Breaking News :

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

September 19, 2026

ਜਲੰਧਰ ਵਿੱਚ ਭਾਜਪਾ ਵਰਕਰਾਂ ਵੱਲੋਂ ਪੁਲਿਸ ਕਮਿਸ਼ਨਰ ਦਫ਼ਤਰ ਦਾ ਘੇਰਾਵ, ਪੁਲਿਸ ਨਾਲ ਧੱਕਾ-ਮੁੱਕੀ ਨਾਲ ਮਾਹੌਲ ਤਣਾਅਪੂਰਨ

ਜਲੰਧਰ : ਕੰਵਲਜੀਤ ਸਿੰਘ ਮੱਕੜ – ਜਲੰਧਰ, 8 ਮਈ: ਜਲੰਧਰ ਸ਼ਹਿਰ ਵਿੱਚ ਸ਼ੁੱਕਰਵਾਰ ਨੂੰ ਉਸ ਵੇਲੇ ਮਾਹੌਲ ਗਰਮਾ ਗਿਆ ਜਦੋਂ ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਵੱਡੀ ਗਿਣਤੀ ਵਿੱਚ ਵਰਕਰਾਂ ਅਤੇ ਆਗੂਆਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਪੁਲਿਸ ਕਮਿਸ਼ਨਰ ਦਫ਼ਤਰ ਦਾ ਘੇਰਾਵ ਕੀਤਾ। ਇਸ ਦੌਰਾਨ ਦਫ਼ਤਰ ਦੇ ਬਾਹਰ ਅਤੇ ਅੰਦਰ ਉਸ ਸਮੇਂ ਤਣਾਅਪੂਰਨ ਸਥਿਤੀ ਬਣ ਗਈ ਜਦੋਂ ਪੁਲਿਸ ਅਤੇ ਭਾਜਪਾ ਆਗੂਆਂ ਵਿਚਕਾਰ ਤਿੱਖੀ ਬਹਿਸ ਤੋਂ ਬਾਅਦ ਧੱਕਾ-ਮੁੱਕੀ ਹੋ ਗਈ।

