Breaking News :

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

ਅਕਾਸ਼ ਬੰਸਲ IAS ਨੇ ਕਪੂਰਥਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

June 20, 2026

ਸ਼੍ਰੀ ਗੁਰੂ ਅਮਰਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਜਲੰਧਰ ਦੇ ਸ਼੍ਰੀ ਗੁਰੂ ਅਮਰਦਾਸ ਚੌਂਕ ‘ਚ ਵਿਸ਼ਾਲ ਕੀਰਤਨ ਸਮਾਗਮ

ਜਲੰਧਰ: ਕੰਵਲਜੀਤ ਸਿੰਘ ਮੱਕੜ – ਜਲੰਧਰ ਧੰਨ ਧੰਨ ਪਿਤਾ ਸ਼੍ਰੀ ਗੁਰੂ ਅਮਰਦਾਸ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ ਵਿੱਚ ਅੱਜ ਜਲੰਧਰ ਸ਼ਹਿਰ ਵਿੱਚ ਧਾਰਮਿਕ ਉਤਸ਼ਾਹ ਅਤੇ ਸ਼ਰਧਾ ਦਾ ਮਾਹੌਲ ਦੇਖਣ ਨੂੰ ਮਿਲ ਰਿਹਾ ਹੈ। ਇਸ ਮੌਕੇ ਜਲੰਧਰ ਸਿੱਖ ਯੂਥ ਕਾਫਲੇ ਵੱਲੋਂ ਸ਼੍ਰੀ ਗੁਰੂ ਅਮਰਦਾਸ ਚੌਂਕ ਨੂੰ ਵਿਸ਼ੇਸ਼ ਤੌਰ ‘ਤੇ ਨਿਸ਼ਾਨ ਸਾਹਿਬ ਨਾਲ ਸੁਸ਼ੋਭਿਤ ਕਰਕੇ ਸਜਾਇਆ ਗਿਆ ਹੈ।

ਸਵੇਰ ਤੋਂ ਹੀ ਚੌਂਕ ਵਿੱਚ ਧੁਰ ਕੀ ਬਾਣੀ ਦੇ ਰਸਭਰੇ ਕੀਰਤਨ ਦੀਆਂ ਧੁਨੀਆਂ ਗੂੰਜ ਰਹੀਆਂ ਹਨ, ਜਿਹੜੀਆਂ ਰਾਤ ਤੱਕ ਜਾਰੀ ਰਹਿਣਗੀਆਂ। ਇਸ ਧਾਰਮਿਕ ਸਮਾਗਮ ਵਿੱਚ ਵੱਡੀ ਗਿਣਤੀ ਵਿੱਚ ਸੰਗਤਾਂ ਪਹੁੰਚ ਕੇ ਗੁਰੂ ਚਰਨਾਂ ਵਿੱਚ ਨਤਮਸਤਕ ਹੋ ਰਹੀਆਂ ਹਨ ਅਤੇ ਕੀਰਤਨ ਦਾ ਆਨੰਦ ਮਾਣ ਰਹੀਆਂ ਹਨ।
ਸ਼ਾਮ 6 ਵਜੇ ਅਖੰਡ ਕੀਰਤਨੀ ਜਥੇ ਦੇ ਪ੍ਰਸਿੱਧ ਰਾਗੀ ਭਾਈ ਜਸਪਾਲ ਸਿੰਘ ਜੀ (ਜਲੰਧਰ ਵਾਲੇ) ਵੱਲੋਂ ਵਿਸ਼ੇਸ਼ ਤੌਰ ‘ਤੇ ਹਾਜ਼ਰੀ ਭਰੀ ਜਾਵੇਗੀ, ਜਿਸ ਦੌਰਾਨ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਜਾਵੇਗਾ।
ਆਯੋਜਕਾਂ ਵੱਲੋਂ ਸੰਗਤਾਂ ਨੂੰ ਨਿਮਰਤਾ ਸਹਿਤ ਅਪੀਲ ਕੀਤੀ ਗਈ ਹੈ ਕਿ ਵੱਧ ਤੋਂ ਵੱਧ ਗਿਣਤੀ ਵਿੱਚ ਪਹੁੰਚ ਕੇ ਇਸ ਪਵਿੱਤਰ ਸਮਾਗਮ ਵਿੱਚ ਹਾਜ਼ਰੀ ਭਰਨ ਅਤੇ ਗੁਰਬਾਣੀ ਕੀਰਤਨ ਦਾ ਲਾਹਾ ਲੈਣ।
ਸਮਾਗਮ ਦੌਰਾਨ ਸੰਗਤਾਂ ਵੱਲੋਂ “ਵਾਹਿਗੁਰੂ ਜੀ ਕਾ ਖਾਲਸਾ, ਵਾਹਿਗੁਰੂ ਜੀ ਕੀ ਫਤਿਹ” ਦੇ ਜੈਕਾਰਿਆਂ ਨਾਲ ਪੂਰਾ ਮਾਹੌਲ ਗੂੰਜਦਾ ਰਿਹਾ ਅਤੇ ਗੁਰੂ ਸਾਹਿਬ ਦੀ ਬਾਣੀ ਰਾਹੀਂ ਹਰ ਕੋਈ ਆਤਮਕ ਸ਼ਾਂਤੀ ਪ੍ਰਾਪਤ ਕਰਦਾ ਨਜ਼ਰ ਆਇਆ।

Vinkmag ad
Share Our Daily Posts

News Desk

Read Previous

ਕਬਾਨਾ ਹੋਟਲ ਨੇੜੇ ਨੌਜਵਾਨ ‘ਤੇ ਜਾਨਲੇਵਾ ਹਮਲਾ, ਤੇਜ਼ਧਾਰ ਹਥਿਆਰਾਂ ਨਾਲ ਕੀਤਾ ਜ਼ਖਮੀ

Read Next

ਕਾਲਜ ਬੱਸ ‘ਤੇ ਹਮਲਾ: 6 ਦੋਸ਼ੀ ਗ੍ਰਿਫ਼ਤਾਰ, ਹਥਿਆਰ ਤੇ ਵਾਹਨ ਬਰਾਮਦ — ਜਲੰਧਰ ਦਿਹਾਤੀ ਪੁਲਿਸ ਦੀ ਤੁਰੰਤ ਕਾਰਵਾਈ