Breaking News :

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

September 18, 2026

ਓਮਾਨ ਤੋਂ ਜਲੰਧਰ ਪੁੱਜੀ ਨੌਜਵਾਨ ਕੁੜੀ ਦੀ ਲਾਸ਼, ਪਰਿਵਾਰ ਵੱਲੋਂ ਟ੍ਰੈਵਲ ਏਜੰਟਾਂ ਖ਼ਿਲਾਫ਼ ਕਾਰਵਾਈ ਤੱਕ ਅੰਤਿਮ ਸੰਸਕਾਰ ਤੋਂ ਇਨਕਾਰ

ਜਲੰਧਰ : ਕੰਵਲਜੀਤ ਸਿੰਘ ਮੱਕੜ – ਵਿਦੇਸ਼ ਵਿੱਚ ਨੌਕਰੀ ਦੇ ਸੁਪਨੇ ਦਿਖਾ ਕੇ ਭੇਜੀ ਗਈ ਜਲੰਧਰ ਦੀ ਇਕ ਨੌਜਵਾਨ ਕੁੜੀ ਦੀ ਸੰਦੇਹਾਸਪਦ ਮੌਤ ਤੋਂ ਬਾਅਦ ਉਸਦੀ ਲਾਸ਼ ਅੱਜ ਓਮਾਨ ਤੋਂ ਜਲੰਧਰ ਪਹੁੰਚਣ ਨਾਲ ਇਲਾਕੇ ਵਿੱਚ ਗਮ ਅਤੇ ਗੁੱਸੇ ਦਾ ਮਾਹੌਲ ਬਣ ਗਿਆ। ਮ੍ਰਿਤਕਾ ਦੇ ਪਰਿਵਾਰ ਨੇ ਟ੍ਰੈਵਲ ਏਜੰਟਾਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕਰਦਿਆਂ ਐਲਾਨ ਕੀਤਾ ਹੈ ਕਿ ਜਦ ਤੱਕ ਦੋਸ਼ੀਆਂ ਦੀ ਗ੍ਰਿਫ਼ਤਾਰੀ ਨਹੀਂ ਹੁੰਦੀ, ਉਹ ਆਪਣੀ ਧੀ ਦਾ ਅੰਤਿਮ ਸੰਸਕਾਰ ਨਹੀਂ ਕਰਨਗੇ।
ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਮ੍ਰਿਤਕਾ ਅੰਕਿਤਾ ਵਿਦੇਸ਼ ਜਾਣ ਤੋਂ ਪਹਿਲਾਂ ਆਪਣੇ ਪਰਿਵਾਰ ਅਤੇ ਰਿਸ਼ਤੇਦਾਰਾਂ ਨਾਲ ਚੰਗੇ ਭਵਿੱਖ ਦੇ ਸੁਪਨੇ ਸਾਂਝੇ ਕਰਦੀ ਸੀ। ਉਸਨੇ ਆਪਣੀ ਮੌਸੀ ਨੂੰ ਕਿਹਾ ਸੀ ਕਿ ਵਿਦੇਸ਼ ਜਾ ਕੇ ਕਮਾਈ ਕਰੇਗੀ ਅਤੇ ਪਰਿਵਾਰ ਲਈ ਨਵਾਂ ਘਰ ਬਣਾਏਗੀ, ਪਰ ਕਿਸੇ ਨੂੰ ਇਹ ਅੰਦਾਜ਼ਾ ਨਹੀਂ ਸੀ ਕਿ ਉਹ ਜ਼ਿੰਦਾ ਵਾਪਸ ਨਹੀਂ ਆਵੇਗੀ ਅਤੇ ਉਸਦੀ ਲਾਸ਼ ਤਾਬੂਤ ਵਿੱਚ ਬੰਦ ਹੋ ਕੇ ਘਰ ਪਹੁੰਚੇਗੀ।
