Breaking News :

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

ਅਕਾਸ਼ ਬੰਸਲ IAS ਨੇ ਕਪੂਰਥਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

June 16, 2026

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਜਲੰਧਰ : ਕੰਵਲਜੀਤ ਸਿੰਘ ਮੱਕੜ – ਜਲੰਧਰ : ਗ੍ਰੀਨ ਮਾਡਲ ਟਾਊਨ ਸਥਿਤ ਇਨੌਸੈਂਟ ਹਾਰਟ ਸਕੂਲ ਦੀ ਬੱਸ ਦੇ ਡਰਾਈਵਰ ਦੀ ਗੰਭੀਰ ਲਾਪਰਵਾਹੀ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ਨੇ ਸਕੂਲ ਦੇ ਮਾਸੂਮ ਬੱਚਿਆਂ, ਅਧਿਆਪਕਾਂ ਅਤੇ ਸੜਕ ‘ਤੇ ਚੱਲ ਰਹੇ ਹੋਰ ਲੋਕਾਂ ਦੀ ਜਾਨ ਖਤਰੇ ਵਿੱਚ ਪਾ ਦਿੱਤੀ। ਘਟਨਾ ਦੀ ਵੀਡੀਓ ਵੀ ਸਾਹਮਣੇ ਆਈ ਹੈ, ਜਿਸ ਤੋਂ ਬਾਅਦ ਮਾਮਲਾ ਚਰਚਾ ਦਾ ਵਿਸ਼ਾ ਬਣ ਗਿਆ ਹੈ।
ਜਾਣਕਾਰੀ ਅਨੁਸਾਰ ਇਨੌਸੈਂਟ ਹਾਰਟ ਸਕੂਲ ਦੀ ਬੱਸ ਨੰਬਰ PB08FL2934, ਜਿਸ ਨੂੰ ਡਰਾਈਵਰ ਨਰਿੰਦਰ ਕੁਮਾਰ ਚਲਾ ਰਿਹਾ ਸੀ, ਸੰਵਿਧਾਨ ਚੌਂਕ ਤੋਂ ਕੂਲ ਰੋਡ ਵੱਲ ਜਾ ਰਹੀ ਸੀ। ਜਦੋਂ ਬੱਸ ਸੰਵਿਧਾਨ ਚੌਂਕ ਪਾਰ ਕਰਕੇ ਕੂਲ ਰੋਡ ਚੌਂਕ ‘ਤੇ ਪਹੁੰਚੀ ਤਾਂ ਉੱਥੇ ਟ੍ਰੈਫਿਕ ਸਿਗਨਲ ‘ਤੇ ਰੈੱਡ ਲਾਈਟ ਸੀ, ਪਰ ਬੱਸ ਦੀ ਰਫ਼ਤਾਰ ਇੰਨੀ ਤੇਜ਼ ਸੀ ਕਿ ਡਰਾਈਵਰ ਨੇ ਬੱਸ ਰੋਕਣ ਦੀ ਬਜਾਏ ਰੌਂਗ ਸਾਈਡ ਤੋਂ ਅਰਬਨ ਐਸਟੇਟ ਵੱਲ ਮੋੜ ਦਿੱਤੀ।
