Breaking News :

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

ਅਕਾਸ਼ ਬੰਸਲ IAS ਨੇ ਕਪੂਰਥਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

ਮਧੁਵਨ ਕਾਲੋਨੀ ਵਿੱਚ ਸ਼ੱਕੀ ਹਾਲਾਤਾਂ ‘ਚ ਵਿਅਕਤੀ ਦੀ ਮੌਤ, ਘੰਟੇ ਭਰ ਸੜਕ ‘ਤੇ ਪਿਆ ਰਿਹਾ ਲਾਸ਼ ਵਰਗਾ ਸ਼ਰੀਰ

ਜਲੰਧਰ ‘ਚ ਪੀਐਨਬੀ ਬੈਂਕ ਲੁੱਟ ਮਾਮਲਾ ਸੁਲਝਿਆ: ਸਾਬਕਾ DSP ਦਾ ਪੁੱਤਰ ਗ੍ਰਿਫਤਾਰ, ਨਸ਼ੇ ਲਈ ਕੀਤਾ ਸੀ 6.27 ਲੱਖ ਦਾ ਲੁੱਟਕਾਂਡ

ਹਿਮਾਚਲ ਸਰਕਾਰ ਦਾ ਵੱਡਾ ਫੈਸਲਾ: ਪੰਜਾਬੀਆਂ ਦੇ ਵਿਰੋਧ ਤੋਂ ਬਾਅਦ ਐਂਟਰੀ ਟੈਕਸ ਦਾ ਫੈਸਲਾ ਲਿਆ ਵਾਪਸ

ਐਸਐਸਪੀ ਜਲੰਧਰ ਦਿਹਾਤੀ ਨੇ ਸਤਿਗੁਰੂ ਲਾਲ ਨਾਥ ਮਹਾਰਾਜ ਜੀ ਦੀ 29ਵੀਂ ਬਰਸੀ ਸਮਾਗਮ ਵਿੱਚ ਕੀਤੀ ਸ਼ਿਰਕਤ, ਅਮਨ-ਕਾਨੂੰਨ ਅਤੇ ਨਸ਼ਾ ਮੁਕਤੀ ਦਾ ਦਿੱਤਾ ਸੰਦੇਸ਼

ਜਲੰਧਰ ”ਚ ਵੱਡਾ ਐਨਕਾਊਂਟਰ! ਬਦਮਾਸ਼ ਤੇ ਪੁਲਸ ਵਿਚਾਲੇ ਚੱਲੀਆਂ ਤਾੜ-ਤਾੜ ਗੋਲ਼ੀਆਂ

May 3, 2026

ਕਰਾੜੀ ਵਿਖੇ ਡਾ. ਬੀ.ਆਰ. ਅੰਬੇਡਕਰ ਜੀ ਦਾ 135ਵਾਂ ਜਨਮ ਦਿਵਸ ਸ਼ਾਨੋ-ਸ਼ੌਕਤ ਨਾਲ ਮਨਾਇਆ, ਹੋਣਹਾਰ ਵਿਦਿਆਰਥੀ ਸਨਮਾਨਿਤ

