Breaking News :

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

August 25, 2026

ਜਲੰਧਰ ‘ਚ ਟ੍ਰੈਵਲ ਏਜੰਸੀ ‘ਤੇ ਲੁੱਟ: 1.08 ਲੱਖ ਦੀ ਨਗਦੀ ਲੈ ਕੇ ਫਰਾਰ 3 ਲੁਟੇਰੇ, 2 ਗ੍ਰਿਫਤਾਰ

ਜਲੰਧਰ : ਕੰਵਲਜੀਤ ਸਿੰਘ ਮੱਕੜ – ਜਲੰਧਰ : ਮਹਾਨਗਰ ਦੇ ਥਾਣਾ ਨੰਬਰ 2 ਦੇ ਅਧੀਨ ਆਉਂਦੇ ਹਰنامਦਾਸਪੁਰਾ ਇਲਾਕੇ ਵਿੱਚ ਸਥਿਤ ਵੈਸਟ ਐਂਡ ਵੈਸਟਰਨ ਯੂਨੀਅਨ ਟੂਰ ਐਂਡ ਟ੍ਰੈਵਲ ਦੀ ਦੁਕਾਨ ‘ਤੇ ਹੋਈ ਲੁੱਟ ਦੀ ਘਟਨਾ ਵਿੱਚ ਪੁਲਿਸ ਨੇ ਤੁਰੰਤ ਕਾਰਵਾਈ ਕਰਦੇ ਹੋਏ ਦੋ ਮੁਲਜ਼ਮਾਂ ਨੂੰ ਗ੍ਰਿਫਤਾਰ ਕਰ ਲਿਆ ਹੈ, ਜਦਕਿ ਤੀਜੇ ਦੋਸ਼ੀ ਦੀ ਤਲਾਸ਼ ਜਾਰੀ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀਸੀਪੀ ਮਨਪ੍ਰੀਤ ਢਿੱਲੋਂ ਨੇ ਦੱਸਿਆ ਕਿ ਬੀਤੇ ਦਿਨ ਸ਼ਾਮ ਕਰੀਬ 6:22 ਵਜੇ ਲੁੱਟ ਦੀ ਸੂਚਨਾ ਮਿਲੀ ਸੀ, ਜਿਸ ਤੋਂ ਬਾਅਦ ਪੁਲਿਸ ਨੇ ਸੀਸੀਟੀਵੀ ਫੁਟੇਜ ਦੇ ਆਧਾਰ ‘ਤੇ ਕਾਰਵਾਈ ਕਰਦੇ ਹੋਏ ਦੋਸ਼ੀਆਂ ਤੱਕ ਪਹੁੰਚ ਬਣਾਈ। ਗ੍ਰਿਫਤਾਰ ਕੀਤੇ ਗਏ ਦੋਸ਼ੀਆਂ ਦੀ ਪਛਾਣ ਗੁਰਦੀਪ ਸਿੰਘ ਅਤੇ ਅਮ੍ਰਿਤਪਾਲ ਸਿੰਘ ਵਜੋਂ ਹੋਈ ਹੈ, ਜਿਨ੍ਹਾਂ ਖ਼ਿਲਾਫ ਪਹਿਲਾਂ ਵੀ ਦੋ ਮਾਮਲੇ ਦਰਜ ਹਨ। ਪੁਲਿਸ ਨੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਕੁਝ ਨਗਦੀ ਵੀ ਬਰਾਮਦ ਕੀਤੀ ਹੈ ਅਤੇ ਉਨ੍ਹਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ ਜਾਵੇਗਾ।
ਡੀਸੀਪੀ ਨੇ ਦੱਸਿਆ ਕਿ ਪੁੱਛਗਿੱਛ ਦੌਰਾਨ ਖੁਲਾਸਾ ਹੋਇਆ ਕਿ ਦੋ ਨੌਜਵਾਨ ਪਹਿਲਾਂ ਦੁਪਹਿਰ ਕਰੀਬ 3:30 ਵਜੇ ਦੁਕਾਨ ‘ਤੇ ਆਏ ਸਨ ਅਤੇ ਮੂੰਹ ‘ਤੇ ਮਾਸਕ ਪਾਇਆ ਹੋਇਆ ਸੀ। ਕੁਝ ਸਮੇਂ ਬਾਅਦ ਉਹ ਵਾਪਸ ਚਲੇ ਗਏ। ਫਿਰ ਘਟਨਾ ਤੋਂ ਥੋੜ੍ਹੀ ਦੇਰ ਪਹਿਲਾਂ ਉਹ ਮੁੜ ਦੁਕਾਨ ‘ਤੇ ਆਏ ਅਤੇ ਟਿਕਟ ਬਾਰੇ ਗੱਲਾਂ ਕਰਨ ਲੱਗ ਪਏ।
ਉਸ ਵੇਲੇ ਦੁਕਾਨ ‘ਤੇ ਇਕ ਲੜਕੀ ਅਕੇਲੀ ਮੌਜੂਦ ਸੀ, ਜਿਸਦਾ ਫਾਇਦਾ ਚੁੱਕਦੇ ਹੋਏ ਇਕ ਨੌਜਵਾਨ ਕਾਊਂਟਰ ਦੇ ਪਿੱਛੇ ਵੱਲੋਂ ਅੰਦਰ ਦਾਖ਼ਲ ਹੋਇਆ ਅਤੇ ਤਿਜੋਰੀ ‘ਚੋਂ 1 ਲੱਖ 8 ਹਜ਼ਾਰ ਰੁਪਏ ਦੀ ਨਗਦੀ ਕੱਢ ਲਈ। ਇਸ ਦੌਰਾਨ ਦੂਜੇ ਨੌਜਵਾਨ ਨੇ ਲੜਕੀ ਦਾ ਮੂੰਹ ਦਬਾ ਦਿੱਤਾ ਅਤੇ ਤਿੰਨੇ ਲੁਟੇਰੇ ਆਰਾਮ ਨਾਲ ਮੌਕੇ ਤੋਂ ਫਰਾਰ ਹੋ ਗਏ। ਬਾਹਰ ਇਕ ਹੋਰ ਸਾਥੀ ਐਕਟਿਵਾ ‘ਤੇ ਤਿਆਰ ਖੜਾ ਸੀ।
ਘਟਨਾ ਸਥਾਨ ‘ਤੇ ਲੱਗੇ ਸੀਸੀਟੀਵੀ ਕੈਮਰਿਆਂ ਵਿੱਚ ਪੂਰੀ ਵਾਰਦਾਤ ਕੈਦ ਹੋ ਗਈ, ਜਿਸ ਵਿੱਚ ਦੋ ਨੌਜਵਾਨਾਂ ਨੂੰ ਦੁਕਾਨ ਵਿੱਚ ਆਉਂਦੇ ਅਤੇ ਘਟਨਾ ਨੂੰ ਅੰਜਾਮ ਦਿੰਦੇ ਹੋਏ ਸਾਫ਼ ਦੇਖਿਆ ਜਾ ਸਕਦਾ ਹੈ।
ਡੀਸੀਪੀ ਢਿੱਲੋਂ ਨੇ ਇਹ ਵੀ ਦੱਸਿਆ ਕਿ ਇਕ ਹੋਰ ਵੱਖਰੇ ਮਾਮਲੇ ਵਿੱਚ ਨਸ਼ਿਆਂ ਖ਼ਿਲਾਫ਼ ਚੱਲ ਰਹੀ ਮੁਹਿੰਮ ਤਹਿਤ ਕਾਰਵਾਈ ਕਰਦੇ ਹੋਏ ਪੁਲਿਸ ਨੇ 195 ਗ੍ਰਾਮ ਹੈਰੋਇਨ ਅਤੇ ਇਕ ਐਕਟਿਵਾ ਵੀ ਬਰਾਮਦ ਕੀਤੀ ਹੈ।
ਪੁਲਿਸ ਵੱਲੋਂ ਫਰਾਰ ਤੀਜੇ ਦੋਸ਼ੀ ਦੀ ਤਲਾਸ਼ ਜਾਰੀ ਹੈ ਅਤੇ ਉਮੀਦ ਹੈ ਕਿ ਉਸਨੂੰ ਵੀ ਜਲਦ ਕਾਬੂ ਕਰ ਲਿਆ ਜਾਵੇਗਾ।

