Breaking News :

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

September 18, 2026

ਕੇਂਦਰੀ ਏਜੰਸੀਆਂ ਅਤੇ ਕਪੂਰਥਲਾ ਪੁਲਿਸ ਦਾ ਸਾਂਝਾ ਆਪਰੇਸ਼ਨ, 2 ਹੋਰ ਮੁਲਜ਼ਮ ਜੇਲ੍ਹ ਤੋਂ ਪ੍ਰੋਡਕਸ਼ਨ ਵਾਰੰਟ ’ਤੇ ਲਿਆਂਦੇ; ਮੋਬਾਈਲ, ਸਿਮ ਬੇਸਡ CCTV ਅਤੇ ਵਾਈ-ਫਾਈ ਡਿਵਾਈਸ ਬਰਾਮਦ

ਜਲੰਧਰ : ਕੰਵਲਜੀਤ ਸਿੰਘ ਮੱਕੜ – ਜਲੰਧਰ/ਕਪੂਰਥਲਾ,0ਦੇਸ਼ ਵਿਰੋਧੀ ਗਤੀਵਿਧੀਆਂ ਖ਼ਿਲਾਫ਼ ਵੱਡੀ ਕਾਰਵਾਈ ਕਰਦਿਆਂ ਕੇਂਦਰੀ ਜਾਂਚ ਏਜੰਸੀਆਂ ਅਤੇ ਕਪੂਰਥਲਾ ਪੁਲਿਸ ਨੇ ਸਾਂਝੇ ਆਪਰੇਸ਼ਨ ਦੌਰਾਨ ਪਾਕਿਸਤਾਨ ਦੀ ਖੁਫੀਆ ਏਜੰਸੀ ISI ਨਾਲ ਸੰਬੰਧਿਤ ਜਾਸੂਸੀ ਮੋਡੀਊਲ ਦਾ ਭੰਡਾਫੋੜ ਕਰਦੇ ਹੋਏ 2 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ, ਜਦਕਿ ਇਸ ਮਾਮਲੇ ਨਾਲ ਜੁੜੇ 2 ਹੋਰ ਵਿਅਕਤੀਆਂ ਨੂੰ ਜੇਲ੍ਹ ਤੋਂ ਪ੍ਰੋਡਕਸ਼ਨ ਵਾਰੰਟ ’ਤੇ ਲਿਆ ਕੇ ਪੁੱਛਗਿੱਛ ਕੀਤੀ ਜਾ ਰਹੀ ਹੈ।
ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ 26 ਸਾਲਾ ਸੋਨਾ ਪੁੱਤਰ ਮੁਖਤਿਆਰ ਸਿੰਘ ਅਤੇ 29 ਸਾਲਾ ਸੰਦੀਪ ਸਿੰਘ ਉਰਫ਼ ਸੋਨੂ ਪੁੱਤਰ ਨਿਰਮਲ ਸਿੰਘ, ਦੋਵੇਂ ਵਾਸੀ ਜ਼ਿਲ੍ਹਾ ਫਿਰੋਜ਼ਪੁਰ ਵਜੋਂ ਹੋਈ ਹੈ।
