Breaking News :

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

September 18, 2026

ਮੁਆਵਜ਼ੇ ਵਿੱਚ ਦੇਰੀ ਖ਼ਿਲਾਫ਼ ਕਿਸਾਨਾਂ ਦਾ ਵੱਡਾ ਐਲਾਨ, 4 ਮਈ ਨੂੰ ਪੰਜਾਬ ਭਰ ਦੇ ਟੋਲ ਪਲਾਜ਼ੇ ਰਹਿਣਗੇ ਬੰਦ: ਬਾਈ ਨਛੱਤਰ ਸਿੰਘ

ਜਲੰਧਰ : ਕੰਵਲਜੀਤ ਸਿੰਘ ਮੱਕੜ – ਜਲੰਧਰ/ਕਿਸ਼ਨਗੜ੍ਹ, 3 ਮਈ:ਅਜ਼ਾਦ ਕਿਸਾਨ ਮੋਰਚਾ (ਏਕੇਐਮ) ਪੰਜਾਬ ਵੱਲੋਂ ਕਿਸਾਨਾਂ ਦੇ ਹੱਕਾਂ ਲਈ ਸੰਘਰਸ਼ ਨੂੰ ਤੇਜ਼ ਕਰਦਿਆਂ 4 ਮਈ ਨੂੰ ਪੰਜਾਬ ਭਰ ਦੇ ਸਾਰੇ ਟੋਲ ਪਲਾਜ਼ਿਆਂ ਨੂੰ ਬੰਦ ਕਰਨ ਦਾ ਐਲਾਨ ਕੀਤਾ ਗਿਆ ਹੈ। ਇਹ ਐਲਾਨ ਕਿਸਾਨ ਆਗੂ ਬਾਈ ਨਛੱਤਰ ਸਿੰਘ, ਸੂਬਾ ਪ੍ਰਧਾਨ ਸ਼ੇਰੇ ਪੰਜਾਬ ਨੌਜਵਾਨ ਕਿਸਾਨ ਮਜ਼ਦੂਰ ਮੋਰਚਾ (ਪੰਜਾਬ) ਵੱਲੋਂ ਕੀਤਾ ਗਿਆ।

ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਬਾਈ ਨਛੱਤਰ ਸਿੰਘ ਨੇ ਕਿਹਾ ਕਿ ਸਰਕਾਰ ਵੱਲੋਂ ਅਬਾਦਕਾਰ ਕਿਸਾਨਾਂ ਨੂੰ 30 ਅਪ੍ਰੈਲ ਤੱਕ ਮੁਆਵਜ਼ਾ ਜਾਰੀ ਕਰਨ ਦਾ ਭਰੋਸਾ ਦਿੱਤਾ ਗਿਆ ਸੀ, ਪਰ ਮਿਆਦ ਪੂਰੀ ਹੋਣ ਦੇ ਬਾਵਜੂਦ ਕਿਸਾਨਾਂ ਨੂੰ ਅਜੇ ਤੱਕ ਕੋਈ ਰਾਹਤ ਨਹੀਂ ਮਿਲੀ। ਇਸ ਕਾਰਨ ਪੰਜਾਬ ਭਰ ਦੇ ਕਿਸਾਨਾਂ ਵਿੱਚ ਸਰਕਾਰ ਪ੍ਰਤੀ ਭਾਰੀ ਰੋਸ ਅਤੇ ਨਿਰਾਸ਼ਾ ਪਾਈ ਜਾ ਰਹੀ ਹੈ।
ਉਨ੍ਹਾਂ ਦੋਸ਼ ਲਗਾਇਆ ਕਿ ਪਿਛਲੇ ਸਮੇਂ ਦੌਰਾਨ ਆਈਆਂ ਹੜ੍ਹਾਂ ਕਾਰਨ ਝੋਨੇ ਦੀਆਂ ਫਸਲਾਂ ਨੂੰ ਭਾਰੀ ਨੁਕਸਾਨ ਪਹੁੰਚਿਆ ਸੀ, ਜਦਕਿ ਅਬਾਦਕਾਰ ਕਿਸਾਨਾਂ ਨੂੰ ਕੱਚੀਆਂ ਪੈਲੀਆਂ ਅਤੇ ਹੋਰ ਹੋਏ ਨੁਕਸਾਨ ਦਾ ਯੋਗ ਮੁਆਵਜ਼ਾ ਨਹੀਂ ਦਿੱਤਾ ਗਿਆ। ਇਸ ਤੋਂ ਇਲਾਵਾ ਬੇਮੌਸਮੀ ਬਾਰਿਸ਼ਾਂ ਅਤੇ ਹੋਰ ਕੁਦਰਤੀ ਆਫ਼ਤਾਂ ਕਾਰਨ ਵੀ ਕਿਸਾਨਾਂ ਦੀਆਂ ਫਸਲਾਂ ਬਰਬਾਦ ਹੋਈਆਂ, ਪਰ ਸਰਕਾਰ ਨੇ ਪ੍ਰਭਾਵਿਤ ਕਿਸਾਨਾਂ ਦੀ ਮਦਦ ਕਰਨ ਵਿੱਚ ਕੋਈ ਗੰਭੀਰਤਾ ਨਹੀਂ ਦਿਖਾਈ।
ਕਿਸਾਨ ਆਗੂਆਂ ਨੇ ਚੇਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਸਰਕਾਰ ਨੇ ਤੁਰੰਤ ਕਿਸਾਨਾਂ ਦੀਆਂ ਜਾਇਜ਼ ਮੰਗਾਂ ਨਾ ਮੰਨੀਆਂ ਅਤੇ ਬਕਾਇਆ ਮੁਆਵਜ਼ਾ ਜਾਰੀ ਨਾ ਕੀਤਾ ਤਾਂ ਆਉਣ ਵਾਲੇ ਦਿਨਾਂ ਵਿੱਚ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ।
ਅਜ਼ਾਦ ਕਿਸਾਨ ਮੋਰਚਾ ਪੰਜਾਬ ਵੱਲੋਂ ਸੂਬੇ ਦੇ ਕਿਸਾਨਾਂ, ਮਜ਼ਦੂਰਾਂ ਅਤੇ ਆਮ ਲੋਕਾਂ ਨੂੰ 4 ਮਈ ਨੂੰ ਟੋਲ ਪਲਾਜ਼ਾ ਬੰਦ ਅੰਦੋਲਨ ਵਿੱਚ ਵੱਡੀ ਗਿਣਤੀ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ ਗਈ ਹੈ।
ਇਸ ਮੌਕੇ ਲਖਵਿੰਦਰ ਸਿੰਘ ਸੂਬਾ ਜਨਰਲ ਸਕੱਤਰ, ਚੇਅਰਮੈਨ ਹਰਜੀਤ ਸਿੰਘ ਪੱਡਾ, ਮੰਨਾ ਚਾਹਲ ਜ਼ਿਲ੍ਹਾ ਪ੍ਰਧਾਨ, ਲਵਪ੍ਰੀਤ ਸਿੰਘ ਮੀਤ ਪ੍ਰਧਾਨ, ਇੰਦਰਜੀਤ ਸਿੰਘ ਸੀਨੀਅਰ ਮੀਤ ਪ੍ਰਧਾਨ, ਮਲਕੀਤ ਸਿੰਘ ਜ਼ਿਲ੍ਹਾ ਜਨਰਲ ਸਕੱਤਰ, ਕੁਲਦੀਪ ਸਿੰਘ ਬਲਾਕ ਪ੍ਰਧਾਨ, ਸਕੱਤਰ ਸਿੰਘ ਜ਼ਿਲ੍ਹਾ ਸਲਾਹਕਾਰ ਸਮੇਤ ਹੋਰ ਆਗੂ ਵੀ ਹਾਜ਼ਰ ਰਹੇ।

Vinkmag ad
Share Our Daily Posts

News Desk

Read Previous

ਕੇਂਦਰੀ ਏਜੰਸੀਆਂ ਅਤੇ ਕਪੂਰਥਲਾ ਪੁਲਿਸ ਦਾ ਸਾਂਝਾ ਆਪਰੇਸ਼ਨ, 2 ਹੋਰ ਮੁਲਜ਼ਮ ਜੇਲ੍ਹ ਤੋਂ ਪ੍ਰੋਡਕਸ਼ਨ ਵਾਰੰਟ ’ਤੇ ਲਿਆਂਦੇ; ਮੋਬਾਈਲ, ਸਿਮ ਬੇਸਡ CCTV ਅਤੇ ਵਾਈ-ਫਾਈ ਡਿਵਾਈਸ ਬਰਾਮਦ

Read Next

ਜਲੰਧਰ ‘ਚ QR ਕੋਡ ਸਕੈਨ ਕਰਕੇ ਔਨਲਾਈਨ ਭੁਗਤਾਨ ਦਾ ਝਾਂਸਾ, ਸੈਮੀ ਸੁਪਰ ਸਟੋਰ ਤੋਂ ਨੌਸਰਬਾਜ਼ ਲੈ ਉਡੇ ਸਮਾਨ