Breaking News :

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

September 19, 2026

ਟ੍ਰੇਨ ਨੰਬਰ 22317 ਵਿੱਚ ਮਿਲੇ ਘਰੋਂ ਲਾਪਤਾ 6 ਬੱਚੇ, ਚੈਕਿੰਗ ਸਟਾਫ ਦੀ ਸਚੇਤੀ ਨਾਲ ਜੰਮੂ ਸਟੇਸ਼ਨ ‘ਤੇ RPF ਦੇ ਹਵਾਲੇ

ਜਲੰਧਰ: ਕੰਵਲਜੀਤ ਸਿੰਘ ਮੱਕੜ — ਭਾਰਤੀ ਰੇਲਵੇ ਦੇ ਚੈਕਿੰਗ ਸਟਾਫ ਦੀ ਸਚੇਤੀ ਅਤੇ ਫੁਰਤੀਲੇ ਕਦਮਾਂ ਨਾਲ ਟ੍ਰੇਨ ਨੰਬਰ 22317 ਵਿੱਚ ਯਾਤਰਾ ਕਰ ਰਹੇ ਘਰੋਂ ਲਾਪਤਾ 6 ਬੱਚਿਆਂ ਨੂੰ ਸੁਰੱਖਿਅਤ ਤਰੀਕੇ ਨਾਲ ਬਚਾ ਕੇ ਉਨ੍ਹਾਂ ਦੇ ਪਰਿਵਾਰਾਂ ਤੱਕ ਪਹੁੰਚਾਉਣ ਦਾ ਪ੍ਰਬੰਧ ਕੀਤਾ ਗਿਆ।

ਜਾਣਕਾਰੀ ਅਨੁਸਾਰ ਟ੍ਰੇਨ ਦੀ ਰੁਟੀਨ ਚੈਕਿੰਗ ਦੌਰਾਨ ਜਦੋਂ ਰੇਲਵੇ ਦਾ ਚੈਕਿੰਗ ਸਟਾਫ ਯਾਤਰੀਆਂ ਦੀਆਂ ਟਿਕਟਾਂ ਦੀ ਜਾਂਚ ਕਰ ਰਿਹਾ ਸੀ, ਉਸ ਵੇਲੇ ਸਰਦਾਰ ਸੁਖਵਿੰਦਰ ਸਿੰਘ ਦਾਰਾ, ਅਮਰਜੀਤ ਸਿੰਘ ਸੰਧੂ, ਰਜਿੰਦਰ ਸਿੰਘ ਅਤੇ ਸ਼ਧਾਂਸ਼ੂ ਨੇ ਕੁਝ ਬੱਚਿਆਂ ਨੂੰ ਸ਼ੱਕੀ ਹਾਲਾਤਾਂ ਵਿੱਚ ਇਕੱਲੇ ਯਾਤਰਾ ਕਰਦੇ ਦੇਖਿਆ। ਬੱਚਿਆਂ ਨਾਲ ਗੱਲਬਾਤ ਕਰਨ ‘ਤੇ ਮਾਮਲਾ ਸ਼ੱਕੀ ਲੱਗਣ ‘ਤੇ ਚੈਕਿੰਗ ਸਟਾਫ ਨੇ ਤੁਰੰਤ ਸੂਝਬੂਝ ਦਿਖਾਉਂਦੇ ਹੋਏ ਬੱਚਿਆਂ ਨੂੰ ਆਪਣੀ ਸੁਰੱਖਿਆ ਹੇਠ ਲਿਆ ਅਤੇ ਇਸ ਸਬੰਧੀ ਰੇਲਵੇ ਸੁਰੱਖਿਆ ਬਲ (RPF) ਨੂੰ ਸੂਚਿਤ ਕੀਤਾ।
ਟ੍ਰੇਨ ਦੇ ਜੰਮੂ ਰੇਲਵੇ ਸਟੇਸ਼ਨ ‘ਤੇ ਪਹੁੰਚਦੇ ਹੀ ਬੱਚਿਆਂ ਨੂੰ RPF ਅਤੇ ਚਾਈਲਡ ਕੇਅਰ ਟੀਮ ਦੇ ਹਵਾਲੇ ਕੀਤਾ ਗਿਆ। ਇਸ ਤੋਂ ਬਾਅਦ RPF ਅਤੇ ਚਾਈਲਡ ਕੇਅਰ ਅਧਿਕਾਰੀਆਂ ਨੇ ਬੱਚਿਆਂ ਨਾਲ ਪੂਰੀ ਪੁੱਛਗਿੱਛ ਕੀਤੀ, ਜਿਸ ਦੌਰਾਨ ਸਾਹਮਣੇ ਆਇਆ ਕਿ ਇਹ ਸਾਰੇ ਬੱਚੇ ਆਪਣੇ ਘਰੋਂ ਬਿਨਾਂ ਦੱਸੇ ਨਿਕਲੇ ਹੋਏ ਸਨ।
ਅਧਿਕਾਰੀਆਂ ਵੱਲੋਂ ਤੁਰੰਤ ਬੱਚਿਆਂ ਦੇ ਪਰਿਵਾਰਕ ਮੈਂਬਰਾਂ ਅਤੇ ਸੰਬੰਧਤ ਵਿਭਾਗਾਂ ਨਾਲ ਸੰਪਰਕ ਕੀਤਾ ਗਿਆ। ਲੋੜੀਂਦੀ ਕਾਨੂੰਨੀ ਅਤੇ ਪ੍ਰਸ਼ਾਸਨਿਕ ਕਾਰਵਾਈ ਪੂਰੀ ਕਰਨ ਤੋਂ ਬਾਅਦ ਸਾਰੇ ਬੱਚਿਆਂ ਦੀ ਸੁਰੱਖਿਅਤ ਘਰ ਵਾਪਸੀ ਦਾ ਪ੍ਰਬੰਧ ਕੀਤਾ ਗਿਆ।
ਰੇਲਵੇ ਚੈਕਿੰਗ ਸਟਾਫ ਅਤੇ RPF ਦੀ ਇਸ ਸਚੇਤੀ, ਮਨੁੱਖਤਾ ਅਤੇ ਜ਼ਿੰਮੇਵਾਰੀ ਭਰੀ ਕਾਰਵਾਈ ਦੀ ਹਰ ਪਾਸੇ ਪ੍ਰਸ਼ੰਸਾ ਕੀਤੀ ਜਾ ਰਹੀ ਹੈ। ਇਹ ਘਟਨਾ ਇੱਕ ਵਾਰ ਫਿਰ ਸਾਬਤ ਕਰਦੀ ਹੈ ਕਿ ਰੇਲਵੇ ਸੁਰੱਖਿਆ ਕਰਮਚਾਰੀ ਯਾਤਰੀਆਂ, ਖ਼ਾਸ ਕਰਕੇ ਬੱਚਿਆਂ ਦੀ ਸੁਰੱਖਿਆ ਲਈ ਹਮੇਸ਼ਾਂ ਚੌਕਸ ਹਨ।

Vinkmag ad
Share Our Daily Posts

News Desk

Read Previous

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

Read Next

ਸ਼ੇਖਾਂ ਬਾਜ਼ਾਰ ਵਿੱਚ ਪ੍ਰਧਾਨਗੀ ਨੂੰ ਲੈ ਕੇ ਦੋ ਧਿਰਾਂ ਵਿਚ ਟਕਰਾਅ, ਹੱਥਾਪਾਈ ਤੋਂ ਬਾਅਦ ਮਾਹੌਲ ਤਣਾਅਪੂਰਨ