Breaking News :

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

September 18, 2026

ਜਲੰਧਰ (ਬੰਬੇ ਨਗਰ): ਵਿਸਾਖੀ ਦਾ ਪਵਿੱਤਰ ਦਿਹਾੜਾ ਧੂਮਧਾਮ ਨਾਲ ਮਨਾਇਆ ਗਿਆ

ਜਲੰਧਰ: ਕੰਵਲਜੀਤ ਸਿੰਘ ਮੱਕੜ – ਜਲੰਧਰ ਦੇ ਬੰਬੇ ਨਗਰ ਵਿਖੇ ਸਥਿਤ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਵਿੱਚ ਵਿਸਾਖੀ ਦਾ ਪਵਿੱਤਰ ਦਿਹਾੜਾ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਗੁਰੂ ਘਰ ਨੂੰ ਰੰਗ-ਬਿਰੰਗੀਆਂ ਲਾਈਟਾਂ ਅਤੇ ਫੁੱਲਾਂ ਨਾਲ ਸੁਸ਼ੋਭਿਤ ਕੀਤਾ ਗਿਆ, ਜਿੱਥੇ ਸਵੇਰੇ ਤੋਂ ਹੀ ਸੰਗਤਾਂ ਦੀ ਭਾਰੀ ਭੀੜ ਦੇਖਣ ਨੂੰ ਮਿਲੀ।
ਸਮਾਗਮ ਦੀ ਸ਼ੁਰੂਆਤ ਪਾਠ ਸ੍ਰੀ ਸੁਖਮਨੀ ਸਾਹਿਬ ਨਾਲ ਹੋਈ। ਭਾਈ ਸਾਹਿਬ ਭਾਈ ਗੁਰਮਿੰਦਰ ਪਾਲ ਸਿੰਘ ਲਾਲ ਜੀ ਅਤੇ ਉਹਨਾਂ ਦਾ ਰਾਗੀ ਜੱਥਾ ਜਥਿਆਂ ਵੱਲੋਂ ਰੱਸਭਰੇ ਕੀਰਤਨ ਰਾਹੀਂ ਸੰਗਤ ਨੂੰ ਨਿਹਾਲ ਕੀਤਾ ਗਿਆ, ਜਦਕਿ ਕਥਾਵਾਚਕਾਂ ਨੇ ਵਿਸਾਖੀ ਦੇ ਇਤਿਹਾਸ ਅਤੇ ਖਾਲਸਾ ਪੰਥ ਦੀ ਸਿਰਜਣਾ ਬਾਰੇ ਵਿਸਥਾਰ ਨਾਲ ਚਾਨਣ ਪਾਇਆ। ਉਨ੍ਹਾਂ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਵੱਲੋਂ 1699 ਵਿੱਚ ਖਾਲਸਾ ਪੰਥ ਦੀ ਸਥਾਪਨਾ ਦੇ ਮਹੱਤਵ ਨੂੰ ਰੋਸ਼ਨ ਕਰਦੇ ਹੋਏ ਸੰਗਤ ਨੂੰ ਗੁਰੂ ਦੀਆਂ ਸਿੱਖਿਆਵਾਂ ਅਨੁਸਾਰ ਜੀਵਨ ਬਿਤਾਉਣ ਦੀ ਪ੍ਰੇਰਣਾ ਦਿੱਤੀ ਉਪਰੰਤ ਸਹਿਜ ਪਾਠ ਸਾਹਿਬ ਦੇ ਭੋਗ ਪਾਏ ਗਏ।
ਸਮਾਗਮ ਦੌਰਾਨ ਸੰਗਤ ਨੇ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕਰਕੇ ਗੁਰੂ ਘਰ ਦੀਆਂ ਖੁਸ਼ੀਆਂ ਵਿੱਚ ਹਿੱਸਾ ਪਾਇਆ। ਅੰਤ ਵਿੱਚ ਅਰਦਾਸ ਉਪਰੰਤ ਗੁਰੂ ਕਾ ਲੰਗਰ ਅਟੁੱਟ ਵਰਤਾਇਆ ਗਿਆ, ਜਿਸ ਵਿੱਚ ਸੰਗਤ ਨੇ ਬੈਠ ਕੇ ਲੰਗਰ ਦੀ ਸੇਵਾ ਦਾ ਆਨੰਦ ਮਾਣਿਆ।
ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਆਈ ਹੋਈ ਸਾਰੀ ਸੰਗਤ ਦਾ ਧੰਨਵਾਦ ਕੀਤਾ ਗਿਆ ਅਤੇ ਭਵਿੱਖ ਵਿੱਚ ਵੀ ਇਸੇ ਤਰ੍ਹਾਂ ਗੁਰੂ ਘਰ ਨਾਲ ਜੁੜੇ ਰਹਿਣ ਦੀ ਅਪੀਲ ਕੀਤੀ ਗਈ।

Vinkmag ad
Share Our Daily Posts

News Desk

Read Previous

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

Read Next

ਆਦਮਪੁਰ ਤੋਂ ‘ਮਾਵਾਂ ਧੀਆਂ ਸਤਕਾਰ ਯੋਜਨਾ’ ਦੀ ਸ਼ੁਰੂਆਤ, ਜੁਲਾਈ ਤੋਂ ਮਿਲੇਗੀ ਮਹਿਲਾਵਾਂ ਨੂੰ ਮਹੀਨਾਵਾਰ ਸਹਾਇਤਾ – ਮਨੀਸ਼ ਸਿਸੋਦੀਆ ਨੇ ਕੇਂਦਰ ’ਤੇ ਵੋਟ ਕੱਟਣ ਦੇ ਲਗਾਏ ਦੋਸ਼