ਪੁਲਿਸ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਕੁਝ ਵਿਅਕਤੀ ਕਪੂਰਥਲਾ ਸ਼ਹਿਰ ਵਿੱਚ ਆਰਮੀ ਕੈਂਟ ਨੇੜੇ ਲਗਾਏ ਗਏ ਸਿਮ ਬੇਸਡ CCTV ਕੈਮਰਿਆਂ ਰਾਹੀਂ ਭਾਰਤੀ ਫੌਜ ਦੀਆਂ ਗਤੀਵਿਧੀਆਂ ਦੀ ਲਾਈਵ ਫੁਟੇਜ ਪਾਕਿਸਤਾਨ ਭੇਜ ਰਹੇ ਹਨ। ਸੂਚਨਾ ਦੇ ਆਧਾਰ ’ਤੇ ਤੁਰੰਤ ਕਾਰਵਾਈ ਕਰਦਿਆਂ ਕੇਂਦਰੀ ਏਜੰਸੀਆਂ ਅਤੇ ਕਪੂਰਥਲਾ ਪੁਲਿਸ ਨੇ ਸਾਂਝਾ ਛਾਪਾ ਮਾਰ ਕੇ ਦੋਵੇਂ ਮੁਲਜ਼ਮਾਂ ਨੂੰ ਕਾਬੂ ਕਰ ਲਿਆ।
ਤਲਾਸ਼ੀ ਦੌਰਾਨ ਪੁਲਿਸ ਨੇ ਮੁਲਜ਼ਮਾਂ ਦੇ ਕਬਜ਼ੇ ਵਿਚੋਂ 1 ਸਿਮ ਬੇਸਡ CCTV ਸਿਸਟਮ, 4 ਸਮਾਰਟ ਮੋਬਾਈਲ ਫੋਨ ਅਤੇ 1 ਵਾਈ-ਫਾਈ ਡਿਵਾਈਸ ਬਰਾਮਦ ਕੀਤੇ। ਮੋਬਾਈਲ ਫੋਨਾਂ ਦੀ ਜਾਂਚ ਦੌਰਾਨ ਪਾਕਿਸਤਾਨੀ ਨੰਬਰ ਅਤੇ ਇੰਟਰਨੈੱਟ ਕਾਲਿੰਗ ਦੇ ਸਬੂਤ ਵੀ ਸਾਹਮਣੇ ਆਏ ਹਨ।
ਪੁੱਛਗਿੱਛ ਦੌਰਾਨ ਖੁਲਾਸਾ ਹੋਇਆ ਕਿ ਮੁਲਜ਼ਮ ਸੋਨਾ ਨੇ ਲਗਭਗ ਇੱਕ ਮਹੀਨਾ ਪਹਿਲਾਂ ਸੰਦੀਪ ਸਿੰਘ ਉਰਫ਼ ਸੋਨੂ ਦੇ ਕਹਿਣ ’ਤੇ ਮਾਡਲ ਟਾਊਨ, ਕਪੂਰਥਲਾ ਵਿੱਚ ਆਪਣੀ ਪਤਨੀ ਰਮਨਦੀਪ ਕੌਰ ਦੇ ਨਾਮ ’ਤੇ ਇੱਕ ਦੁਕਾਨ ਕਿਰਾਏ ’ਤੇ ਲਈ ਸੀ। ਇਸ ਦੁਕਾਨ ਦੇ ਨੇੜੇ ਖੰਭਿਆਂ ’ਤੇ ਦੋ ਸਿਮ ਬੇਸਡ CCTV ਕੈਮਰੇ ਲਗਾਏ ਗਏ ਸਨ, ਜਿਨ੍ਹਾਂ ਰਾਹੀਂ ਆਰਮੀ ਕੈਂਟ ਇਲਾਕੇ ਦੀ ਹਰਕਤਾਂ ਦੀ ਨਿਗਰਾਨੀ ਕੀਤੀ ਜਾ ਰਹੀ ਸੀ।
ਮੁਲਜ਼ਮਾਂ ਨੇ ਮੰਨਿਆ ਕਿ ਇਨ੍ਹਾਂ ਕੈਮਰਿਆਂ ਦੀ ਲਾਈਵ ਫੁਟੇਜ ਉਨ੍ਹਾਂ ਦੇ ਮੋਬਾਈਲਾਂ ਦੇ ਨਾਲ-ਨਾਲ ਪਾਕਿਸਤਾਨ ਵਿੱਚ ਬੈਠੇ ਏਜੰਟ ‘ਫੌਜੀ’ ਕੋਲ ਵੀ ਸਿੱਧੀ ਪਹੁੰਚ ਵਿੱਚ ਸੀ। ਇਸ ਦੇ ਬਦਲੇ ਪਾਕਿਸਤਾਨੀ ਏਜੰਟ ਵੱਲੋਂ ਦੋਵੇਂ ਮੁਲਜ਼ਮਾਂ ਨੂੰ 35 ਹਜ਼ਾਰ ਰੁਪਏ ਨਕਦ ਦਿੱਤੇ ਗਏ ਸਨ।