ਜਲੰਧਰ : ਕੰਵਲਜੀਤ ਸਿੰਘ ਮੱਕੜ – ਜਲੰਧਰ : ਡਾ. ਬੀ.ਆਰ. ਅੰਬੇਡਕਰ ਫ੍ਰੀ ਸਟੱਡੀ ਸੈਂਟਰ ਐਂਡ ਮਿਸ਼ਨ ਸੋਸਾਇਟੀ ਕਰਾੜੀ ਅਤੇ ਨਗਰ ਨਿਵਾਸੀਆਂ ਦੇ ਸਾਂਝੇ ਉਪਰਾਲੇ ਨਾਲ ਭਾਰਤ ਰਤਨ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦਾ 135ਵਾਂ ਜਨਮ ਦਿਵਸ ਬੜੀ ਸ਼ਰਧਾ, ਉਤਸ਼ਾਹ ਅਤੇ ਸਮਾਜਿਕ ਜਾਗਰੂਕਤਾ ਨਾਲ ਮਨਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਵੱਲੋਂ ਬਾਬਾ ਸਾਹਿਬ ਦੇ ਜੀਵਨ, ਸੰਘਰਸ਼ ਅਤੇ ਸਮਾਜ ਸੁਧਾਰ ਲਈ ਕੀਤੇ ਯੋਗਦਾਨ ਨਾਲ ਸੰਬੰਧਿਤ ਕੋਰੀਓਗ੍ਰਾਫੀਆਂ, ਨਾਟਕ, ਭਾਸ਼ਣ ਅਤੇ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤੇ ਗਏ, ਜਿਨ੍ਹਾਂ ਨੇ ਹਾਜ਼ਰ ਦਰਸ਼ਕਾਂ ਨੂੰ ਭਾਵੁਕ ਅਤੇ ਪ੍ਰੇਰਿਤ ਕੀਤਾ।
ਸਟੇਟ ਐਵਾਰਡੀ ਮਾਸਟਰ ਪ੍ਰਵੀਨ ਕੁਮਾਰ, ਮੈਡਮ ਲਾਜਵੰਤੀ, ਨੀਲਮ ਅਤੇ ਬੰਦਨਾ ਵੱਲੋਂ ਬੱਚਿਆਂ ਨੂੰ ਕਾਫੀ ਸਮੇਂ ਤੋਂ ਇਸ ਪ੍ਰੋਗਰਾਮ ਲਈ ਤਿਆਰ ਕੀਤਾ ਗਿਆ ਸੀ। ਜ਼ਿਕਰਯੋਗ ਹੈ ਕਿ ਮਾਸਟਰ ਪ੍ਰਵੀਨ ਕੁਮਾਰ ਪਿਛਲੇ ਲਗਭਗ ਦੋ ਸਾਲਾਂ ਤੋਂ ਇਸ ਫ੍ਰੀ ਸਟੱਡੀ ਸੈਂਟਰ ਨੂੰ ਨਿਸ਼ਕਾਮ ਸੇਵਾ ਭਾਵਨਾ ਨਾਲ ਚਲਾ ਰਹੇ ਹਨ, ਜਿੱਥੇ ਇਲਾਕੇ ਦੇ ਬੱਚਿਆਂ ਨੂੰ ਮੁਫ਼ਤ ਸਿੱਖਿਆ ਪ੍ਰਦਾਨ ਕੀਤੀ ਜਾ ਰਹੀ ਹੈ।
ਪ੍ਰੋਗਰਾਮ ਦੌਰਾਨ ਸਰਕਾਰੀ ਪ੍ਰਾਇਮਰੀ ਸਕੂਲ ਕਰਾੜੀ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਰਾੜੀ ਦੇ ਪੁਜ਼ੀਸ਼ਨ ਹੋਲਡਰ ਵਿਦਿਆਰਥੀਆਂ ਨੂੰ ਸਟੱਡੀ ਸੈਂਟਰ ਵੱਲੋਂ ਸਨਮਾਨਿਤ ਕੀਤਾ ਗਿਆ। ਸਮਾਗਮ ਦੀ ਸਟੇਜ ਸਕੱਤਰੀ ਦੀ ਸੇਵਾ ਮਾਸਟਰ ਪ੍ਰਵੀਨ ਕੁਮਾਰ ਨੇ ਬਹੁਤ ਹੀ ਸੁਚੱਜੇ ਢੰਗ ਨਾਲ ਨਿਭਾਈ।
ਇਸ ਸਮਾਗਮ ਵਿੱਚ ਸੈਂਟਰ ਇੰਚਾਰਜ ਮਾਸਟਰ ਪ੍ਰਵੀਨ ਕੁਮਾਰ, ਲਾਜਵੰਤੀ, ਨੀਲਮ, ਬੰਦਨਾ, ਜੋਤੀ, ਕਮਲਜੀਤ, ਰੂਪ ਲਾਲ, ਗੁਰਨਾਮ ਦਾਸ, ਪੰਚ ਗੁਰਦੇਵ ਚੰਦ, ਨਿਰੰਜਨ ਦਾਸ, ਯਸ਼ਪਾਲ, ਸੁਖਵਿੰਦਰ ਸਿੰਘ (ਗੋਲਡੀ), ਬਲਵਿੰਦਰ ਕੁਮਾਰ (ਰਿਟਾਇਰਡ ਇੰਸਪੈਕਟਰ), ਬਲਵੀਰ ਮਿਨਹਾਸ, ਸਰਪੰਚ ਕਰਾੜੀ ਸਰੋਜ ਬਾਲਾ, ਮੰਗਾ ਰਾਮ (ਰਿਟਾਇਰਡ ਸਬ ਇੰਸਪੈਕਟਰ), ਬਲਾਕ ਸੰਮਤੀ ਮੈਂਬਰ ਬਲਜਿੰਦਰ ਕੌਰ, ਸੁਰਿੰਦਰ ਬੰਗੜ, ਪਰਮਜੀਤ ਮਿਨਹਾਸ (ਬਲਾਕ ਪ੍ਰਧਾਨ), ਲਕੇਸ਼ ਕੁਮਾਰ (ਸਾਬਕਾ ਪ੍ਰਧਾਨ), ਸਰਬਜੀਤ, ਕਰਨੈਲ ਚੰਦ, ਸੁਲੱਖਣ, ਸੁਰਜੀਤ ਅਤੇ ਪ੍ਰਿੰਸ ਸਮੇਤ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਮੌਜੂਦ ਰਹੇ।
ਸਮਾਗਮ ਦੇ ਮੁੱਖ ਮਹਿਮਾਨ ਸ. ਕਿਰਪਾਲ ਸਿੰਘ (ਰਿਟਾਇਰਡ ਆਡਿਟ ਅਫਸਰ, ਚੰਡੀਗੜ੍ਹ), ਲੈਕਚਰਾਰ ਸੁਰਜੀਤ ਸਿੰਘ, ਗੁਰਕਿਰਪਾਲ ਅਤੇ ਵਿਨੋਦ ਬਿਆਸ ਵਿਸ਼ੇਸ਼ ਤੌਰ ’ਤੇ ਹਾਜ਼ਰ ਰਹੇ। ਬੁਲਾਰਿਆਂ ਨੇ ਆਪਣੇ ਸੰਬੋਧਨ ਵਿੱਚ ਬਾਬਾ ਸਾਹਿਬ ਡਾ. ਅੰਬੇਡਕਰ ਜੀ ਦੇ ਵਿਚਾਰਾਂ ਨੂੰ ਅਪਣਾਉਣ, ਸਿੱਖਿਆ ਨੂੰ ਜੀਵਨ ਦਾ ਹਥਿਆਰ ਬਣਾਉਣ ਅਤੇ ਸਮਾਜ ਵਿੱਚ ਬਰਾਬਰੀ ਤੇ ਭਾਈਚਾਰੇ ਨੂੰ ਮਜ਼ਬੂਤ ਕਰਨ ਦਾ ਸੰਦੇਸ਼ ਦਿੱਤਾ। ਸਮਾਗਮ ਦਾ ਸਮਾਪਨ ਬਾਬਾ ਸਾਹਿਬ ਦੇ ਆਦਰਸ਼ਾਂ ’ਤੇ ਚੱਲਣ ਦੇ ਸੰਕਲਪ ਨਾਲ ਕੀਤਾ ਗਿਆ।