Vinkmag ad
Share Our Daily Posts

News Desk

Read Previous

ਆਦਮਪੁਰ ਤੋਂ ‘ਮਾਵਾਂ ਧੀਆਂ ਸਤਕਾਰ ਯੋਜਨਾ’ ਦੀ ਸ਼ੁਰੂਆਤ, ਜੁਲਾਈ ਤੋਂ ਮਿਲੇਗੀ ਮਹਿਲਾਵਾਂ ਨੂੰ ਮਹੀਨਾਵਾਰ ਸਹਾਇਤਾ – ਮਨੀਸ਼ ਸਿਸੋਦੀਆ ਨੇ ਕੇਂਦਰ ’ਤੇ ਵੋਟ ਕੱਟਣ ਦੇ ਲਗਾਏ ਦੋਸ਼

Read Next

ਪੰਜਾਬ ਸਰਕਾਰ ਵੱਲੋਂ ਤੀਰਥ ਯਾਤਰਾ ਜਲੰਧਰ ਤੋਂ ਸੰਗਤਾਂ ਦੀ A C ਬੱਸ ਅਨੰਦਪੁਰ ਸਾਹਿਬ, ਨੈਨਾ ਦੇਵੀ ਤੇ ਕੀਰਤਪੁਰ ਸਾਹਿਬ ਲਈ ਰਵਾਨਾ