Breaking News :

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

August 27, 2026

ਜਲੰਧਰ ਵਿੱਚ ਵਕੀਲਾਂ ਦਾ ਮੋਚਾ ਤੇਜ਼ – ਐਡਵੋਕੇਟ ਮਨੀ ਮਹਾਜਨ ਮਾਮਲੇ ‘ਚ ਹੜਤਾਲ, ਕੰਮਕਾਜ ਮੁਕੰਮਲ ਬੰਦ

ਜਲੰਧਰ : ਕੰਵਲਜੀਤ ਸਿੰਘ ਮੱਕੜ – ਜਲੰਧਰ ਸ਼ਹਿਰ ਵਿੱਚ ਵਕੀਲਾਂ ਵੱਲੋਂ ਇਕ ਵਾਰ ਫਿਰ ਰੋਸ ਪ੍ਰਦਰਸ਼ਨ ਕਰਦੇ ਹੋਏ ਮੋਚਾ ਖੋਲ੍ਹ ਦਿੱਤਾ ਗਿਆ ਹੈ। ਮਾਮਲਾ ਐਡਵੋਕੇਟ ਮਨੀ ਮਹਾਜਨ ਨਾਲ ਸੰਬੰਧਿਤ ਹੈ, ਜਿਨ੍ਹਾਂ ਦੇ ਪਲਾਟ ‘ਤੇ ਨਿਰਮਾਣ ਕਾਰਜ ਨੂੰ ਰੁਕਵਾਉਣ ਲਈ ਕੀਤੀ ਜਾ ਰਹੀ ਦਖ਼ਲਅੰਦਾਜ਼ੀ ਦੇ ਵਿਰੋਧ ‘ਚ ਵਕੀਲਾਂ ਨੇ ਸਖ਼ਤ ਰੁਖ ਅਖਤਿਆਰ ਕੀਤਾ ਹੈ।
ਜਾਣਕਾਰੀ ਅਨੁਸਾਰ, ਬੀਤੇ ਦਿਨ ਬਾਰ ਐਸੋਸੀਏਸ਼ਨ ਦੇ ਕਾਰਜਕਾਰੀ ਪ੍ਰਧਾਨ ਰਾਮ ਛਾਬੜਾ ਅਤੇ ਸਕੱਤਰ ਰੋਹਿਤ ਗੰਭੀਰ ਦੀ ਅਗਵਾਈ ਹੇਠ ਵਕੀਲਾਂ ਨੇ ਸ਼ਾਂਤਮਈ ਹੜਤਾਲ ਕਰਦੇ ਹੋਏ ਪ੍ਰਦਰਸ਼ਨ ਕੀਤਾ। ਇਸ ਦੌਰਾਨ ਅਦਾਲਤੀ ਕੰਮਕਾਜ ਪੂਰੀ ਤਰ੍ਹਾਂ ਬੰਦ ਰਿਹਾ, ਜਿਸ ਨਾਲ ਆਮ ਲੋਕਾਂ ਨੂੰ ਵੀ ਦਿੱਕਤਾਂ ਦਾ ਸਾਹਮਣਾ ਕਰਨਾ ਪਿਆ।
ਵਕੀਲਾਂ ਦਾ ਕਹਿਣਾ ਹੈ ਕਿ ਐਡਵੋਕੇਟ ਮਨੀ ਮਹਾਜਨ ਨੇ ਸੈਂਟਰਲ ਟਾਊਨ ਖੇਤਰ ਵਿੱਚ ਸਾਰੇ ਕਾਨੂੰਨੀ ਪ੍ਰਕਿਰਿਆਵਾਂ ਪੂਰੀਆਂ ਕਰਕੇ ਪਲਾਟ ਖਰੀਦਿਆ ਸੀ। ਇਸ ਤੋਂ ਬਾਅਦ ਨਗਰ ਨਿਗਮ ਤੋਂ ਨਕਸ਼ਾ ਪਾਸ ਕਰਵਾ ਕੇ ਨਿਰਮਾਣ ਕੰਮ ਸ਼ੁਰੂ ਕੀਤਾ ਗਿਆ। ਇਸ ਦੇ ਬਾਵਜੂਦ ਕੁਝ ਸਥਾਨਕ ਲੋਕਾਂ ਵੱਲੋਂ ਝੂਠੀਆਂ ਸ਼ਿਕਾਇਤਾਂ ਦੇ ਆਧਾਰ ‘ਤੇ ਨਿਰਮਾਣ ਰੁਕਵਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।
