Breaking News :

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

September 18, 2026

ਜਲੰਧਰ ਦੇ ਸੈਂਟਰਲ ਟਾਊਨ ਵਿੱਚ ‘ਟਾਇਰ ਪੰਕਚਰ ਗੈਂਗ’ ਦਾ ਕਹਿਰ, ਕਾਰ ਵਿਚੋਂ 1.80 ਲੱਖ ਦੀ ਨਕਦੀ, ਲੈਪਟਾਪ ਤੇ ਅਹਿਮ ਦਸਤਾਵੇਜ਼ ਲੈ ਉੱਡੇ

ਜਲੰਧਰ : ਕੰਵਲਜੀਤ ਸਿੰਘ ਮੱਕੜ – ਜਲੰਧਰ ਦੇ ਪੌਸ਼ ਇਲਾਕੇ ਸੈਂਟਰਲ ਟਾਊਨ ਵਿੱਚ ਸ਼ੁੱਕਰਵਾਰ ਰਾਤ ਟਾਇਰ ਪੰਕਚਰ ਗੈਂਗ ਨੇ ਇੱਕ ਵੱਡੀ ਵਾਰਦਾਤ ਨੂੰ ਅੰਜਾਮ ਦੇ ਕੇ ਸ਼ਹਿਰ ਵਾਸੀਆਂ ਵਿੱਚ ਚਿੰਤਾ ਦਾ ਮਾਹੌਲ ਪੈਦਾ ਕਰ ਦਿੱਤਾ। ਲੁਟੇਰਿਆਂ ਨੇ ਕੋਲਕਾਤਾ ਮਿਊਜ਼ਿਕ ਸ਼ਾਪ ਦੇ ਮਾਲਕ ਕੁਲਵਿੰਦਰ ਸਿੰਘ ਨੂੰ ਨਿਸ਼ਾਨਾ ਬਣਾਉਂਦੇ ਹੋਏ ਉਨ੍ਹਾਂ ਦੀ ਕਾਰ ਵਿਚੋਂ ਕਰੀਬ 1.80 ਲੱਖ ਰੁਪਏ ਦੀ ਨਕਦੀ, ਲੈਪਟਾਪ ਅਤੇ ਹੋਰ ਅਹਿਮ ਦਸਤਾਵੇਜ਼ਾਂ ਨਾਲ ਭਰਿਆ ਬੈਗ ਚੋਰੀ ਕਰ ਲਿਆ।
ਪੀੜਤ ਕੁਲਵਿੰਦਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਹ ਰੋਜ਼ਾਨਾ ਦੀ ਤਰ੍ਹਾਂ ਸ਼ੁੱਕਰਵਾਰ ਰਾਤ ਕਰੀਬ 8:15 ਵਜੇ ਆਪਣੀ ਦੁਕਾਨ ਬੰਦ ਕਰਕੇ ਕਾਰ ਰਾਹੀਂ ਘਰ ਵਾਪਸ ਜਾ ਰਹੇ ਸਨ। ਜਦੋਂ ਉਹ ਸੈਂਟਰਲ ਟਾਊਨ ਸਥਿਤ ਗੀਤਾ ਮੰਦਰ ਦੇ ਨੇੜੇ ਪਹੁੰਚੇ ਤਾਂ ਬਾਈਕ ਸਵਾਰ ਦੋ ਨੌਜਵਾਨਾਂ ਨੇ ਉਨ੍ਹਾਂ ਦੀ ਕਾਰ ਦਾ ਸ਼ੀਸ਼ਾ ਖੜਕਾ ਕੇ ਇਸ਼ਾਰਾ ਕੀਤਾ ਕਿ ਕਾਰ ਦਾ ਟਾਇਰ ਪੰਕਚਰ ਹੋ ਗਿਆ ਹੈ।
