Breaking News :

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

ਅਕਾਸ਼ ਬੰਸਲ IAS ਨੇ ਕਪੂਰਥਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

June 17, 2026

ਜਲੰਧਰ ਦੇ ਵੈਸਟ ਹਲਕੇ ‘ਚ ਕਬਾੜ ਦੇ ਗੋਦਾਮ ਨੂੰ ਭਿਆਨਕ ਅੱਗ – 70-80 ਝੁੱਗੀਆਂ ਸੜ ਕੇ ਰਾਖ, ਵੱਡਾ ਮਾਲੀ ਨੁਕਸਾਨ

ਜਲੰਧਰ : ਕੰਵਲਜੀਤ ਸਿੰਘ ਮੱਕੜ –  ਜਲੰਧਰ ਦੇ ਵੈਸਟ ਹਲਕੇ ਅਧੀਨ ਆਉਂਦੇ ਪਿੰਡ ਕਾਦੀਆਂ ਕਾਲਾ ਦੇ ਸਿੰਘਾ ਰੋਡ ‘ਤੇ ਸਥਿਤ ਇਕ ਕਬਾੜ ਦੇ ਗੋਦਾਮ ਵਿੱਚ ਅੱਜ ਸਵੇਰੇ ਭਿਆਨਕ ਅੱਗ ਲੱਗਣ ਕਾਰਨ ਹੜਕੰਪ ਮਚ ਗਿਆ। ਇਸ ਅੱਗ ਨੇ ਦੇਖਦੇ ਹੀ ਦੇਖਦੇ ਵਿਕਰਾਲ ਰੂਪ ਧਾਰਨ ਕਰ ਲਿਆ ਅਤੇ ਨੇੜਲੇ ਘਰਾਂ ਅਤੇ ਫੈਕਟਰੀਆਂ ਨੂੰ ਵੀ ਆਪਣੀ ਚਪੇਟ ਵਿੱਚ ਲੈ ਲਿਆ, ਜਿਸ ਨਾਲ ਵੱਡੇ ਪੱਧਰ ‘ਤੇ ਮਾਲੀ ਨੁਕਸਾਨ ਹੋਇਆ ਹੈ।

