Breaking News :

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

August 26, 2026

ਡੇਰਾ ਮੁਰਾਦ ਸ਼ਾਹ ਮੇਲੇ ਦੌਰਾਨ 800 ਪੁਲਿਸ ਕਰਮਚਾਰੀ ਤਾਇਨਾਤ, ਸਖਤ ਸੁਰੱਖਿਆ ਤੇ ਟ੍ਰੈਫਿਕ ਪ੍ਰਬੰਧ ਲਾਗੂ

ਜਲੰਧਰ : ਕੰਵਲਜੀਤ ਸਿੰਘ ਮੱਕੜ  – ਡੇਰਾ ਮੁਰਾਦ ਸ਼ਾਹ ਜੀ, ਨਕੋਦਰ ਵਿਖੇ ਚੱਲ ਰਹੇ ਸਾਲਾਨਾ ਮੇਲੇ ਅਤੇ ਧਾਰਮਿਕ ਸਮਾਗਮਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਜਲੰਧਰ ਦਿਹਾਤੀ ਪੁਲਿਸ ਵੱਲੋਂ ਵਿਸ਼ੇਸ਼ ਸੁਰੱਖਿਆ ਅਤੇ ਟ੍ਰੈਫਿਕ ਪ੍ਰਬੰਧ ਕੀਤੇ ਗਏ ਹਨ। ਸੀਨੀਅਰ ਪੁਲਿਸ ਕਪਤਾਨ (ਐਸਐਸਪੀ) ਸ. ਹਰਵਿੰਦਰ ਸਿੰਘ ਵਿਰਕ ਦੇ ਦਿਸ਼ਾ-ਨਿਰਦੇਸ਼ਾਂ ਹੇਠ ਪੁਲਿਸ ਨੇ ਕਾਨੂੰਨ-ਵਿਵਸਥਾ ਨੂੰ ਬਰਕਰਾਰ ਰੱਖਣ ਲਈ ਵਿਸਤ੍ਰਿਤ ਯੋਜਨਾ ਤਿਆਰ ਕਰਕੇ ਲਾਗੂ ਕੀਤੀ ਹੈ।
ਮੇਲੇ ਦੌਰਾਨ ਵੱਡੀ ਗਿਣਤੀ ਵਿੱਚ ਸ਼ਰਧਾਲੂਆਂ ਦੇ ਪਹੁੰਚਣ ਦੀ ਸੰਭਾਵਨਾ ਨੂੰ ਦੇਖਦਿਆਂ ਕਰੀਬ 800 ਪੁਲਿਸ ਕਰਮਚਾਰੀ ਅਤੇ ਅਧਿਕਾਰੀ ਤਾਇਨਾਤ ਕੀਤੇ ਗਏ ਹਨ। ਇਸ ਵਿੱਚ 3 ਐਸਪੀ ਰੈਂਕ ਅਤੇ 12 ਡੀਐਸਪੀ ਰੈਂਕ ਦੇ ਅਧਿਕਾਰੀ ਸ਼ਾਮਲ ਹਨ, ਜੋ ਵੱਖ-ਵੱਖ ਡਿਊਟੀ ਪੁਆਇੰਟਾਂ ’ਤੇ ਨਿਗਰਾਨੀ ਕਰ ਰਹੇ ਹਨ। ਸੀਨੀਅਰ ਅਧਿਕਾਰੀ ਖੁਦ ਵੀ ਮਹੱਤਵਪੂਰਨ ਸਥਾਨਾਂ ’ਤੇ ਤਾਇਨਾਤ ਰਹਿ ਕੇ ਪ੍ਰਬੰਧਾਂ ਦੀ ਨਿਗਰਾਨੀ ਕਰ ਰਹੇ ਹਨ।
ਸੁਰੱਖਿਆ ਦੇ ਮੱਦੇਨਜ਼ਰ ਮੇਲਾ ਖੇਤਰ ਦੇ ਆਲੇ-ਦੁਆਲੇ ਵਿਸ਼ੇਸ਼ ਨਾਕਾਬੰਦੀ ਕੀਤੀ ਗਈ ਹੈ ਅਤੇ ਚੈਕਿੰਗ ਪੁਆਇੰਟ ਬਣਾਏ ਗਏ ਹਨ। ਪੰਜਾਬ ਪੁਲਿਸ ਦੀ ਮਾਊਂਟਡ ਫੋਰਸ, ਪੀਸੀਆਰ ਟੀਮਾਂ ਅਤੇ ਐਮਰਜੈਂਸੀ ਰਿਸਪਾਂਸ ਵਾਹਨ ਵੀ ਤਾਇਨਾਤ ਕੀਤੇ ਗਏ ਹਨ, ਤਾਂ ਜੋ ਭੀੜ ਵਾਲੇ ਇਲਾਕਿਆਂ ਵਿੱਚ ਤੁਰੰਤ ਕਾਰਵਾਈ ਯਕੀਨੀ ਬਣਾਈ ਜਾ ਸਕੇ।
