Breaking News :

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

September 18, 2026

ਸ਼ੇਖਾਂ ਬਾਜ਼ਾਰ ਵਿੱਚ ਪ੍ਰਧਾਨਗੀ ਨੂੰ ਲੈ ਕੇ ਦੋ ਧਿਰਾਂ ਵਿਚ ਟਕਰਾਅ, ਹੱਥਾਪਾਈ ਤੋਂ ਬਾਅਦ ਮਾਹੌਲ ਤਣਾਅਪੂਰਨ

ਜਲੰਧਰ : ਕੰਵਲਜੀਤ ਸਿੰਘ ਮੱਕੜ – ਜਲੰਧਰ ਸ਼ਹਿਰ ਦੇ ਰੌਣਕ ਭਰੇ ਸ਼ੇਖਾਂ ਬਾਜ਼ਾਰ ਵਿੱਚ ਐਸੋਸੀਏਸ਼ਨ ਦੀ ਪ੍ਰਧਾਨਗੀ ਨੂੰ ਲੈ ਕੇ ਦੋ ਕਾਰੋਬਾਰੀ ਧਿਰਾਂ ਵਿਚ ਤਿੱਖਾ ਵਿਵਾਦ ਹੋਣ ਕਾਰਨ ਮਾਹੌਲ ਤਣਾਅਪੂਰਨ ਬਣ ਗਿਆ। ਜਾਣਕਾਰੀ ਅਨੁਸਾਰ ਮਸ਼ੀਨਾਂ ਵਾਲੀ ਗਲੀ ਵਿੱਚ ਐਸੋਸੀਏਸ਼ਨ ਦੀ ਇੱਕ ਮੀਟਿੰਗ ਚੱਲ ਰਹੀ ਸੀ, ਜਿਸ ਦੌਰਾਨ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਗੱਲਬਾਤ ਹੋ ਰਹੀ ਸੀ।
ਇਸ ਦੌਰਾਨ ਮੌਜੂਦਾ ਪ੍ਰਧਾਨ ਸਚਦੇਵਾ ਮੌਕੇ ’ਤੇ ਪਹੁੰਚੇ, ਜਿਸ ਤੋਂ ਬਾਅਦ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਦੋਵੇਂ ਧਿਰਾਂ ਵਿਚ ਬਹਿਸ ਸ਼ੁਰੂ ਹੋ ਗਈ। ਬਹਿਸ ਨੇ ਕੁਝ ਹੀ ਸਮੇਂ ਵਿੱਚ ਤਿੱਖੇ ਰੂਪ ਧਾਰ ਲਿਆ ਅਤੇ ਦੋਵੇਂ ਪੱਖਾਂ ਵਿਚ ਹੱਥਾਪਾਈ ਹੋ ਗਈ। ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਨੰਬਰ 4 ਦੀ ਪੁਲਿਸ ਤੁਰੰਤ ਮੌਕੇ ’ਤੇ ਪਹੁੰਚੀ ਅਤੇ ਸਥਿਤੀ ਨੂੰ ਕਾਬੂ ਵਿੱਚ ਕੀਤਾ।
ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਏਐਸਆਈ ਸੰਜੀਵ ਕੁਮਾਰ ਨੇ ਦੱਸਿਆ ਕਿ ਪੁਲਿਸ ਵੱਲੋਂ ਪੂਰੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਸਾਰੇ ਪੱਖਾਂ ਦੇ ਬਿਆਨ ਦਰਜ ਕੀਤੇ ਜਾ ਰਹੇ ਹਨ।
ਦੂਜੇ ਪਾਸੇ ਕਾਰੋਬਾਰੀ ਕੁਲਭੂਸ਼ਣ ਧਵਨ ਨੇ ਦੋਸ਼ ਲਗਾਇਆ ਕਿ ਮੌਜੂਦਾ ਪ੍ਰਧਾਨ ਦਾ ਕਾਰਜਕਾਲ ਖਤਮ ਹੋ ਚੁੱਕਾ ਸੀ ਅਤੇ ਨਵੇਂ ਪ੍ਰਧਾਨ ਦੀ ਚੋਣ ਕੀਤੀ ਜਾ ਰਹੀ ਸੀ। ਉਨ੍ਹਾਂ ਦਾ ਕਹਿਣਾ ਹੈ ਕਿ ਇਸ ਦੌਰਾਨ ਸਚਦੇਵਾ ਅਤੇ ਉਨ੍ਹਾਂ ਦੇ ਸਾਥੀਆਂ ਨੇ ਮਿਲ ਕੇ ਸ਼ਾਮ ਸ਼ਾਲ ਦੇ ਮਾਲਕ ਮੋਂਟੂ ਨਾਲ ਹੱਥਾਪਾਈ ਕੀਤੀ, ਜਿਸ ਨਾਲ ਮਾਮਲਾ ਹੋਰ ਗਰਮਾ ਗਿਆ।
ਘਟਨਾ ਦੀ ਖਬਰ ਮਿਲਦੇ ਹੀ ਦੂਜੇ ਧਿਰ ਦੇ ਲੋਕ ਵੀ ਮੌਕੇ ’ਤੇ ਪਹੁੰਚ ਗਏ। ਦੋਸ਼ ਹੈ ਕਿ ਗੁੱਸੇ ਵਿੱਚ ਕੁਝ ਲੋਕਾਂ ਨੇ ਦੁਕਾਨ ਦੇ ਬੋਰਡ ਵੀ ਫਾੜ ਦਿੱਤੇ। ਇਸ ਘਟਨਾ ਤੋਂ ਬਾਅਦ ਇਲਾਕੇ ਵਿੱਚ ਕੁਝ ਸਮੇਂ ਲਈ ਤਣਾਅ ਦਾ ਮਾਹੌਲ ਬਣਿਆ ਰਿਹਾ। ਫਿਲਹਾਲ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ ਅਤੇ ਇਲਾਕੇ ਵਿੱਚ ਸਥਿਤੀ ਕਾਬੂ ਵਿੱਚ ਦੱਸੀ ਜਾ ਰਹੀ ਹੈ।

Vinkmag ad
Share Our Daily Posts

News Desk

Read Previous

ਟ੍ਰੇਨ ਨੰਬਰ 22317 ਵਿੱਚ ਮਿਲੇ ਘਰੋਂ ਲਾਪਤਾ 6 ਬੱਚੇ, ਚੈਕਿੰਗ ਸਟਾਫ ਦੀ ਸਚੇਤੀ ਨਾਲ ਜੰਮੂ ਸਟੇਸ਼ਨ ‘ਤੇ RPF ਦੇ ਹਵਾਲੇ

Read Next

ਜਲੰਧਰ ਵਿੱਚ ਭਾਜਪਾ ਵਰਕਰਾਂ ਵੱਲੋਂ ਪੁਲਿਸ ਕਮਿਸ਼ਨਰ ਦਫ਼ਤਰ ਦਾ ਘੇਰਾਵ, ਪੁਲਿਸ ਨਾਲ ਧੱਕਾ-ਮੁੱਕੀ ਨਾਲ ਮਾਹੌਲ ਤਣਾਅਪੂਰਨ