Breaking News :

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

September 17, 2026

ਜਲੰਧਰ ਦੇ ਚੌਗਿੱਟੀ ਬਾਈਪਾਸ ‘ਤੇ ਆਇਲ ਟੈਂਕਰਾਂ ਨੂੰ ਲੱਗੀ ਭਿਆਨਕ ਅੱਗ, ਡੇਢ ਘੰਟੇ ਦੀ ਮੁਸ਼ੱਕਤ ਨਾਲ ਕਾਬੂ

ਜਲੰਧਰ – ਦੇ ਚੌਗਿੱਟੀ ਬਾਈਪਾਸ ‘ਤੇ ਉਸ ਵੇਲੇ ਹੜਕੰਪ ਮਚ ਗਿਆ ਜਦੋਂ ਪਾਰਕਿੰਗ ਵਿੱਚ ਖੜ੍ਹੇ ਦੋ ਆਇਲ ਟੈਂਕਰ ਅਚਾਨਕ ਅੱਗ ਦੀ ਚਪੇਟ ਵਿੱਚ ਆ ਗਏ। ਜਾਣਕਾਰੀ ਮੁਤਾਬਕ ਇਹ ਟੈਂਕਰ ਇੰਡੀਅਨ ਆਇਲ ਕੰਪਨੀ ਦੇ ਸਨ ਅਤੇ ਦੋਵੇਂ ਟੈਂਕਰ ਖਾਲੀ ਕਰਨ ਤੋਂ ਬਾਅਦ ਪਾਰਕਿੰਗ ਵਿੱਚ ਖੜ੍ਹੇ ਕੀਤੇ ਗਏ ਸਨ।
ਘਟਨਾ ਬਾਰੇ ਜਾਣਕਾਰੀ ਦਿੰਦਿਆਂ ਰਾਜੂ ਨੇ ਦੱਸਿਆ ਕਿ ਇੱਕ ਟੈਂਕਰ ਪਿਛਲੇ ਕਰੀਬ ਦੋ ਮਹੀਨਿਆਂ ਤੋਂ ਪਾਰਕਿੰਗ ਵਿੱਚ ਖੜ੍ਹਾ ਸੀ। ਅੱਜ ਸ਼ਾਮ ਨੂੰ ਜਦੋਂ ਦੂਜਾ ਟੈਂਕਰ ਉੱਥੇ ਲਿਆਂਦਾ ਗਿਆ ਅਤੇ ਖੜ੍ਹਾ ਕੀਤਾ ਗਿਆ, ਤਾਂ ਅਚਾਨਕ ਸਪਾਰਕਿੰਗ ਹੋਈ ਜਿਸ ਕਾਰਨ ਅੱਗ ਲੱਗ ਗਈ। ਅੱਗ ਨੇ ਦੇਖਦੇ ਹੀ ਦੇਖਦੇ ਦੋਵੇਂ ਟੈਂਕਰਾਂ ਨੂੰ ਆਪਣੀ ਲਪੇਟ ਵਿੱਚ ਲੈ ਲਿਆ, ਜਿਸ ਨਾਲ ਇਲਾਕੇ ਵਿੱਚ ਅਫ਼ਰਾਤਫ਼ਰੀ ਦਾ ਮਾਹੌਲ ਬਣ ਗਿਆ।
ਸੂਚਨਾ ਮਿਲਦੇ ਹੀ ਦਮਕਲ ਵਿਭਾਗ ਤੁਰੰਤ ਮੌਕੇ ‘ਤੇ ਪਹੁੰਚ ਗਿਆ। ਦਮਕਲ ਅਧਿਕਾਰੀਆਂ ਨੇ ਦੱਸਿਆ ਕਿ ਉਨ੍ਹਾਂ ਨੂੰ ਹੈੱਡਕੁਆਰਟਰ ਤੋਂ ਆਇਲ ਟੈਂਕਰਾਂ ਵਿੱਚ ਅੱਗ ਲੱਗਣ ਦੀ ਜਾਣਕਾਰੀ ਮਿਲੀ ਸੀ, ਜਿਸ ਤੋਂ ਬਾਅਦ ਫੌਰੀ ਕਾਰਵਾਈ ਕਰਦਿਆਂ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ ‘ਤੇ ਭੇਜੀਆਂ ਗਈਆਂ। ਕਰੀਬ ਡੇਢ ਘੰਟੇ ਦੀ ਕਠਿਨ ਮੁਸ਼ੱਕਤ ਤੋਂ ਬਾਅਦ ਅੱਗ ‘ਤੇ ਕਾਬੂ ਪਾਇਆ ਗਿਆ। ਇਸ ਦੌਰਾਨ ਪਾਣੀ ਦੀਆਂ 5 ਗੱਡੀਆਂ ਲਗਾਈਆਂ ਗਈਆਂ।
ਗੌਰਤਲਬ ਹੈ ਕਿ ਜੇਕਰ ਅੱਗ ‘ਤੇ ਸਮੇਂ ਸਿਰ ਕਾਬੂ ਨਾ ਪਾਇਆ ਜਾਂਦਾ, ਤਾਂ ਵੱਡਾ ਹਾਦਸਾ ਹੋ ਸਕਦਾ ਸੀ, ਕਿਉਂਕਿ ਖਾਲੀ ਟੈਂਕਰਾਂ ਦੇ ਨੇੜੇ ਹੀ ਭਰੇ ਹੋਏ ਟੈਂਕਰ ਵੀ ਖੜ੍ਹੇ ਸਨ। ਪੁਲਿਸ ਅਤੇ ਪ੍ਰਸ਼ਾਸਨ ਵੱਲੋਂ ਮੌਕੇ ‘ਤੇ ਪਹੁੰਚ ਕੇ ਸਥਿਤੀ ਨੂੰ ਕਾਬੂ ਵਿੱਚ ਰੱਖਿਆ ਗਿਆ ਅਤੇ ਘਟਨਾ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ।

Vinkmag ad
Share Our Daily Posts

News Desk

Read Previous

48 ਸਾਲਾਂ ਜੋਗਾ ਸਿੰਘ ਨੇ ਬੋਸਟਨ ਮੈਰਾਥਨ ‘ਚ ਲਹਿਰਾਇਆ ਪਰਚਮ, ਸ਼ਾਨਦਾਰ ਸਮੇਂ ਨਾਲ ਕੀਤੀ ਦੌੜ ਪੂਰੀ

Read Next

ਕਬਾਨਾ ਹੋਟਲ ਨੇੜੇ ਨੌਜਵਾਨ ‘ਤੇ ਜਾਨਲੇਵਾ ਹਮਲਾ, ਤੇਜ਼ਧਾਰ ਹਥਿਆਰਾਂ ਨਾਲ ਕੀਤਾ ਜ਼ਖਮੀ