ਮੌਕੇ ਤੋਂ ਸਾਹਮਣੇ ਆਈ ਵੀਡੀਓ ਵਿੱਚ ਸਾਫ਼ ਦੇਖਿਆ ਜਾ ਸਕਦਾ ਹੈ ਕਿ ਭਾਜਪਾ ਦੇ ਵਰਕਰ ਅਤੇ ਸੀਨੀਅਰ ਆਗੂ ਵੱਡੀ ਗਿਣਤੀ ਵਿੱਚ ਪੁਲਿਸ ਕਮਿਸ਼ਨਰ ਦਫ਼ਤਰ ਦੇ ਅੰਦਰ ਜਾਣ ਦੀ ਕੋਸ਼ਿਸ਼ ਕਰ ਰਹੇ ਸਨ। ਇਸ ਦੌਰਾਨ ਡਿਊਟੀ ’ਤੇ ਤਾਇਨਾਤ ਪੁਲਿਸ ਕਰਮਚਾਰੀਆਂ ਵੱਲੋਂ ਉਨ੍ਹਾਂ ਨੂੰ ਅੰਦਰ ਜਾਣ ਤੋਂ ਰੋਕਿਆ ਗਿਆ, ਜਿਸ ਕਾਰਨ ਮਾਹੌਲ ਹੋਰ ਗਰਮਾ ਗਿਆ।
ਹਾਲਾਤ ਉਸ ਵੇਲੇ ਹੋਰ ਵੀ ਤਣਾਅਪੂਰਨ ਬਣ ਗਏ ਜਦੋਂ ਇਕ ਭਾਜਪਾ ਆਗੂ ਦੀ ਸੁਰੱਖਿਆ ਵਿੱਚ ਤਾਇਨਾਤ ਸਿਕਿਉਰਟੀ ਕਰਮਚਾਰੀਆਂ ਅਤੇ ਪੁਲਿਸ ਵਿਚਕਾਰ ਧੱਕਾ-ਮੁੱਕੀ ਹੋ ਗਈ। ਵੀਡੀਓ ਵਿੱਚ ਇਹ ਵੀ ਦੇਖਿਆ ਗਿਆ ਕਿ ਭਾਜਪਾ ਆਗੂ ਸੁਸ਼ੀਲ ਸ਼ਰਮਾ ਅਤੇ ਉਨ੍ਹਾਂ ਨਾਲ ਮੌਜੂਦ ਸੁਰੱਖਿਆ ਕਰਮੀ ਦਫ਼ਤਰ ਦੇ ਅੰਦਰ ਜਾਣ ਦੀ ਕੋਸ਼ਿਸ਼ ਕਰ ਰਹੇ ਸਨ, ਪਰ ਪੁਲਿਸ ਵੱਲੋਂ ਉਨ੍ਹਾਂ ਨੂੰ ਬਾਹਰ ਹੀ ਰੋਕ ਦਿੱਤਾ ਗਿਆ।
ਘਟਨਾ ਦੌਰਾਨ ਕੁਝ ਸਮੇਂ ਲਈ ਪੁਲਿਸ ਕਮਿਸ਼ਨਰ ਦਫ਼ਤਰ ਦੇ ਬਾਹਰ ਹੰਗਾਮੇ ਵਰਗੇ ਹਾਲਾਤ ਬਣੇ ਰਹੇ। ਪੁਲਿਸ ਅਧਿਕਾਰੀਆਂ ਨੇ ਮੌਕੇ ’ਤੇ ਪਹੁੰਚ ਕੇ ਸਥਿਤੀ ਨੂੰ ਕਾਬੂ ਕੀਤਾ ਅਤੇ ਦੋਵੇਂ ਧਿਰਾਂ ਨੂੰ ਸ਼ਾਂਤ ਕਰਵਾਇਆ।
ਘਟਨਾ ਦੀ ਵੀਡੀਓ ਸਾਹਮਣੇ ਆਉਣ ਤੋਂ ਬਾਅਦ ਇਹ ਮਾਮਲਾ ਸ਼ਹਿਰ ਵਿੱਚ ਚਰਚਾ ਦਾ ਵਿਸ਼ਾ ਬਣ ਗਿਆ ਹੈ। ਹਾਲਾਂਕਿ ਪੁਲਿਸ ਪ੍ਰਸ਼ਾਸਨ ਜਾਂ ਭਾਜਪਾ ਆਗੂਆਂ ਵੱਲੋਂ ਇਸ ਮਾਮਲੇ ’ਤੇ ਅਧਿਕਾਰਿਕ ਬਿਆਨ ਆਉਣਾ ਬਾਕੀ ਹੈ।

Vinkmag ad
Share Our Daily Posts

News Desk

Read Previous

ਸ਼ੇਖਾਂ ਬਾਜ਼ਾਰ ਵਿੱਚ ਪ੍ਰਧਾਨਗੀ ਨੂੰ ਲੈ ਕੇ ਦੋ ਧਿਰਾਂ ਵਿਚ ਟਕਰਾਅ, ਹੱਥਾਪਾਈ ਤੋਂ ਬਾਅਦ ਮਾਹੌਲ ਤਣਾਅਪੂਰਨ

Read Next

ਜਲੰਧਰ ਦੇ ਸੈਂਟਰਲ ਟਾਊਨ ਵਿੱਚ ‘ਟਾਇਰ ਪੰਕਚਰ ਗੈਂਗ’ ਦਾ ਕਹਿਰ, ਕਾਰ ਵਿਚੋਂ 1.80 ਲੱਖ ਦੀ ਨਕਦੀ, ਲੈਪਟਾਪ ਤੇ ਅਹਿਮ ਦਸਤਾਵੇਜ਼ ਲੈ ਉੱਡੇ