ਮ੍ਰਿਤਕਾ ਦੀ ਮਾਤਾ ਨੇ ਦੱਸਿਆ ਕਿ ਉਹ ਸੋਸ਼ਲ ਮੀਡੀਆ ’ਤੇ ਆਏ ਇਕ ਵਿਗਿਆਪਨ ਦੇ ਜ਼ਰੀਏ ਟ੍ਰੈਵਲ ਏਜੰਟ ਜਸਕਰਨ ਦੇ ਸੰਪਰਕ ਵਿੱਚ ਆਏ ਸਨ। ਇਸ ਤੋਂ ਬਾਅਦ ਉਹ ਪੁਲਿਸ ਲਾਈਨ ਨੇੜੇ ਅੰਬਿਕਾ ਟਾਵਰ ਸਥਿਤ ‘ਜੇ.ਆਰ. ਐਂਟਰਪ੍ਰਾਈਜ਼ਜ਼’ ਦਫ਼ਤਰ ਵਿੱਚ ਪਹੁੰਚੇ, ਜਿੱਥੇ ਏਜੰਟ ਨੇ ਸ਼ਾਰਜਾਹ ਭੇਜਣ ਦਾ ਭਰੋਸਾ ਦੇ ਕੇ ਬਾਅਦ ਵਿੱਚ ਓਮਾਨ ਦਾ ਵੀਜ਼ਾ ਲਗਾ ਦਿੱਤਾ। ਏਜੰਟ ਨੇ ਕਿਹਾ ਸੀ ਕਿ ਅੰਕਿਤਾ ਨੂੰ ਓਮਾਨ ਵਿੱਚ ਘਰੇਲੂ ਕੰਮ ਲਈ ਭੇਜਿਆ ਜਾਵੇਗਾ ਅਤੇ ਹਰ ਮਹੀਨੇ 30 ਹਜ਼ਾਰ ਰੁਪਏ ਤਨਖਾਹ ਮਿਲੇਗੀ।
ਪਰਿਵਾਰ ਨੇ ਦੱਸਿਆ ਕਿ ਉਨ੍ਹਾਂ ਨੇ ਏਜੰਟ ਨੂੰ 71 ਹਜ਼ਾਰ ਰੁਪਏ ਅਤੇ ਪਾਸਪੋਰਟ ਸੌਂਪ ਦਿੱਤਾ ਸੀ, ਜਿਸ ਤੋਂ ਬਾਅਦ 2 ਅਕਤੂਬਰ 2025 ਨੂੰ ਅੰਕਿਤਾ ਦਿੱਲੀ ਤੋਂ ਓਮਾਨ ਲਈ ਰਵਾਨਾ ਹੋਈ ਸੀ।
ਓਮਾਨ ਪਹੁੰਚਣ ਤੋਂ ਬਾਅਦ ਅੰਕਿਤਾ ਲਗਾਤਾਰ ਆਪਣੀ ਮਾਂ ਨਾਲ ਫੋਨ ’ਤੇ ਸੰਪਰਕ ਵਿੱਚ ਰਹਿੰਦੀ ਸੀ। ਇਸ ਦੌਰਾਨ ਉਸਨੇ ਪਰਿਵਾਰ ਨੂੰ ਦੱਸਿਆ ਕਿ ਉਸਨੂੰ ਉੱਥੇ ਤਸ਼ੱਦਦ ਦਾ ਸ਼ਿਕਾਰ ਬਣਾਇਆ ਜਾ ਰਿਹਾ ਹੈ ਅਤੇ ਸਰੀਰਕ ਸ਼ੋਸ਼ਣ ਵੀ ਕੀਤਾ ਜਾ ਰਿਹਾ ਹੈ। ਪਰਿਵਾਰ ਨੇ ਜਦੋਂ ਏਜੰਟ ਨਾਲ ਸੰਪਰਕ ਕਰਕੇ ਧੀ ਨੂੰ ਵਾਪਸ ਲਿਆਉਣ ਦੀ ਗੱਲ ਕੀਤੀ ਤਾਂ ਏਜੰਟ ਉਨ੍ਹਾਂ ਨੂੰ ਝੂਠੇ ਦਿਲਾਸੇ ਦਿੰਦਾ ਰਿਹਾ।
ਪਰਿਵਾਰ ਅਨੁਸਾਰ 24 ਅਪ੍ਰੈਲ ਨੂੰ ਉਨ੍ਹਾਂ ਨੂੰ ਫੋਨ ਰਾਹੀਂ ਅੰਕਿਤਾ ਦੀ ਮੌਤ ਦੀ ਸੂਚਨਾ ਮਿਲੀ। ਇਹ ਖ਼ਬਰ ਮਿਲਦੇ ਹੀ ਕਥਿਤ ਏਜੰਟ ਜਸਕਰਨ ਆਪਣਾ ਦਫ਼ਤਰ ਬੰਦ ਕਰਕੇ ਫਰਾਰ ਹੋ ਗਿਆ।
