Breaking News :

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

ਅਕਾਸ਼ ਬੰਸਲ IAS ਨੇ ਕਪੂਰਥਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

June 20, 2026

ਕਬਾਨਾ ਹੋਟਲ ਨੇੜੇ ਨੌਜਵਾਨ ‘ਤੇ ਜਾਨਲੇਵਾ ਹਮਲਾ, ਤੇਜ਼ਧਾਰ ਹਥਿਆਰਾਂ ਨਾਲ ਕੀਤਾ ਜ਼ਖਮੀ

ਜਲੰਧਰ: ਕੰਵਲਜੀਤ ਸਿੰਘ ਮੱਕੜ – ਜਲੰਧਰ/ਫਗਵਾੜਾ: ਫਗਵਾੜਾ ਦੇ ਕਬਾਨਾ ਹੋਟਲ ਨੇੜੇ ਇੱਕ ਨੌਜਵਾਨ ‘ਤੇ ਕਾਰ ਸਵਾਰ ਹਮਲਾਵਰਾਂ ਵੱਲੋਂ ਤੇਜ਼ਧਾਰ ਹਥਿਆਰਾਂ ਨਾਲ ਜਾਨਲੇਵਾ ਹਮਲਾ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਹਮਲੇ ਵਿੱਚ ਟ੍ਰੈਕਟਰ-ਟਰਾਲੀ ਚਾਲਕ ਮੁਸ਼ਤਾਕ ਅਲੀ, ਨਿਵਾਸੀ ਹਰਦੋਈ (ਫਗਵਾੜਾ), ਗੰਭੀਰ ਤੌਰ ‘ਤੇ ਜ਼ਖਮੀ ਹੋ ਗਿਆ।

