Breaking News :

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

September 18, 2026

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ : ਜਲੰਧਰ ਸ਼ਹਿਰ ਵਿਚ ਬੀਐੱਸਐੱਫ ਚੌਕ ਵਿਚਾਲੇ ਸਕੂਟਰ ਨੂੰ ਅੱਗ ਲੱਗਣ ਮਗਰੋਂ ਹੁਣ ਜਲੰਧਰ ਸੀਪੀ ਧਨਪ੍ਰੀਤ ਕੌਰ ਦਾ ਬਿਆਨ ਆ ਗਿਆ ਹੈ। ਪੁਲਸ ਕਮਿਸ਼ਨਰ ਧਨਪ੍ਰੀਤ ਕੌਰ ਨੇ ਦੱਸਿਆ ਕਿ ਪੁਲਸ ਵੱਲੋਂ ਮਾਮਲੇ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਰਾਤ 8 ਵਜੇ ਦੇ ਕਰੀਬ ਜਦੋਂ ਪੁਲਸ ਦੀ ਪੈਟਰੋਲਿੰਗ ਟੀਮ ਮੌਕੇ ‘ਤੇ ਮੌਜੂਦ ਸੀ, ਤਾਂ ਗੇਟ ਕੋਲ ਖੜ੍ਹੀ ਇੱਕ ਐਕਟਿਵਾ ਨੂੰ ਅਚਾਨਕ ਅੱਗ ਲੱਗ ਗਈ।

ਪੁਲਸ ਕਮਿਸ਼ਨਰ ਨੇ ਦੱਸਿਆ ਕਿ ਇਸ ਘਟਨਾ ਦੇ ਸਬੰਧ ਵਿੱਚ ਬੀ.ਐੱਸ.ਐੱਫ. ਤੋਂ ਵੀ ਇਨਪੁਟਸ ਲਏ ਜਾ ਰਹੇ ਹਨ ਤਾਂ ਜੋ ਸੱਚਾਈ ਸਾਹਮਣੇ ਆ ਸਕੇ। ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਐਕਟਿਵਾ ਇੱਕ ਨੌਜਵਾਨ ਦੀ ਹੈ ਜੋ ਉੱਥੇ ਕੰਮ ਕਰਦਾ ਹੈ। ਨੌਜਵਾਨ ਦੇ ਪਿਤਾ ਮੁਤਾਬਕ ਉਹ ਉੱਥੇ ਡਿਲੀਵਰੀ ਦੇਣ ਆਇਆ ਸੀ।

ਪੁਲਸ ਨੇ ਦੱਸਿਆ ਕਿ ਐਕਟਿਵਾ ਦਾ ਮਾਲਕ ਅਤੇ ਉਸਦੇ ਸਾਥੀ ਪੁਲਸ ਨਾਲ ਪੂਰਾ ਸਹਿਯੋਗ ਕਰ ਰਹੇ ਹਨ। ਉਨ੍ਹਾਂ ਨੂੰ ਹਿਰਾਸਤ ਵਿੱਚ ਲੈ ਕੇ ਪੁੱਛਗਿੱਛ ਕੀਤੀ ਜਾ ਰਹੀ ਹੈ ਤਾਂ ਜੋ ਘਟਨਾ ਦੇ ਹਰੇਕ ਪਹਿਲੂ ਦੀ ਤਸਦੀਕ ਕੀਤੀ ਜਾ ਸਕੇ। ਮੌਕੇ ‘ਤੇ ਮੌਜੂਦ ਲੋਕਾਂ ਨੇ ਧਮਾਕੇ ਦੀ ਆਵਾਜ਼ ਸੁਣਨ ਦੀ ਗੱਲ ਵੀ ਕਹੀ ਹੈ। ਪੁਲਸ ਨੇ ਇਸ ਥਾਂ ਨੂੰ ‘ਸੀਨ ਆਫ ਕਰਾਈਮ’ ਐਲਾਨ ਦਿੱਤਾ ਹੈ ਅਤੇ ਜਾਂਚ ਲਈ ਇਲਾਕੇ ਨੂੰ ਖਾਲੀ ਕਰਵਾਇਆ ਗਿਆ ਹੈ।

ਪੁਲਸ ਕਮਿਸ਼ਨਰ ਨੇ ਕਿਹਾ ਕਿ ਖੁਸ਼ਕਿਸਮਤੀ ਨਾਲ ਪੁਲਸ ਟੀਮ ਮੌਕੇ ‘ਤੇ ਹੀ ਮੌਜੂਦ ਸੀ, ਜਿਸ ਕਾਰਨ ਤੁਰੰਤ ਕਾਰਵਾਈ ਸ਼ੁਰੂ ਕਰ ਦਿੱਤੀ ਗਈ। ਉਨ੍ਹਾਂ ਭਰੋਸਾ ਦਿੱਤਾ ਕਿ ਜਿਵੇਂ ਹੀ ਜਾਂਚ ਵਿੱਚ ਕੋਈ ਨਵੇਂ ਤੱਥ ਸਾਹਮਣੇ ਆਉਣਗੇ, ਉਹ ਜਨਤਾ ਨਾਲ ਸਾਂਝੇ ਕੀਤੇ ਜਾਣਗੇ।

Vinkmag ad
Share Our Daily Posts

News Desk

Read Previous

ਓਮਾਨ ਤੋਂ ਜਲੰਧਰ ਪੁੱਜੀ ਨੌਜਵਾਨ ਕੁੜੀ ਦੀ ਲਾਸ਼, ਪਰਿਵਾਰ ਵੱਲੋਂ ਟ੍ਰੈਵਲ ਏਜੰਟਾਂ ਖ਼ਿਲਾਫ਼ ਕਾਰਵਾਈ ਤੱਕ ਅੰਤਿਮ ਸੰਸਕਾਰ ਤੋਂ ਇਨਕਾਰ

Read Next

ਟ੍ਰੇਨ ਨੰਬਰ 22317 ਵਿੱਚ ਮਿਲੇ ਘਰੋਂ ਲਾਪਤਾ 6 ਬੱਚੇ, ਚੈਕਿੰਗ ਸਟਾਫ ਦੀ ਸਚੇਤੀ ਨਾਲ ਜੰਮੂ ਸਟੇਸ਼ਨ ‘ਤੇ RPF ਦੇ ਹਵਾਲੇ