Breaking News :

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

August 25, 2026

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

Punjab Kings’ Arshdeep Singh, left, celebrates the wicket of Lucknow Super Giants’ captain Rishabh Pant during the Indian Premier League cricket match between Punjab Kings and Lucknow Super Giants in New Chandigarh, India, Sunday, April 19, 2026.(AP Photo)

ਸਪੋਰਟਸ ਡੈਸਕ- ਇੰਡੀਅਨ ਪ੍ਰੀਮੀਅਰ ਲੀਗ 2026 ਦੇ 29ਵੇਂ ਮੁਕਾਬਲੇ ਵਿੱਚ ਐਤਵਾਰ ਨੂੰ ਪੰਜਾਬ ਕਿੰਗਜ਼ ਨੇ ਆਪਣਾ ਸ਼ਾਨਦਾਰ ਪ੍ਰਦਰਸ਼ਨ ਜਾਰੀ ਰੱਖਦਿਆਂ ਲਖਨਊ ਸੁਪਰ ਜਾਇੰਟਸ ਨੂੰ 54 ਦੌੜਾਂ ਨਾਲ ਕਰਾਰੀ ਸ਼ਿਕਸਤ ਦਿੱਤੀ ਹੈ। ਸ਼੍ਰੇਅਸ ਅਈਅਰ ਦੀ ਕਪਤਾਨੀ ਹੇਠ ਪੰਜਾਬ ਦੀ ਟੀਮ ਇਸ ਸੀਜ਼ਨ ਵਿੱਚ ਅਜੇ ਤੱਕ ਇੱਕ ਵੀ ਮੈਚ ਨਹੀਂ ਹਾਰੀ ਅਤੇ ਅੰਕ ਸੂਚੀ ਵਿੱਚ ਸਿਖਰ ‘ਤੇ ਬਰਕਰਾਰ ਹੈ।

ਲਖਨਊ ਦੇ ਕਪਤਾਨ ਰਿਸ਼ਭ ਪੰਤ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ ਸੀ, ਜੋ ਪੰਜਾਬ ਦੇ ਬੱਲੇਬਾਜ਼ਾਂ ਨੇ ਪੂਰੀ ਤਰ੍ਹਾਂ ਗਲਤ ਸਾਬਤ ਕਰ ਦਿੱਤਾ। ਹਾਲਾਂਕਿ ਪੰਜਾਬ ਦੀ ਸ਼ੁਰੂਆਤ ਖਰਾਬ ਰਹੀ ਅਤੇ ਪਹਿਲੇ ਹੀ ਓਵਰ ਵਿੱਚ ਮੁਹੰਮਦ ਸ਼ਮੀ ਨੇ ਪ੍ਰਭਸਿਮਰਨ ਸਿੰਘ ਨੂੰ ਆਊਟ ਕਰ ਦਿੱਤਾ, ਪਰ ਇਸ ਤੋਂ ਬਾਅਦ ਮੈਦਾਨ ‘ਤੇ ਚੌਕੇ-ਛੱਕਿਆਂ ਦਾ ਅਜਿਹਾ ਤੂਫ਼ਾਨ ਆਇਆ ਜਿਸ ਨੇ ਲਖਨਊ ਦੇ ਹੋਸ਼ ਉਡਾ ਦਿੱਤੇ। ਪ੍ਰਿਯਾਂਸ਼ ਆਰੀਆ ਅਤੇ ਕੂਪਰ ਕੋਨੋਲੀ ਵਿਚਕਾਰ 80 ਗੇਂਦਾਂ ਵਿੱਚ 182 ਦੌੜਾਂ ਦੀ ਇਤਿਹਾਸਕ ਸਾਂਝੇਦਾਰੀ ਹੋਈ।

ਪ੍ਰਿਯਾਂਸ਼ ਆਰੀਆ ਨੇ ਮਹਿਜ਼ 37 ਗੇਂਦਾਂ ਵਿੱਚ 93 ਦੌੜਾਂ ਠੋਕੀਆਂ, ਜਿਸ ਵਿੱਚ 4 ਚੌਕੇ ਅਤੇ 9 ਛੱਕੇ ਸ਼ਾਮਲ ਸਨ। ਦੂਜੇ ਪਾਸੇ ਕੂਪਰ ਕੋਨੋਲੀ ਨੇ 46 ਗੇਂਦਾਂ ਵਿੱਚ 87 ਦੌੜਾਂ ਦੀ ਪਾਰੀ ਖੇਡੀ ਅਤੇ 7 ਸ਼ਾਨਦਾਰ ਛੱਕੇ ਜੜੇ। ਇਨ੍ਹਾਂ ਦੀਆਂ ਪਾਰੀਆਂ ਦੇ ਦਮ ‘ਤੇ ਪੰਜਾਬ ਕਿੰਗਜ਼ ਨੇ 7 ਵਿਕਟਾਂ ਗੁਆ ਕੇ 254 ਦੌੜਾਂ ਦਾ ਵਿਸ਼ਾਲ ਸਕੋਰ ਖੜ੍ਹਾ ਕੀਤਾ।