ਕੁਲਵਿੰਦਰ ਸਿੰਘ ਨੇ ਦੱਸਿਆ ਕਿ ਜਦੋਂ ਉਨ੍ਹਾਂ ਨੇ ਕਾਰ ਰੋਕ ਕੇ ਟਾਇਰ ਚੈਕ ਕੀਤਾ ਤਾਂ ਟਾਇਰ ਵਾਕਈ ਪੰਕਚਰ ਸੀ। ਇਸ ਤੋਂ ਬਾਅਦ ਉਹ ਡਿੱਕੀ ਵਿੱਚੋਂ ਪੰਪ ਕੱਢ ਕੇ ਟਾਇਰ ਵਿੱਚ ਹਵਾ ਭਰਨ ਲਈ ਕਾਰ ਦੇ ਪਿੱਛੇ ਚਲੇ ਗਏ। ਇਸੇ ਦੌਰਾਨ ਮੌਕਾ ਦੇਖ ਕੇ ਲੁਟੇਰਿਆਂ ਨੇ ਕਾਰ ਦਾ ਪਿਛਲਾ ਦਰਵਾਜ਼ਾ ਖੋਲ੍ਹਿਆ ਅਤੇ ਸੀਟ ਉੱਤੇ ਰੱਖਿਆ ਬੈਗ ਲੈ ਕੇ ਫਰਾਰ ਹੋ ਗਏ।
ਪੀੜਤ ਨੇ ਦੱਸਿਆ ਕਿ ਲੁਟੇਰਿਆਂ ਵਿੱਚੋਂ ਇੱਕ ਨੌਜਵਾਨ ਲੰਬੇ ਕੱਦ ਅਤੇ ਸਾਂਵਲੇ ਰੰਗ ਦਾ ਸੀ। ਉਨ੍ਹਾਂ ਨੇ ਲੁਟੇਰਿਆਂ ਦਾ ਪਿੱਛਾ ਕਰਨ ਦੀ ਕੋਸ਼ਿਸ਼ ਵੀ ਕੀਤੀ, ਪਰ ਦੋਵੇਂ ਬਾਈਕ ਸਵਾਰ ਤੰਗ ਗਲੀਆਂ ਦਾ ਫਾਇਦਾ ਚੁੱਕਦੇ ਹੋਏ ਮੌਕੇ ਤੋਂ ਫਰਾਰ ਹੋ ਗਏ।
ਘਟਨਾ ਤੋਂ ਬਾਅਦ ਕੁਲਵਿੰਦਰ ਸਿੰਘ ਨੇ ਤੁਰੰਤ ਥਾਣਾ ਨੰਬਰ-3 ਵਿੱਚ ਸ਼ਿਕਾਇਤ ਦਰਜ ਕਰਵਾਈ। ਪੁਲਿਸ ਨੇ ਮਾਮਲਾ ਦਰਜ ਕਰਕੇ ਇਲਾਕੇ ਵਿੱਚ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਖੰਗਾਲਣੀ ਸ਼ੁਰੂ ਕਰ ਦਿੱਤੀ ਹੈ। ਪੁਲਿਸ ਦਾ ਕਹਿਣਾ ਹੈ ਕਿ ਜਲਦ ਹੀ ਦੋਸ਼ੀਆਂ ਦੀ ਪਛਾਣ ਕਰਕੇ ਉਨ੍ਹਾਂ ਨੂੰ ਕਾਬੂ ਕਰ ਲਿਆ ਜਾਵੇਗਾ।
ਸ਼ਹਿਰ ਵਿੱਚ ਟਾਇਰ ਪੰਕਚਰ ਗੈਂਗ ਦੀ ਇਸ ਵਾਰਦਾਤ ਤੋਂ ਬਾਅਦ ਲੋਕਾਂ ਨੂੰ ਵਾਹਨਾਂ ਵਿੱਚ ਕੀਮਤੀ ਸਮਾਨ ਨਾ ਛੱਡਣ ਅਤੇ ਅਣਜਾਣ ਵਿਅਕਤੀਆਂ ਤੋਂ ਸਾਵਧਾਨ ਰਹਿਣ ਦੀ ਸਲਾਹ ਦਿੱਤੀ ਜਾ ਰਹੀ ਹੈ।

Vinkmag ad
Share Our Daily Posts

News Desk

Read Previous

ਜਲੰਧਰ ਵਿੱਚ ਭਾਜਪਾ ਵਰਕਰਾਂ ਵੱਲੋਂ ਪੁਲਿਸ ਕਮਿਸ਼ਨਰ ਦਫ਼ਤਰ ਦਾ ਘੇਰਾਵ, ਪੁਲਿਸ ਨਾਲ ਧੱਕਾ-ਮੁੱਕੀ ਨਾਲ ਮਾਹੌਲ ਤਣਾਅਪੂਰਨ

Read Next

ਜਲੰਧਰ ਬੀਐਸਐਫ ਹੈੱਡਕੁਆਰਟਰ ਧਮਾਕਾ ਮਾਮਲਾ: ਦਿੱਲੀ ਤੋਂ ਇੱਕ ਸ਼ੱਕੀ ਕਾਬੂ, ਦੋ ਦਿਨ ਕੀਤੀ ਸੀ ਰੇਕੀ