Breaking News :

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

August 26, 2026

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਜਲੰਧਰ : ਕੰਵਲਜੀਤ ਸਿੰਘ ਮੱਕੜ – ਜਲੰਧਰ, ਵਿਦੇਸ਼ਾਂ ਵਿੱਚ ਬੈਠੇ ਨੌਜਵਾਨਾਂ ਦੇ ਨਾਮ ’ਤੇ ਪਰਿਵਾਰਾਂ ਨੂੰ ਡਰਾ-ਧਮਕਾ ਕੇ ਠੱਗੀ ਕਰਨ ਵਾਲੇ ਸਾਈਬਰ ਗਿਰੋਹ ਹੁਣ ਪੰਜਾਬ ਵਿੱਚ ਸਰਗਰਮ ਹੋ ਗਏ ਹਨ। ਅਜਿਹਾ ਹੀ ਇੱਕ ਹੈਰਾਨ ਕਰਨ ਵਾਲਾ ਮਾਮਲਾ ਜਲੰਧਰ ਜ਼ਿਲ੍ਹੇ ਦੇ ਕਰਤਾਰਪੁਰ ਨਜ਼ਦੀਕ ਇਕ ਪਿੰਡ ਤੋਂ ਸਾਹਮਣੇ ਆਇਆ ਹੈ, ਜਿੱਥੇ ਸਰਕਾਰੀ ਸਕੂਲ ਦੇ ਸੇਵਾਮੁਕਤ ਅਧਿਆਪਕ ਨੂੰ ਸਾਈਬਰ ਠੱਗਾਂ ਨੇ ਆਪਣੇ ਜਾਲ ਵਿੱਚ ਫਸਾ ਕੇ ਕਰੀਬ 10 ਲੱਖ ਰੁਪਏ ਦੀ ਠੱਗੀ ਕਰ ਲਈ।
ਮਿਲੀ ਜਾਣਕਾਰੀ ਅਨੁਸਾਰ ਪੀੜਤ ਅਧਿਆਪਕ ਦਾ ਪੁੱਤਰ ਕੈਨੇਡਾ ਵਿੱਚ ਰਹਿੰਦਾ ਹੈ। ਕੁਝ ਦਿਨ ਪਹਿਲਾਂ ਬਜ਼ੁਰਗ ਅਧਿਆਪਕ ਨੂੰ ਇੱਕ ਅਣਪਛਾਤੇ ਨੰਬਰ ਤੋਂ ਫੋਨ ਆਇਆ, ਜਿਸ ਵਿੱਚ ਗੱਲ ਕਰਨ ਵਾਲੇ ਨੇ ਆਪਣੇ ਆਪ ਨੂੰ ਸਰਕਾਰੀ ਅਧਿਕਾਰੀ ਦੱਸਦੇ ਹੋਏ ਕਿਹਾ ਕਿ ਉਸਦਾ ਪੁੱਤਰ ਕੈਨੇਡਾ ਵਿੱਚ ਇੱਕ ਕਤਲ ਦੇ ਮਾਮਲੇ ਵਿੱਚ ਫਸ ਗਿਆ ਹੈ ਅਤੇ ਜੇਕਰ ਮਾਮਲੇ ਨੂੰ ਦਬਾਉਣਾ ਹੈ ਤਾਂ ਤੁਰੰਤ ਪੈਸਿਆਂ ਦੀ ਲੋੜ ਹੈ।
ਪੁੱਤਰ ਦੀ ਸੁਰੱਖਿਆ ਨੂੰ ਲੈ ਕੇ ਘਬਰਾਏ ਅਧਿਆਪਕ ਨੇ ਠੱਗਾਂ ਦੀਆਂ ਗੱਲਾਂ ’ਤੇ ਵਿਸ਼ਵਾਸ ਕਰ ਲਿਆ ਅਤੇ ਵੱਖ-ਵੱਖ ਬੈਂਕ ਖਾਤਿਆਂ ਅਤੇ ਆਨਲਾਈਨ ਮਾਧਿਅਮਾਂ ਰਾਹੀਂ ਕਰੀਬ 8 ਲੱਖ ਰੁਪਏ ਭੇਜ ਦਿੱਤੇ।