ਇਸ ਦੌਰਾਨ ਦੋਸ਼ ਲਗਾਇਆ ਗਿਆ ਕਿ ਕੁਝ ਔਰਤਾਂ ਨਿਰਮਾਣ ਸਥਲ ‘ਤੇ ਪਹੁੰਚ ਕੇ ਐਡਵੋਕੇਟ ਮਨੀ ਮਹਾਜਨ ਅਤੇ ਉਨ੍ਹਾਂ ਦੀ ਪਤਨੀ ਨਾਲ ਬਦਸਲੂਕੀ, ਗਾਲੀ-ਗਲੌਚ ਅਤੇ ਧੱਕਾ-ਮੁੱਕੀ ਕਰ ਗਈਆਂ। ਇਸ ਸਬੰਧੀ ਸ਼ਿਕਾਇਤ ਥਾਣਾ ਡਿਵੀਜ਼ਨ ਨੰਬਰ-3 ਵਿੱਚ ਦਰਜ ਕਰਵਾਈ ਗਈ ਹੈ, ਪਰ ਹੁਣ ਤੱਕ ਪੁਲਿਸ ਵੱਲੋਂ ਕੋਈ ਢੁੱਕਵੀਂ ਕਾਰਵਾਈ ਨਹੀਂ ਕੀਤੀ ਗਈ।
ਇਸ ਮਾਮਲੇ ‘ਚ ਪੁਲਿਸ ਦੀ ਨਿਸ਼ਕ੍ਰਿਯਤਾ ਨੂੰ ਲੈ ਕੇ ਵਕੀਲਾਂ ਵਿੱਚ ਗਹਿਰਾ ਰੋਸ ਹੈ। ਬਾਰ ਐਸੋਸੀਏਸ਼ਨ ਨੇ ਸਰਵਸੰਮਤੀ ਨਾਲ ਫੈਸਲਾ ਕੀਤਾ ਹੈ ਕਿ 1 ਮਈ 2026 ਨੂੰ ਵੀ ਅਦਾਲਤੀ ਕੰਮਕਾਜ ਪੂਰੀ ਤਰ੍ਹਾਂ ਬੰਦ ਰੱਖਿਆ ਜਾਵੇਗਾ। ਐਸੋਸੀਏਸ਼ਨ ਨੇ ਚੇਤਾਵਨੀ ਦਿੱਤੀ ਹੈ ਕਿ ਜੇ ਜਲਦੀ ਇਨਸਾਫ ਨਾ ਮਿਲਿਆ ਤਾਂ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ।

Vinkmag ad
Share Our Daily Posts

News Desk

Read Previous

ਡੇਰਾ ਬਾਬਾ ਮੁਰਾਦ ਸ਼ਾਹ ਜੀ ਦੇ ਮੇਲੇ ਲਈ ਜਲੰਧਰ ਦਿਹਾਤੀ ਪੁਲਿਸ ਵੱਲੋਂ ਵਿਸ਼ੇਸ਼ ਟ੍ਰੈਫਿਕ ਯੋਜਨਾ ਜਾਰੀ, ਰੂਟ ਡਾਇਵਰਸ਼ਨ ਤੇ ਪਾਰਕਿੰਗ ਪ੍ਰਬੰਧ ਤੈਅ

Read Next

ਡੇਰਾ ਮੁਰਾਦ ਸ਼ਾਹ ਮੇਲੇ ਦੌਰਾਨ 800 ਪੁਲਿਸ ਕਰਮਚਾਰੀ ਤਾਇਨਾਤ, ਸਖਤ ਸੁਰੱਖਿਆ ਤੇ ਟ੍ਰੈਫਿਕ ਪ੍ਰਬੰਧ ਲਾਗੂ