Breaking News :

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

August 28, 2026

ਕਾਲਜ ਬੱਸ ‘ਤੇ ਹਮਲਾ: 6 ਦੋਸ਼ੀ ਗ੍ਰਿਫ਼ਤਾਰ, ਹਥਿਆਰ ਤੇ ਵਾਹਨ ਬਰਾਮਦ — ਜਲੰਧਰ ਦਿਹਾਤੀ ਪੁਲਿਸ ਦੀ ਤੁਰੰਤ ਕਾਰਵਾਈ

ਜਲੰਧਰ: ਕੰਵਲਜੀਤ ਸਿੰਘ ਮੱਕੜ – ਜਲੰਧਰ ਦਿਹਾਤੀ ਪੁਲਿਸ ਨੇ ਕਾਲਜ ਬੱਸ ਨੂੰ ਘੇਰ ਕੇ ਵਿਦਿਆਰਥੀ ਦੀ ਕੁੱਟਮਾਰ ਕਰਨ ਅਤੇ ਇਲਾਕੇ ਵਿੱਚ ਦਹਿਸ਼ਤ ਫੈਲਾਉਣ ਦੇ ਗੰਭੀਰ ਮਾਮਲੇ ਵਿੱਚ ਤੁਰੰਤ ਕਾਰਵਾਈ ਕਰਦਿਆਂ 6 ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਇਸ ਦੌਰਾਨ ਪੁਲਿਸ ਵੱਲੋਂ ਦੋ ਵਾਹਨ ਅਤੇ ਹਮਲੇ ਵਿੱਚ ਵਰਤੇ ਗਏ ਹਥਿਆਰ ਵੀ ਬਰਾਮਦ ਕੀਤੇ ਗਏ ਹਨ।