255 ਦੌੜਾਂ ਦੇ ਪਹਾੜ ਵਰਗੇ ਟੀਚੇ ਦਾ ਪਿੱਛਾ ਕਰਨ ਉਤਰੀ ਲਖਨਊ ਸੁਪਰ ਜਾਇੰਟਸ ਦੀ ਸ਼ੁਰੂਆਤ ਠੀਕ-ਠਾਕ ਰਹੀ। ਮਿਚੇਲ ਮਾਰਸ਼ (40 ਦੌੜਾਂ) ਅਤੇ ਆਯੂਸ਼ ਬਦੋਨੀ ਨੇ ਪਹਿਲੇ ਵਿਕਟ ਲਈ 61 ਦੌੜਾਂ ਜੋੜੀਆਂ, ਪਰ ਛੇਵੇਂ ਓਵਰ ਵਿੱਚ ਬਦੋਨੀ ਦੇ ਆਊਟ ਹੁੰਦੇ ਹੀ ਰਫ਼ਤਾਰ ਮੱਠੀ ਪੈ ਗਈ। ਕਪਤਾਨ ਰਿਸ਼ਭ ਪੰਤ ਨੇ 23 ਗੇਂਦਾਂ ਵਿੱਚ 43 ਦੌੜਾਂ ਬਣਾ ਕੇ ਉਮੀਦ ਜਗਾਈ, ਪਰ ਉਨ੍ਹਾਂ ਦੇ ਆਊਟ ਹੁੰਦੇ ਹੀ ਲਖਨਊ ਦੀ ਪਾਰੀ ਲੜਖੜਾ ਗਈ। ਅੰਤ ਵਿੱਚ ਲਖਨਊ ਦੀ ਟੀਮ 5 ਵਿਕਟਾਂ ਦੇ ਨੁਕਸਾਨ ‘ਤੇ 200 ਦੌੜਾਂ ਹੀ ਬਣਾ ਸਕੀ।

ਇਸ ਜਿੱਤ ਦੇ ਨਾਲ ਪੰਜਾਬ ਕਿੰਗਜ਼ ਦੇ 6 ਮੈਚਾਂ ਵਿੱਚ 11 ਅੰਕ ਹੋ ਗਏ ਹਨ ਅਤੇ ਉਹ ਟੇਬਲ ਟਾਪਰ ਬਣੀ ਹੋਈ ਹੈ। ਦੂਜੇ ਪਾਸੇ, ਲਖਨਊ ਦੀ ਟੀਮ 6 ਮੈਚਾਂ ਵਿੱਚ ਸਿਰਫ਼ 4 ਅੰਕ ਹੀ ਹਾਸਲ ਕਰ ਸਕੀ ਹੈ।

Vinkmag ad
Share Our Daily Posts

News Desk

Read Previous

ਪੰਜਾਬ ਸਰਕਾਰ ਵੱਲੋਂ ਤੀਰਥ ਯਾਤਰਾ ਜਲੰਧਰ ਤੋਂ ਸੰਗਤਾਂ ਦੀ A C ਬੱਸ ਅਨੰਦਪੁਰ ਸਾਹਿਬ, ਨੈਨਾ ਦੇਵੀ ਤੇ ਕੀਰਤਪੁਰ ਸਾਹਿਬ ਲਈ ਰਵਾਨਾ

Read Next

ਜਲੰਧਰ ਦੇ ਵੈਸਟ ਹਲਕੇ ‘ਚ ਕਬਾੜ ਦੇ ਗੋਦਾਮ ਨੂੰ ਭਿਆਨਕ ਅੱਗ – 70-80 ਝੁੱਗੀਆਂ ਸੜ ਕੇ ਰਾਖ, ਵੱਡਾ ਮਾਲੀ ਨੁਕਸਾਨ