Breaking News :

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

September 11, 2026

ਆਦਮਪੁਰ ਤੋਂ ‘ਮਾਵਾਂ ਧੀਆਂ ਸਤਕਾਰ ਯੋਜਨਾ’ ਦੀ ਸ਼ੁਰੂਆਤ, ਜੁਲਾਈ ਤੋਂ ਮਿਲੇਗੀ ਮਹਿਲਾਵਾਂ ਨੂੰ ਮਹੀਨਾਵਾਰ ਸਹਾਇਤਾ – ਮਨੀਸ਼ ਸਿਸੋਦੀਆ ਨੇ ਕੇਂਦਰ ’ਤੇ ਵੋਟ ਕੱਟਣ ਦੇ ਲਗਾਏ ਦੋਸ਼

ਜਲੰਧਰ : ਕੰਵਲਜੀਤ ਸਿੰਘ ਮੱਕੜ – ਜਲੰਧਰ (ਆਦਮਪੁਰ): ਪੰਜਾਬ ਸਰਕਾਰ ਵੱਲੋਂ ਮਹਿਲਾਵਾਂ ਦੀ ਆਰਥਿਕ ਸਸ਼ਕਤੀਕਰਨ ਵੱਲ ਇੱਕ ਵੱਡਾ ਕਦਮ ਚੁੱਕਦਿਆਂ ਅੱਜ ‘ਮਾਵਾਂ ਧੀਆਂ ਸਤਕਾਰ ਯੋਜਨਾ’ ਲਈ ਰਜਿਸਟ੍ਰੇਸ਼ਨ ਪ੍ਰਕਿਰਿਆ ਦੀ ਸ਼ੁਰੂਆਤ ਕਰ ਦਿੱਤੀ ਗਈ। ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਆਦਮਪੁਰ ਵਿੱਚ ਯੋਜਨਾ ਦਾ ਸ਼ੁਭਾਰੰਭ ਕਰਨ ਲਈ ਪਹੁੰਚੇ, ਜਿੱਥੇ ਉਨ੍ਹਾਂ ਨਾਲ ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਭਾਰੀ ਮਨੀਸ਼ ਸਿਸੋਦੀਆ ਸਮੇਤ ਕੈਬਿਨੇਟ ਮੰਤਰੀ ਅਮਨ ਅਰੋੜਾ, ਹਰਪਾਲ ਚੀਮਾ, ਮੋਹਿੰਦਰ ਭਗਤ, ਡਾ. ਰਵਜੋਤ ਸਿੰਘ, ਵਰਿੰਦਰ ਸਿੰਘ ਗੋਯਲ ਅਤੇ ਈਟੀਓ ਹਰਭਜਨ ਸਿੰਘ ਵੀ ਮੌਜੂਦ ਰਹੇ।