ਸੀਨੀਅਰ ਪੁਲਿਸ ਕਪਤਾਨ (ਐਸਐਸਪੀ) ਜਲੰਧਰ ਦਿਹਾਤੀ ਸ. ਹਰਵਿੰਦਰ ਸਿੰਘ ਵਿਰਕ ਦੇ ਦਿਸ਼ਾ-ਨਿਰਦੇਸ਼ਾਂ ਹੇਠ ਇਹ ਕਾਰਵਾਈ ਕੀਤੀ ਗਈ। ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਡੀਐਸਪੀ ਨਕੋਦਰ ਉਂਕਾਰ ਸਿੰਘ ਬਰਾੜ ਨੇ ਦੱਸਿਆ ਕਿ 28 ਅਪ੍ਰੈਲ ਨੂੰ ਸੀਟੀ ਕਾਲਜ ਜਲੰਧਰ ਦੀ ਬੱਸ ਵਿਦਿਆਰਥੀਆਂ ਨੂੰ ਛੱਡਣ ਲਈ ਨਕੋਦਰ ਵੱਲ ਜਾ ਰਹੀ ਸੀ। ਸ਼ਾਮ ਕਰੀਬ 5 ਵਜੇ ਜਦੋਂ ਬੱਸ ਜੀਓ ਪੈਟਰੋਲ ਪੰਪ ਮੁੱਦਾਂ ਨੇੜੇ ਪਹੁੰਚੀ, ਤਾਂ ਤਿੰਨ ਗੱਡੀਆਂ ਅਤੇ ਕੁਝ ਮੋਟਰਸਾਈਕਲਾਂ ’ਤੇ ਸਵਾਰ ਹਥਿਆਰਬੰਦ ਵਿਅਕਤੀਆਂ ਨੇ ਬੱਸ ਨੂੰ ਘੇਰ ਲਿਆ।
ਦੋਸ਼ੀਆਂ ਨੇ ਡੰਡਿਆਂ, ਬੇਸਬਾਲ ਬੈਟਾਂ, ਹਾਕੀਆਂ ਅਤੇ ਕਿਰਪਾਨਾਂ ਨਾਲ ਲੈਸ ਹੋ ਕੇ ਬੱਸ ਵਿੱਚ ਦਾਖਲ ਹੋ ਕੇ ਵਿਦਿਆਰਥੀ ਹਰਸਾਹਿਲ ਸਿੰਘ ਉਰਫ਼ ਸਾਹਿਲ ਵਾਸੀ ਇਸਮਾਈਲਪੁਰ ਦੀ ਬੇਰਹਿਮੀ ਨਾਲ ਕੁੱਟਮਾਰ ਕੀਤੀ ਅਤੇ ਉਸ ਨੂੰ ਜਾਨੋਂ ਮਾਰਣ ਦੀਆਂ ਧਮਕੀਆਂ ਦਿੱਤੀਆਂ। ਇਸ ਘਟਨਾ ਨਾਲ ਬੱਸ ਵਿੱਚ ਸਵਾਰ ਹੋਰ ਵਿਦਿਆਰਥੀਆਂ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ ਅਤੇ ਇਲਾਕੇ ਵਿੱਚ ਵੀ ਖੌਫ ਫੈਲ ਗਿਆ।
ਘਟਨਾ ਦੀ ਗੰਭੀਰਤਾ ਨੂੰ ਦੇਖਦਿਆਂ ਪੁਲਿਸ ਕਪਤਾਨ ਤਫਤੀਸ਼ ਵਿਨੀਤ ਅਹਿਲਾਵਤ ਦੀ ਅਗਵਾਈ ਹੇਠ ਪੁਲਿਸ ਟੀਮਾਂ ਨੇ ਤੁਰੰਤ ਤਫਤੀਸ਼ ਸ਼ੁਰੂ ਕੀਤੀ। ਇੰਸਪੈਕਟਰ ਪਲਵਿੰਦਰ ਸਿੰਘ (ਮੁੱਖ ਅਫਸਰ ਥਾਣਾ ਸਦਰ ਨਕੋਦਰ) ਅਤੇ ਇੰਸਪੈਕਟਰ ਪੁਸ਼ਪ ਬਾਲੀ (ਇੰਚਾਰਜ CIA ਸਟਾਫ) ਦੀਆਂ ਟੀਮਾਂ ਨੇ ਆਧੁਨਿਕ ਤਕਨੀਕਾਂ ਦੀ ਵਰਤੋਂ ਕਰਦੇ ਹੋਏ ਕੇਸ ਦੀ ਪੜਤਾਲ ਕੀਤੀ ਅਤੇ 13 ਨਾਮਜ਼ਦ ਅਤੇ 10 ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮੁਕੱਦਮਾ ਨੰਬਰ 95 ਮਿਤੀ 29-04-2026 ਦਰਜ ਕੀਤਾ।
ਤਫਤੀਸ਼ ਦੌਰਾਨ ਪੁਲਿਸ ਨੇ 6 ਮੁੱਖ ਦੋਸ਼ੀਆਂ — ਦਲਵੀਰ ਸਿੰਘ ਉਰਫ਼ ਬਾਵਾ, ਤਲਵਿੰਦਰ ਸਿੰਘ ਉਰਫ਼ ਤੇਜੀ, ਅਸ਼ਨ ਕੁਮਾਰ, ਪਰਵਿੰਦਰ ਸਿੰਘ ਉਰਫ਼ ਪਰਮ, ਹਰਦੀਪ ਸਿੰਘ ਦੀਪਾ ਅਤੇ ਸਾਗਰ — ਨੂੰ ਗ੍ਰਿਫ਼ਤਾਰ ਕਰ ਲਿਆ। ਉਨ੍ਹਾਂ ਦੇ ਕਬਜ਼ੇ ਵਿੱਚੋਂ ਸਕਾਰਪਿਉ ਅਤੇ ਥਾਰ ਰੋਕਸ ਗੱਡੀਆਂ ਸਮੇਤ ਇੱਕ ਕਿਰਪਾਨ, ਬੇਸਬਾਲ ਬੈਟ ਅਤੇ ਤਿੰਨ ਦਾਤਰ ਵੀ ਬਰਾਮਦ ਕੀਤੇ ਗਏ ਹਨ।
ਪੁਲਿਸ ਅਧਿਕਾਰੀਆਂ ਮੁਤਾਬਕ ਗ੍ਰਿਫ਼ਤਾਰ ਦੋਸ਼ੀਆਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ ਜਾਵੇਗਾ, ਤਾਂ ਜੋ ਮਾਮਲੇ ਦੇ ਹੋਰ ਪੱਖਾਂ ਦੀ ਗਹਿਰਾਈ ਨਾਲ ਜਾਂਚ ਕੀਤੀ ਜਾ ਸਕੇ। ਬਾਕੀ ਫਰਾਰ ਦੋਸ਼ੀਆਂ ਦੀ ਗ੍ਰਿਫ਼ਤਾਰੀ ਲਈ ਵਿਸ਼ੇਸ਼ ਟੀਮਾਂ ਬਣਾਈਆਂ ਗਈਆਂ ਹਨ ਅਤੇ ਜਲਦ ਹੀ ਉਨ੍ਹਾਂ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ।
ਪੁਲਿਸ ਨੇ ਕਿਹਾ ਕਿ ਇਲਾਕੇ ਵਿੱਚ ਅਮਨ-ਕਾਨੂੰਨ ਬਰਕਰਾਰ ਰੱਖਣ ਲਈ ਇਸ ਤਰ੍ਹਾਂ ਦੇ ਅਪਰਾਧਾਂ ਖ਼ਿਲਾਫ਼ ਸਖ਼ਤ ਕਾਰਵਾਈ ਜਾਰੀ ਰਹੇਗੀ।

Vinkmag ad
Share Our Daily Posts

News Desk

Read Previous

ਸ਼੍ਰੀ ਗੁਰੂ ਅਮਰਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਜਲੰਧਰ ਦੇ ਸ਼੍ਰੀ ਗੁਰੂ ਅਮਰਦਾਸ ਚੌਂਕ ‘ਚ ਵਿਸ਼ਾਲ ਕੀਰਤਨ ਸਮਾਗਮ

Read Next

ਡੇਰਾ ਬਾਬਾ ਮੁਰਾਦ ਸ਼ਾਹ ਜੀ ਦੇ ਮੇਲੇ ਲਈ ਜਲੰਧਰ ਦਿਹਾਤੀ ਪੁਲਿਸ ਵੱਲੋਂ ਵਿਸ਼ੇਸ਼ ਟ੍ਰੈਫਿਕ ਯੋਜਨਾ ਜਾਰੀ, ਰੂਟ ਡਾਇਵਰਸ਼ਨ ਤੇ ਪਾਰਕਿੰਗ ਪ੍ਰਬੰਧ ਤੈਅ