ਮਿਲੀ ਜਾਣਕਾਰੀ ਮੁਤਾਬਕ ਅੱਗ ਲੱਗਣ ਦੀ ਸੂਚਨਾ ਸਵੇਰੇ ਲਗਭਗ 10:50 ਵਜੇ ਮਿਲੀ। ਦਮਕਲ ਵਿਭਾਗ ਦੇ ਅਧਿਕਾਰੀ ਨਰੇਸ਼ ਕੁਮਾਰ ਨੇ ਦੱਸਿਆ ਕਿ ਘਾਸ ਮੰਡੀ ਦੇ ਨੇੜੇ ਲੱਗੀ ਅੱਗ ਤੇਜ਼ ਹਵਾ ਕਾਰਨ ਜਲਦੀ ਹੀ ਕਬਾੜ ਦੇ ਗੋਦਾਮ ਵਿੱਚ ਫੈਲ ਗਈ ਅਤੇ ਨਾਲ ਹੀ ਦੋ ਹੋਰ ਫੈਕਟਰੀਆਂ ਨੂੰ ਵੀ ਆਪਣੀ ਲਪੇਟ ਵਿੱਚ ਲੈ ਗਈ।
ਇਸ ਹਾਦਸੇ ਵਿੱਚ ਕਰੀਬ 70 ਤੋਂ 80 ਝੁੱਗੀਆਂ ਸੜ ਕੇ ਰਾਖ ਹੋ ਗਈਆਂ, ਹਾਲਾਂਕਿ ਕਿਸੇ ਜਾਨੀ ਨੁਕਸਾਨ ਦੀ ਖਬਰ ਨਹੀਂ ਹੈ। ਪਰ ਕਈ ਪਰਿਵਾਰਾਂ ਦਾ ਸਾਰਾ ਸਮਾਨ, ਮੋਟਰਸਾਈਕਲ ਅਤੇ ਹੋਰ ਘਰੇਲੂ ਵਸਤਾਂ ਅੱਗ ਵਿੱਚ ਸੜ ਗਈਆਂ। ਅੱਗ ਇੰਨੀ ਭਿਆਨਕ ਸੀ ਕਿ ਇਸ ਦੀਆਂ ਲਪਟਾਂ ਦੂਰੋਂ ਹੀ ਨਜ਼ਰ ਆ ਰਹੀਆਂ ਸਨ, ਜਿਸ ਕਾਰਨ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ।
ਘਟਨਾ ਦੌਰਾਨ ਸਿਲੰਡਰ ਧਮਾਕਿਆਂ ਦਾ ਖਤਰਾ ਵੀ ਬਣਿਆ ਰਿਹਾ, ਪਰ ਸਥਾਨਕ ਲੋਕਾਂ ਅਤੇ ਦਮਕਲ ਕਰਮਚਾਰੀਆਂ ਦੀ ਸਿਆਣਪ ਨਾਲ ਲਗਭਗ 20 ਤੋਂ 25 ਘਰਾਂ ਵਿਚੋਂ ਸਿਲੰਡਰ ਸਮੇਂ ‘ਤੇ ਬਾਹਰ ਕੱਢ ਲਏ ਗਏ, ਜਿਸ ਨਾਲ ਵੱਡੇ ਹਾਦਸੇ ਤੋਂ ਬਚਾਅ ਹੋ ਗਿਆ।
ਅੱਗ ‘ਤੇ ਕਾਬੂ ਪਾਉਣ ਲਈ ਦਮਕਲ ਵਿਭਾਗ ਦੀਆਂ 15 ਤੋਂ 20 ਗੱਡੀਆਂ ਅਤੇ ਟੈਂਕਰ ਲਗਾਤਾਰ ਮੌਕੇ ‘ਤੇ ਮੌਜੂਦ ਰਹੇ ਅਤੇ ਘੰਟਿਆਂ ਦੀ ਮਸ਼ੱਕਤ ਤੋਂ ਬਾਅਦ ਵੀ ਅੱਗ ‘ਤੇ ਪੂਰੀ ਤਰ੍ਹਾਂ ਕਾਬੂ ਨਹੀਂ ਪਾਇਆ ਜਾ ਸਕਿਆ। ਸਥਾਨਕ ਲੋਕਾਂ ਦੇ ਅਨੁਸਾਰ ਦਮਕਲ ਟੀਮ ਦੇ ਪਹੁੰਚਣ ਵਿੱਚ ਦੇਰੀ ਹੋਈ, ਜਿਸ ਕਾਰਨ ਅੱਗ ਨੇ ਵੱਡਾ ਰੂਪ ਧਾਰ ਲਿਆ।
ਪ੍ਰਭਾਵਿਤ ਪਰਿਵਾਰਾਂ ਵਿਚੋਂ ਇਕ ਵਿਅਕਤੀ ਨੇ ਦੱਸਿਆ ਕਿ ਅੱਗ ਵਿੱਚ ਉਸਦਾ ਘਰ ਅਤੇ ਸਾਰਾ ਸਮਾਨ ਸੜ ਕੇ ਖਾਕ ਹੋ ਗਿਆ, ਜਿਸ ਕਾਰਨ ਉਹ ਗਹਿਰੇ ਸਦਮੇ ਵਿੱਚ ਹੈ। ਇਸੇ ਤਰ੍ਹਾਂ ਜਾਵੇਦ ਅਖਤਰ ਨਾਮਕ ਵਿਅਕਤੀ ਨੇ ਵੀ ਦੱਸਿਆ ਕਿ ਅੱਗ ਕਾਰਨ ਕਬਾੜ ਦੇ ਗੋਦਾਮ ਸਮੇਤ ਨੇੜਲੇ ਘਰਾਂ ਨੂੰ ਭਾਰੀ ਨੁਕਸਾਨ ਪਹੁੰਚਿਆ ਹੈ।
ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਵੀ ਮੌਕੇ ‘ਤੇ ਪਹੁੰਚ ਗਈ ਅਤੇ ਸਥਿਤੀ ਦਾ ਜਾਇਜ਼ਾ ਲਿਆ ਜਾ ਰਿਹਾ ਹੈ। ਲੋਕਾਂ ਨੂੰ ਸੁਰੱਖਿਆ ਦੇ ਮੱਦੇਨਜ਼ਰ ਘਟਨਾ ਸਥਾਨ ਤੋਂ ਦੂਰ ਰੱਖਿਆ ਗਿਆ ਹੈ। ਇਲਾਕੇ ਵਿੱਚ ਡਰ ਅਤੇ ਘਬਰਾਹਟ ਦਾ ਮਾਹੌਲ ਬਣਿਆ ਹੋਇਆ ਹੈ।

Vinkmag ad
Share Our Daily Posts

News Desk

Read Previous

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

Read Next

ਵਿਸ਼ਵ ਰਿਲੇਅ ਲਈ ਭਾਰਤੀ ਟੀਮ ਵਿੱਚ ਪੰਜਾਬ ਦੇ ਦੋ ਐਥਲੀਟ ਸ਼ਾਮਲ, ਸੂਬੇ ਵਿੱਚ ਖੁਸ਼ੀ ਦੀ ਲਹਿਰ