ਮੁੱਖ ਮੰਤਰੀ ਭਗਵੰਤ ਮਾਨ ਨੇ ਐਲਾਨ ਕੀਤਾ ਕਿ 15 ਅਪ੍ਰੈਲ ਤੋਂ ਇਸ ਯੋਜਨਾ ਦਾ ਪਾਇਲਟ ਪ੍ਰੋਜੈਕਟ 9 ਵਿਧਾਨ ਸਭਾ ਹਲਕਿਆਂ—ਆਦਮਪੁਰ, ਮਲੋਟ, ਸ੍ਰੀ ਅਨੰਦਪੁਰ ਸਾਹਿਬ, ਦੀੜਬਾ, ਸੁਨਾਮ, ਮੋਗਾ, ਕੋਟਕਪੂਰਾ, ਬਟਾਲਾ ਅਤੇ ਪਟਿਆਲਾ ਦੇਹਾਤੀ—ਵਿੱਚ ਸ਼ੁਰੂ ਕੀਤਾ ਜਾਵੇਗਾ। ਇਸ ਤੋਂ ਬਾਅਦ 15 ਮਈ ਤੋਂ ਬਾਕੀ 108 ਹਲਕਿਆਂ ਵਿੱਚ ਰਜਿਸਟ੍ਰੇਸ਼ਨ ਪ੍ਰਕਿਰਿਆ ਚਲਾਈ ਜਾਵੇਗੀ।
ਉਨ੍ਹਾਂ ਦੱਸਿਆ ਕਿ ਇਸ ਯੋਜਨਾ ਅਧੀਨ ਜੁਲਾਈ ਮਹੀਨੇ ਤੋਂ ਜਨਰਲ ਵਰਗ ਦੀਆਂ ਮਹਿਲਾਵਾਂ ਨੂੰ ਪ੍ਰਤੀ ਮਹੀਨਾ 1000 ਰੁਪਏ ਅਤੇ ਐੱਸਸੀ ਵਰਗ ਦੀਆਂ ਮਹਿਲਾਵਾਂ ਨੂੰ 1500 ਰੁਪਏ ਦੀ ਸਹਾਇਤਾ ਰਾਸ਼ੀ ਸਿੱਧੀ ਉਨ੍ਹਾਂ ਦੇ ਖਾਤਿਆਂ ਵਿੱਚ ਜਮ੍ਹਾਂ ਕਰਵਾਈ ਜਾਵੇਗੀ। ਇਸ ਯੋਜਨਾ ਲਈ ਸਰਕਾਰ ਵੱਲੋਂ ਲਗਭਗ 9300 ਕਰੋੜ ਰੁਪਏ ਦਾ ਬਜਟ ਰੱਖਿਆ ਗਿਆ ਹੈ।
ਮੁੱਖ ਮੰਤਰੀ ਨੇ ਮਹਿਲਾਵਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਉਹ ਸਿਰਫ ਘਰ ਦੀ ਜ਼ਿੰਮੇਵਾਰੀ ਹੀ ਨਹੀਂ, ਸਗੋਂ ਦੇਸ਼ ਦੀ ਤਰੱਕੀ ਵਿੱਚ ਵੀ ਅਹਿਮ ਭੂਮਿਕਾ ਨਿਭਾਉਣ। ਉਨ੍ਹਾਂ ਕਿਹਾ ਕਿ ਜੇ ਘਰ ਮਹਿਲਾਵਾਂ ਤੋਂ ਬਿਨਾਂ ਨਹੀਂ ਚੱਲ ਸਕਦਾ, ਤਾਂ ਦੇਸ਼ ਵੀ ਨਹੀਂ ਚੱਲ ਸਕਦਾ। ਉਨ੍ਹਾਂ ਨੇ ਡਾ. ਭੀਮਰਾਵ ਅੰਬੇਡਕਰ ਦੇ ਵਿਚਾਰਾਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਸਿੱਖਿਆ ਹੀ ਉਹ ਤਾਕਤ ਹੈ ਜੋ ਮਹਿਲਾਵਾਂ ਨੂੰ ਸ਼ੇਰਨੀਆਂ ਬਣਾਉਂਦੀ ਹੈ।