ਜਾਂਚ ਦੌਰਾਨ ਇਹ ਵੀ ਸਾਹਮਣੇ ਆਇਆ ਕਿ ਮੁਲਜ਼ਮ ਸੰਦੀਪ ਸਿੰਘ ਨੂੰ ਸਰਹੱਦ ਪਾਰ ਤੋਂ ਡਰੋਨ ਰਾਹੀਂ ਭੇਜੀ ਗਈ ਸਮੱਗਰੀ ਪ੍ਰਾਪਤ ਕਰਨ ਲਈ 50 ਹਜ਼ਾਰ ਰੁਪਏ ਦਿੱਤੇ ਗਏ ਸਨ। ਦੋਵੇਂ ਮੁਲਜ਼ਮ ਇੰਟਰਨੈੱਟ ਕਾਲਿੰਗ ਰਾਹੀਂ ਪਾਕਿਸਤਾਨੀ ਏਜੰਟ ਨਾਲ ਲਗਾਤਾਰ ਸੰਪਰਕ ਵਿੱਚ ਰਹਿੰਦੇ ਸਨ।
ਪੁਲਿਸ ਅਨੁਸਾਰ ਮੁਲਜ਼ਮਾਂ ਦਾ ਸੰਪਰਕ ਪਾਕਿਸਤਾਨੀ ਏਜੰਟ ਨਾਲ ਕੇਂਦਰੀ ਜੇਲ੍ਹ ਬਰਨਾਲਾ ਵਿੱਚ ਬੰਦ ਇੱਕ ਕੈਦੀ ਰਾਹੀਂ ਹੋਇਆ ਸੀ, ਜਿਸ ਨੂੰ ਹੁਣ ਪ੍ਰੋਡਕਸ਼ਨ ਵਾਰੰਟ ’ਤੇ ਲਿਆ ਕੇ ਪੁੱਛਗਿੱਛ ਕੀਤੀ ਜਾ ਰਹੀ ਹੈ।
ਪੁਲਿਸ ਨੇ ਦੱਸਿਆ ਕਿ ਇਹ ਸਾਰਾ ਜਾਲ ਦੇਸ਼ ਦੀ ਸੰਪ੍ਰਭੂਤਾ, ਏਕਤਾ ਅਤੇ ਅਖੰਡਤਾ ਨੂੰ ਨੁਕਸਾਨ ਪਹੁੰਚਾਉਣ ਦੇ ਮਕਸਦ ਨਾਲ ਚਲਾਇਆ ਜਾ ਰਿਹਾ ਸੀ। ਦੋਵੇਂ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ 4 ਦਿਨਾਂ ਦਾ ਪੁਲਿਸ ਰਿਮਾਂਡ ਹਾਸਲ ਕੀਤਾ ਗਿਆ ਹੈ ਅਤੇ ਮਾਮਲੇ ਦੀ ਡੂੰਘਾਈ ਨਾਲ ਜਾਂਚ ਜਾਰੀ ਹੈ।

Vinkmag ad
Share Our Daily Posts

News Desk

Read Previous

ਕਰਾੜੀ ਵਿਖੇ ਡਾ. ਬੀ.ਆਰ. ਅੰਬੇਡਕਰ ਜੀ ਦਾ 135ਵਾਂ ਜਨਮ ਦਿਵਸ ਸ਼ਾਨੋ-ਸ਼ੌਕਤ ਨਾਲ ਮਨਾਇਆ, ਹੋਣਹਾਰ ਵਿਦਿਆਰਥੀ ਸਨਮਾਨਿਤ

Read Next

ਮੁਆਵਜ਼ੇ ਵਿੱਚ ਦੇਰੀ ਖ਼ਿਲਾਫ਼ ਕਿਸਾਨਾਂ ਦਾ ਵੱਡਾ ਐਲਾਨ, 4 ਮਈ ਨੂੰ ਪੰਜਾਬ ਭਰ ਦੇ ਟੋਲ ਪਲਾਜ਼ੇ ਰਹਿਣਗੇ ਬੰਦ: ਬਾਈ ਨਛੱਤਰ ਸਿੰਘ