ ਹੋ ਗਈ ਅਤੇ ਉਨ੍ਹਾਂ ਨੇ ਜਖ਼ਮੀ ਦੀ ਮਦਦ ਲਈ ਯਤਨ ਸ਼ੁਰੂ ਕਰ ਦਿੱਤੇ।
ਇਸ ਦੌਰਾਨ ਥਾਣਾ ਕੈਂਟ ਦੇ ਐਸ.ਐਚ.ਓ. ਨਾਈਟ ਡੋਮੀਨੇਸ਼ਨ (ਰਾਤਰੀ ਗਸ਼ਤ) ਦੌਰਾਨ ਉਥੋਂ ਗੁਜ਼ਰ ਰਹੇ ਸਨ। ਉਨ੍ਹਾਂ ਨੇ ਭੀੜ ਅਤੇ ਜਖ਼ਮੀ ਨੂੰ ਦੇਖਦੇ ਹੀ ਆਪਣੀ ਸਰਕਾਰੀ ਗੱਡੀ ਰੁਕਵਾ ਲਈ। ਜਦੋਂ ਪਤਾ ਲੱਗਾ ਕਿ ਐਂਬੂਲੈਂਸ ਸਮੇਂ ‘ਤੇ ਨਹੀਂ ਪਹੁੰਚ ਸਕਦੀ, ਤਾਂ SHO ਨੇ ਮਨੁੱਖਤਾ ਦੀ ਮਿਸਾਲ ਕਾਇਮ ਕਰਦੇ ਹੋਏ ਬਿਨਾਂ ਦੇਰੀ ਕੀਤੇ ਜਖ਼ਮੀ ਨੂੰ ਆਪਣੀ ਗੱਡੀ ਵਿੱਚ ਹੀ ਹਸਪਤਾਲ ਪਹੁੰਚਾਉਣ ਦਾ ਫੈਸਲਾ ਕੀਤਾ।
ਲੋਕਾਂ ਦੀ ਮਦਦ ਨਾਲ ਜਖ਼ਮੀ ਨੂੰ ਗੱਡੀ ਵਿੱਚ ਚੜ੍ਹਾਇਆ ਗਿਆ ਅਤੇ ਤੁਰੰਤ ਇਲਾਜ ਲਈ ਜਲੰਧਰ ਦੇ ਅਰਮਾਨ ਹਸਪਤਾਲ ਲਿਜਾਇਆ ਗਿਆ, ਜਿੱਥੇ ਉਸਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ।
ਮੌਕੇ ‘ਤੇ ਮੌਜੂਦ ਪੀ.ਸੀ.ਆਰ. ਟੀਮ ਦੇ ਡਿਊਟੀ ਅਫਸਰ ਸੁਖਵਿੰਦਰ ਸਿੰਘ ਅਤੇ ਬਲਵਿੰਦਰ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਨੂੰ ਰਾਹਗੀਰਾਂ ਵੱਲੋਂ ਹਾਦਸੇ ਦੀ ਸੂਚਨਾ ਮਿਲੀ ਸੀ। ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਸਥਿਤੀ ‘ਤੇ ਕਾਬੂ ਪਾਇਆ ਅਤੇ ਜਖ਼ਮੀ ਦਾ ਮੋਬਾਈਲ ਫੋਨ ਅਤੇ ਬਾਈਕ ਦੀਆਂ ਚਾਬੀਆਂ ਆਪਣੇ ਕਬਜ਼ੇ ਵਿੱਚ ਲੈ ਲਈਆਂ।
ਪੁਲਿਸ ਮੁਤਾਬਕ ਜਖ਼ਮੀ ਨੌਜਵਾਨ ਦੇ ਪਰਿਵਾਰ ਨਾਲ ਫੋਨ ‘ਤੇ ਸੰਪਰਕ ਕੀਤਾ ਜਾ ਚੁੱਕਾ ਹੈ। ਪਰਿਵਾਰ ਵੱਲੋਂ ਉਸਨੂੰ ਅਰਮਾਨ ਹਸਪਤਾਲ ਲਿਜਾਣ ਦੀ ਇੱਛਾ ਜਤਾਈ ਗਈ ਸੀ, ਜਿਸ ਤੋਂ ਬਾਅਦ ਪੁਲਿਸ ਨੇ ਉਸਨੂੰ ਉੱਥੇ ਦਾਖ਼ਲ ਕਰਵਾ ਦਿੱਤਾ ਅਤੇ ਅੱਗੇ ਦੀ ਕਾਰਵਾਈ ਲਈ ਸਬੰਧਿਤ ਥਾਣੇ ਨੂੰ ਸੂਚਿਤ ਕਰ ਦਿੱਤਾ ਗਿਆ ਹੈ।
ਪੁਲਿਸ ਵੱਲੋਂ ਹਾਦਸੇ ਦੇ ਕਾਰਣਾਂ ਦੀ ਜਾਂਚ ਕੀਤੀ ਜਾ ਰਹੀ ਹੈ।

Vinkmag ad
Share Our Daily Posts

News Desk

Read Previous

ਵਿਸਾਖੀ: ਖਾਲਸਾ ਸਾਜਨਾ ਦਿਵਸ, ਖੁਸ਼ਹਾਲੀ ਅਤੇ ਰੰਗ-ਰੰਗੀਲੇ ਮੇਲਿਆਂ ਦਾ ਪ੍ਰਤੀਕ

Read Next

ਜਲੰਧਰ (ਬੰਬੇ ਨਗਰ): ਵਿਸਾਖੀ ਦਾ ਪਵਿੱਤਰ ਦਿਹਾੜਾ ਧੂਮਧਾਮ ਨਾਲ ਮਨਾਇਆ ਗਿਆ