ਮਿਲੀ ਜਾਣਕਾਰੀ ਅਨੁਸਾਰ ਮੁਸ਼ਤਾਕ ਅਲੀ ਮਿੱਟੀ ਉਤਾਰ ਕੇ ਆਪਣੇ ਘਰ ਵਾਪਸ ਜਾ ਰਿਹਾ ਸੀ। ਜਦੋਂ ਉਹ ਕਬਾਨਾ ਹੋਟਲ ਨੇੜੇ ਪਹੁੰਚਿਆ ਤਾਂ ਆਲਟੋ ਕਾਰ (ਨੰਬਰ PB 08 32) ਵਿੱਚ ਸਵਾਰ 5-6 ਨੌਜਵਾਨਾਂ ਨੇ ਉਸਨੂੰ ਰੋਕ ਕੇ ਕਿਰਪਾਣਾਂ ਅਤੇ ਲੋਹੇ ਦੀਆਂ ਰੌਡਾਂ ਨਾਲ ਹਮਲਾ ਕਰ ਦਿੱਤਾ। ਹਮਲੇ ਦੌਰਾਨ ਉਸਦੇ ਸਿਰ ‘ਤੇ ਗੰਭੀਰ ਚੋਟਾਂ ਲੱਗੀਆਂ ਅਤੇ ਉਹ ਖੂਨ ਨਾਲ ਲਥਪਥ ਹੋ ਗਿਆ।
ਘਟਨਾ ਨੂੰ ਅੰਜਾਮ ਦੇਣ ਤੋਂ ਬਾਅਦ ਹਮਲਾਵਰ ਮੌਕੇ ਤੋਂ ਫਰਾਰ ਹੋ ਗਏ। ਸੂਚਨਾ ਮਿਲਣ ‘ਤੇ ਪੁਲਿਸ ਮੌਕੇ ‘ਤੇ ਪਹੁੰਚੀ ਅਤੇ ਜ਼ਖਮੀ ਨੂੰ ਤੁਰੰਤ ਫਗਵਾੜਾ ਦੇ ਸਰਕਾਰੀ ਹਸਪਤਾਲ ‘ਚ ਦਾਖਲ ਕਰਵਾਇਆ ਗਿਆ, ਜਿੱਥੇ ਡਾਕਟਰਾਂ ਵੱਲੋਂ ਉਸਦਾ ਇਲਾਜ ਕੀਤਾ ਜਾ ਰਿਹਾ ਹੈ। ਡਾਕਟਰਾਂ ਮੁਤਾਬਕ ਮਰੀਜ਼ ਦੀ ਹਾਲਤ ਇਸ ਸਮੇਂ ਸਥਿਰ ਹੈ।
ਜ਼ਖਮੀ ਮੁਸ਼ਤਾਕ ਅਲੀ ਨੇ ਦੱਸਿਆ ਕਿ ਹਮਲਾਵਰਾਂ ਵਿੱਚ ਸ਼ਫੀ, ਸ਼ੌਂਕ, ਲਿਕਿਆਤ ਅਲੀ, ਯਾਕੂ ਅਤੇ ਸ਼ਾਹੂਆ ਸਮੇਤ ਹੋਰ ਅਣਪਛਾਤੇ ਨੌਜਵਾਨ ਸ਼ਾਮਲ ਹਨ, ਜੋ ਗੋਰਾਇਆ ਇਲਾਕੇ ਦੇ ਰਹਿਣ ਵਾਲੇ ਹਨ। ਉਸਦੇ ਮੁਤਾਬਕ ਇੱਕ ਹਫ਼ਤਾ ਪਹਿਲਾਂ ਵੀ ਦੋਹਾਂ ਧਿਰਾਂ ਵਿੱਚ ਝਗੜਾ ਹੋਇਆ ਸੀ, ਜਿਸ ਵਿੱਚ ਉਸਦੇ ਚਚੇਰੇ ਭਰਾ ਨੂੰ ਚੋਟਾਂ ਲੱਗੀਆਂ ਸਨ। ਹਾਲਾਂਕਿ ਉਸ ਮਾਮਲੇ ‘ਚ ਰਾਜੀਨਾਮਾ ਹੋਣਾ ਸੀ, ਪਰ ਇਸ ਤੋਂ ਪਹਿਲਾਂ ਹੀ ਹਮਲਾ ਕਰ ਦਿੱਤਾ ਗਿਆ।
ਪੀੜਤ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਘਟਨਾ ਸਮੇਂ ਮੁਸ਼ਤਾਕ ਰਸਤੇ ਵਿੱਚ ਨਿੰਬੂ ਪਾਣੀ ਪੀਣ ਲਈ ਰੁਕਿਆ ਹੋਇਆ ਸੀ, ਜਿਸ ਦੌਰਾਨ ਹਮਲਾਵਰਾਂ ਨੇ ਉਸ ‘ਤੇ ਹਮਲਾ ਕਰ ਦਿੱਤਾ। ਉਨ੍ਹਾਂ ਦਾ ਕਹਿਣਾ ਹੈ ਕਿ ਦੋਹਾਂ ਪੱਖਾਂ ਵਿੱਚ ਪੁਰਾਣੀ ਰੰਜਿਸ਼ ਚੱਲ ਰਹੀ ਸੀ ਅਤੇ ਹਮਲਾਵਰ ਰਿਸ਼ਤੇਦਾਰੀ ਵਿੱਚ ਵੀ ਲੱਗਦੇ ਹਨ।
ਪੀੜਤ ਨੇ ਦੱਸਿਆ ਕਿ ਉਸਦੇ ਸਿਰ ‘ਤੇ 5 ਤੋਂ 6 ਗੰਭੀਰ ਕੱਟ ਲੱਗੇ ਹਨ ਅਤੇ ਇਸ ਕਾਰਨ ਉਹ ਕੰਮ ਕਰਨ ਦੇ ਯੋਗ ਨਹੀਂ ਰਹੇਗਾ। ਉਸਨੇ ਪੁਲਿਸ ਕੋਲ ਇਨਸਾਫ਼ ਦੀ ਗੁਹਾਰ ਲਗਾਈ ਹੈ।
ਪੁਲਿਸ ਵੱਲੋਂ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਦੋਸ਼ੀਆਂ ਦੀ ਗ੍ਰਿਫਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।

Vinkmag ad
Share Our Daily Posts

News Desk

Read Previous

ਜਲੰਧਰ ਦੇ ਚੌਗਿੱਟੀ ਬਾਈਪਾਸ ‘ਤੇ ਆਇਲ ਟੈਂਕਰਾਂ ਨੂੰ ਲੱਗੀ ਭਿਆਨਕ ਅੱਗ, ਡੇਢ ਘੰਟੇ ਦੀ ਮੁਸ਼ੱਕਤ ਨਾਲ ਕਾਬੂ

Read Next

ਸ਼੍ਰੀ ਗੁਰੂ ਅਮਰਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਜਲੰਧਰ ਦੇ ਸ਼੍ਰੀ ਗੁਰੂ ਅਮਰਦਾਸ ਚੌਂਕ ‘ਚ ਵਿਸ਼ਾਲ ਕੀਰਤਨ ਸਮਾਗਮ