Breaking News :

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

August 25, 2026

ਪੰਜਾਬ ਸਰਕਾਰ ਵੱਲੋਂ ਤੀਰਥ ਯਾਤਰਾ ਜਲੰਧਰ ਤੋਂ ਸੰਗਤਾਂ ਦੀ A C ਬੱਸ ਅਨੰਦਪੁਰ ਸਾਹਿਬ, ਨੈਨਾ ਦੇਵੀ ਤੇ ਕੀਰਤਪੁਰ ਸਾਹਿਬ ਲਈ ਰਵਾਨਾ

ਜਲੰਧਰ : ਕੰਵਲਜੀਤ ਸਿੰਘ ਮੱਕੜ – ਜਲੰਧਰ ਅੱਜ ਮਿਤੀ 18 ਅਪ੍ਰੈਲ 2026 ਨੂੰ ਪੰਜਾਬ ਦੇ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸੰਗਤਾਂ ਲਈ ਵਿਸ਼ੇਸ਼ ਤੀਰਥ ਯਾਤਰਾ ਦੀ ਸੁਵਿਧਾ ਮੋਹੱਈਆ ਕਰਵਾਈ ਜਾ ਰਹੀ ਹੈ। ਇਸ ਤਹਿਤ ਅੱਜ ਜਲੰਧਰ ਦੇ ਤਿਲਕ ਨਗਰ ਨੇੜੇ ਨਾਖਾਂ ਵਾਲਾ ਬਾਗ ਇਲਾਕੇ ਤੋਂ ਸੰਗਤਾਂ ਦੀ ਬੱਸ ਸ੍ਰੀ ਅਨੰਦਪੁਰ ਸਾਹਿਬ, ਮਾਤਾ ਨੈਨਾ ਦੇਵੀ, ਵਿਰਾਸਤ-ਏ-ਖਾਲਸਾ ਅਤੇ ਕੀਰਤਪੁਰ ਸਾਹਿਬ ਦੇ ਦਰਸ਼ਨਾਂ ਲਈ ਰਵਾਨਾ ਹੋਈ।

