Breaking News :

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

August 26, 2026

ਜਲੰਧਰ ਦੇ ਨਕੋਦਰ ਰੋਡ ‘ਤੇ ਦਿਨ ਦਿਹਾੜੇ ਲੁੱਟ: ਦਾਤਰ ਨਾਲ ਹਮਲਾ ਕਰਕੇ ਮਹਿਲਾ ਤੋਂ 2 ਤੋਲੇ ਦੀ ਸੋਨੇ ਦੀ ਚੇਨ ਖੋਹੀ

ਜਲੰਧਰ :ਕੰਵਲਜੀਤ ਸਿੰਘ ਮੱਕੜ – ਜਲੰਧਰ ਦੇ ਨਕੋਦਰ ਰੋਡ ਇਲਾਕੇ ਵਿੱਚ ਸ਼ਨੀਵਾਰ ਦਿਨ ਦਿਹਾੜੇ ਲੁੱਟ ਦੀ ਇੱਕ ਦਹਿਲਾ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ, ਜਿਸ ਨਾਲ ਇਲਾਕਾ ਨਿਵਾਸੀਆਂ ਵਿੱਚ ਡਰ ਅਤੇ ਸਹਿਮ ਦਾ ਮਾਹੌਲ ਬਣ ਗਿਆ। ਜਾਣਕਾਰੀ ਮੁਤਾਬਕ ਅਣਪਛਾਤੇ ਲੁਟੇਰਿਆਂ ਨੇ ਇਕ ਮਹਿਲਾ ‘ਤੇ ਤੇਜ਼ਧਾਰ ਹਥਿਆਰ ਨਾਲ ਹਮਲਾ ਕਰਕੇ ਉਸ ਦੇ ਗਲ ਵਿਚੋਂ ਕਰੀਬ 2 ਤੋਲੇ ਦੀ ਸੋਨੇ ਦੀ ਚੇਨ ਖੋਹ ਲਈ ਅਤੇ ਮੌਕੇ ਤੋਂ ਫਰਾਰ ਹੋ ਗਏ।
ਘਾਇਲ ਮਹਿਲਾ ਦੀ ਪਹਿਚਾਣ ਆਸ਼ਾ ਰਾਣੀ ਵਜੋਂ ਹੋਈ ਹੈ, ਜੋ ਨਕੋਦਰ ਰੋਡ ‘ਤੇ ਆਪਣਾ ਆਸ਼ਾ ਕਲੀਨਿਕ ਚਲਾਉਂਦੀ ਹੈ। ਪ੍ਰਤੱਖ ਦਰਸ਼ੀਆਂ ਦੇ ਮੁਤਾਬਕ ਇਕ ਨੌਜਵਾਨ ਘਟਨਾ ਤੋਂ ਪਹਿਲਾਂ ਕੁਝ ਸਮੇਂ ਤੱਕ ਕਲੀਨਿਕ ਦੇ ਆਲੇ-ਦੁਆਲੇ ਸ਼ੱਕੀ ਹਾਲਤ ਵਿੱਚ ਘੁੰਮਦਾ ਰਿਹਾ। ਮੌਕਾ ਮਿਲਦੇ ਹੀ ਉਹ ਪੈਦਲ ਕਲੀਨਿਕ ਅੰਦਰ ਦਾਖਲ ਹੋਇਆ ਅਤੇ ਦਾਤਰ ਨਾਲ ਮਹਿਲਾ ਦੇ ਸਿਰ ‘ਤੇ ਹਮਲਾ ਕਰ ਦਿੱਤਾ।
ਹਮਲੇ ਤੋਂ ਬਾਅਦ ਮੁਲਜ਼ਮ ਨੇ ਮਹਿਲਾ ਦੇ ਗਲ ਵਿਚੋਂ ਸੋਨੇ ਦੀ ਚੇਨ ਖੋਹ ਲਈ ਅਤੇ ਬਾਹਰ ਖੜ੍ਹੇ ਆਪਣੇ ਬਾਈਕ ਸਵਾਰ ਸਾਥੀ ਨਾਲ ਫਰਾਰ ਹੋ ਗਿਆ। ਹਮਲੇ ਵਿੱਚ ਮਹਿਲਾ ਦੇ ਸਿਰ ‘ਤੇ ਗੰਭੀਰ ਸੱਟਾਂ ਲੱਗੀਆਂ, ਜਿਸ ਕਾਰਨ ਉਸ ਨੂੰ ਤੁਰੰਤ ਇਲਾਜ ਲਈ ਸਿਵਲ ਹਸਪਤਾਲ ਜਲੰਧਰ ਦਾਖਲ ਕਰਵਾਇਆ ਗਿਆ, ਜਿੱਥੇ ਡਾਕਟਰਾਂ ਵੱਲੋਂ ਉਸ ਦੇ ਸਿਰ ‘ਤੇ ਟਾਂਕੇ ਲਗਾਏ ਗਏ।
ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਮੌਕੇ ‘ਤੇ ਪਹੁੰਚ ਗਈ ਅਤੇ ਜਾਂਚ ਸ਼ੁਰੂ ਕਰ ਦਿੱਤੀ। ਪੁਲਿਸ ਵੱਲੋਂ ਇਲਾਕੇ ਵਿੱਚ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਖੰਗਾਲੀ ਜਾ ਰਹੀ ਹੈ ਤਾਂ ਜੋ ਮੁਲਜ਼ਮਾਂ ਦੀ ਪਛਾਣ ਕੀਤੀ ਜਾ ਸਕੇ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਪੀੜਤ ਮਹਿਲਾ ਦੇ ਬਿਆਨਾਂ ਅਤੇ ਤਕਨੀਕੀ ਸਬੂਤਾਂ ਦੇ ਆਧਾਰ ‘ਤੇ ਜਲਦ ਹੀ ਦੋਸ਼ੀਆਂ ਨੂੰ ਕਾਬੂ ਕਰ ਲਿਆ ਜਾਵੇਗਾ।
ਇਸ ਦਿਨ ਦਿਹਾੜੇ ਹੋਈ ਵਾਰਦਾਤ ਤੋਂ ਬਾਅਦ ਇਲਾਕਾ ਵਾਸੀਆਂ ਵਿੱਚ ਡਰ ਦਾ ਮਾਹੌਲ ਹੈ ਅਤੇ ਲੋਕਾਂ ਨੇ ਪੁਲਿਸ ਪ੍ਰਸ਼ਾਸਨ ਤੋਂ ਇਲਾਕੇ ਵਿੱਚ ਸੁਰੱਖਿਆ ਪ੍ਰਬੰਧ ਹੋਰ ਮਜ਼ਬੂਤ ਕਰਨ ਦੀ ਮੰਗ ਕੀਤੀ ਹੈ।

Vinkmag ad
Share Our Daily Posts

News Desk

Read Previous

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

Read Next

ਕਰਾੜੀ ਵਿਖੇ ਡਾ. ਬੀ.ਆਰ. ਅੰਬੇਡਕਰ ਜੀ ਦਾ 135ਵਾਂ ਜਨਮ ਦਿਵਸ ਸ਼ਾਨੋ-ਸ਼ੌਕਤ ਨਾਲ ਮਨਾਇਆ, ਹੋਣਹਾਰ ਵਿਦਿਆਰਥੀ ਸਨਮਾਨਿਤ