ਟ੍ਰੈਫਿਕ ਪ੍ਰਬੰਧਾਂ ਨੂੰ ਸੁਚਾਰੂ ਬਣਾਈ ਰੱਖਣ ਲਈ ਵੱਖ-ਵੱਖ ਰੂਟਾਂ ’ਤੇ ਡਾਇਵਰਸ਼ਨ ਲਾਗੂ ਕੀਤੇ ਗਏ ਹਨ ਅਤੇ ਯਾਤਰੀਆਂ ਦੀ ਸਹੂਲਤ ਲਈ ਦਿਸ਼ਾ-ਨਿਰਦੇਸ਼ ਬੋਰਡ ਲਗਾਏ ਗਏ ਹਨ। ਵੱਖ-ਵੱਖ ਦਿਸ਼ਾਵਾਂ ਤੋਂ ਆਉਣ ਵਾਲੇ ਵਾਹਨਾਂ ਨੂੰ ਬਦਲਵੇਂ ਰਸਤੇ ਰਾਹੀਂ ਮੋੜਿਆ ਜਾ ਰਿਹਾ ਹੈ, ਤਾਂ ਜੋ ਟ੍ਰੈਫਿਕ ਜਾਮ ਤੋਂ ਬਚਿਆ ਜਾ ਸਕੇ ਅਤੇ ਸ਼ਰਧਾਲੂਆਂ ਨੂੰ ਕਿਸੇ ਵੀ ਤਰ੍ਹਾਂ ਦੀ ਅਸੁਵਿਧਾ ਨਾ ਹੋਵੇ।
ਇਸ ਤੋਂ ਇਲਾਵਾ ਹਲਕੇ, ਭਾਰੀ ਅਤੇ ਵੀਆਈਪੀ ਵਾਹਨਾਂ ਲਈ ਵੱਖ-ਵੱਖ ਪਾਰਕਿੰਗ ਪ੍ਰਬੰਧ ਕੀਤੇ ਗਏ ਹਨ। ਪੁਲਿਸ ਕਰਮਚਾਰੀ ਦਿਨ-ਰਾਤ ਸ਼ਿਫਟਾਂ ਵਿੱਚ ਡਿਊਟੀ ਨਿਭਾ ਰਹੇ ਹਨ, ਜਿਸ ਨਾਲ ਸੁਰੱਖਿਆ ਅਤੇ ਟ੍ਰੈਫਿਕ ਪ੍ਰਬੰਧਾਂ ’ਤੇ ਲਗਾਤਾਰ ਨਿਗਰਾਨੀ ਬਣੀ ਰਹੇ।
ਜਲੰਧਰ ਦਿਹਾਤੀ ਪੁਲਿਸ ਵੱਲੋਂ ਸ਼ਰਧਾਲੂਆਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨ, ਨਿਰਧਾਰਤ ਰੂਟਾਂ ਦਾ ਹੀ ਇਸਤੇਮਾਲ ਕਰਨ ਅਤੇ ਡਿਊਟੀ ’ਤੇ ਤਾਇਨਾਤ ਪੁਲਿਸ ਅਧਿਕਾਰੀਆਂ ਨਾਲ ਸਹਿਯੋਗ ਕਰਨ, ਤਾਂ ਜੋ ਮੇਲਾ ਸ਼ਾਂਤੀਪੂਰਨ ਅਤੇ ਸੁਚੱਜੇ ਢੰਗ ਨਾਲ ਸੰਪੰਨ ਹੋ ਸਕੇ।

Vinkmag ad
Share Our Daily Posts

News Desk

Read Previous

ਜਲੰਧਰ ਵਿੱਚ ਵਕੀਲਾਂ ਦਾ ਮੋਚਾ ਤੇਜ਼ – ਐਡਵੋਕੇਟ ਮਨੀ ਮਹਾਜਨ ਮਾਮਲੇ ‘ਚ ਹੜਤਾਲ, ਕੰਮਕਾਜ ਮੁਕੰਮਲ ਬੰਦ

Read Next

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