ਇਸ ਦੌਰਾਨ ਮਨੀਸ਼ ਸਿਸੋਦੀਆ ਨੇ ਡਾ. ਅੰਬੇਡਕਰ ਦੀ ਜਯੰਤੀ ਮੌਕੇ ਲੋਕਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਯੋਜਨਾ ਬਾਬਾ ਸਾਹਿਬ ਦੇ ਸੁਪਨਿਆਂ ਨੂੰ ਸਾਕਾਰ ਕਰਨ ਵੱਲ ਇੱਕ ਵੱਡਾ ਕਦਮ ਹੈ। ਉਨ੍ਹਾਂ ਕਿਹਾ ਕਿ ਅੱਜ ਤੋਂ ਮਹਿਲਾਵਾਂ ਨੂੰ ਆਰਥਿਕ ਆਜ਼ਾਦੀ ਦੀ ਸ਼ੁਰੂਆਤ ਹੋ ਰਹੀ ਹੈ ਅਤੇ ਜੁਲਾਈ ਤੋਂ ਸਿੱਧੇ ਖਾਤਿਆਂ ਵਿੱਚ ਰਕਮ ਆਉਣੀ ਸ਼ੁਰੂ ਹੋ ਜਾਵੇਗੀ।
ਸਿਸੋਦੀਆ ਨੇ ਕੇਂਦਰ ਸਰਕਾਰ ’ਤੇ ਤਿੱਖੇ ਹਮਲੇ ਕਰਦਿਆਂ ਦੋਸ਼ ਲਗਾਇਆ ਕਿ ਕੇਂਦਰ ਲੋਕਾਂ ਦੇ ਵੋਟ ਦੇ ਅਧਿਕਾਰ ਨਾਲ ਖੇਡ ਰਹੀ ਹੈ। ਉਨ੍ਹਾਂ ਕਿਹਾ ਕਿ ਕਈ ਰਾਜਾਂ ਵਿੱਚ ਵੋਟਰਾਂ ਦੇ ਨਾਮ ਕੱਟਣ ਦੀਆਂ ਘਟਨਾਵਾਂ ਸਾਹਮਣੇ ਆ ਰਹੀਆਂ ਹਨ ਅਤੇ ਪੱਛਮੀ ਬੰਗਾਲ ਵਿੱਚ ਵੀ ਇਸ ਤਰ੍ਹਾਂ ਦੇ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਲੋਕਾਂ ਨੇ ਕੇਂਦਰ ਨੂੰ 12 ਸਾਲ ਤੋਂ ਵੱਧ ਸਮਾਂ ਦਿੱਤਾ, ਪਰ ਹੁਣ ਲੋਕ ਆਪਣੇ ਹੱਕਾਂ ਬਾਰੇ ਜਾਗਰੂਕ ਹੋ ਰਹੇ ਹਨ।
ਮੌਕੇ ’ਤੇ ਮੁੱਖ ਮੰਤਰੀ ਨੇ ਕੁਝ ਮਹਿਲਾਵਾਂ—ਦੀਕਸ਼ਾ ਕੌਰ, ਸਿਮਰਨ, ਅਮਰਜੀਤ ਕੌਰ, ਹਰਬੰਸ ਕੌਰ ਅਤੇ ਨੀਸ਼ਾ—ਨੂੰ ਸਰਟੀਫਿਕੇਟ ਵੀ ਵੰਡੇ।
ਇਸ ਯੋਜਨਾ ਨਾਲ ਪੰਜਾਬ ਦੀਆਂ ਲੱਖਾਂ ਮਹਿਲਾਵਾਂ ਨੂੰ ਸਿੱਧਾ ਆਰਥਿਕ ਲਾਭ ਮਿਲਣ ਦੀ ਉਮੀਦ ਜਤਾਈ ਜਾ ਰਹੀ ਹੈ ਅਤੇ ਇਹ ਕਦਮ ਉਨ੍ਹਾਂ ਦੀ ਸਮਾਜਿਕ ਤੇ ਆਰਥਿਕ ਸਥਿਤੀ ਨੂੰ ਮਜ਼ਬੂਤ ਕਰਨ ਵਿੱਚ ਮਦਦਗਾਰ ਸਾਬਤ ਹੋਵੇਗਾ।

Vinkmag ad
Share Our Daily Posts

News Desk

Read Previous

ਜਲੰਧਰ (ਬੰਬੇ ਨਗਰ): ਵਿਸਾਖੀ ਦਾ ਪਵਿੱਤਰ ਦਿਹਾੜਾ ਧੂਮਧਾਮ ਨਾਲ ਮਨਾਇਆ ਗਿਆ

Read Next

ਜਲੰਧਰ ‘ਚ ਟ੍ਰੈਵਲ ਏਜੰਸੀ ‘ਤੇ ਲੁੱਟ: 1.08 ਲੱਖ ਦੀ ਨਗਦੀ ਲੈ ਕੇ ਫਰਾਰ 3 ਲੁਟੇਰੇ, 2 ਗ੍ਰਿਫਤਾਰ