ਇਸ ਤੋਂ ਬਾਅਦ ਠੱਗਾਂ ਨੇ ਪੀੜਤ ਦੀ ਧੀ ਨੂੰ ਵੀ ਇਸੇ ਮਾਮਲੇ ਵਿੱਚ ਫਸਾਉਣ ਦੀ ਧਮਕੀ ਦੇ ਕੇ ਹੋਰ 2 ਲੱਖ ਰੁਪਏ ਦੀ ਮੰਗ ਕੀਤੀ। ਪਰਿਵਾਰ ਪਹਿਲਾਂ ਹੀ ਮਾਨਸਿਕ ਦਬਾਅ ਹੇਠ ਸੀ, ਜਿਸ ਕਾਰਨ ਉਹਨਾਂ ਨੇ ਇਹ ਰਕਮ ਵੀ ਭੇਜ ਦਿੱਤੀ। ਇਸ ਤਰ੍ਹਾਂ ਠੱਗਾਂ ਨੇ ਕੁੱਲ 10 ਲੱਖ ਰੁਪਏ ਦੀ ਠੱਗੀ ਕਰ ਲਈ।
ਸੂਤਰਾਂ ਮੁਤਾਬਕ ਸਾਈਬਰ ਠੱਗਾਂ ਨੇ ਕਰੀਬ ਤਿੰਨ ਦਿਨ ਤੱਕ ਲਗਾਤਾਰ ਫੋਨ ਕਾਲਾਂ ਅਤੇ ਸੁਨੇਹਿਆਂ ਰਾਹੀਂ ਬਜ਼ੁਰਗ ਦੰਪਤੀ ਨੂੰ ਮਾਨਸਿਕ ਤੌਰ ’ਤੇ ਦਬਾਅ ਵਿੱਚ ਰੱਖਿਆ ਅਤੇ ਉਹਨਾਂ ਨੂੰ ਇਹ ਅਹਿਸਾਸ ਕਰਵਾਇਆ ਕਿ ਉਹ ਕਿਸੇ ਵੱਡੀ ਕਾਨੂੰਨੀ ਮੁਸੀਬਤ ਵਿੱਚ ਹਨ।
ਜਦੋਂ ਪਰਿਵਾਰ ਨੇ ਬਾਅਦ ਵਿੱਚ ਆਪਣੇ ਜਾਣਕਾਰਾਂ ਅਤੇ ਰਿਸ਼ਤੇਦਾਰਾਂ ਨਾਲ ਗੱਲਬਾਤ ਕੀਤੀ ਤਾਂ ਸਾਰੀ ਠੱਗੀ ਦਾ ਪਰਦਾਫਾਸ਼ ਹੋਇਆ। ਇਸ ਤੋਂ ਬਾਅਦ ਮਾਮਲਾ ਪੁਲਿਸ ਕੋਲ ਪਹੁੰਚਿਆ, ਜਿੱਥੇ ਪੁਲਿਸ ਵੱਲੋਂ ਸ਼ਿਕਾਇਤ ਦੇ ਆਧਾਰ ’ਤੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
ਪੁਲਿਸ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਵਿਦੇਸ਼ਾਂ ਵਿੱਚ ਰਹਿੰਦੇ ਪਰਿਵਾਰਕ ਮੈਂਬਰਾਂ ਦੇ ਨਾਮ ’ਤੇ ਆਉਣ ਵਾਲੀਆਂ ਅਣਜਾਣ ਕਾਲਾਂ ਤੋਂ ਸਾਵਧਾਨ ਰਹਿਣ, ਕਿਸੇ ਵੀ ਕਾਨੂੰਨੀ ਕਾਰਵਾਈ ਦੇ ਨਾਮ ’ਤੇ ਪੈਸੇ ਨਾ ਭੇਜਣ ਅਤੇ ਪਹਿਲਾਂ ਆਪਣੇ ਪਰਿਵਾਰਕ ਮੈਂਬਰਾਂ ਨਾਲ ਸੰਪਰਕ ਕਰਕੇ ਪੂਰੀ ਪੁਸ਼ਟੀ ਕਰਨ।

Vinkmag ad
Share Our Daily Posts

News Desk

Read Previous

ਡੇਰਾ ਮੁਰਾਦ ਸ਼ਾਹ ਮੇਲੇ ਦੌਰਾਨ 800 ਪੁਲਿਸ ਕਰਮਚਾਰੀ ਤਾਇਨਾਤ, ਸਖਤ ਸੁਰੱਖਿਆ ਤੇ ਟ੍ਰੈਫਿਕ ਪ੍ਰਬੰਧ ਲਾਗੂ

Read Next

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