Vinkmag ad
Share Our Daily Posts

News Desk

Read Previous

ਜਲੰਧਰ ਦੇ ਨਕੋਦਰ ਰੋਡ ‘ਤੇ ਦਿਨ ਦਿਹਾੜੇ ਲੁੱਟ: ਦਾਤਰ ਨਾਲ ਹਮਲਾ ਕਰਕੇ ਮਹਿਲਾ ਤੋਂ 2 ਤੋਲੇ ਦੀ ਸੋਨੇ ਦੀ ਚੇਨ ਖੋਹੀ

Read Next

ਕੇਂਦਰੀ ਏਜੰਸੀਆਂ ਅਤੇ ਕਪੂਰਥਲਾ ਪੁਲਿਸ ਦਾ ਸਾਂਝਾ ਆਪਰੇਸ਼ਨ, 2 ਹੋਰ ਮੁਲਜ਼ਮ ਜੇਲ੍ਹ ਤੋਂ ਪ੍ਰੋਡਕਸ਼ਨ ਵਾਰੰਟ ’ਤੇ ਲਿਆਂਦੇ; ਮੋਬਾਈਲ, ਸਿਮ ਬੇਸਡ CCTV ਅਤੇ ਵਾਈ-ਫਾਈ ਡਿਵਾਈਸ ਬਰਾਮਦ