ਇਹ ਯਾਤਰਾ ਦੋ ਰਾਤਾਂ ਅਤੇ ਤਿੰਨ ਦਿਨਾਂ ਦੀ ਹੈ, ਜਿਸ ਦੌਰਾਨ ਪਹਿਲੀ ਰਾਤ ਦਾ ਰਹਿਣ ਦਾ ਇੰਤਜ਼ਾਮ ਸ੍ਰੀ ਅਨੰਦਪੁਰ ਸਾਹਿਬ ਅਤੇ ਦੂਜੀ ਰਾਤ ਦਾ ਨਾਈਟ ਸਟੇ ਕੀਰਤਪੁਰ ਸਾਹਿਬ ਵਿਖੇ ਕੀਤਾ ਗਿਆ ਹੈ। ਯਾਤਰੀਆਂ ਦੀ ਸੁਵਿਧਾ ਲਈ ਸਰਕਾਰ ਵੱਲੋਂ ਪੂਰੀ ਤਰ੍ਹਾਂ ਪ੍ਰਬੰਧ ਕੀਤੇ ਗਏ ਹਨ, ਜਿਸ ਵਿੱਚ ਆਈ ਕਾਰਡ ਜਾਰੀ ਕਰਨ, ਸੁਰੱਖਿਆ ਅਤੇ ਫਸਟ ਏਡ ਦੀ ਵਿਵਸਥਾ ਵੀ ਸ਼ਾਮਲ ਹੈ।
ਇਹ ਤੀਰਥ ਯਾਤਰਾ ਬੱਸ ਸੇਵਾ 27 ਨਵੰਬਰ 2023 ਤੋਂ ਸ਼ੁਰੂ ਹੋਈ ਸੀ ਤੇ ਹੁਣ ਤੱਕ ਪੂਰੇ ਪੰਜਾਬ ਵਿੱਚ ਸਫਲਤਾਪੂਰਵਕ ਚੱਲ ਰਹੀ ਹੈ। ਜਲੰਧਰ ਵਿੱਚੋਂ ਇਹ ਬੱਸਾਂ ਹਰ ਤੀਸਰੇ ਦਿਨ ਰਵਾਨਾ ਹੁੰਦੀਆਂ ਹਨ, ਜਿਸ ਵਿੱਚ ਸ਼ਹਿਰੀ ਇਲਾਕਿਆਂ ਵਿੱਚੋਂ ਚਾਰ ਅਤੇ ਰੂਰਲ ਏਰੀਆ ਵਿੱਚੋਂ ਪੰਜ ਬੱਸਾਂ ਸ਼ਾਮਲ ਹਨ।
ਯਾਤਰੀਆਂ ਦੀ ਸੁਵਿਧਾ ਨੂੰ ਧਿਆਨ ਵਿੱਚ ਰੱਖਦੇ ਹੋਏ ਰਸਤੇ ਵਿੱਚ ਖਾਣ-ਪੀਣ ਦਾ ਵੀ ਵਿਸ਼ੇਸ਼ ਇੰਤਜ਼ਾਮ ਕੀਤਾ ਗਿਆ ਹੈ। ਇਸ ਦੇ ਨਾਲ ਹੀ ਬੱਸਾਂ ਵਿੱਚ ਪੈਕ ਕੀਤੇ ਪਾਣੀ ਦੇ ਗਿਲਾਸਾਂ ਦੀ ਸੁਵਿਧਾ ਵੀ ਦਿੱਤੀ ਗਈ ਹੈ, ਤਾਂ ਜੋ ਸੰਗਤਾਂ ਨੂੰ ਕੋਈ ਦਿੱਕਤ ਨਾ ਆਵੇ।
ਇਸ ਮੌਕੇ ਤੇ ਸਥਾਨਕ ਆਗੂ ਵਿਜਿੰਦਰ ਮਿੰਟੂ ਦੀ ਰਹਿਨੁਮਾਈ ਹੇਠ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ, ਜਿੱਥੇ ਕੈਬਨਟ ਮੰਤਰੀ ਸ੍ਰੀ ਮਹਿੰਦਰ ਭਗਤ ਅਤੇ ਕਾਉਂਸਲਰ ਸ੍ਰੀ ਵਿਜਿੰਦਰ ਮਿੰਟੂ ਨੇ ਵੀ ਸੰਗਤਾਂ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਇਹ ਤੀਰਥ ਯਾਤਰਾ ਯੋਜਨਾ ਨਾਲ ਹਜ਼ਾਰਾਂ ਸੰਗਤਾਂ ਨੂੰ ਪਵਿੱਤਰ ਸਥਾਨਾਂ ਦੇ ਦਰਸ਼ਨ ਕਰਨ ਦਾ ਮੌਕਾ ਮਿਲ ਰਿਹਾ ਹੈ।
ਸੰਗਤਾਂ ਨੂੰ ਸੰਬੋਧਨ ਕਰਦੇ ਹੋਏ ਵਕਤਾਵਾਂ ਨੇ ਕਿਹਾ ਕਿ ਇਹ ਵੱਡੀ ਖੁਸ਼ੀ ਦੀ ਗੱਲ ਹੈ ਕਿ ਲੋਕਾਂ ਨੂੰ ਸਰਕਾਰ ਵੱਲੋਂ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਵਾਏ ਜਾ ਰਹੇ ਹਨ। ਉਨ੍ਹਾਂ ਵਾਹਿਗੁਰੂ ਅੱਗੇ ਅਰਦਾਸ ਕੀਤੀ ਕਿ ਸਾਰੀ ਯਾਤਰਾ ਸੁਖਮਈ ਤੇ ਸਫਲ ਰਹੇ ਅਤੇ ਸਾਰੇ ਯਾਤਰੀ ਖੁਸ਼ੀ-ਖੁਸ਼ੀ ਦਰਸ਼ਨ ਕਰਕੇ ਵਾਪਸ ਆਣ।
ਇਸ ਮੌਕੇ ਤੇ ਸੰਗਤਾਂ ਵੱਲੋਂ ਪੰਜਾਬ ਸਰਕਾਰ ਅਤੇ ਸਥਾਨਕ ਆਗੂਆਂ ਦਾ ਧੰਨਵਾਦ ਕੀਤਾ ਗਿਆ। ਪ੍ਰੋਗਰਾਮ ਦੇ ਅੰਤ ਵਿੱਚ ਜੈਕਾਰਿਆਂ ਨਾਲ ਮਾਹੌਲ ਗੂੰਜ ਉਠਿਆ — “ਜੋ ਬੋਲੇ ਸੋ ਨਿਹਾਲ, ਸਤਿ ਸ੍ਰੀ ਅਕਾਲ!” / ਜੈ ਮਾਤਾ ਦੀ।

Vinkmag ad
Share Our Daily Posts

News Desk

Read Previous

ਜਲੰਧਰ ‘ਚ ਟ੍ਰੈਵਲ ਏਜੰਸੀ ‘ਤੇ ਲੁੱਟ: 1.08 ਲੱਖ ਦੀ ਨਗਦੀ ਲੈ ਕੇ ਫਰਾਰ 3 ਲੁਟੇਰੇ, 2 ਗ੍ਰਿਫਤਾਰ

Read Next

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