Breaking News :

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

September 18, 2026

ਜਲੰਧਰ ‘ਚ QR ਕੋਡ ਸਕੈਨ ਕਰਕੇ ਔਨਲਾਈਨ ਭੁਗਤਾਨ ਦਾ ਝਾਂਸਾ, ਸੈਮੀ ਸੁਪਰ ਸਟੋਰ ਤੋਂ ਨੌਸਰਬਾਜ਼ ਲੈ ਉਡੇ ਸਮਾਨ

ਜਲੰਧਰ, 4 ਮਈ: ਕੰਵਲਜੀਤ ਸਿੰਘ ਮੱਕੜ – ਜਲੰਧਰ ਮਹਾਨਗਰ ਦੇ ਕਰੋਲ ਬਾਗ ਇਲਾਕੇ ਵਿੱਚ ਸਥਿਤ ਸੈਮੀ ਸੁਪਰ ਸਟੋਰ ਵਿੱਚ ਔਨਲਾਈਨ ਪੇਮੈਂਟ ਦੇ ਨਾਂ ‘ਤੇ ਠੱਗੀ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਮੁਤਾਬਕ ਤਿੰਨ ਨੌਜਵਾਨ ਦੁਕਾਨ ‘ਤੇ ਆਏ ਅਤੇ ਵੱਖ-ਵੱਖ ਸਮਾਨ ਖਰੀਦਣ ਤੋਂ ਬਾਅਦ QR ਕੋਡ ਸਕੈਨ ਕਰਕੇ ਪੇਮੈਂਟ ਹੋਣ ਦਾ ਝਾਂਸਾ ਦੇ ਕੇ ਕਰੀਬ ਇੱਕ ਹਜ਼ਾਰ ਰੁਪਏ ਦਾ ਸਮਾਨ ਲੈ ਕੇ ਮੌਕੇ ਤੋਂ ਫਰਾਰ ਹੋ ਗਏ।

ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਡਾ. ਨਵੀਨ ਦੱਤਾ (ਬੀਏਐਮਐਸ) ਨੇ ਦੱਸਿਆ ਕਿ ਉਨ੍ਹਾਂ ਦਾ ਪੁੱਤਰ ਕਰੋਲ ਬਾਗ ਇਲਾਕੇ ਵਿੱਚ ਸੈਮੀ ਸੁਪਰ ਸਟੋਰ ਚਲਾ ਰਿਹਾ ਹੈ। ਇੱਕ ਤਾਰੀਖ ਨੂੰ ਤਿੰਨ ਸ਼ੱਕੀ ਨੌਜਵਾਨ ਦੁਕਾਨ ‘ਤੇ ਆਏ ਅਤੇ ਕੁਝ ਸਮਾਨ ਖਰੀਦਿਆ। ਸਮਾਨ ਲੈਣ ਤੋਂ ਬਾਅਦ ਉਨ੍ਹਾਂ ਨੇ ਮੋਬਾਈਲ ਰਾਹੀਂ QR ਕੋਡ ਸਕੈਨ ਕਰਕੇ ਪੇਮੈਂਟ ਕਰਨ ਦੀ ਗੱਲ ਕਹੀ ਅਤੇ ਕੁਝ ਸਕਿੰਟਾਂ ਵਿੱਚ ਹੀ ਦੁਕਾਨ ਤੋਂ ਬਾਹਰ ਨਿਕਲ ਗਏ।
ਦੁਕਾਨਦਾਰ ਨੂੰ ਠੱਗੀ ਦਾ ਪਤਾ ਉਸ ਵੇਲੇ ਲੱਗਿਆ ਜਦੋਂ ਉਸ ਨੇ ਆਪਣੇ ਮੋਬਾਈਲ ਵਿੱਚ ਬੈਂਕ ਖਾਤਾ ਚੈੱਕ ਕੀਤਾ। ਜਾਂਚ ਦੌਰਾਨ ਸਾਹਮਣੇ ਆਇਆ ਕਿ ਖਾਤੇ ਵਿੱਚ ਕੋਈ ਵੀ ਰਕਮ ਟ੍ਰਾਂਸਫਰ ਨਹੀਂ ਹੋਈ ਸੀ। ਜਦੋਂ ਤੱਕ ਉਹ ਨੌਜਵਾਨਾਂ ਨੂੰ ਰੋਕਣ ਦੀ ਕੋਸ਼ਿਸ਼ ਕਰਦਾ, ਤਿੰਨੇ ਸਕੂਟਰ ‘ਤੇ ਸਵਾਰ ਹੋ ਕੇ ਫਰਾਰ ਹੋ ਚੁੱਕੇ ਸਨ।
ਦੁਕਾਨਦਾਰ ਮੁਤਾਬਕ ਆਸ-ਪਾਸ ਦੇ ਲੋਕਾਂ ਤੋਂ ਇਹ ਵੀ ਜਾਣਕਾਰੀ ਮਿਲੀ ਹੈ ਕਿ ਇਹੀ ਨੌਸਰਬਾਜ਼ ਹੋਰ ਦੁਕਾਨਾਂ ‘ਤੇ ਵੀ ਇਸੇ ਤਰ੍ਹਾਂ ਦੀ ਔਨਲਾਈਨ ਠੱਗੀ ਕਰ ਚੁੱਕੇ ਹਨ, ਪਰ ਹੁਣ ਤੱਕ ਪੁਲਿਸ ਦੀ ਪਕੜ ਤੋਂ ਬਾਹਰ ਹਨ।
ਪੂਰੀ ਘਟਨਾ ਦੁਕਾਨ ਵਿੱਚ ਲੱਗੇ ਸੀਸੀਟੀਵੀ ਕੈਮਰਿਆਂ ਵਿੱਚ ਕੈਦ ਹੋ ਗਈ ਹੈ, ਜਿਸ ਵਿੱਚ ਸਪੱਸ਼ਟ ਦਿਖਾਈ ਦੇ ਰਿਹਾ ਹੈ ਕਿ ਨੌਜਵਾਨ ਪਹਿਲਾਂ ਸਮਾਨ ਖਰੀਦਦੇ ਹਨ, ਫਿਰ ਪੇਮੈਂਟ ਦਾ ਦਿਖਾਵਾ ਕਰਦੇ ਹਨ ਅਤੇ ਤੁਰੰਤ ਉਥੋਂ ਨਿਕਲ ਜਾਂਦੇ ਹਨ।
ਡਾ. ਨਵੀਨ ਦੱਤਾ ਨੇ ਜ਼ਿਲ੍ਹਾ ਪ੍ਰਸ਼ਾਸਨ ਅਤੇ ਪੁਲਿਸ ਤੋਂ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰਕੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਜਲਦ ਹੀ ਥਾਣਾ ਰਾਮਾਮੰਡੀ ਵਿੱਚ ਇਸ ਸਬੰਧੀ ਲਿਖਤੀ ਸ਼ਿਕਾਇਤ ਦਿੱਤੀ ਜਾਵੇਗੀ। ਨਾਲ ਹੀ ਲੋਕਾਂ ਨੂੰ ਅਪੀਲ ਕੀਤੀ ਕਿ ਔਨਲਾਈਨ ਪੇਮੈਂਟ ਲੈਂਦੇ ਸਮੇਂ ਪੈਸੇ ਖਾਤੇ ਵਿੱਚ ਆਉਣ ਦੀ ਪੁਸ਼ਟੀ ਜ਼ਰੂਰ ਕਰਨ ਤਾਂ ਜੋ ਇਸ ਤਰ੍ਹਾਂ ਦੀ ਠੱਗੀ ਤੋਂ ਬਚਿਆ ਜਾ ਸਕੇ।

Vinkmag ad
Share Our Daily Posts

News Desk

Read Previous

ਮੁਆਵਜ਼ੇ ਵਿੱਚ ਦੇਰੀ ਖ਼ਿਲਾਫ਼ ਕਿਸਾਨਾਂ ਦਾ ਵੱਡਾ ਐਲਾਨ, 4 ਮਈ ਨੂੰ ਪੰਜਾਬ ਭਰ ਦੇ ਟੋਲ ਪਲਾਜ਼ੇ ਰਹਿਣਗੇ ਬੰਦ: ਬਾਈ ਨਛੱਤਰ ਸਿੰਘ

Read Next

ਓਮਾਨ ਤੋਂ ਜਲੰਧਰ ਪੁੱਜੀ ਨੌਜਵਾਨ ਕੁੜੀ ਦੀ ਲਾਸ਼, ਪਰਿਵਾਰ ਵੱਲੋਂ ਟ੍ਰੈਵਲ ਏਜੰਟਾਂ ਖ਼ਿਲਾਫ਼ ਕਾਰਵਾਈ ਤੱਕ ਅੰਤਿਮ ਸੰਸਕਾਰ ਤੋਂ ਇਨਕਾਰ