ਮ੍ਰਿਤਕਾ ਦੇ ਪਰਿਵਾਰ ਨੇ ਟ੍ਰੈਵਲ ਏਜੰਟ ਜਸਕਰਨ, ਆਸ਼ਾ ਅਤੇ ਅਲੀ ’ਤੇ ਵਿਦੇਸ਼ ਵਿੱਚ ਲੜਕੀ ਨੂੰ ਵੇਚਣ ਅਤੇ ਧੋਖਾਧੜੀ ਕਰਨ ਦੇ ਗੰਭੀਰ ਦੋਸ਼ ਲਗਾਏ ਹਨ। ਪਰਿਵਾਰ ਦਾ ਕਹਿਣਾ ਹੈ ਕਿ ਜਦ ਤੱਕ ਪੁਲਿਸ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਨਹੀਂ ਕਰਦੀ, ਉਹ ਅੰਕਿਤਾ ਦਾ ਅੰਤਿਮ ਸੰਸਕਾਰ ਨਹੀਂ ਕਰਨਗੇ।
ਭਾਜਪਾ ਆਗੂ ਗੁਰਵਿੰਦਰ ਸਿੰਘ ਮੁਲਤਾਨੀ ਨੇ ਵੀ ਪਰਿਵਾਰ ਨਾਲ ਮੁਲਾਕਾਤ ਕਰਕੇ ਪ੍ਰਸ਼ਾਸਨ ਤੋਂ ਇਨਸਾਫ਼ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਵਿਦੇਸ਼ੀ ਰੋਜ਼ਗਾਰ ਦੇ ਨਾਂ ’ਤੇ ਨੌਜਵਾਨਾਂ ਨਾਲ ਧੋਖਾਧੜੀ ਕਰਨ ਵਾਲੇ ਏਜੰਟਾਂ ਖ਼ਿਲਾਫ਼ ਮਿਸਾਲੀ ਕਾਰਵਾਈ ਹੋਣੀ ਚਾਹੀਦੀ ਹੈ ਤਾਂ ਜੋ ਭਵਿੱਖ ਵਿੱਚ ਕਿਸੇ ਹੋਰ ਪਰਿਵਾਰ ਨੂੰ ਐਸੀ ਦਰਦਨਾਕ ਘੜੀ ਦਾ ਸਾਹਮਣਾ ਨਾ ਕਰਨਾ ਪਵੇ।
ਪਰਿਵਾਰ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਸੋਸ਼ਲ ਮੀਡੀਆ ’ਤੇ ਆਉਣ ਵਾਲੇ ਲੁਭਾਵਨੇ ਵਿਗਿਆਪਨਾਂ ਅਤੇ ਫਰਜ਼ੀ ਟ੍ਰੈਵਲ ਏਜੰਟਾਂ ਤੋਂ ਸਾਵਧਾਨ ਰਹਿਣ।

Vinkmag ad
Share Our Daily Posts

News Desk

Read Previous

ਜਲੰਧਰ ‘ਚ QR ਕੋਡ ਸਕੈਨ ਕਰਕੇ ਔਨਲਾਈਨ ਭੁਗਤਾਨ ਦਾ ਝਾਂਸਾ, ਸੈਮੀ ਸੁਪਰ ਸਟੋਰ ਤੋਂ ਨੌਸਰਬਾਜ਼ ਲੈ ਉਡੇ ਸਮਾਨ

Read Next

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