ਬੱਸ ਅੰਦਰ ਬੈਠੇ ਮਾਸੂਮ ਬੱਚੇ ਡਰ ਦੇ ਮਾਰੇ ਚੀਕਾਂ ਮਾਰਨ ਲੱਗ ਪਏ। ਇਹ ਦੇਖ ਕੇ ਮੌਕੇ ‘ਤੇ ਮੌਜੂਦ ਇੱਕ ਜਾਗਰੂਕ ਰਾਹਗੀਰ ਨੇ ਆਪਣੀ ਜਾਨ ਦੀ ਪਰਵਾਹ ਨਾ ਕਰਦਿਆਂ ਬੱਸ ਦਾ ਪਿੱਛਾ ਕੀਤਾ ਅਤੇ ਹਿੰਮਤ ਦਿਖਾਉਂਦੇ ਹੋਏ ਬੱਸ ਨੂੰ ਰੁਕਵਾਇਆ। ਇਸ ਤੋਂ ਬਾਅਦ ਉਸ ਨੇ ਡਰਾਈਵਰ ਨੂੰ ਉਸ ਦੀ ਲਾਪਰਵਾਹੀ ਲਈ ਖਰੀ-ਖੋਟੀ ਵੀ ਸੁਣਾਈ।
ਰਾਹਗੀਰ ਨੇ ਦੱਸਿਆ ਕਿ ਉਸ ਦਾ ਆਪਣਾ ਬੱਚਾ ਵੀ ਇਸੇ ਬੱਸ ਵਿੱਚ ਸਵਾਰ ਸੀ ਅਤੇ ਉਹ ਸਿਗਨਲ ‘ਤੇ ਉਸਨੂੰ ਲੈਣ ਲਈ ਖੜ੍ਹਾ ਸੀ। ਉਸ ਨੇ ਦੋਸ਼ ਲਾਇਆ ਕਿ ਡਰਾਈਵਰ ਨੇ ਨਾ ਸਿਰਫ ਬੱਸ ਵਿੱਚ ਬੈਠੇ ਬੱਚਿਆਂ ਦੀ ਜਾਨ ਖਤਰੇ ਵਿੱਚ ਪਾਈ, ਸਗੋਂ ਸਿਗਨਲ ‘ਤੇ ਖੜ੍ਹੇ ਹੋਰ ਵਾਹਨ ਚਾਲਕਾਂ ਦੀ ਜਾਨ ਨਾਲ ਵੀ ਖਿਲਵਾੜ ਕੀਤਾ। ਮੌਕੇ ਦੀ ਵੀਡੀਓ ਵੀ ਉਸ ਵੱਲੋਂ ਬਣਾਈ ਗਈ ਹੈ।
ਗਨੀਮਤ ਇਹ ਰਹੀ ਕਿ ਇਸ ਦੌਰਾਨ ਕੋਈ ਹਾਦਸਾ ਨਹੀਂ ਵਾਪਰਿਆ ਅਤੇ ਨਾ ਹੀ ਕਿਸੇ ਨੂੰ ਸੱਟ ਲੱਗੀ। ਜੇਕਰ ਸਮੇਂ ਸਿਰ ਰਾਹਗੀਰ ਨੇ ਹਿੰਮਤ ਨਾ ਦਿਖਾਈ ਹੁੰਦੀ ਤਾਂ ਕੋਈ ਵੱਡੀ ਅਣਹੋਣੀ ਹੋ ਸਕਦੀ ਸੀ।
ਇਸ ਮਾਮਲੇ ਸਬੰਧੀ ਜਦੋਂ ਇਨੌਸੈਂਟ ਹਾਰਟ ਸਕੂਲ ਦੇ ਡਾਇਰੈਕਟਰ ਡਾ. ਅਨੂਪ ਬੌਰੀ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਮਾਮਲੇ ਦੀ ਪੂਰੀ ਜਾਂਚ ਕਰਵਾਈ ਜਾਵੇਗੀ ਅਤੇ ਜੇਕਰ ਡਰਾਈਵਰ ਦੀ ਗਲਤੀ ਸਾਹਮਣੇ ਆਈ ਤਾਂ ਉਸ ਖਿਲਾਫ ਸਖ਼ਤ ਕਾਰਵਾਈ ਕੀਤੀ ਜਾਵੇਗੀ।

Vinkmag ad
Share Our Daily Posts

News Desk

Read Previous

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

Read Next

ਜਲੰਧਰ ਦੇ ਨਕੋਦਰ ਰੋਡ ‘ਤੇ ਦਿਨ ਦਿਹਾੜੇ ਲੁੱਟ: ਦਾਤਰ ਨਾਲ ਹਮਲਾ ਕਰਕੇ ਮਹਿਲਾ ਤੋਂ 2 ਤੋਲੇ ਦੀ ਸੋਨੇ ਦੀ ਚੇਨ ਖੋਹੀ